Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਚੰਡੀਗੜ੍ਹ ਮੇਅਰ ਦੀ ਚੋਣ 'ਚ ਭਾਜਪਾ ਨੇ ਕੀਤੀ ਲੋਕਤੰਤਰ ਦੀ ਹੱਤਿਆ: ਜਰਨੈਲ ਸਿੰਘ

ਭਾਜਪਾ-ਕਾਂਗਰਸ ਵਿਚਾਲੇ 'ਗੁਪਤ ਸਮਝੌਤਾ', ਭਾਜਪਾ ਦਾ ਮੇਅਰ ਬਣਾਉਣ ਲਈ ਜਾਣਬੁੱਝ ਕੇ ਵੋਟਿੰਗ ਤੋਂ ਦੂਰ ਰਹੇ ਕਾਂਗਰਸੀ ਕੌਂਸਲਰ : ਰਾਘਵ ਚੱਢਾ

Jarnail Singh, Raghav Chadha, AAP, Aam Aadmi Party, AAP Punjab

Web Admin

Web Admin

5 Dariya News

ਚੰਡੀਗੜ੍ਹ , 08 Jan 2022

Last updated on: Jan 08, 2022, 00:00 IST

ਆਮ ਆਦਮੀ ਪਾਰਟੀ (ਆਪ) ਦੇ ਪੰਜਾਬ ਅਤੇ ਚੰਡੀਗੜ੍ਹ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ ਨੇ ਭਾਜਪਾ ’ਤੇ ਚੰਡੀਗੜ੍ਹ ਦੇ ਮੇਅਰ ਦੀ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਦਾ ਦੋਸ਼ ਲਗਾਇਆ ਹੈ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਨਗਰ ਨਿਗਮ ਚੋਣਾਂ ਵਿੱਚ ਸ਼ਹਿਰ ਵਾਸੀਆਂ ਨੇ ਆਮ ਆਦਮੀ ਪਾਰਟੀ ਨੂੰ ਸਭ ਤੋਂ ਵੱਧ 14 ਸੀਟਾਂ ’ਤੇ ਜੇਤੂ ਬਣਾਇਆ  ਸੀ। ਮੇਅਰ ਦੀ ਚੋਣ ਵਿੱਚ ‘ਆਪ’ ਦੀ ਜਿੱਤ ਯਕੀਨੀ ਸੀ, ਪਰ ਭਾਜਪਾ ਨੇ ਜਾਣਬੁੱਝ ਕੇ ਜਨਤਾ ਦੇ ‘ਫਤਵੇ’ ਦਾ ਅਪਮਾਨ ਕਰਦੇ ਹੋਏ ਆਮ ਆਦਮੀ ਪਾਰਟੀ ਦੀ ਇੱਕ ਵੋਟ ਰੱਦ ਕਰਵਾ ਕੇ ਧੱਕੇ ਨਾਲ ਆਪਣਾ ਮੇਅਰ ਐਲਾਨ ਦਿੱਤਾ।ਅੱਜ ਇੱਥੇ ਪਾਰਟੀ ਹੈੱਡਕੁਆਰਟਰ ਵਿਖੇ ਕੀਤੀ ਪ੍ਰੈਸ ਕਾਨਫਰੰਸ ਦੌਰਾਨ ਜਰਨੈਲ ਸਿੰਘ ਨੇ ਕਿਹਾ ਕਿ ਚੰਡੀਗੜ੍ਹ ਦੇ ਮੇਅਰ ਲਈ ਹੋਈਆਂ ਚੋਣਾਂ ਤੋਂ ਸਾਫ਼ ਜ਼ਾਹਰ ਹੋ ਗਿਆ ਹੈ ਕਿ ਮੇਅਰ ਚੋਣਾਂ ਵਿੱਚ ‘ਆਪ’ ਨੂੰ ਹਰਾਉਣ ਲਈ ਭਾਜਪਾ ਅਤੇ ਕਾਂਗਰਸ ਵਿਚਾਲੇ ਅੰਦਰੂਨੀ ਸਮਝੌਤਾ ਹੋਇਆ ਹੈ। ਨਿਗਮ ਚੋਣਾਂ ਵਿੱਚ ਸਿਰਫ਼ 12 ਸੀਟਾਂ ਜਿੱਤਣ ਤੋਂ ਬਾਅਦ ਭਾਜਪਾ ਨੇ ਕਾਂਗਰਸ ਪਾਰਟੀ ਦੇ ਇੱਕ ਕੌਂਸਲਰ ਨੂੰ ਪਾਰਟੀ ਵਿੱਚ ਸ਼ਾਮਲ ਕਰ ਲਿਆ। ਸੰਸਦ ਮੈਂਬਰ ਦੀ ਇੱਕ ਵੋਟ ਸ਼ਾਮਲ ਕਰਕੇ ਭਾਜਪਾ ਦੀ ਵੋਟ ਦਾ ਅੰਕੜਾ 14 ਤੱਕ ਪਹੁੰਚ ਗਿਆ ਅਤੇ ਇਹਨਾਂ 14 ਵੋਟਾਂ ਨਾਲ 'ਆਪ' ਦੀਆਂ 14 ਵੋਟਾਂ ਦੀ ਬਰਾਬਰੀ ਕਰ ਲਈ।  ਪਰ ਭਾਜਪਾ ਨੇ ਸਾਰੇ ਨਿਯਮਾਂ ਦੀਆਂ ਧੱਜੀਆਂ ਉਡਾਉਂਦੇ ਹੋਏ ਜ਼ਬਰਦਸਤੀ ਆਪਣੇ ਉਮੀਦਵਾਰ ਨੂੰ ਮੇਅਰ ਬਣਾ ਦਿੱਤਾ।ਉਨ੍ਹਾਂ ਕਿਹਾ ਕਿ ਭਾਜਪਾ ਨੇ ਮੇਅਰ ਦੀ ਚੋਣ ਵਿੱਚ ਲੋਕਤੰਤਰ ਦੀ ਮਰਿਆਦਾ ਨੂੰ ਢਾਹ ਲਾ ਕੇ ਬਹੁਤ ਹੀ ਸ਼ਰਮਨਾਕ ਕਾਰਾ ਕੀਤਾ ਹੈ। ਉਨ੍ਹਾਂ ਚੰਡੀਗੜ੍ਹ ਦੇ ਅਧਿਕਾਰੀਆਂ ’ਤੇ ਭਾਜਪਾ ਦੀ ਮਦਦ ਕਰਨ ਦਾ ਦੋਸ਼ ਵੀ ਲਾਇਆ। ਉਨ੍ਹਾਂ ਚੇਤਾਵਨੀ ਦਿੱਤੀ ਕਿ ਮੇਅਰ ਦੀ ਚੋਣ ਦੀ ਨਿਰਪੱਖਤਾ ਨੂੰ ਬਰਕਰਾਰ ਰੱਖਣ ਲਈ ਵੋਟਾਂ ਦੀ ਮੁੜ ਗਿਣਤੀ ਕਰਵਾਈ ਜਾਵੇ ਅਤੇ ਮੇਅਰ ਦੀ ਮੁੜ ਚੋਣ ਕਰਵਾਈ ਜਾਵੇ। ਜੇਕਰ ਅਜਿਹਾ ਨਾ ਹੋਇਆ ਤਾਂ ਆਮ ਆਦਮੀ ਪਾਰਟੀ ਕਾਨੂੰਨੀ ਕਾਰਵਾਈ ਕਰੇਗੀ।

ਇਸ ਮੌਕੇ 'ਆਪ' ਦੇ ਪੰਜਾਬ ਮਾਮਲਿਆਂ ਦੇ ਸਹਿ-ਇੰਚਾਰਜ ਅਤੇ ਦਿੱਲੀ ਤੋਂ ਪਾਰਟੀ ਦੇ ਵਿਧਾਇਕ ਰਾਘਵ ਚੱਢਾ ਨੇ ਕਿਹਾ ਕਿ ਅੱਜ ਇਹ ਸਪੱਸ਼ਟ ਹੋ ਗਿਆ ਹੈ ਕਿ ਭਾਜਪਾ ਨੇ ਮੇਅਰ ਦੀ ਚੋਣ ਭਾਜਪਾ ਅਤੇ ਕਾਂਗਰਸ ਦੇ 'ਗੁਪਤ ਗਠਜੋੜ' ਦੇ ਆਧਾਰ 'ਤੇ ਲੜੀ ਸੀ। ਦੋਵਾਂ ਪਾਰਟੀਆਂ ਨੇ 'ਆਪ' ਨੂੰ ਮੇਅਰ ਦੀ ਦੌੜ 'ਚੋਂ ਬਾਹਰ ਰੱਖਣ ਲਈ 'ਗੁਪਤ ਸਮਝੌਤਾ' ਕੀਤਾ ਅਤੇ ਜਾਣਬੁੱਝ ਕੇ 'ਆਪ' ਦੇ ਇਕ ਕੌਂਸਲਰ ਦੀ ਵੋਟ ਰੱਦ ਕਰਵਾ ਕੇ ਭਾਜਪਾ ਨੇ ਆਪਣਾ ਮੇਅਰ ਬਣਾ ਦਿੱਤਾ।  ਉਨ੍ਹਾਂ ਕਿਹਾ ਕਿ ਭਾਜਪਾ ਅਤੇ ਕਾਂਗਰਸ ਨੂੰ ‘ਆਪ’ ਦਾ ਮੇਅਰ ਬਣਨਾ ਬਰਦਾਸ਼ਤ ਨਹੀਂ ਸੀ।  ਇਸੇ ਲਈ ‘ਗੁਪਤ ਸਮਝੌਤੇ’ ਤਹਿਤ ਕਾਂਗਰਸ ਨੂੰ ਮੇਅਰ ਚੋਣਾਂ ਵਿੱਚ ਹਿੱਸਾ ਨਹੀਂ ਲੈਣ ਦਿੱਤਾ ਗਿਆ। ਉਨ੍ਹਾਂ ਦੋਸ਼ ਲਾਇਆ ਕਿ ‘ਆਪ’ ਕੌਂਸਲਰਾਂ ਨੂੰ ਇਤਰਾਜ਼ ਉਠਾਉਣ ਲਈ ਬੋਲਣ ਤੱਕ ਨਹੀਂ ਦਿੱਤਾ ਗਿਆ। ਉਨ੍ਹਾਂ ਹੈਰਾਨੀ ਪ੍ਰਗਟਾਈ ਕਿ ਜਿਸ ਵਿਅਕਤੀ ਨੂੰ ਮੇਅਰ ਦੀ ਚੋਣ ਲਈ ਪ੍ਰੀਜ਼ਾਈਡਿੰਗ ਅਫ਼ਸਰ ਬਣਾਇਆ ਗਿਆ ਸੀ, ਉਹ ਭਾਜਪਾ ਦਾ ਹੀ ਕੌਂਸਲਰ ਸੀ। ਇਸ ਦੇ ਨਾਲ ਹੀ ਮੇਅਰ ਦੀ ਚੋਣ ਦੀ ਨਿਗਰਾਨੀ ਕਰ ਰਹੇ ਚੰਡੀਗੜ੍ਹ ਦੇ ਡਿਪਟੀ ਕਮਿਸ਼ਨਰ ਵੀ ਭਾਜਪਾ ਨੂੰ ਮੇਅਰ ਬਣਾਉਣ ਲਈ ਪੂਰੀ ਵਾਹ ਲਾ ਰਹੇ ਸਨ ਅਤੇ ਭਾਜਪਾ ਦੀ ਮਦਦ ਕਰ ਰਹੇ ਸਨ।‘ਆਪ’ ਆਗੂਆਂ ਨੇ ਸ਼ੱਕ ਜ਼ਾਹਰ ਕੀਤਾ ਕਿ ਇਹ ਸਿਆਸੀ ਪਾਰਟੀਆਂ ‘ਆਪ’ ਨੂੰ ਪੰਜਾਬ ਵਿੱਚ ਸਰਕਾਰ ਬਣਾਉਣ ਤੋਂ ਰੋਕਣ ਲਈ ਇਸੇ ਤਰ੍ਹਾਂ ਦਾ ‘ਗੁਪਤ ਸਮਝੌਤਾ’ ਕਰ ਸਕਦੀਆਂ ਹਨ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਸੁਚੇਤ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਵੀ ਭਾਜਪਾ, ਕਾਂਗਰਸ ਅਤੇ ਅਕਾਲੀ ਦਲ ਇਸੇ ਤਰ੍ਹਾਂ ‘ਗੁਪਤ ਸਮਝੌਤੇ’ ਤਹਿਤ ‘ਆਪ’ ਨੂੰ ਸਰਕਾਰ ਬਣਾਉਣ ਤੋਂ ਰੋਕਣ ਦੀ ਨਾਕਾਮ ਕੋਸ਼ਿਸ਼ ਕਰ ਸਕਦੇ ਹਨ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਵੋਟ ਸਮਝਦਾਰੀ ਨਾਲ ਪਾਉਣ, ਕਿਉਂਕਿ ਕਾਂਗਰਸ ਨੂੰ ਮਿਲੀ ਵੋਟ ਭਾਜਪਾ ਦੇ ਖਾਤੇ ਵਿੱਚ ਜਾਵੇਗੀ ਅਤੇ ਇਸ ਦਾ ਲਾਭ ਭਾਜਪਾ ਨੂੰ ਹੀ ਹੋਵੇਗਾ। 'ਆਪ' ਭ੍ਰਿਸ਼ਟਾਚਾਰ ਅਤੇ ਧੱਕੇਸ਼ਾਹੀ ਵਿਰੁੱਧ ਆਪਣੀ ਲੜਾਈ ਸੜਕ ਤੋਂ ਲੈਕੇ ਸਦਨ ਤੱਕ ਜਾਰੀ ਰੱਖੇਗੀ।  ਉਨ੍ਹਾਂ ਕਿਹਾ ਕਿ ਉਹ ਚੰਡੀਗੜ੍ਹ ਮੇਅਰ ਦੇ ਮਾਮਲੇ ਵਿੱਚ ਅਦਾਲਤ ਦਾ ਬੂਹਾ ਖੜਕਾ ਕੇ ਕਾਨੂੰਨੀ ਲੜਾਈ ਲੜੀ ਜਾਵੇਗੀ। ਇਸ ਮੌਕੇ 'ਆਪ' ਦੇ ਦਿੱਲੀ ਤੋਂ ਵਿਧਾਇਕ ਵਿਨੈ ਮਿਸ਼ਰਾ ਵੀ ਮੌਜੂਦ ਸਨ।

 

Tags: Jarnail Singh , Raghav Chadha , AAP , Aam Aadmi Party , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD