Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਬਲਾਕ ਖੇੜਾ ਦੇ ਪਿੰਡ ਭੈਰੋਪੁਰ ਵਿਖੇ 105 ਲੋੜਵੰਦਾਂ ਨੂੰ 2-2 ਮਰਲੇ ਦੇ ਪਲਾਟ ਵੰਡੇ

Kuljit Singh Nagra, Punjab Pradesh Congress Committee, Congress, Punjab Congress, Fatehgarh Sahib

Web Admin

Web Admin

5 Dariya News

ਫਤਹਿਗੜ੍ਹ ਸਾਹਿਬ , 07 Jan 2022

Last updated on: Jan 07, 2022, 00:00 IST

ਹਰ ਲੋੜਵੰਦ ਦੀ ਰਿਹਾਇਸ਼ ਸਬੰਧੀ ਦਿੱਕਤ ਦੂਰ ਕੀਤੀ ਜਾ ਰਹੀ ਹੈ ਤੇ ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਮੁਹਈਆ ਕਰਵਾਉਣ ਵਿਚ ਕੋਈ ਕਸਰ ਨਹੀਂ ਛੱਡੀ ਜਾਵੇਗੀ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਬਲਾਕ ਖੇੜਾ ਦੇ ਪਿੰਡ ਭੈਰੋਪੁਰ  ਵਿਖੇ 105 ਲੋੜਵੰਦਾਂ   ਨੂੰ 2-2  ਮਰਲੇ ਦੇ ਪਲਾਟ ਵੰਡਣ ਮੌਕੇ ਕੀਤਾ।ਸ. ਨਾਗਰਾ ਨੇ ਕਿਹਾ ਕਿ ਹਰ ਇੱਕ ਇਨਸਾਨ ਨੂੰ ਸਭ ਤੋਂ ਪਹਿਲਾਂ ਘਰ ਦੀ ਲੋੜ ਹੈ ਅਤੇ ਪਲਾਟਾਂ ਦੀ ਵੰਡ ਕਰਦਿਆਂ ਉਹਨਾਂ ਨੂੰ ਬਹੁਤ ਖੁਸ਼ੀ ਹੋ ਰਹੀ ਹੈ। ਉਹਨਾਂ ਵੱਲੋਂ ਹਲਕੇ ਦੇ ਪਿੰਡਾਂ ਵਿੱਚ ਰਹਿੰਦੇ ਕਿਸੇ ਵੀ ਲੋੜਵੰਦ ਨੂੰ ਘਰ ਤੋਂ ਵਾਝਾਂ ਨਹੀਂ ਰਹਿਣ ਦਿੱਤਾ ਜਾਵੇਗਾ ਅਤੇ ਪਿੰਡਾਂ ਨੂੰ ਵੀ ਸ਼ਹਿਰਾਂ ਵਰਗੀਆਂ ਸਹੂਲਤਾਂ ਉਪਲੱਬਧ ਕਰਵਾਈਆਂ ਜਾ ਰਹੀਆਂ ਹਨ।ਸ. ਨਾਗਰਾ ਨੇ ਕਿਹਾ ਕਿ ਹਲਕੇ ਦੇ ਪਿੰਡਾਂ ਦੇ ਲੋਕਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਵੱਖ ਵੱਖ ਵਿਕਾਸ ਕਾਰਜ ਕਰਵਾਏ ਗਏ ਹਨ ਤੇ ਜੰਗੀ ਪੱਧਰ ਉੱਤੇ ਜਾਰੀ ਵੀ ਹਨ। ਪਿੰਡਾਂ ਨੂੰ ਆਪਸ ਵਿੱਚ ਜੋੜਨ ਵਾਲੀਆਂ ਲਿੰਕ ਸੜਕਾਂ ਦੀ ਵਿਸੇਸ਼ ਮੁਰੰਮਤ ਅਤੇ ਨਵਨਿਰਮਾਣ ਕੀਤਾ ਗਿਆ ਹੈ, ਜਿਸ ਨਾਲ ਲੋਕਾਂ ਨੂੰ ਪਿਛਲੇ ਲੰਮੇ ਸਮੇਂ ਤੋਂ ਆਵਾਜਾਈ ਵਿੱਚ ਆ ਰਹੀਆਂ ਦਿੱਕਤਾਂ ਤੋਂ ਛੁਟਕਾਰਾ ਮਿਲਿਆ ਹੈ।

ਇਸ ਮੌਕੇ ਉਨ੍ਹਾਂ ਦੱਸਿਆ ਕਿ ਪਿੰਡਾਂ ਦੇ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਵਿੱਚ ਸੀਵਰੇਜ ਸਿਸਟਮ, ਟੋਭਿਆਂ ਦੀ ਕਾਇਆ ਕਲਪ, ਗਲੀਆਂ, ਨਾਲੀਆਂ ਪੱਕੀਆਂ ਕਰਨਾ, ਪਾਰਕਾਂ ਦਾ ਨਿਰਮਾਣ, ਖੇਡ ਮੈਦਾਨ, ਸਟੇਡੀਅਮ, ਜਿਮਨੇਜ਼ੀਅਮ, ਕਮਿਊਨਿਟੀ ਹਾਲ, ਗ੍ਰਾਮ ਸਭਾ ਹਾਲ, ਧਰਮਸ਼ਾਲਾ, ਸਟਰੀਟ ਲਾਈਟਾਂ, ਪਿੰਡਾਂ ਦੀਆਂ ਪ੍ਰਮੁੱਖ ਥਾਵਾਂ 'ਤੇ ਸੀ.ਸੀ.ਟੀ.ਵੀ ਕੈਮਰੇ ਲਗਾਉਣੇ, ਬੱਸ ਸ਼ੈਲਟਰਾਂ ਦੀ ਉਸਾਰੀ, ਸਮਸ਼ਾਨਘਾਟ/ਕਬਰਸਤਾਨ, ਪੀਣ ਵਾਲੇ ਪਾਣੀ ਦੀ ਸਪਲਾਈ, ਕਮਿਊਨਿਟੀ ਲਾਇਬਰੇਰੀ, ਕੂੜਾ ਕਰਕਟ ਦੀ ਸੁਚੱਜੀ ਸੰਭਾਲ, ਕਮਿਊਨਿਟੀ ਇਮਾਰਤਾਂ ਨੂੰ ਵਿਲੱਖਣ ਸਮਰੱਥਾ ਵਾਲੇ ਵਿਅਕਤੀਆਂ ਦੇ ਜਾਣ ਲਈ ਯੋਗ ਬਣਾਉਣਾ, ਸਕੂਲ, ਆਦਿ ਦਾ ਵਿਕਾਸ ਸ਼ਾਮਲ ਹਨ।ਇਸ ਮੌਕੇ ਉਹਨਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਿਕਾਸ ਕਾਰਜ ਛੇਤੀ ਤੋਂ ਛੇਤੀ ਮੁਕੰਮਲ ਕਰਵਾਏ ਜਾਣ। ਇਸ ਮੌਕੇ ਪਿੰਡ ਦੇ ਲੋਕਾਂ ਨੇ ਆਪਣੀਆਂ ਮੁਸ਼ਕਲਾਂ ਸ. ਨਾਗਰਾ ਦੇ ਧਿਆਨ ਵਿੱਚ ਲਿਆਂਦੀਆਂ, ਜਿਨ੍ਹਾਂ ਦੇ ਫੌਰੀ ਹੱਲ ਲਈ ਸ. ਨਾਗਰਾ ਨੇ ਮੌਕੇ ਉੱਤੇ ਮੌਜੂਦ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਅਤੇ ਕਈ ਮੁਸ਼ਕਲਾਂ ਮੌਕੇ ਉੱਤੇ ਹੀ ਦੂਰ ਕਰਵਾਈਆਇਸ ਮੌਕੇ ਸਰਪੰਚ ਗੁਰਦੀਪ ਸਿੰਘ,ਪੰਚ ਪਿਆਰਾ ਸਿੰਘ,ਪੰਚ ਮਨਜੀਤ ਸਿੰਘ,ਨੰਬਰਦਾਰ ਅਮਰਜੀਤ ਸਿੰਘ,ਪ੍ਰਧਾਨ ਭਜਨ ਸਿੰਘ,ਸੇਵਾ ਸਿੰਘ,ਮਨਪ੍ਰੀਤ ਸਿੰਘ,ਗੁਰਸੰਗਤ ਸਿੰਘ,ਹਰਮਨਦੀਪ ਸਿੰਘ ਸੰਦੀਪ ਸਿੰਘ,ਸੰਦੀਪ ਸਿੰਘ ਮਾਵੀ ਤੇ ਹੋਰ ਪਤਵੰਤੇ ਹਾਜ਼ਰ ਸਨ।

 

Tags: Kuljit Singh Nagra , Punjab Pradesh Congress Committee , Congress , Punjab Congress , Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD