Thursday, 23 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਪੰਜਾਬ ਦੇ 117 ਵਿਧਾਨ ਸਭਾ ਹਲਕਿਆਂ ਦੀਆਂ ਚੋਣਾਂ ਲਈ ਸ਼ਡਿਊਲ ਜਾਰੀ, ਆਦਰਸ਼ ਚੋਣ ਜ਼ਾਬਤਾ ਲਾਗੂ

Punjab Election-2022, Punjab Election, Election Commision Punjab, ECI, Punjab Assembly Elections 2022, Election Commission of India, Chief Electoral Officer Punjab, Dr S  Karuna Raju

Web Admin

Web Admin

5 Dariya News

ਚੰਡੀਗੜ੍ਹ , 08 Jan 2022

Last updated on: Jan 08, 2022, 00:00 IST

ਭਾਰਤੀ ਚੋਣ ਕਮਿਸ਼ਨ ਨੇ ਅੱਜ ਪੰਜਾਬ ਦੇ 117 ਵਿਧਾਨ ਸਭਾ ਹਲਕਿਆਂ ਦੀਆਂ ਆਮ ਚੋਣਾਂ ਲਈ ਸ਼ਡਿਊਲ ਜਾਰੀ ਕਰ ਦਿੱਤਾ ਹੈ।ਚੋਣ ਸ਼ਡਿਊਲ ਜਾਰੀ ਹੋਣ ਦੇ ਨਾਲ ਹੀ ਸੂਬੇ ਵਿੱਚ ਆਦਰਸ਼ ਚੋਣ ਜਾਬਤਾ ਲਾਗੂ ਹੋ ਗਿਆ ਹੈ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਡਾ. ਐਸ ਕਰੁਣਾ ਰਾਜੂ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਵਲੋਂ ਅੱਜ ਐਲਾਨੇ ਗਏ 7 ਪੜਾਵਾਂ ਦੇ ਚੋਣ ਪ੍ਰੋਗਰਾਮ ਅਨੁਸਾਰ ਪੰਜਾਬ ਰਾਜ ਵਿਚ ਦੂਸਰੇ ਪੜਾਅ ਦੋਰਾਨ ਇਕ ਗੇੜ ਵਿਚ  ਹੋਣ ਵਾਲੀਆਂ ਪੰਜਾਬ ਰਾਜ ਚੋਣਾਂ ਦੀ ਸਮਾਂ ਸਾਰਣੀ ਮੁਤਾਬਕ ਪੰਜਾਬ ਦੇ ਸਮੂਹ 117 ਵਿਧਾਨ ਸਭਾ ਹਲਕਿਆਂ ਲਈ ਵੋਟਾਂ 14 ਫਰਵਰੀ, 2022 ਨੂੰ ਪੈਣਗੀਆਂ। ਚੋਣ ਸਮਾਂ ਸਾਰਣੀ ਜਾਰੀ ਕਰਦਿਆਂ ਉਨ੍ਹਾਂ ਦੱਸਿਆ ਕਿ ਇਨ੍ਹਾਂ ਚੋਣਾਂ ਲਈ ਨੋਟੀਫ਼ਿਕੇਸ਼ਨ 21 ਜਨਵਰੀ 2022 ਨੂੰ ਜਾਰੀ ਹੋਵੇਗਾ ਅਤੇ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਆਖ਼ਰੀ ਤਰੀਕ  28 ਜਨਵਰੀ 2022 ਹੋਵੇਗੀ। 29 ਜਨਵਰੀ  2022 ਨੂੰ ਨਾਮਜ਼ਦਗੀਆਂ ਦੀ ਪੜਤਾਲ ਕੀਤੀ ਜਾਵੇਗੀ ਅਤੇ ਨਾਮਜ਼ਦਗੀ ਪੱਤਰ ਵਾਪਸ ਲੈਣ ਦੀ ਆਖ਼ਰੀ ਤਰੀਕ 31 ਜਨਵਰੀ 2022 ਹੈ। ਉਨ੍ਹਾਂ ਦੱਸਿਆ ਕਿ ਵੋਟਾਂ 14 ਫਰਵਰੀ 2022  ਪੈਣਗੀਆਂ ਅਤੇ ਵੋਟਾਂ ਦੀ ਗਿਣਤੀ 10 ਮਾਰਚ 2022 ਨੂੰ ਹੋਵੇਗੀ। ਉਨ੍ਹਾਂ ਅੱਗੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਆਮ ਚੋਣਾਂ ਦੇ ਐਲਾਨ ਨਾਲ ਹੀ ਸੂਬੇ ਅੰਦਰ ਆਦਰਸ਼ ਚੋਣ ਜ਼ਾਬਤਾ ਤੁਰੰਤ ਪ੍ਰਭਾਵ ਤੋਂ ਲਾਗੂ ਹੋ ਗਿਆ ਹੈ। ਉਨ੍ਹਾਂ ਦੱਸਿਆ ਕਿ ਰਾਜ ਅੰਦਰ ਕੁੱਲ 2 ਕਰੋੜ 12 ਲੱਖ 75 ਹਜ਼ਾਰ 66 ਵੋਟਰ ਹਨ, । ਉਨ੍ਹਾਂ ਅੱਗੇ ਦੱਸਿਆ ਕਿ ਰਾਜ ਅੰਦਰ ਕੁੱਲ 14 ਹਜ਼ਾਰ 751 ਸਥਾਨਾਂ 'ਤੇ 24689 ਪੋਲਿੰਗ ਸਟੇਸ਼ਨ ਬਣਾਏ ਗਏ ਹਨ।ਉਨ੍ਹਾਂ ਕਿਹਾ ਕਿ ਇਸ ਪੰਜਾਬ ਰਾਜ ਵਿਚ ਚੋਣ ਪ੍ਰਕਿਰਿਆ ਦੋਰਾਨ ਕੋਵਿਡ ਨਿਯਮਾਂ ਦੀ ਪਾਲਣਾ ਇੰਨ ਬਿੰਨ ਕੀਤੀ ਜਾਵੇਗੀ ਅਤੇ ਕਿਸੇ ਵੀ ਕਿਸਮ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਡਾ. ਰਾਜੂ ਨੇ ਕਿਹਾ ਕਿ ਭਾਰਤ ਚੋਣ ਕਮਿਸ਼ਨ ਦੇ ਹੁਕਮਾਂ ਅਨੁਸਾਰ 15 ਜਨਵਰੀ 2022 ਤੱਕ ਕਿਸੇ ਵੀ ਉਮੀਦਵਾਰ, ਰਾਜਨੀਤਕ ਪਾਰਟੀਆਂ ਅਤੇ ਚੋਣਾਂ ਨਾਲ ਸਬੰਧਤ ਕਿਸੇ ਵੀ ਤਰ੍ਹਾਂ ਚੋਣ ਰੈਲੀ,ਰੋਡ ਸ਼ੋ,ਪਦ ਯਾਤਰਾ, ਸਾਈਕਲ/ਵਹੀਕਲਜ ਯਾਤਰਾ, ਕੱਢਣ  ਅਤੇ ਨੁੱਕੜ ਮੀਟਿੰਗ ਅਤੇ ਸਭਾ ਕਰਨ ਦੀ ਇਜਾਜ਼ਤ ਨਹੀਂ ਹੈ। ਉਨ੍ਹਾਂ ਦੱਸਿਆ ਕਿ ਕਮਿਸ਼ਨ ਵਲੋਂ ਰਾਤ 8 ਵਜੇ ਤੋਂ ਸਵੇਰੇ 8 ਵਜੇ ਤੱਕ ਕਿਸੇ ਵੀ ਕਿਸਮ ਦੇ ਚੋਣ ਪ੍ਰਚਾਰ ਕਰਨ ਤੇ ਅਗਲੇ ਹੁਕਮਾਂ ਤੱਕ ਪਾਬੰਦੀ ਲਗਾਈ ਗਈ ਹੈ।ਉਨ੍ਹਾਂ ਕਿਹਾ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਹੁਣ ਤੱਕ ਪੰਜਾਬ ਰਾਜ ਨੂੰ 75 ਕੰਪਨੀ ਕੇਂਦਰੀ ਹਥਿਆਰਬੰਦ ਸੁਰੱਖਿਆ ਦਸਤਿਆਂ ਦੀ ਭੇਜੀ ਗਈ ਹਨ 50 ਕੰਪਨੀਆਂ 10 ਜਨਵਰੀ 2022 ਨੂੰ ਸੂਬੇ ਵਿਚ ਪਹੁੰਚ ਜਾਣਗੀਆਂ।ਉਨ੍ਹਾਂ ਦੱਸਿਆ ਕਿ ਰਾਜ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ਵਿੱਚ ਵੋਟਾਂ ਪਾਉਣ ਦਾ ਕੰਮ ਈ.ਵੀ. ਐਮ ਅਤੇ ਵੀ.ਵੀ.ਪੈਟ ਦੀ ਮਦਦ ਨਾਲ ਕੀਤਾ ਜਾਵੇਗਾ ।ਇਸ ਤੋਂ ਇਲਾਵਾ ਚੋਣਾ ਨੁੰ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਸੁਵਿਧਾ ਐਪ, ਸੀ.ਵੀਜਲ,ਪੀ.ਡਬਲਿਊ.ਡੀ ਨਾਮੀ ਐਪ ਅਤੇ ਵੋਟਰ ਹੈਲਪ ਲਾਈਨ ਐਪ ਲਾਂਚ ਕੀਤਾ ਗਿਆ ਹੈ । ਸੀ ਵੀਜਲ ਐਪ ਰਾਹੀ ਰਜਿਸਟਰ ਕੀਤੀ ਗਈ ਸ਼ਿਕਾਇਤ ਨੂੰ 100 ਮਿੰਟ ਵਿੱਚ ਹੱਲ ਕੀਤਾ ਜਾਵੇਗਾ।ਇਸੇ ਤਰ੍ਹਾ ਸੁਵਿਧਾ ਐਪ ਰਾਹੀ ਉਮੀਦਵਾਰ ਹਰ ਤਰ੍ਹਾ ਦੀ ਪ੍ਰਵਾਨਗੀ ਜਿਵੇ ਕਿ ਰੈਲੀ ਆਦਿ ਲਈ ਵੀ ਜਲਦ ਹਾਸਲ ਕਰ ਸਕਦਾ ਹੈ। ਉਨ੍ਹਾ ਕਿਹਾ ਕਿ ਰਾਜ ਵਿੱਚ ਭੈਅ ਮੁਕਤ ਅਤੇ ਸ਼ਾਂਤੀ ਪੂਰਵਕ ਚੋਣਾਂ ਕਰਵਾਉਣ ਲਈ ਸਰਵਾਈਲੈਸ਼ ਟੀਮਾਂ,ਫਲਾਈਇੰਗ ਸੂਕੈਅਡ, ਆਦਿ ਵਰਗੀਆ ਕਈ ਟੀਮਾਂ ਕੰਮ ਕਰਨਗੀਆ ਅਤੇ ਵੱਡੀ ਗਿਣਤੀ ਵਿੱਚ ਸੁਰੱਖਿਆ ਦਸਤੇ ਵੀ ਤਾਇਨਾਤ ਕੀਤੇ ਜਾਣਗੇ। ਡਾ. ਰਾਜੂ ਵੱਲੋਂ ਚੋਣ ਜਾਬਤਾ ਲਾਗੂ ਹੋਣ ਉਪਰੰਤ ਰਾਜ ਦੇ ਸਮੂੰਹ ਵਿਭਾਗਾਂ ਦੇ ਮੁੱਖੀਆਂ ਨੂ ਲੋੜੀਂਦੇ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ। ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰਜ਼, ਸੀਨੀਅਰ ਸੁਪਰੀਡੈਂਟ ਆਫ ਪੁਲਿਸ/ ਕਮਿਸ਼ਨਰ ਆਫ ਪੁਲਿਸ ਨਾਲ ਆਦਰਸ ਚੋਣ ਜਾਬਤੇ ਨੂੰ ਲਾਗੂ ਕਰਨ ਹਿੱਤ ਵੀਡੀਉ ਕਾਨਫਰੰਸ ਕੀਤੀ ਗਈ ਅਤੇ ਉਨ੍ਹਾ ਨੁੰ ਲੋੜੀਂਦੇ ਨਿਰਦੇਸ਼ ਜਾਰੀ ਕੀਤੇ ਗਏ ਅਤੇ ਚੋਣ ਤਿਆਰੀਆਂ ਦਾ ਜਾਇਜਾਂ ਲਿਆ ਗਿਆ।

 

Tags: Punjab Election-2022 , Punjab Election , Election Commision Punjab , ECI , Punjab Assembly Elections 2022 , Election Commission of India , Chief Electoral Officer Punjab , Dr S Karuna Raju

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD