Wednesday, 15 May 2024

 

 

ਖ਼ਾਸ ਖਬਰਾਂ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ ਬੀਬੀ ਸਰਵਜੀਤ ਕੌਰ ਮਾਣੂੰਕੇ ਦੀ ਮਿਹਨਤ ਸਦਕਾ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਲੋਕ ਲਹਿਰ ਬਣੀ ਲੋਕ ਵੀਹ ਦਿਨਾਂ ਦੇ ਲਾਲਚ ਵਿੱਚ ਅਗਲੇ 5 ਸਾਲ ਬਰਬਾਦ ਨਾ ਕਰਨ-ਬਾਬਰ ਔਜਲਾ ਮੋਹਾਲੀ ਪ੍ਰਸ਼ਾਸਨ ਨੇ ਜਾਦੂਗਰ ਦੇ ਜਾਦੂ ਸ਼ੋ ਜ਼ਰੀਏ ਦਿੱਤਾ ਮਤਦਾਨ ਦਾ ਸੁਨੇਹਾ ਲੋਕ ਸਭਾ ਹਲਕੇ ਫਿਰੋਜ਼ਪੁਰ ਦੇ ਜਨਰਲ ਤੇ ਪੁਲਿਸ ਅਬਜ਼ਰਵਰ ਵੱਲੋਂ ਸ੍ਰੀ ਮੁਕਤਸਰ ਸਾਹਿਬ ਦਾ ਦੌਰਾ ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ‘ਲੀਵਰੇਜਿੰਗ ਏਆਈ ਲਰਨਿੰਗ’ ’ਤੇ ਅੰਤਰਰਾਸ਼ਟਰੀ ਸੈਮੀਨਾਰ ਦਾ ਆਯੋਜਨ ਸਿਹਤ ਸਕੱਤਰ ਨੇ ਸੂਬੇ ਅੰਦਰ ਮਾਤਰੀ ਮੌਤਾਂ ਦੀ ਕੀਤੀ ਸਮੀਖਿਆ ਬਾਬਾ ਹਰਦੇਵ ਸਿੰਘ ਜੀ ਨੇ ਆਪਣਾ ਸਮੁੱਚਾ ਜੀਵਨ ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਕਰ ਦਿੱਤਾ ਸਵੀਪ ਗਤੀਵਿਧੀਆਂ ਵੋਟਰਾਂ ਨੂੰ ਜਾਗਰੂਕ ਕਰਨ ਦਾ ਵਧੀਆ ਉਪਰਾਲਾ- ਡਾ. ਸੰਜੀਵ ਕੁਮਾਰ, ਐਸ.ਡੀ.ਐੱਮ. ਮਲੋਟ ਖ਼ਰਚਾ ਆਬਜ਼ਰਵਰ ਨੇ ਜ਼ਿਲ੍ਹਾ ਖ਼ਰਚਾ ਨਿਗਰਾਨ ਸੈੱਲ ਦੇ ਅਧਿਕਾਰੀਆਂ ਨਾਲ ਕੀਤੀ ਅਹਿਮ ਮੀਟਿੰਗ ਸੁਖਵਿੰਦਰ ਸਿੰਘ ਬਿੰਦਰਾ ਨੇ ਕੇਂਦਰੀ ਮੰਤਰੀ ਕੈਲਾਸ਼ ਚੌਧਰੀ ਦਾ ਉਹਨਾਂ ਦੇ ਘਰ ਆਉਣ ਤੇ ਕੀਤਾ ਨਿੱਘਾ ਸਵਾਗਤ ਜਨਰਲ, ਪੁਲਿਸ ਅਤੇ ਖਰਚਾ ਨਿਗਰਾਨ ਵੱਲੋਂ ਸਹਾਇਕ ਰਿਟਰਨਿੰਗ ਅਫ਼ਸਰਾਂ ਤੇ ਹੋਰ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ

 

ਵਿਜੈ ਇੰਦਰ ਸਿੰਗਲਾ ਨੇ ਨਗਰ ਕੌਂਸਲ ਸੰਗਰੂਰ ਦੇ 27 ਕੱਚੇ ਕਰਮਚਾਰੀਆਂ ਨੂੰ ਦਿੱਤੇ ਰੈਗੂਲਰ ਸੇਵਾਵਾਂ ਦੇ ਪੱਤਰ

ਸੰਗਰੂਰ ਹਲਕੇ ‘ਚ ਕਿਸੇ ਵੀ ਯੋਗ ਲਾਭਪਾਤਰੀ ਨੂੰ ਸਰਕਾਰੀ ਸਕੀਮਾਂ ਦੇ ਲਾਭ ਤੋਂ ਵਾਂਝਾ ਨਹੀਂ ਰਹਿਣ ਦੇਵਾਂਗਾ: ਵਿਜੈ ਇੰਦਰ ਸਿੰਗਲਾ

Vijay Inder Singla, Punjab Pradesh Congress Committee, Congress, Punjab Congress, Government of Punjab, Punjab Government, Punjab, Sangrur

Web Admin

Web Admin

5 Dariya News

ਸੰਗਰੂਰ , 07 Jan 2022

ਲੋਕ ਨਿਰਮਾਣ ਮੰਤਰੀ ਪੰਜਾਬ ਤੇ ਸੰਗਰੂਰ ਹਲਕੇ ਤੋਂ ਵਿਧਾਇਕ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਨਗਰ ਕੌਂਸਲ ਸੰਗਰੂਰ ਦੇ 27 ਕੱਚੇ ਕਰਮਚਾਰੀਆਂ ਨੂੰ ਪੱਕੇ ਕਰਵਾਉਣ ਉਪਰੰਤ ਰੈਗੂਲਰ ਸੇਵਾਵਾਂ ਸੰਬੰਧੀ ਮਨਜ਼ੂਰੀ ਪੱਤਰ ਦਿੱਤੇ। ਇਸ ਮੌਕੇ ਬੋਲਦਿਆਂ ਲੋਕ ਨਿਰਮਾਣ ਮੰਤਰੀ ਨੇ ਕਿਹਾ ਕਿ ਇਨ੍ਹਾਂ ਕਰਮਚਾਰੀਆਂ ਵੱਲੋਂ ਤਨਦੇਹੀ ਤੇ ਇਮਾਨਦਾਰੀ ਨਾਲ ਕੀਤੇ ਗਏ ਕੰਮ ਦਾ ਹੀ ਨਤੀਜਾ ਹੈ ਕਿ ਅੱਜ ਇਨ੍ਹਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਾਡੇ ਪਿੰਡਾਂ ਤੇ ਸ਼ਹਿਰਾਂ ਨੂੰ ਸਾਫ਼-ਸੁਥਰਾ ਬਣਾਉਣ ਤੇ ਸਾਂਝੀਆਂ ਥਾਂਵਾਂ ‘ਤੇ ਸਫਾਈ ਵਿਵਸਥਾ ਕਾਇਮ ਰੱਖਣ ਲਈ ਉਹ ਸਮੂਹ ਸਫਾਈ ਸੇਵਕਾਂ ਦੇ ਦਿਲੋਂ ਧੰਨਵਾਦੀ ਹਨ।ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਸੰਗਰੂਰ ਹਲਕਾ ਉਨਾਂ ਦੇ ਆਪਣੇ ਪਰਿਵਾਰ ਵਾਂਗ ਹੈ ਅਤੇ ਹਲਕੇ ਵਿਚ ਰਹਿਣ ਵਾਲੇ ਕਿਸੇ ਵੀ ਯੋਗ ਲਾਭਪਾਤਰੀ ਨੂੰ ਉਹ ਸਰਕਾਰ ਦੀਆਂ ਭਲਾਈ ਸਕੀਮਾਂ ਦੇ ਲਾਭ ਤੋਂ ਵਾਂਝਾ ਨਹੀਂ ਰਹਿਣ ਦੇਣਗੇ।

ਉਨਾਂ ਕਿਹਾ ਕਿ ਇਸ ਕੰਮ ਲਈ ਜ਼ਿਲਾ ਪ੍ਰਸ਼ਾਸਨ ਦੇ ਨਾਲ-ਨਾਲ ਉਨਾਂ ਵੱਲੋਂ ਸਥਾਨਕ ਆਗੂਆਂ ਦੀ ਅਗਵਾਈ ਵਿਚ ਆਪਣੀ ਟੀਮ ਵੀ ਲੋਕ ਭਲਾਈ ਦੇ ਕੰਮਾਂ ’ਚ ਪੂਰੀ ਮੁਸ਼ਤੈਦੀ ਨਾਲ ਲਗਾਈ ਹੋਈ ਹੈ ਜੋ ਲੋਕਾਂ ਦੇ ਘਰਾਂ ਤੱਕ ਪਹੁੰਚ ਕਰਕੇ ਭਲਾਈ ਸਕੀਮਾਂ ਤੇ ਉਨਾਂ ਦੇ ਲਾਭਾਂ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਦੇ ਹਨ।ਕੈਬਨਿਟ ਮੰਤਰੀ ਸ਼੍ਰੀ ਸਿੰਗਲਾ ਨੇ ਦੱਸਿਆ ਕਿ ਸਫਾਈ ਸੇਵਕਾਂ ਨੂੰ ਦਰਪੇਸ਼ ਮੁਸ਼ਕਿਲਾਂ ਦੇ ਹੱਲ ਲਈ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬਾ ਪੱਧਰ ‘ਤੇ ਬੜੀ ਸੰਜੀਦਗੀ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਇਹ ਯਕੀਨੀ ਬਣਾਇਆ ਜਾਂਦਾ ਹੈ ਕਿ ਸਫਾਈ ਸੇਵਕਾਂ ਨੂੰ ਹਰ ਸਹੂਲਤ ਸਮੇਂ ਸਿਰ ਮੁਹੱਈਆ ਕਰਵਾਈ ਜਾਵੇ ਤਾਂ ਜੋ ਉਹ ਪੂਰੀ ਤਨਦੇਹੀ ਨਾਲ ਇਲਾਕਾ ਵਾਸੀਆਂ ਦੀ ਸੇਵਾ ਕਰ ਸਕਣ।ਇਸ ਮੌਕੇ ਹੋਰਨਾਂ ਤੋਂ ਇਲਾਵਾ ਐਸ.ਡੀ.ਐਮ. ਸੰਗਰੂਰ ਚਰਨਜੋਤ ਸਿੰਘ ਵਾਲੀਆ, ਚੇਅਰਮੈਨ ਨਗਰ ਸੁਧਾਰ ਟਰੱਸਟ ਨਰੇਸ਼ ਗਾਬਾ, ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਬਿੰਦਰ ਬਾਂਸਲ, ਮਹੇਸ਼ ਕੁਮਾਰ ਮੇਸ਼ੀ, ਅਮਰਜੀਤ ਸਿੰਘ ਟੀਟੂ, ਈਓ ਬਾਲ ਕ੍ਰਿਸ਼ਨ ਵੀ ਹਾਜ਼ਰ ਸਨ।    

 

Tags: Vijay Inder Singla , Punjab Pradesh Congress Committee , Congress , Punjab Congress , Government of Punjab , Punjab Government , Punjab , Sangrur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD