Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਸੀ.ਜੀ. ਸੀ ਝੰਜੇੜੀ ਕੈਂਪਸ ਦੇ ਵਿਦਿਆਰਥੀਆਂ ਦਾ ਪੀ ਟੀ ਯੂ ਦੀ ਮੈਰਿਟ 'ਚ ਲਗਾਤਾਰ ਨੌਵੇਂ ਸਾਲਾਂ ਪਹਿਲੀ ਪੁਜ਼ੀਸ਼ਨਾਂ ਹਾਸਿਲ ਕਰਨ ਦਾ ਮਾਣਮੱਤਾ ਰਿਕਾਰਡ ਬਰਕਰਾਰ

09 ਟਾਪਰਾਂ ਸਮੇਤ 92 ਵਿਦਿਆਰਥੀਆਂ ਨੇ ਮੈਰਿਟ ਸੂਚੀਆਂ ਵਿਚ ਵੱਕਾਰੀ ਪੁਜ਼ੀਸ਼ਨਾਂ ਹਾਸਲ ਕੀਤੀਆਂ

CGC Jhanjeri, Chandigarh Group Of Colleges, Satnam Singh Sandhu, Rashpal Singh Dhaliwal, Jhanjeri, CGC Jhanjeri Campus, Merit Lists of Punjab Technical University

Web Admin

Web Admin

5 Dariya News

ਮੋਹਾਲੀ , 08 Jan 2022

Last updated on: Jan 08, 2022, 00:00 IST

ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ, ਝੰਜੇੜੀ ਨੇ ਇੱਕ ਵਾਰ ਫਿਰ ਪੰਜਾਬ ਟੈਕਨੀਕਲ ਯੂਨੀਵਰਸਿਟੀ ਦੀਆਂ ਮੈਰਿਟ ਸੂਚੀਆਂ ਵਿਚ ਦਬਦਬਾ ਬਣਾਉਣ ਦੀ ਆਪਣੀ ਰਵਾਇਤ ਨੂੰ ਦੁਹਰਾਇਆ ਹੈ। ਸਥਾਪਨਾ ਤੋਂ ਲਗਾਤਾਰ ਨੌਵੇਂ ਸਾਲ ਝੰਜੇੜੀ ਕੈਂਪਸ ਦੇ ਵਿਦਿਆਰਥੀਆਂ ਨੇ ਪੰਜਾਬ ਟੈਕਨੀਕਲ ਯੂਨੀਵਰਸਿਟੀ ਦੀਆਂ ਮੈਰਿਟ ਪੁਜ਼ੀਸ਼ਨਾਂ ਤੇ ਪਹਿਲੀਆਂ ਪੁਜ਼ੀਸ਼ਨਾਂ ਤੇ ਕਾਬਜ਼ ਰਹਿਣ ਦਾ ਸਿਲਸਿਲਾ ਲਗਾਤਾਰ ਸੱਤ ਸਾਲ ਤੋਂ ਬਦਸਤੂਰ ਜਾਰੀ ਹੈ।  ਹਾਲ ਹੀ ਵਿਚ ਯੂਨੀਵਰਸਿਟੀ ਵੱਲੋਂ ਰੀਲੀਜ਼ ਕੀਤੇ ਨਤੀਜਿਆਂ ਦੀਆਂ ਮੈਰਿਟ ਸੂਚੀਆਂ ਵਿਚ, 9 ਵਿਦਿਆਰਥੀਆਂ ਨੇ ਯੂਨੀਵਰਸਿਟੀ ਵਿਚ ਪਹਿਲੀਆਂ ਪੁਜ਼ੀਸ਼ਨਾਂ ਹਾਸਲ ਕੀਤੀਆਂ ਹਨ ਜਦਕਿ 83 ਹੋਰਾਂ ਨੇ ਦੂਜੀ ਤੋਂ ਦਸਵੀਂ ਪੁਜ਼ੀਸ਼ਨਾਂ ਹਾਸਲ ਕੀਤੀਆਂ ਹਨ। ਪੀ ਟੀ ਯੂ ਦੇ ਟਾਪਰਾਂ ਵਿਚ ਸੀ ਐੱਸ ਈ ਦੀ ਜਸਪ੍ਰੀਤ ਕੌਰ, ਸ਼ੀਆ ਪਪਨੇਜਾ ਅਤੇ ਹਰਸਿਮਰਨਜੀਤ ਕੌਰ, ਈ ਸੀ ਈ ਦੀ ਸਿਮਰਨਜੀਤ ਕੌਰ ਅਤੇ ਨੇਹਾ, ਐਫ ਟੀ ਦੀ ਪੂਨਮ ਸਰਮਾ, ਹਰਸਿਮਰਨ ਕੌਰ ਅਤੇ ਸ਼ੁਭਮ, ਬੀ ਐੱਸ ਸੀ ਦੀ ਪ੍ਰਭਜੋਤ ਕੌਰ ਸ਼ਾਮਲ ਹਨ। ਖੇਤੀਬਾੜੀ (ਆਨਰਜ਼) ਵਿਚ  ਕੁੱਲ ਮਿਲਾ ਕੇ, ਮੈਰਿਟ ਸੂਚੀ ਵਿਚ  ਬੀ ਟੈੱਕ ਦੇ 16 ਵਿਦਿਆਰਥੀ  , ਬੀ ਟੈੱਕ ਈ ਸੀ ਈ ਦੇ 13, ਬੀ ਟੈੱਕ ਮਕੈਨੀਕਲ ਦੇ 05 ਅਤੇ ਬੀ ਟੈੱਕ ਸਿਵਲ ਦੇ 06 ਵਿਦਿਆਰਥੀ ਹਨ। ਇਸ ਤਰਾਂ ਬੀ ਟੈੱਕ ਦੇ  ਵਿਦਿਆਰਥੀਆਂ ਦੀ ਕੁੱਲ ਗਿਣਤੀ 40 ਹੈ ਜਦ ਕਿ ਫੈਕਲਟੀ ਆਫ਼ ਮੈਨੇਜਮੈਂਟ ਦੇ ਵਿਦਿਆਰਥੀਆਂ ਦੀ ਗਿਣਤੀ 52 ਹੈ। ਇਸ ਵਿਚ ਐੱਫ.ਟੀ. ਦੇ 27 ਵਿਦਿਆਰਥੀ, ਬੀ.ਐੱਸ.ਸੀ ਐਗਰੀਕਲਚਰਲ ਦੇ 10 ਵਿਦਿਆਰਥੀ ਸ਼ਾਮਲ ਹਨ। 

ਇਸੇ ਤਰਾਂ ਐਗਰੀਕਲਚਰ ਆਨਰਜ਼ ਦੇ  6,  ਬੀ.ਕਾਮ (ਆਨਰਜ਼) ਦੇ 4, ਐਮ.ਬੀ.ਏ ਦੇ 4, ਬੀ ਬੀ ਏ ਦੇ 4, ਅਤੇ 1 ਐਮ.ਕਾਮ ਦੇ ਵਿਦਿਆਰਥੀ ਮੈਰਿਟ ਵਿਚ ਰਹੇ ਹਨ । ਜ਼ਿਕਰਯੋਗ ਹੈ ਕਿ ਪੀ ਟੀ ਯੂ ਕੋਲ ਮੈਰਿਟ ਲਿਸਟਸ ਲਿਆਉਣ ਦੀ ਪ੍ਰਣਾਲੀ ਹੈ ਜਿਸ ਵਿਚ ਸਾਰੇ ਕੋਰਸਾਂ ਵਿਚ ਹਰੇਕ ਕਲਾਸ ਵਿਚ ਪਹਿਲੇ ਦਸ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਮੈਰਿਟ ਵਿਚ ਰੱਖਿਆਂ ਜਾਂਦਾ ਹੈ। ਯਾਨੀ ਸਭ ਕੋਰਸਾਂ ਵਿਚ ਪਹਿਲੀ ਪੁਜ਼ੀਸ਼ਨ ਤੇ ਰਹਿਣ ਵਾਲਾ ਵਿਦਿਆਰਥੀ ਮੈਰਿਟ ਵਿਚ ਟਾਪਰ ਹੁੰਦਾ ਹੈ। ਇਸ ਤਰਾਂ ਇਸ ਸਾਲ ਝੰਜੇੜੀ ਕੈਂਪਸ ਦੇ 92 ਵਿਦਿਆਰਥੀ ਟਾਪਰ ਰਹੇ ਹਨ। ਇਸ ਤਰਾਂ ਇਹ ਵੀ ਸ਼ਾਇਦ ਰਿਕਾਰਡ ਹੀ ਹੋਵੇਗਾ ਕਿ ਕਿਸੇ ਕਾਲਜ ਨੇ ਆਪਣੇ ਸ਼ੁਰੂਆਤੀ ਸਾਲਾਂ ਵਿਚ ਹੀ ਯੂਨੀਵਰਸਿਟੀ ਦੀਆਂ ਮੈਰਿਟ ਸੀਟਾਂ ਤੇ ਲਗਾਤਾਰ ਕਬਜ਼ਾ ਰਿਹਾ ਹੋਵੇ ।ਬਿਹਤਰੀਨ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਉਨ੍ਹਾਂ ਦੀ ਇਸ ਉਪਲਬਧੀ ਲਈ ਵਧਾਈ ਦਿੰਦੇ ਹੋਏ ਸੀ ਜੀ ਸੀ ਦੇ ਪ੍ਰੈਜ਼ੀਡੈਂਟ ਰਛਪਾਲ ਸਿੰਘ ਧਾਲੀਵਾਲ ਨੇ ਦੱਸਿਆਂ ਕਿ ਵਿਦਿਆਰਥੀਆਂ ਨੂੰ ਕੁਆਲਿਟੀ ਐਜੂਕੇਸ਼ਨ, ਐਕਸਟਰਾ ਕਲਾਸਾਂ, ਵਿਦਿਆਰਥੀ ਦੀ ਜ਼ਰੂਰਤ ਅਤੇ ਮੰਗ ਅਨੁਸਾਰ ਸਪੈਸ਼ਲ ਕਲਾਸਾਂ ਹੀ ਵਿਦਿਆਰਥੀਆਂ ਦੀ ਇਸ ਉਪਲਬਧੀ ਦਾ ਮੁੱਖ ਸ੍ਰੋਤ ਹਨ। ਉਨ੍ਹਾਂ ਘੋਸ਼ਣਾ ਕਰਦੇ ਹੋਏ ਕਿਹਾ ਕਿ ਮੈਰਿਟ ਵਿਚ ਆਉਣ ਵਾਲੇ ਵਿਦਿਆਰਥੀਆਂ ਨੂੰ ਲੈਪਟਾਪ ਦਿਤੇ ਜਾਣਗੇ ਜਦ ਕਿ ਮੈਰਿਟ ਵਿਚ ਆਉਣ ਵਾਲੇ ਵਿਦਿਆਰਥੀਆਂ ਨੂੰ ਨਕਦ ਇਨਾਮ ਦਿਤੇ ਜਾਣਗੇ।ਸੀ ਜੀ ਸੀ ਦੇ ਐਮ ਡੀ ਅਰਸ਼ ਧਾਲੀਵਾਲ ਅਨੁਸਾਰ ਵੱਡੀ ਬਹੁਤਾਤ ਵਿਚ ਵਿਦਿਆਰਥੀਆਂ ਦੇ 90% ਤੋਂ ਉੱਪਰ ਨੰਬਰ ਆਏ ਹਨ ਜੋ ਕਿ ਕਿਸੇ ਵੀ ਕਾਲਜ ਦੇ ਸ਼ੁਰੂਆਤ ਦੇ ਸਾਲਾਂ ਵਿਚ ਦਿਤੇ ਜਾਣ ਵਾਲੇ ਨਤੀਜਿਆਂ ਤੋਂ ਕਿਤੇ ਵੱਧ ਹਨ। ਇਸ ਖ਼ੁਸ਼ੀ ਦੇ ਮੌਕੇ ਤੇ ਮੈਨੇਜਮੈਂਟ ਵੱਲੋਂ ਵਿਦਿਆਰਥੀਆਂ ਨੂੰ ਲੱਡੂ ਵੀ ਵੰਡੇ।

 

Tags: CGC Jhanjeri , Chandigarh Group Of Colleges , Satnam Singh Sandhu , Rashpal Singh Dhaliwal , Jhanjeri , CGC Jhanjeri Campus , Merit Lists of Punjab Technical University

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD