Wednesday, 22 July 2026

 

 

ਖ਼ਾਸ ਖਬਰਾਂ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ

 

ਖੇਤੀਬਾੜੀ ਮੰਤਰੀ ਦੀ ਅਗਵਾਈ ਵਿੱਚ ਹੋਈ ਨਗਰ ਕੌਂਸਲ ਦੀ ਮੀਟਿੰਗ ਦੌਰਾਨ ਮੰਡੀ ਗੋਬਿੰਦਗੜ੍ਹ ਦੇ 81 ਦੁਕਾਨਦਾਰਾਂ ਨੂੰ ਦਿੱਤੇ ਮਾਲਕੀ ਹੱਕ

ਪੰਜਾਬ ਸਰਕਾਰ ਹਰੇਕ ਵਰਗ ਦੇ ਲੋਕਾਂ ਨੂੰ ਨਾਲ ਲੈ ਕੇ ਕਰ ਰਹੀ ਸੂਬੇ ਦਾ ਸਰਵਪੱਖੀ ਵਿਕਾਸ : ਨਾਭਾ

Randeep Singh Nabha, Congress, Punjab Congress

Web Admin

Web Admin

5 Dariya News

ਮੰਡੀ ਗੋਬਿੰਦਗੜ੍ਹ , 08 Jan 2022

Last updated on: Jan 08, 2022, 00:00 IST

ਪੰਜਾਬ ਸਰਕਾਰ ਵੱਲੋਂ ਹਰੇਕ ਵਰਗ ਦੇ ਲੋਕਾਂ ਨੂੰ ਨਾਲ ਲੈ ਕੇ ਸੂਬੇ ਦਾ ਸਰਵਪੱਖੀ ਵਿਕਾਸ ਕਰਵਾਇਆ ਜਾ ਰਿਹਾ ਹੈ ਤਾਂ ਜੋ ਪੰਜਾਬ ਨੂੰ ਦੇਸ਼ ਦੇ ਨਮੂਨੇ ਦੇ ਸੂਬੇ ਵਜੋਂ ਵਿਕਸਤ ਕੀਤਾ ਜਾ ਸਕੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਖੇਤੀਬਾੜੀ ਤੇ ਫੂਡ ਪ੍ਰੋਸੈਸਿੰਗ ਮੰਤਰੀ ਸ. ਰਣਦੀਪ ਸਿੰਘ ਨਾਭਾ ਨੇ ਨਗਰ ਕੌਂਸਲ ਮੰਡੀ ਗੋਬਿੰਦਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਕੈਬਨਿਟ ਮੰਤਰੀ ਰਣਦੀਪ ਸਿੰਘ ਦੀ ਅਗਵਾਈ ਵਿੱਚ ਹੋਈ ਨਗਰ ਕੌਂਸਲ ਦੀ ਮੀਟਿੰਗ ਦੌਰਾਨ ਮੰਡੀ ਗੋਬਿੰਦਗੜ੍ਹ ਦੇ 81 ਦੁਕਾਨਦਾਰਾਂ ਨੂੰ ਦੁਕਾਨਾਂ ਦੇ ਮਾਲਕਾਨਾ ਹੱਕ ਵੀ ਦਿੱਤੇ ਅਤੇ ਤਰਸ ਦੇ ਆਧਾਰ ’ਤੇ ਇੱਕ ਲਾਭਪਾਤਰੀ ਨੂੰ ਨਗਰ ਕੌਂਸਲ ਵਿੱਚ ਨੌਕਰੀ ਦਾ ਨਿਯੁਕਤੀ ਪੱਤਰ ਦਿੱਤਾ ਗਿਆ। ਉਨ੍ਹਾਂ ਇਹ ਵੀ ਕਿਹਾ ਕਿ ਮੰਡੀ ਗੋਬਿੰਦਗੜ੍ਹ ਦੇ ਮੁੱਖ ਚੌਕ ਦਾ ਨਾਮ ਛੇਵੇਂ ਪਾਤਸ਼ਾਹ ਸ੍ਰੀ ਹਰਗੋਬਿੰਦ ਸਾਹਿਬ ਦੇ ਨਾਮ ’ਤੇ ਹੀ ਹੋਵੇਗਾ ਅਤੇ ਇਸ ਚੌਕ ਦੀ ਦੇਖ ਰੇਖ ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਵੱਲੋਂ ਲੋਕ ਹਿੱਤ ਵਿੱਚ ਇਤਿਹਾਸਕ ਫੈਸਲੇ ਕੀਤੇ ਗਏ ਹਨ ਜਿਸ ਨੂੰ ਲੋਕਾਂ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ।

ਖੇਤੀਬਾੜੀ ਮੰਤਰੀ ਨੇ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ  ਵੱਲੋਂ ’ਸਰਬੱਤ ਦੇ ਭਲੇ’ ’ਤੇ ਚਲਦੇ ਹੋਏ ਅਹਿਮ ਫੈਸਲੇ ਲਾਗੂ ਕੀਤੇ ਗਏ ਹਨ ਜਿਨ੍ਹਾਂ ਵਿੱਚ 2 ਕਿਲੋਵਾਟ ਤੱਕ ਲੋਡ ਵਾਲੇ ਘਰੇਲੂ ਬਿਜਲੀ ਖਪਤਕਾਰਾਂ ਦੇ 20 ਲੱਖ ਤੋਂ ਵੱਧ ਪਰਿਵਾਰਾਂ ਦੇ 1500 ਕਰੋੜ ਰੁਪਏ ਬਕਾਏ ਬਿਲ ਮੁਆਫ ਕੀਤੇ ਗਏ ਹਨ ਤੇ ਬਿਜਲੀ ਸਸਤੀ ਕੀਤੀ ਗਈ ਜਿਸ ਨਾਲ ਸੂਬੇ ਦੇ ਲੋਕਾਂ ਨੂੰ ਵੱਡੀ ਰਾਹਤ ਮਿਲੀ  ਹੈ। ਇਸ ਤੋਂ ਇਲਾਵਾ ਲਾਲ ਲਕੀਰ ਅੰਦਰ ਮਲਕੀ ਹੱਕ ਦੇਣ ਲਈ ’ ਮੇਰਾ ਘਰ ਮੇਰੇ ਨਾਮ ’ ਸਕੀਮ ਸ਼ੁਰੂ ਕੀਤੀ ਗਈ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕ ਲੰਮੇਂ ਸਮੇਂ ਤੋਂ ਸਸਤੀ ਬਿਜਲੀ ਅਤੇ ਸਸਤਾ ਰੇਤਾ  ਦੀ ਮੰਗ ਕਰ ਰਹੇ ਸਨ ਜਿਸ ਨੂੰ ਵੇਖਦੇ ਹੋਏ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਰੇਤਾ, ਬਿਜਲੀ, ਪੈਟਰੋਲ ਤੇਡੀਜ਼ਲ ਦੇ ਰੇਟ ਘਟਾਏ ਗਏ ਜਿਸ ਦਾ ਵੱਡੀ ਗਿਣਤੀ ਵਿੱਚ ਲੋਕਾਂ ਨੂੰ ਲਾਭ ਹੋ ਰਿਹਾ ਹੈ।ਇਸ ਮੌਕੇ ਨਗਰ ਕੌਂਸਲ ਦੇ ਪ੍ਰਧਾਨ ਹਰਪ੍ਰੀਤ ਸਿੰਘ ਗੋਰਾਇਆ ਪ੍ਰਿੰਸ, ਮਾਰਕੀਟ ਕਮੇਟੀ ਅਮਲੋਹ ਦੇ ਵਾਈਸ ਚੇਅਰਮੈਨ ਰਜਿੰਦਰ ਸਿੰਘ ਬਿੱਟੂ, ਨਗਰ ਕੌਂਸਲ ਮੰਡੀ ਗੋਬਿੰਦਗੜ੍ਹ ਦੇ ਉਪ ਪ੍ਰਧਾਨ ਅਸ਼ੋਕ ਕੁਮਾਰ ਸ਼ਰਮਾ, ਕੈਬਨਿਟ ਮੰਤਰੀ ਦੇ ਪੀ.ਏ. ਰਾਮ ਕ੍ਰਿਸ਼ਨ ਭੱਲਾ, ਨਗਰ ਕੌਂਸਲ ਦੇ ਕਾਰਜਕਾਰੀ ਅਫਸਰ ਸ਼੍ਰੀ ਕੇ.ਐਸ. ਬਰਾੜ,ਡਾ: ਮਨਮੋਹਣ ਕੌਸ਼ਲ, ਜੋਗਿੰਦਰ ਸਿੰਘ ਮੈਣੀ ਤੋਂ ਇਲਾਵਾ ਸਮੂਹ ਕੌਂਸਲਰ ਅਤੇ ਹੋਰ ਪਤਵੰਤੇ ਵੀ ਮੌਜੂਦ ਸਨ।

 

Tags: Randeep Singh Nabha , Congress , Punjab Congress

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD