Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਵਿਧਾਨ ਸਭਾ ਚੋਣਾਂ 2022: 'ਸੋਸ਼ਲ ਮੀਡੀਆ ਮੋਨੀਟਰਿੰਗ' ਵਿਸ਼ੇ 'ਤੇ ਵਰਕਸ਼ਾਪ ਦਾ ਆਯੋਜਨ

ਸੀ.ਈ.ਓ. ਪੰਜਾਬ ਵੱਲੋਂ ਡੀ.ਪੀ.ਆਰ.ਓਜ਼ ਨੂੰ ਲੋਕਾਂ ਨੂੰ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਕਰਨ ਲਈ ਸੋਸ਼ਲ ਮੀਡੀਆ ਦੀ ਵੱਧ ਤੋਂ ਵੱਧ ਵਰਤੋਂ ਕਰਨ ਦੇ ਨਿਰਦੇਸ਼

Punjab Election-2022, Punjab Election, Election Commision Punjab, ECI, Punjab Assembly Elections 2022, Election Commission of India, Chief Electoral Officer Punjab, Dr S Karuna Raju

Web Admin

Web Admin

5 Dariya News

ਚੰਡੀਗੜ੍ਹ , 07 Jan 2022

Last updated on: Jan 07, 2022, 00:00 IST

ਸੋਸ਼ਲ ਮੀਡੀਆ ਦੇ ਨਵੀਂ ਚੁਣੌਤੀ ਵਜੋਂ ਉਭਰਨ ਦੇ ਨਾਲ, ਪੰਜਾਬ ਦੇ ਮੁੱਖ ਚੋਣ ਅਫ਼ਸਰ (ਸੀ.ਈ.ਓ.) ਡਾ. ਐਸ. ਕਰੁਣਾ ਰਾਜੂ ਨੇ ਅੱਜ ਸਾਰੇ ਜ਼ਿਲ੍ਹਾ ਲੋਕ ਸੰਪਰਕ ਅਧਿਕਾਰੀਆਂ (ਡੀਪੀਆਰਓਜ਼) ਲਈ 'ਸੋਸ਼ਲ ਮੀਡੀਆ ਮੋਨੀਟਰਿੰਗ' ਵਿਸ਼ੇ 'ਤੇ ਇੱਕ ਵਰਕਸ਼ਾਪ ਦਾ ਆਯੋਜਨ ਕੀਤਾ ਤਾਂ ਜੋ ਅਗਾਮੀ ਪੰਜਾਬ ਵਿਧਾਨ ਸਭਾ ਚੋਣਾਂ-2022 ਦੌਰਾਨ ਜਾਅਲੀ ਖ਼ਬਰਾਂ ਨੂੰ ਰੋਕਣ ਅਤੇ ਪੇਡ ਨਿਊਜ਼ ਦੀ ਪਛਾਣ ਵਿੱਚ ਉਨ੍ਹਾਂ ਦੀ ਮਦਦ ਕੀਤੀ ਜਾ ਸਕੇ।ਕੇਂਦਰੀ ਯੂਨੀਵਰਸਿਟੀ, ਬਠਿੰਡਾ ਦੇ ਸਹਾਇਕ ਪ੍ਰੋਫੈਸਰ ਡਾ. ਰੂਬਲ ਕਨੌਜੀਆ, ਜੋ ਕਿ ਗਲਤ ਸੂਚਨਾਵਾਂ ਅਤੇ ਝੂਠੀਆਂ ਖ਼ਬਰਾਂ ਦੇ ਖੋਜਕਰਤਾ ਹੋਣ ਦੇ ਨਾਲ ਨਾਲ ਸੋਸ਼ਲ ਮੀਡੀਆ ਵਿਸ਼ਲੇਸ਼ਕ ਵੀ ਹਨ, ਇਸ ਵਰਕਸ਼ਾਪ ਦੇ ਮੁੱਖ ਬੁਲਾਰੇ ਸਨ।ਸੀ.ਈ.ਓ ਡਾ. ਰਾਜੂ ਨੇ ਮੀਟਿੰਗ ਦੀ ਸ਼ੁਰੂਆਤ ਕਰਦਿਆਂ ਡੀ.ਪੀ.ਆਰ.ਓਜ਼ ਨਾਲ ਉਹਨਾਂ ਦੇ ਸਬੰਧਤ ਜ਼ਿਲ੍ਹਿਆਂ ਵਿੱਚ ਚੱਲ ਰਹੀਆਂ ਸਵੀਪ ਗਤੀਵਿਧੀਆਂ ਦੀ ਸਮੀਖਿਆ ਕੀਤੀ। ਉਨ੍ਹਾਂ ਨੇ ਡੀ.ਪੀ.ਆਰ.ਓਜ਼ ਨੂੰ ਇਹ ਵੀ ਕਿਹਾ ਕਿ ਉਹ ਨਾ ਸਿਰਫ਼ ਰਵਾਇਤੀ ਮੀਡੀਆ ਜਿਵੇਂ ਕਿ ਇਨਡੋਰ ਅਤੇ ਆਊਟਡੋਰ ਇਸ਼ਤਿਹਾਰਾਂ ਅਤੇ ਪ੍ਰੈਸ ਨੋਟਾਂ ਦੀ ਵਰਤੋਂ ਕਰਕੇ ਵੱਧ ਤੋਂ ਵੱਧ ਲੋਕਾਂ ਨੂੰ ਆਪਣੇ ਵੋਟ ਦੇ ਅਧਿਕਾਰ ਬਾਰੇ ਜਾਗਰੂਕ ਕਰਨ, ਸਗੋਂ ਉਨ੍ਹਾਂ ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਦੀ ਵੱਧ ਤੋਂ ਵੱਧ ਵਰਤੋਂ ਕਰਨ ਲਈ ਵੀ ਕਿਹਾ।ਡਾ. ਰੂਬਲ ਕਨੌਜੀਆ ਨੇ ਬਾਅਦ ਵਿੱਚ ਡੀ.ਪੀ.ਆਰ.ਓਜ਼ ਨੂੰ ਵੱਖ-ਵੱਖ ਸੋਸ਼ਲ ਮੀਡੀਆ ਟਿਪਸ ਅਤੇ ਟੂਲਜ਼ ਬਾਰੇ ਜਾਣਕਾਰੀ ਦਿੱਤੀ, ਜੋ ਵਿਧਾਨ ਸਭਾ ਚੋਣਾਂ ਦੌਰਾਨ ਵੱਖ-ਵੱਖ ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਵਾਇਰਲ ਹੋਣ ਵਾਲੀਆਂ ਜਾਅਲੀ ਖ਼ਬਰਾਂ, ਵਾਇਰਲ ਖ਼ਬਰਾਂ ਅਤੇ ਪੇਡ ਨਿਊਜ਼ 'ਤੇ ਨਜ਼ਰ ਰੱਖਣ ਵਿੱਚ ਡੀਪੀਆਰਓਜ਼ ਦੀ ਮਦਦ ਕਰਨਗੇ।ਜ਼ਿਕਰਯੋਗ ਹੈ ਕਿ ਚੋਣਾਂ ਦੌਰਾਨ ਅਖਬਾਰਾਂ, ਇਲੈਕਟ੍ਰਾਨਿਕ ਮੀਡੀਆ ਅਤੇ ਸੋਸ਼ਲ ਮੀਡੀਆ ਦੀਆਂ ਖਬਰਾਂ 'ਤੇ ਨਜ਼ਰ ਰੱਖਣ ਲਈ ਗਠਿਤ ਮੀਡੀਆ ਸਰਟੀਫਿਕੇਸ਼ਨ ਐਂਡ ਮੋਨੀਟਰਿੰਗ ਕਮੇਟੀਜ਼ (ਐਮਸੀਐਮਸੀ) ਵਿੱਚ ਡੀਪੀਆਰਓਜ਼ ਇੱਕ ਮਹੱਤਵਪੂਰਣ ਭੂਮਿਕਾ ਨਿਭਾਉਂਦੇ ਹਨ।

 

 

Tags: Punjab Election-2022 , Punjab Election , Election Commision Punjab , ECI , Punjab Assembly Elections 2022 , Election Commission of India , Chief Electoral Officer Punjab , Dr S Karuna Raju

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD