Wednesday, 15 May 2024

 

 

ਖ਼ਾਸ ਖਬਰਾਂ ਲੋਕ ਵੀਹ ਦਿਨਾਂ ਦੇ ਲਾਲਚ ਵਿੱਚ ਅਗਲੇ 5 ਸਾਲ ਬਰਬਾਦ ਨਾ ਕਰਨ-ਬਾਬਰ ਔਜਲਾ ਮੋਹਾਲੀ ਪ੍ਰਸ਼ਾਸਨ ਨੇ ਜਾਦੂਗਰ ਦੇ ਜਾਦੂ ਸ਼ੋ ਜ਼ਰੀਏ ਦਿੱਤਾ ਮਤਦਾਨ ਦਾ ਸੁਨੇਹਾ ਲੋਕ ਸਭਾ ਹਲਕੇ ਫਿਰੋਜ਼ਪੁਰ ਦੇ ਜਨਰਲ ਤੇ ਪੁਲਿਸ ਅਬਜ਼ਰਵਰ ਵੱਲੋਂ ਸ੍ਰੀ ਮੁਕਤਸਰ ਸਾਹਿਬ ਦਾ ਦੌਰਾ ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ‘ਲੀਵਰੇਜਿੰਗ ਏਆਈ ਲਰਨਿੰਗ’ ’ਤੇ ਅੰਤਰਰਾਸ਼ਟਰੀ ਸੈਮੀਨਾਰ ਦਾ ਆਯੋਜਨ ਸਿਹਤ ਸਕੱਤਰ ਨੇ ਸੂਬੇ ਅੰਦਰ ਮਾਤਰੀ ਮੌਤਾਂ ਦੀ ਕੀਤੀ ਸਮੀਖਿਆ ਬਾਬਾ ਹਰਦੇਵ ਸਿੰਘ ਜੀ ਨੇ ਆਪਣਾ ਸਮੁੱਚਾ ਜੀਵਨ ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਕਰ ਦਿੱਤਾ ਸਵੀਪ ਗਤੀਵਿਧੀਆਂ ਵੋਟਰਾਂ ਨੂੰ ਜਾਗਰੂਕ ਕਰਨ ਦਾ ਵਧੀਆ ਉਪਰਾਲਾ- ਡਾ. ਸੰਜੀਵ ਕੁਮਾਰ, ਐਸ.ਡੀ.ਐੱਮ. ਮਲੋਟ ਖ਼ਰਚਾ ਆਬਜ਼ਰਵਰ ਨੇ ਜ਼ਿਲ੍ਹਾ ਖ਼ਰਚਾ ਨਿਗਰਾਨ ਸੈੱਲ ਦੇ ਅਧਿਕਾਰੀਆਂ ਨਾਲ ਕੀਤੀ ਅਹਿਮ ਮੀਟਿੰਗ ਸੁਖਵਿੰਦਰ ਸਿੰਘ ਬਿੰਦਰਾ ਨੇ ਕੇਂਦਰੀ ਮੰਤਰੀ ਕੈਲਾਸ਼ ਚੌਧਰੀ ਦਾ ਉਹਨਾਂ ਦੇ ਘਰ ਆਉਣ ਤੇ ਕੀਤਾ ਨਿੱਘਾ ਸਵਾਗਤ ਜਨਰਲ, ਪੁਲਿਸ ਅਤੇ ਖਰਚਾ ਨਿਗਰਾਨ ਵੱਲੋਂ ਸਹਾਇਕ ਰਿਟਰਨਿੰਗ ਅਫ਼ਸਰਾਂ ਤੇ ਹੋਰ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਜਨਰਲ ਆਬਜ਼ਰਵਰ ਵੱਲੋਂ ਈ.ਵੀ.ਐਮ/ਵੀ.ਵੀ. ਪੈਟ ਵੇਅਰਹਾਊਸ ਅਤੇ ਸਟਰਾਂਗ ਰੂਮਾਂ ਦਾ ਮੁਆਇਨਾ, ਪ੍ਰਬੰਧਾਂ 'ਤੇ ਵੀ ਤਸੱਲੀ ਪ੍ਰਗਟਾਈ ਪੰਜਾਬ ਪੁਲਿਸ ਦੀ ਏਜੀਟੀਐਫ ਨੇ ਮਾਸਟਰਮਾਈਂਡ ਇਕਬਾਲਪ੍ਰੀਤ ਬੁਚੀ ਦੀ ਹਮਾਇਤ ਪ੍ਰਾਪਤ ਅੱਤਵਾਦੀ ਮਾਡਿਊਲ ਦਾ ਕੀਤਾ ਪਰਦਾਫਾਸ਼ ਪੰਜਾਬ ਪੁਲਿਸ ਨੇ ਬਠਿੰਡਾ ਅਤੇ ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨਾਂ ਨੂੰ ਕੀਤਾ ਕਾਬੂ ਗੁਰਬਾਜ ਸਿੰਘ ਸਿੱਧੂ ਨੂੰ ਸਹੁਰਿਆਂ ਦੇ ਪਿੰਡ ਲੱਡੂਆਂ ਨਾਲ ਤੋਲਿਆ ਹਰਸਿਮਰਤ ਕੋਰ ਬਾਦਲ ਨੂੰ ਪਾਈ ਇੱਕ ਇੱਕ ਵੋਟ ਭਾਜਪਾ ਨੂੰ ਜਾਵੇਗੀ : ਜੀਤ ਮਹਿੰਦਰ ਸਿੰਘ ਸਿੱਧੂ ਬਾਜਵਾ ਨੇ 'ਆਪ' ਅਤੇ ਭਾਜਪਾ ਦੀ ਕੀਤੀ ਆਲੋਚਨਾ, ਫਤਿਹਗੜ੍ਹ ਰੈਲੀ 'ਚ ਗਿਣਾਏ ਕਾਂਗਰਸ ਦੇ ਵਾਅਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ ਅਯੁੱਧਿਆ ਵਿੱਚ ਵਿਸ਼ਾਲ ਸ਼੍ਰੀ ਰਾਮ ਮੰਦਰ ਬਣ ਗਿਆ ਹ, ਹੁਣ ਮਥੁਰਾ ਦੀ ਵਾਰੀ ਹੈ : ਪੁਸ਼ਕਰ ਸਿੰਘ ਧਾਮੀ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਪੰਨ ਕੀਤੀ ਪੰਜਾਬ ਬਚਾਓ ਯਾਤਰਾ ਪੰਜਾਬ ਕਰਜ਼ੇ ਦੀ ਲਪੇਟ 'ਚ, ਗਰਦਨ ਤੱਕ ਕਰਜ਼ੇ 'ਚ ਡੁੱਬਿਆ ਹੋਇਆ : ਵਿਜੇ ਇੰਦਰ ਸਿੰਗਲਾ

 

ਪੀ.ਐਸ.ਆਈ.ਈ.ਸੀ. ਨੇ ਫਲਿੱਪਕਾਰਟ ਦੇ ‘ਸਮਰੱਥ’ ’ਤੇ ਆਪਣਾ ਬ੍ਰਾਂਡ ‘ਫੁਲਕਾਰੀ’ ਪੇਸ਼ ਕਰਕੇ ਈ-ਕਾਮਰਸ ਬਾਜ਼ਾਰ ’ਚ ਹਾਜ਼ਰੀ ਲੁਆਈ

Gurkirat Singh Kotli, Congress, Punjab Congress, Phulkar, Flipkart, Samarth, Punjab Small Industries & Export Corporation, PSIEC, Kumar Amit , Tejveer Singh, Punjab Infotech, Harpreet Singh Sandhu, Invest Punjab, Rajat Agarwal

Web Admin

Web Admin

5 Dariya News

ਚੰਡੀਗੜ , 07 Jan 2022

ਆਪਣੇ ਦਸਤਕਾਰੀ ਅਤੇ ਪਰੰਪਰਾਗਤ ਕਲਾ ਉਦਯੋਗ ਨੂੰ ਮਜ਼ਬੂਤ ਕਰਨ ਅਤੇ ਪੰਜਾਬ ਵਿੱਚ ਕਾਰੀਗਰਾਂ ਨੂੰ ਅਗਾਂਹਵਧੂ ਸੰਪਰਕ ਸਥਾਪਤ ਕਰਨ ਦੇ ਉਦੇਸ਼ ਨਾਲ, ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ (ਪੀ.ਐਸ.ਆਈ.ਈ.ਸੀ) ਨੇ ਫਲਿੱਪਕਾਰਟ  ਦੀ ਸਮਰਥ ਪਹਿਲ ‘ਤੇ ਆਪਣੇ ਬ੍ਰਾਂਡ ‘ਫੁਲਕਾਰੀ’  ਨੂੰ ਆਨ-ਬੋਰਡ ਕਰਕੇ ਈ-ਕਾਮਰਸ ਮਾਰਕੀਟ ਵਿੱਚ ਆਪਣੀ ਮੌਜੂਦਗੀ ਦਰਜ  ਕੀਤੀ। ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਗੁਰਕੀਰਤ ਸਿੰਘ ਨੇ ਪੀਐਸਆਈਈਸੀ ਅਤੇ ਫਲਿੱਪਕਾਰਟ ਦੀ ਇੱਕ ਸਫਲ ਸਹਿਯੋਗ ਲਈ ਸ਼ਲਾਘਾ ਕੀਤੀ ਜੋ ਕਿ ਪੰਜਾਬ ਦੇ ਦਸਤਕਾਰੀ ਉਦਯੋਗ ਨੂੰ ਨਵੀਨਤਾਕਾਰੀ ਸਾਧਨਾਂ ਰਾਹੀਂ ਬਦਲਣ ਲਈ ਤਿਆਰ ਹੈ। ਇਸ ਮੌਕੇ ਉਦਯੋਗ ਤੇ ਵਣਜ ਵਿਭਾਗ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ, ਇਨਵੈਸਟ ਪੰਜਾਬ ਦੇ ਸੀਈਓ ਰਜਤ ਅਗਰਵਾਲ, ਮੈਨੇਜਿੰਗ ਡਾਇਰੈਕਟਰ ਪੀਐਸਆਈਈਸੀ ਕੁਮਾਰ ਅਮਿਤ ਅਤੇ ਚੇਅਰਮੈਨ ਪੰਜਾਬ ਇਨਫੋਟੈਕ ਹਰਪ੍ਰੀਤ ਸਿੰਘ ਸੰਧੂ ਵੀ ਹਾਜ਼ਰ ਸਨ।

ਪ੍ਰਮੁੱਖ ਸਕੱਤਰ ਤੇਜਵੀਰ ਸਿੰਘ ਨੇ ਮੌਜੂਦ ਮੈਂਬਰਾਂ ਨਾਲ ਪੀ.ਐਸ.ਆਈ.ਈ.ਸੀ. ਦੇ ਦੀਰਘਕਾਲੀ ਦਿ੍ਰਸ਼ਟੀਕੋਣ ਅਤੇ ਇਸ ਸਾਲ ਲਈ ਯੋਜਨਾਬੱਧ ਪ੍ਰਗਤੀ ਬਾਰੇ ਚਰਚਾ ਕੀਤੀ। ਫਲਿੱਪਕਾਰਟ ਦੇ ਪ੍ਰਤੀਨਿਧਾਂ ਨੇ ‘ਸਮਰਥ‘ ਪਹਿਲਕਦਮੀ ਦੀਆਂ ਪ੍ਰਮੁੱਖ ਵਿਸ਼ੇਸ਼ਤਾਵਾਂ ਬਾਰੇ ਇੱਕ ਸੰਖੇਪ ਪੇਸ਼ਕਾਰੀ ਦਿੱਤੀ। ‘ਫੁਲਕਾਰੀ’ ਮਾਡਲ ਦੇਸ਼ ਭਰ ਵਿੱਚ ਪੰਜਾਬ ਦੀ ਮਿਆਰੀ ਦਸਤਕਾਰੀ ਦੀ ਉਪਲਬਧਤਾ ਵਿੱਚ ਮਦਦ ਕਰੇਗਾ। ਪੀਐਸਆਈਈਸੀ, ਪੰਜਾਬ ਦੇ ਦਿਹਾਤੀ ਖੇਤਰਾਂ ਵਿੱਚ ਆਪਣੇ ਸੰਪਰਕਾਂ ਨੂੰ ਹੁਲਾਰਾ ਦੇਣ ਅਤੇ ਪੰਜਾਬ ਵਿੱਚ ਕਾਰੀਗਰਾਂ ਦੇ ਨਾਲ-ਨਾਲ ਸਵੈ-ਸਹਾਇਤਾ ਸਮੂਹਾਂ ਨੂੰ ਮਾਰਕੀਟ ਵਿੱਚ ਸ਼ਾਮਲ ਕਰਕੇ ਉਹਨਾਂ ਤੋਂ ਸਿੱਧੇ ਸਰੋਤ ਪ੍ਰਾਪਤ ਕਰਨ ਦੀ ਯੋਜਨਾ ਬਣਾ ਰਿਹਾ ਹੈ।ਮੌਜੂਦਾ ਸਮੇਂ “ਫੁਲਕਾਰੀ“ ਬ੍ਰਾਂਡ ਤਹਿਤ ਵੱਖ-ਵੱਖ ਸ਼੍ਰੇਣੀਆਂ ਅਧੀਨ ਗੁਣਵੱਤਾ ਵਾਲੀ ਦਸਤਕਾਰੀ ਉਪਲਬਧ ਹੋਵੇਗੀ ਅਤੇ ਆਉਣ ਵਾਲੇ ਮਹੀਨਿਆਂ ਵਿੱਚ ਹੋਰ ਵੀ ਉਤਪਾਦ ਉਪਲਬਧ ਕਰਵਾਏ ਜਾਣਗੇ।         

 

Tags: Gurkirat Singh Kotli , Congress , Punjab Congress , Phulkar , Flipkart , Samarth , Punjab Small Industries & Export Corporation , PSIEC , Kumar Amit , Tejveer Singh , Punjab Infotech , Harpreet Singh Sandhu , Invest Punjab , Rajat Agarwal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD