Saturday, 13 June 2026

 

 

ਖ਼ਾਸ ਖਬਰਾਂ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ

 

ਵੀਰੇਸ਼ ਕੁਮਾਰ ਭਾਵਰਾ ਨੇ ਡੀਜੀਪੀ ਪੰਜਾਬ ਦਾ ਅਹੁਦਾ ਸੰਭਾਲਿਆ

Viresh Kumar Bhawra, Punjab Police, Police, Punjab Admin, Director General of Police Punjab, DGP Punjab

Web Admin

Web Admin

5 Dariya News

ਚੰਡੀਗੜ੍ਹ , 08 Jan 2022

Last updated on: Jan 08, 2022, 00:00 IST

1987 ਬੈਚ ਦੇ ਆਈਪੀਐਸ ਅਫ਼ਸਰ ਵੀਰੇਸ਼ ਕੁਮਾਰ ਭਾਵਰਾ ਨੇ ਸ਼ਨਿਚਰਵਾਰ ਨੂੰ ਪੰਜਾਬ ਦੇ ਡਾਇਰੈਕਟਰ ਜਨਰਲ ਆਫ ਪੁਲਿਸ  ਦਾ ਅਹੁਦਾ ਸੰਭਾਲ ਲਿਆ ਹੈ।ਸੂਬਾ ਸਰਕਾਰ ਵੱਲੋਂ ਜਾਰੀ ਹੁਕਮਾਂ ਵਿੱਚ ਲਿਖਿਆ ਗਿਆ ਹੈ, “ਕੇਂਦਰ ਲੋਕ ਸੇਵਾ ਕਮਿਸ਼ਨ ਪੈਨਲ ਦੇ ਵਿਚਾਰ ਮੁਤਾਬਕ , ਪੰਜਾਬ ਦੇ ਰਾਜਪਾਲ , ਸ੍ਰੀ ਵੀਰੇਸ਼ ਕੁਮਾਰ ਭਾਵਰਾ, ਆਈ.ਪੀ.ਐਸ. ਨੂੰ ਡਾਇਰੈਕਟਰ ਜਨਰਲ ਆਫ ਪੁਲਿਸ, ਪੰਜਾਬ (ਪੁਲਿਸ ਮੁਖੀ) ਵਜੋਂ ਨਿਯੁਕਤ ਕਰਦੇ ਹੋਏ ਮਾਣ ਮਹਿਸੂਸ ਕਰਦੇ ਹਨ ।’’ਆਪਣਾ ਅਹੁਦਾ ਸੰਭਾਲਣ ਤੋਂ ਬਾਅਦ ਨਵ-ਨਿਯੁਕਤ ਡੀ.ਜੀ.ਪੀ. ਪੰਜਾਬ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਚੋਣਾਂ- 2022 ਨੇੜੇ ਹਨ ਅਤੇ ਪੰਜਾਬ ਪੁਲਿਸ ਵਲੋਂ ਨਿਰਵਿਘਨ ਅਤੇ ਪਾਰਦਰਸ਼ੀ ਢੰਗ ਨਾਲ ਚੋਣਾਂ ਕਰਵਾਉਣ ਨੂੰ ਯਕੀਨੀ ਬਣਾਇਆ ਜਾਵੇਗਾ।ਡੀਜੀਪੀ ਵੀਰੇਸ਼ ਭਾਵਰਾ ਨੇ ਕਿਹਾ ਕਿ ਨਿਰਵਿਘਨ ਤੇ ਸੁਚਾਰੂ ਰੂਪ ’ਚ ਚੋਣਾਂ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਉਨਾਂ ਦਾ ਧਿਆਨ ਸੂਬੇ ਵਿੱਚੋਂ ਨਸ਼ਾਖੋਰੀ ਅਤੇ ਅੱਤਵਾਦ ਨੂੰ ਠੱਲ ਪਾਉਣ ‘ਤੇ ਹੋਵੇਗਾ। ਉਨਾਂ ਅੱਗੇ ਕਿਹਾ ਕਿ ਲੋਕ ਕੇਂਦਰਤ ਪੁਲੀਸ ਸੇਵਾਵਾਂ ਅਤੇ ਪਬਲਿਕ ਸਰਵਿਸ ਡਿਲੀਵਰੀ  ਪ੍ਰਮੁੱਖ ਤਰਜੀਹਾਂ ਵਿੱਚ ਸ਼ਾਮਲ ਹਨ।ਡੀਜੀਪੀ ਨੇ ਕਿਹਾ ਕਿ ਪੰਜਾਬ ਪੁਲਿਸ ਵੱਖ-ਵੱਖ ਅਪਰਾਧਾਂ ਦੀ ਜਾਂਚ ਲਈ ਤਕਨਾਲੋਜੀ ਦੀ ਵੱਧ ਤੋਂ ਵੱਧ ਵਰਤੋਂ ਕਰੇਗੀ।

ਜ਼ਿਕਰਯੋਗ ਹੈ ਕਿ ਸ੍ਰੀ ਵੀਰੇਸ਼ ਭਾਵਰਾ ਜੋ ਕਿ ਪੁਲਿਸ ਮੈਡਲ ਮੈਰੀਟੋਰੀਅਸ ਸਰਵਿਸ ਅਤੇ ਡਿਸਟਿੰਗੁਜ਼ਿਟ ਸੇਵਾ  ਲਈ ਰਾਸ਼ਟਰਪਤੀ ਪੁਲਿਸ ਮੈਡਲ ਦੇ ਐਵਾਰਡੀ ਹਨ,ਨੇ  ਪੰਜਾਬ, ਅਸਾਮ ਅਤੇ ਇੰਟੈਲੀਜੈਂਸ ਬਿਊਰੋ, ਭਾਰਤ ਸਰਕਾਰ ਵਿੱਚ ਵੱਖ-ਵੱਖ ਅਹੁਦਿਆਂ ‘ਤੇ ਸ਼ਾਨਦਾਰ ਸੇਵਾਵਾਂ ਨਿਭਾਈਆਂ ਹਨ  । ਉਹ ਐਸਐਸਪੀ ਮਾਨਸਾ, ਡੀਆਈਜੀ ਪਟਿਆਲਾ ਰੇਂਜ ਅਤੇ ਆਈਜੀਪੀ/ਬਠਿੰਡਾ ਵਜੋਂ ਵੀ ਕੰਮ ਕਰ ਚੁੱਕੇ ਹਨ। ਉਹ ਡੀਜੀਪੀ/ਏਡੀਜੀਪੀ - ਇੰਟੈਲੀਜੈਂਸ, ਪ੍ਰੋਵੀਜਨਿੰਗ ਅਤੇ ਆਧੁਨਿਕੀਕਰਨ, ਸੂਚਨਾ ਤਕਨਾਲੋਜੀ ਅਤੇ ਦੂਰਸੰਚਾਰ, ਬਿਊਰੋ ਆਫ ਇਨਵੈਸਟੀਗੇਸ਼ਨ, ਅੰਦਰੂਨੀ ਚੌਕਸੀ ਅਤੇ ਮਨੁੱਖੀ ਅਧਿਕਾਰ, ਅਤੇ ਭਲਾਈ ਦੇ ਤੌਰ ‘ਤੇ ਪੰਜਾਬ ਪੁਲਿਸ ਦੇ ਵੱਖ-ਵੱਖ ਵਿੰਗਾਂ ਦੇ ਮੁਖੀ ਵਜੋਂ ਕੰਮ ਕਰ ਚੁੱਕੇ ਹਨ । ਉਨਾਂ ਬਿਊਰੋ ਆਫ ਇਨਵੈਸਟੀਗੇਸ਼ਨ ਦੀ ਸਿਰਜਣਾ ਵਿੱਚ ਅਹਿਮ ਭੂਮਿਕਾ ਨਿਭਾਈ ਅਤੇ ਬਿਊਰੋ ਦੇ ਪਹਿਲੇ ਨਿਰਦੇਸ਼ਕ ਵਜੋਂ ਵੀ ਤਾਇਨਾਤ ਰਹੇ ਹਨ। ਆਈਟੀ ਐਂਡ ਟੀ ਵਿੰਗ ਵਿੱਚ ਆਪਣੀ ਤਾਇਨਾਤੀ ਦੌਰਾਨ, ਉਨਾਂ ਨੇ ਸੀ.ਸੀ.ਟੀਐਨਐਸ ਪ੍ਰੋਜੈਕਟ ਨੂੰ ਲਾਗੂ ਕਰਨ ਅਤੇ ਪੰਜਾਬ ਪੁਲਿਸ ਦੁਆਰਾ ਸੋਸਲ ਮੀਡੀਆ ਦੀ ਕਿਰਿਆਸ਼ੀਲ ਵਰਤੋਂ ਦੀ ਅਗਵਾਈ ਕੀਤੀ।

 

Tags: Viresh Kumar Bhawra , Punjab Police , Police , Punjab Admin , Director General of Police Punjab , DGP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD