ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਵਿਚ ਲਾਪਰਵਾਹੀ ਦੇ ਚਲਦਿਆਂ ਰਸਤਾ ਰੋਕਣ ਖਿਲਾਫ਼ ਰੋਸ ਵਿਚ ਆਈ ਭਾਰਤੀ ਜਨਤਾ ਪਾਰਟੀ ਨੇ ਅੱਜ ਇਥੇ ਵਿਰੋਧ ਪ੍ਰਦਰਸ਼ਨ ਕਰਕੇ ਐਸ. ਡੀ. ਐਮ. ਨੂੰ ਰਾਸ਼ਟਰਪਤੀ ਦੇ ਨਾਮ ਮੰਗ ਪੱਤਰ ਸੌਪਦਿਆਂ ਸੂਬੇ ਦੇ ਗ੍ਰਹਿ ਮੰਤਰੀ ਅਤੇ ਡੀ. ਜੀ. ਪੀ. ਨੂੰ ਤੁਰੰਤ ਬਰਖਾਸਤ ਕਰਨ ਦੀ ਮੰਗ ਕੀਤੀ ਹੈ। ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਅਤੇ ਸੂਬਾ ਕਾਰਜਕਰਣੀ ਮੈਂਬਰ ਸੁਖਵਿੰਦਰ ਸਿੰਘ ਗੋਲਡੀ, ਖੁਸ਼ਵੰਤ ਰਾਏ ਗੀਗਾ, ਯੁਵਾ ਮੋਰਚਾ ਪ੍ਰਧਾਨ ਭਾਨੂ ਪ੍ਰਤਾਪ ਰਾਣਾ, ਮੰਡਲ ਪ੍ਰਧਾਨ ਪਵਨ ਮਨੋਚਾ, ਨਰਿੰਦਰ ਰਾਣਾ ਅਤੇ ਜ਼ਿਲ੍ਹਾ ਮੁੱਖ ਸਕੱਤਰ ਜਗਦੀਪ ਜੱਗੀ ਸਮੇਤ ਕਈ ਸੀਨੀਅਰ ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਦਾ ਕਾਫਲਾ ਰੋਕਣਾ ਇਕ ਵੱਡੀ ਸ਼ਾਜਿਸ ਦਾ ਹਿੱਸਾ ਹੈ। ਪਹਿਲਾਂ ਹੀ ਚਿਤਾਵਨੀ ਦੇ ਬਾਵਜੂਤ ਪੰਜਾਬ ਪੁਲਿਸ ਨੇ ਕੁਤਾਹੀ ਵਰਤੀ ਹੈ।
ਇਸ ਮਾਮਲੇ ਵਿਚ ਪੰਜਾਬ ਪੁਲਿਸ ਡੀ. ਜੀ. ਪੀ. ਅਤੇ ਗ੍ਰਹਿ ਮੰਤਰੀ ਪੂਰੀ ਤਰ੍ਹਾਂ ਨਾਲ ਦੋਸ਼ੀ ਹਨ। ਜਿਨ੍ਹਾਂ ਖਿਲਾਫ਼ ਤੁਰੰਤ ਕਾਰਵਾਈ ਕਰਨੀ ਚਾਹੀਦੀ ਹੈ। ਭਾਂਜਪਾ ਆਗੂਆਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੀ ਸੁਰੱਖਿਆ ਵਿਚ ਲਾਪਰਵਾਹੀ ਰਾਸ਼ਟਰ ਦੀ ਸੁਰੱਖਿਆ ’ਤੇ ਸਵਾਲੀਆ ਨਿਸ਼ਾਨ ਹੈ। ਭਾਜਪਾ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਦੇਸ਼ ਦੇ ਪ੍ਰਧਾਨ ਮੰਤਰੀ ਨੂੰ ਸੁਰੱਖਿਆ ਪ੍ਰਦਾਨ ਕਰਨ ਵਿਚ ਪੂਰੀ ਤਰ੍ਹਾਂ ਨਾਲ ਫੇਲ ਸਾਬਿਤ ਹੋਈ ਹੈ। ਇਸ ਘਟਨਾ ਤੋਂ ਬਾਅਦ ਪੰਜਾਬ ਪੁਲਿਸ ਅਤੇ ਪੰਜਾਬ ਸਰਕਾ ਦਾ ਰਵੱਈਆ ਬੇਹੱਦ ਅਪਮਾਨਜਨਕ ਰਿਹਾ ਹੈ।ਭਾਜਪਾ ਆਗੂਆਂ ਨੇ ਕਿਹਾ ਕਿ ਜਿਸ ਤਰ੍ਹਾਂ ਨਾਲ ਪੁਲਿਸ ਨੇ ਇਸ ਮਾਮਲੇ ਵਿਚ ਕਾਰਵਾਈ ਨਹੀਂ ਕੀਤੀ ਉਸਤੋਂ ਸਾਫ ਹੁੰਦਾ ਹੈ ਕਿ ਇਹ ਇਕ ਸਾਜਿਸ਼ ਤਹਿਤ ਕੀਤਾ ਗਿਆ ਹੈ। ਇਸ ਮੌਕੇ ਕੁਰਾਲੀ ਮੰਡਲ ਪ੍ਰਧਾਨ ਅਭੀਸ਼ੇਕ ਗੁਪਤਾ, ਮਹਿਲਾ ਮੋਰਚਾ ਪ੍ਰਧਾਨ ਸਰਬਜੀਤ ਕੌਰ, ਸ਼ਰਮੀਲਾ ਠਾਕੁਰ, ਅਮਰਜੀਤ ਕੌਰ, ਯੋਗੇਸ਼ ਧਵਨ, ਮਦਨ ਸੌਂਕੀ, ਅਸ਼ਵਨੀ ਬਿੱਟੂ ਸਮੇਤ ਕਈ ਆਗੂ ਮੌਜੂਦ ਸਨ।