Friday, 03 May 2024

 

 

ਖ਼ਾਸ ਖਬਰਾਂ ਅੰਮ੍ਰਿਤਸਰ 'ਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ,ਅਕਾਲੀ ਦਲ ਨੂੰ ਵੱਡਾ ਝਟਕਾ! ਭਗਵੰਤ ਮਾਨ ਨੇ ਪਟਿਆਲਾ ਵਿੱਚ ਕੀਤਾ ਰੋਡ ਸ਼ੋਅ, ਡਾ. ਬਲਬੀਰ ਦੇ ਹੱਕ 'ਚ ਕੀਤਾ ਪ੍ਰਚਾਰ, ਕਿਹਾ- ਪੰਜਾਬ ਬਣੇਗਾ ਹੀਰੋ, ਇਸ ਵਾਰ 13-0 ਗੁਰਜੀਤ ਔਜਲਾ ਦੇ ਹੱਕ ਵਿੱਚ ਗਰਜਿਆ ਹਰਪ੍ਰਤਾਪ ਅਜਨਾਲਾ ਪਿਛਲੀ ਅਕਾਲੀ ਦਲ ਦੀ ਸਰਕਾਰ ਨੇ ਹੀ ਗ੍ਰੇਟਰ ਮੁਹਾਲੀ ਇਲਾਕੇ ਦਾ ਵਿਕਾਸ ਕਰਵਾਇਆ ਤੇ ਇਥੇ ਕੌਮਾਂਤਰੀ ਹਵਾਈ ਅੱਡਾ, ਸੰਸਥਾਵਾਂ ਤੇ ਆਈ ਟੀ ਸੈਕਟਰ ਲਿਆਂਦਾ: ਸੁਖਬੀਰ ਸਿੰਘ ਬਾਦਲ ਕਾਂਗਰਸ ਸਕੱਤਰ ਅਤੇ ਸੰਯੁਕਤ ਸਕੱਤਰ ਸਮੇਤ 300 ਦੇ ਕਰੀਬ ਭਾਜਪਾ ਚ ਸ਼ਾਮਲ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਨਿਰਵਿਘਨ ਨਾਮਜ਼ਦਗੀ ਪ੍ਰਕਿਰਿਆ ਲਈ ਪ੍ਰਬੰਧਾਂ ਨੂੰ ਅੰਤਿਮ ਰੂਪ ਦੇਣ ਲਈ ਕੀਤੀ ਮੀਟਿੰਗ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਦੀ ਪ੍ਰਧਾਨਗੀ ਹੇਠ ਨਾਮਜ਼ਦਗੀਆਂ ਭਰਨ ਸਬੰਧੀ ਸਿਆਸੀ ਪਾਰਟੀਆਂ ਨਾਲ ਮੀਟਿੰਗ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਦੀ ਪ੍ਰਧਾਨਗੀ ਹੇਠ ਨਾਮਜ਼ਦਗੀਆਂ ਭਰਨ ਸਬੰਧੀ ਸਿਆਸੀ ਪਾਰਟੀਆਂ ਨਾਲ ਮੀਟਿੰਗ ਲੁਧਿਆਣਾ ਪ੍ਰਸ਼ਾਸਨ ਕਣਕ ਦੀ ਨਿਰਵਿਘਨ ਖਰੀਦ ਸੀਜ਼ਨ ਨੂੰ ਯਕੀਨੀ ਬਣਾ ਰਿਹਾ ਹੈ - ਡਿਪਟੀ ਕਮਿਸਸ਼ਨਰ ਜੇਕਰ ਭਾਜਪਾ ਇੱਕ ਵਾਰ ਫਿਰ ਸੱਤਾ 'ਚ ਆਈ ਤਾਂ ਰਾਖਵਾਂਕਰਨ ਖ਼ਤਮ ਕਰ ਦੇਵੇਗੀ : ਪ੍ਰਤਾਪ ਸਿੰਘ ਬਾਜਵਾ ਰਾਜਾ ਵੜਿੰਗ ਦਾ ਸ਼ਹਿਰ ਵਾਸੀਆਂ ਨੇ ਕੀਤਾ ਨਿੱਘਾ ਸਵਾਗਤ, ਹਜ਼ਾਰਾਂ ਕਾਂਗਰਸੀ ਵਰਕਰ ਪਹੁੰਚੇ ਸ਼ਹਿਰ ਦੀ ਸਾਫ਼-ਸਫਾਈ ’ਚ ਭਾਗ ਲੈਣ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਕਮਿਸ਼ਨਰ ਨੇ ਕੀਤਾ ਸਨਮਾਨਿਤ ਜਿਲ੍ਹੇ ਵਿੱਚ ਹੁਣ ਤੱਕ 440280 ਮੀਟਰਿਕ ਟਨ ਕਣਕ ਦੀ ਹੋਈ ਆਮਦ–ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੌਣ ਅਫ਼ਸਰ ਘਨਸ਼ਾਮ ਥੋਰੀ ਦੀ ਨਿਗਰਾਨੀ ਵਿਚ ਹੋਈ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਵਿਨੀਤ ਕੁਮਾਰ ਦੀ ਨਿਗਰਾਨੀ ਵਿਚ ਹੋਈ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੁਲਿਸ ਅਤੇ ਬੀ.ਐੱਸ.ਐੱਫ. ਦੇ ਜਵਾਨਾਂ ਨੇ ਕੱਢਿਆ ਫਲੈਗ ਮਾਰਚ ਸਿਆਸੀ ਪਾਰਟੀਆਂ ਦੀ ਮੌਜੂਦਗੀ ’ਚ ਵੋਟਿੰਗ ਮਸ਼ੀਨਾਂ ਦੀ ਹੋਈ ਪਹਿਲੀ ਰੈਂਡੇਮਾਈਜ਼ੇਸ਼ਨ ਡੀ.ਸੀ. ਆਸ਼ਿਕਾ ਜੈਨ ਨੇ ਮੈਰਿਟ ਵਿੱਚ ਆਏ ਸਰਕਾਰੀ ਸਕੂਲਾਂ ਦੇ 10ਵੀਂ ਅਤੇ 10+2 ਜਮਾਤ ਦੇ ਹੋਣਹਾਰ ਵਿਦਿਆਰਥੀਆਂ ਦਾ ਮੈਡਲਾਂ ਨਾਲ ਸਨਮਾਨ ਕਰ ਮਨੋਬਲ ਵਧਾਇਆ ਪਟਿਆਲਾ ਜ਼ਿਲ੍ਹੇ ਦੇ 52 ਵਿਦਿਆਰਥੀਆਂ ਬਾਰਵੀਂ ਦੀ ਮੈਰਿਟ ਸੂਚੀ ’ਚ, ਸਰਕਾਰੀ ਸਕੂਲਾਂ 33 ਵਿਦਿਆਰਥੀ ਚਮਕੇ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਰਾਜੇਸ਼ ਧੀਮਾਨ ਦੀ ਨਿਗਰਾਨੀ ਵਿਚ ਹੋਈ ਗਰਮੀ ਦੇ ਚੱਲਦਿਆਂ ਪੋਲਿੰਗ ਬੂਥਾਂ ਤੇ ਕੀਤੇ ਜਾਣਗੇ ਖਾਸ ਪ੍ਰਬੰਧ

 

ਓ,ਪੀ.ਸੋਨੀ ਵਲੋ ਵੀਡੀਓ ਕਾਨਫਰੰਸ ਰਾਹੀਂ ਜਿਲ੍ਹਾ ਹਸਪਤਾਲ ਪਟਿਆਲਾ, ਸੰਗਰੂਰ ਅਤੇ ਬਰਨਾਲਾ ਵਿਖੇ ਰੇਡੀਓ ਡਾਇਗਨੋਸੋਟਿਕ ਅਤੇ ਲੈਬੋਰੋਟਰੀ ਸੈਂਟਰਾਂ ਦਾ ਉਦਘਟਨ

O P Soni, Om Parkash Soni, Om Prakash Soni, Punjab Pradesh Congress Committee, Congress, Punjab Congress, Government of Punjab, Punjab Government, Punjab, Amritsar

Web Admin

Web Admin

5 Dariya News

ਚੰਡੀਗੜ੍ਹ , 07 Jan 2022

ਓ,ਪੀ.ਸੋਨੀ, ਉਪ-ਮੁੱਖ ਮੰਤਰੀ, ਪੰਜਾਬ ਨੇ ਅੱਜ ਵੀਡੀਓ ਕਾਨਫਰੰਸ ਰਾਹੀਂ ਜਿਲ੍ਹਾ ਹਸਪਤਾਲ ਪਟਿਆਲਾ, ਸੰਗਰੂਰ ਅਤੇ ਬਰਨਾਲਾ ਦੇ ਰੇਡੀਓ ਡਾਇਗਨੋਸੋਟਿਕ ਅਤੇ ਲੈਬੋਰੋਟਰੀ ਸੈਂਟਰਾਂ ਦਾ ਉਦਘਟਨ  ਕੀਤਾ। ਇਸ ਮੌਕੇ ਬੋਲਦਿਆਂ ਸ੍ਰੀ ਸੋਨੀ ਨੇ ਕਿਹਾ ਕਿ ਇਸ ਪੰਜਾਬ ਸਰਕਾਰ ਦੇ  ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਉਪਰਾਲੇ ਸਦਕਾ ਕ੍ਰਿਸ਼ਨਾ ਡਾਇਗਨੋਸਟਿਕ ਨਾਲ ਪਬਲਿਕ ਪ੍ਰਾਈਵੇਟ ਪਾਰਟਨਰਸ਼ਿਪ ਅਧੀਨ ਇਹ ਕੰਮ ਸ਼ੁਰੂ ਕੀਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਲੋਕਾਂ ਨੂੰ ਰੇਡੀਓਲਜੀ ਅਤੇ ਲੈਬੋਰਟਰੀ ਦੀਆਂ ਸਸਤੀਆਂ ਸਹੂਲਤਾਂ ਦੇਣ ਦਾ  ਇੱਕ ਚੰਗਾ ਉਪਰਾਲਾ ਕੀਤਾ ਗਿਆ ਹੈ। ਇਹ ਸਾਰੇ ਪੰਜਾਬ ਦੇ ਵਿੱਚ ਹਰ ਵਰਗ ਦੇ ਲੋਕਾਂ ਲਈ ਉਪਲਬੱਧ ਹੋਣਗੀਆਂ । ਆਮ ਲੋਕਾਂ ਨੂੰ ਚੰਗੇ ਡਾਇਗਨੋਸਟਿਕ ਟੈਸਟ ਕਰਵਾਉਣ ਲਈ ਵੱਡਿਆ ਸ਼ਹਿਰਾਂ ਵਿੱਚ ਜਾਣਾ ਪੈਂਦਾ ਸੀ ਅਤੇ ਕਾਫੀ ਖਰਚਾ ਆਉਂਦਾ ਅਤੇ ਸਮਾਂ ਵੀ ਬਰਬਾਦ ਹੁੰਦਾ ਸੀ । ਕੋਵਿਡ-19 ਮਹਾਂਮਾਰੀ ਦੌਰਾਨ ਅਜਿਹੀਆਂ ਸੇਵਾਵਾਂ ਦੀ  ਜ਼ਿਆਦਾ ਜ਼ਰੂਰਤ ਮਹਿਸੂਸ ਹੋਈ ਸੀ ।ਡਿਪਟੀ ਮੁੱਖ ਮੰਤਰੀ ਨੇ ਦੱਸਿਆ ਕਿ ਅੱਜ ਸ਼ੁਰੂ ਕੀਤੀਆਂ ਗਈਆਂ ਸੇਵਾਵਾਂ ਵਿਚ ਰੇਡਿਓਲਜੀ ਡਾਇਗਨੋਸਟਿਕ ਪ੍ਰੋਜੈਕਟਸ ਪੰਜਾਬ ਦੇ ਸਾਰੇ 22 ਜਿਲ੍ਹਿਆਂ ਅਤੇ 3 ਸਬ ਡਵੀਜਨਲ ਹਸਪਤਾਲ ਖੰਨਾ, ਫਗਵਾੜਾ ਅਤੇ ਰਾਜਪੁਰਾ ਵਿੱਚ  ਖੋਲ੍ਹੇ ਜਾ ਰਹੇ ਹਨ ।ਇਸ ਪ੍ਰੋਜੈਕਟ ਵਿੱਚ 25 ਸੀ ਟੀ ਸਕੈਨ ਅਤੇ 6 ਐੱਮ.ਆਰ.ਆਈ ਮਸ਼ੀਨਾਂ ਲਗਾਈਆਂ ਜਾਣਗੀਆਂ।ਰੇਡੀਓ ਡਾਇਗਨੋਸੋਟਿਕ ਸੈਂਟਰਾਂ ਦੀ ਉਸਾਰੀ ਦੀ ਲਾਗਤ 100 ਕਰੋੜ ਰੁਪਏ ਹੈ ।

ਉਨ੍ਹਾਂ ਦੱਸਿਆ ਕਿ ਇਹ ਹਿੰਦੋਸਤਾਨ ਦਾ ਸਭ ਤੋਂ ਵੱਡਾ ਪੀ.ਪੀ.ਪੀ ਆਧਾਰ ਦਾ ਪ੍ਰੋਜੈਕਟ ਹੈ। ਇਸ ਪ੍ਰੋਜੈਕਟ ਅਧੀਨ ਹੋਣ ਵਾਲੇ ਟੈਸਟ ਮਾਰਕਿਟ ਰੇਟ  ਤੋਂ 65 ਤੋਂ 70 ਪ੍ਰਤੀਸ਼ਤ ਤੱਕ ਘੱਟ ਰੇਟਾਂ ਤੇ ਕੀਤੇ ਜਾਣਗੇ ਅਤੇ ਗਰੀਬ ਅਤੇ ਕਮਜੋਰ ਮਰੀਜਾਂ ਦਾ ਟੈਸਟ ਫ੍ਰੀ ਕੀਤਾ ਜਾਵੇਗਾ। ਇਸੇ ਤਰ੍ਹਾਂ ਲੈਬੋਰਟਰੀ ਡੈਗਨੋਸਟਿਕ ਪ੍ਰੋਜੈਕਟਸ ਅਧੀਨ ਪੂਰੇ ਪੰਜਾਬ ਰਾਜ ਵਿੱਚ 30  ਅਤਿ - ਆਧੁਨਿਕ ਲੈਬੋਰਟਰੀਜ਼ ਅਤੇ ਇੱਕ ਸਟੇਟ ਰੈਫਰੈਂਸ ਲੋਬੋਰਟਰੀ  ਅਤੇ 95 ਕਲੈਕਸ਼ਨ ਸੈਂਟਰਾਂ ਦੀ ਸਥਾਪਨਾ ਕੀਤੀ ਰਹੀ। ਇਹਨਾ ਲੈਬੋਰਟਰੀ ਡਾਇਗਨੋਸੋਟਿਕ ਸੈਂਟਰਾਂ ਦੀ ਉਸਾਰੀ ਦੀ ਲਾਗਤ 25 ਕਰੋੜ ਰੁਪਏ ਹੈ ।ਇਹਨਾਂ ਲੈਬੋਰਟਰੀਆਂ ਵਿੱਚ 5% ਗਰੀਬ ਅਤੇ ਕਮਜੋਰ ਮਰੀਜਾਂ ਦਾ ਟੈਸਟ ਫ੍ਰੀ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਦੇ ਰੇਡਿਓ ਡਾਇਗਨੋਸਟਿਕ ਸੈਂਟਰ - ਮੋਹਾਲੀ, ਰੋਪੜ, ਸ੍ਰੀ ਫਤਿਹਗੜ ਸਾਹਿਬ, ਰਾਜਪੁਰਾ ਅਤੇ ਅੰਮ੍ਰਿਤਸਰ ਵਿਖੇ ਪਹਿਲਾਂ ਹੀ ਲੋਕਾਂ ਦੀ ਸਹੂਲਤ ਲਈ ਖੋਲੇ ਜਾ ਚੁੱਕੇ ਹਨ, ਪਟਿਆਲਾ (ਸੀ ਟੀ ਸਕੈਨ /ਐਮ ਆਰ ਆਈ/ਲੈਬੋਰਟਰੀ) ਸੰਗਰੂਰ (ਸੀ ਟੀ ਸਕੈਨ) ਅਤੇ ਬਰਨਾਲਾ (ਸੀ ਟੀ ਸਕੈਨ) ਸੈੰਟਰਾਂ ਦਾ ਉਦਘਾਟਨ ਅੱਜ ਕੀਤਾ ਗਿਆ  ਹੈ ਅਤੇ ਬਾਕੀ ਰਹਿੰਦੇ ਸਾਰੇ ਸੈਂਟਰ 31 ਮਾਰਚ 2022 ਤੱਕ ਖੋਲ ਦਿੱਤੇ ਜਾਣਗੇ।ਲੈਬੋਰਟਰੀ ਡਾਇਗਨੋਸਟਿਕ ਸੈਂਟਰ - ਮੋਹਾਲੀ, ਬਟਾਲਾ ਅਤੇ ਅੰਮ੍ਰਿਤਸਰ ਵਿਖੇ ਪਹਿਲਾਂ ਹੀ ਲੋਕਾਂ ਦੀ ਸਹੂਲਤ ਲਈ ਖੋਲੇ ਜਾ ਚੁੱਕੇ ਹਨ, ਪਟਿਆਲਾ ਸੈਂਟਰ ਦਾ ਉਦਘਾਟਨ ਅੱਜ ਕੀਤਾ ਜਾ ਰਿਹਾ ਹੈ ਅਤੇ ਬਾਕੀ ਰਹਿੰਦੇ ਸਾਰੇ ਸੈਂਟਰ 31 ਮਾਰਚ 2022 ਤੱਕ ਖੋਲ ਦਿੱਤੇ ਜਾਣਗੇ। ਸ਼੍ਰੀ ਸੋਨੀ ਨੇ ਦੱਸਿਆ ਕਿ ਕਾਰਡਿਅਕ ਕੇਅਰ ਸੈਂਟਰ ਪ੍ਰੋਜੈਕਟ ਅਧੀਨ ਰਾਜ ਦੇ 4 ਜਿਲ੍ਹਿਆਂ ਦੇ ਸਿਵਲ ਹਸਪਤਾਲਾਂ ਜਲੰਧਰ, ਲੁਧਿਆਣਾ, ਸੰਗਰੂਰ ਅਤੇ ਬਠਿੰਡਾ ਵਿਖੇ ਪੀ.ਪੀ.ਪੀ ਅਧਾਰ ਤੇ ਕਾਰਡਿਅਕ ਕੇਅਰ ਸੈਂਟਰਾਂ ਦੀ ਸਥਾਪਨਾ ਕੀਤੀ ਜਾਵੇਗੀ। ਇਸ ਪ੍ਰੋਜੈਕਟ ਦੀ ਲਾਗਤ ਪ੍ਰਤੀ ਸੈਂਟਰ ਲਾਗਤ 15 ਕਰੋੜ ਰੁਪਏ ਹੋਵੇਗੀ । ਇਹਨਾਂ ਸੈਂਟਰਾਂ ਨੂੰ ਬਣਾਉਣ ਦੀ ਪ੍ਰਕਿਰਿਆ ਜਲਦ ਹੀ ਸ਼ੁਰੂ ਕਰ ਦਿੱਤੀ ਜਾਵੇਗੀ।

 

Tags: O P Soni , Om Parkash Soni , Om Prakash Soni , Punjab Pradesh Congress Committee , Congress , Punjab Congress , Government of Punjab , Punjab Government , Punjab , Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD