Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮੁੱਖ ਮੰਤਰੀ, ਡਿਪਟੀ ਮੁੱਖ ਮੰਤਰੀ, ਸਿੱਧੂ ਬਹੁਤ ਜ਼ਿਆਦਾ ਉਲਝਣ ਚ ਹਨ : ਕੈਪਟਨ ਅਮਰਿੰਦਰ ਸਿੰਘ

Captain Amarinder Singh, Amarinder Singh, Punjab Lok Congress

Web Admin

Web Admin

5 Dariya News

ਚੰਡੀਗੜ੍ਹ , 07 Jan 2022

Last updated on: Jan 07, 2022, 00:00 IST

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫੇਰੀ ਦੌਰਾਨ ਸੁਰੱਖਿਆ ਚ ਹੋਈ ਭਾਰੀ ਗ਼ਲਤੀ ਨੂੰ ਲੈ ਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਡਿਪਟੀ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਦੇ ਗੈਰ ਜ਼ਿੰਮੇਵਾਰੀਪੂਰਨ ਰਵੱਈਏ ਦੀ ਨਿੰਦਾ ਕੀਤੀ ਹੈ।ਇਥੇ ਜਾਰੀ ਇਕ ਬਿਆਨ ਚ ਕੈਪਟਨ ਅਮਰਿੰਦਰ ਨੇ ਕਿਹਾ ਕਿ ਚੰਨੀ, ਰੰਧਾਵਾ ਤੇ ਸਿੱਧੂ ਉਲਝਣ ਚ ਫਸੇ ਹੋਣ ਦੀ ਤਰ੍ਹਾਂ ਵਤੀਰਾ ਅਪਣਾ ਰਹੇ ਹਨ, ਜਿਨ੍ਹਾਂ ਨੂੰ ਨਹੀਂ ਪਤਾ ਚੱਲ ਰਿਹਾ ਹੈ ਕਿ ਉਹ ਆਪਣੀਆਂ ਜ਼ਿੰਮੇਵਾਰੀਆਂ ਨੂੰ ਕਿਵੇਂ ਨਿਭਾਉਣ। ਜਿਹੜੇ ਜ਼ਿੰਮੇਵਾਰੀ ਲੈਣ ਦੀ ਬਜਾਏ ਉਸ ਤੋਂ ਭੱਜ ਰਹੇ ਹਨ ਅਤੇ ਉਸਨੂੰ ਜੂਨੀਅਰਾਂ ਤੇ ਪਾ ਰਹੇ ਹਨ ਅਤੇ ਇਹ ਅਗਵਾਈ ਨਹੀਂ, ਸਗੋਂ ਕਾਇਰਤਾ ਦੀ ਨਿਸ਼ਾਨੀ ਹੈ।ਇਸ ਲੜੀ ਹੇ,ਠ ਸੁਰੱਖਿਆ ਦੀ ਗਲਤੀ ਨੂੰ ਲੈ ਕੇ ਚੰਨੀ ਦੇ ਉਲਝਣ ਭਰੇ ਅਤੇ ਆਪਸ ਵਿਰੋਧੀ ਬਿਆਨਾਂ ਦਾ ਜ਼ਿਕਰ ਕਰਦਿਆਂ, ਉਨ੍ਹਾਂ ਕਿਹਾ ਕਿ ਸਵੇਰੇ ਪਹਿਲਾਂ ਉਹ ਕੁਝ ਹੋਰ ਕਹਿੰਦੇ ਹਨ ਤੇ ਜਾਂਚ ਦੇ ਆਦੇਸ਼ ਦਿੰਦੇ ਹਨ। ਜਦਕਿ ਸ਼ਾਮ ਹੁੰਦਿਆਂ ਹੀ ਕਿਸੇ ਵੀ ਕੱਲ੍ਹ ਨੂੰ ਨਕਾਰ ਦਿੰਦੇ ਹਨ ।ਉਨ੍ਹਾਂ ਨੇ ਮੁੱਖ ਮੰਤਰੀ ਬਚਕਾਨਾ ਬਿਆਨ ਤੇ ਵੀ ਹਾਸਾ ਉਡਾਇਆ ਹੈ ਕਿ ਉਹ ਪ੍ਰਧਾਨ ਮੰਤਰੀ ਦੀ ਜ਼ਿੰਦਗੀ ਨੂੰ ਕੋਈ ਖ਼ਤਰਾ ਹੋਣ ਤੇ ਆਪਣੀ ਛਾਤੀ ਤੇ ਗੋਲੀਆਂ ਖਾ ਲੈਣਗੇ। ਉਨ੍ਹਾਂ ਨੇ ਚੰਨੀ ਨੂੰ ਕਿਹਾ ਕਿ ਤੁਸੀਂ ਇਥੇ ਛਾਤੀ ਦੇ ਗੋਲੀ ਖਾਣ ਲਈ ਨਹੀਂ ਹੋ, ਚੰਗਾ ਹੋਵੇਗਾ ਕਿ ਤੁਸੀਂ ਆਪਣੀ ਜ਼ਿੰਮੇਵਾਰੀ ਤੇ ਧਿਆਨ ਦਿਓ।

ਕੈਪਟਨ ਅਮਰਿੰਦਰ ਨੇ ਗ੍ਰਹਿ ਵਿਭਾਗ ਦਾ ਚਾਰਜ ਰੱਖਣ ਵਾਲੇ ਡਿਪਟੀ ਮੁੱਖ ਮੰਤਰੀ ਰੰਧਾਵਾ ਵੱਲੋਂ ਦਿੱਤੇ ਬਿਆਨ ਕਿ ਕੇਂਦਰੀ ਏਜੰਸੀਆਂ ਨੂੰ ਪ੍ਰਧਾਨ ਮੰਤਰੀ ਲਈ ਸੁਰੱਖਿਅਤ ਰਸਤਾ ਤੈਅ ਕਰਨਾ ਚਾਹੀਦਾ ਸੀ ਤੇ ਵੀ ਚੁਟਕੀ ਲਈ। ਉਨ੍ਹਾਂ ਨੇ ਕਿਹਾ ਕਿ ਡਿਪਟੀ ਮੁੱਖ ਮੰਤਰੀ ਸੱਚਾਈ ਤੋਂ ਅਣਜਾਣ ਹਨ, ਕਿਉਂਕਿ ਪ੍ਰਧਾਨ ਮੰਤਰੀ ਪੰਜਾਬ ਚ ਸਨ ਅਤੇ ਉਨ੍ਹਾਂ ਹਰ ਤਰ੍ਹਾਂ ਨਾਲ ਸੁਰੱਖਿਆ ਮੁਹੱਈਆ ਕਰਵਾਉਣਾ ਪੰਜਾਬ ਸਰਕਾਰ ਦੀ ਜਿੰਮੇਵਾਰੀ ਸੀ। ਹਾਲ ਹੀ ਵਿੱਚ ਤੁਸੀਂ ਬੀਐਸਐਫ ਦਾ ਦਾਇਰਾ ਵਧਾਏ ਜਾਣ ਖਿਲਾਫ਼ ਮਗਰਮੱਛ ਦੇ ਅੱਥਰੂ ਵਹਾ ਰਹੇ ਸੀ ਕਿ ਕਾਨੂੰਨ ਤੇ ਵਿਵਸਥਾ ਸੂਬੇ ਦੇ ਅਧਿਕਾਰ ਖੇਤਰ ਚ ਹੈ, ਬੀਐਸਐਫ ਦਾ ਇਸ ਨਾਲ ਕੁਝ ਲੈਣਾ ਦੇਣਾ ਨਹੀਂ। ਜਦਕਿ ਅੱਜ ਆਪਣੀ ਜਿੰਮੇਵਾਰੀ ਤੋਂ ਬਚਣ ਲਈ ਤੁਸੀਂ ਕਹਿ ਰਹੇ ਹੋ ਕਿ ਉੱਥੇ ਕਾਨੂੰਨ ਵਿਵਸਥਾ ਕੇਂਦਰੀ ਏਜੰਸੀਆਂ ਦੀ ਜ਼ਿੰਮੇਵਾਰੀ ਸੀ।ਸਾਬਕਾ ਮੁੱਖ ਮੰਤਰੀ ਨੇ ਸਿੱਧੂ ਨੂੰ ਵੀ ਵਿਸ਼ੇਸ਼ ਤੌਰ ਤੇ ਸਲਾਹ ਦਿੱਤੀ ਕਿ ਬਿਹਤਰ ਹੋਵੇਗਾ ਕਿ ਤੁਸੀਂ ਉਨ੍ਹਾਂ ਮੁੱਦਿਆਂ ਤੇ ਬੋਲਣ ਤੋਂ ਬਚੋ; ਜਿਨ੍ਹਾਂ ਬਾਰੇ ਤੁਹਾਨੂੰ ਕੋਈ ਜਾਣਕਾਰੀ ਨਹੀਂ ਹੈ। ਜਿਵੇਂ ਕਿ ਕਿਸ ਤਰ੍ਹਾਂ ਪ੍ਰਧਾਨ ਮੰਤਰੀ ਦਾ ਸੁਰੱਖਿਆ ਦਾਇਰਾ ਕੰਮ ਕਰਦਾ ਹੈ। ਉਨ੍ਹਾਂ ਕਿਹਾ ਕਿ ਹਰ ਕੋਈ ਅਤੇ ਖ਼ਾਸ ਕਰਕੇ ਉਨ੍ਹਾਂ ਦੀ ਆਪਣੀ ਪਾਰਟੀ ਤੇ ਸਰਕਾਰ ਨੇ ਵੀ ਉਨ੍ਹਾਂ ਗੰਭੀਰਤਾ ਨਾਲ ਲੈਣਾ ਬੰਦ ਕਰ ਦਿੱਤਾ ਹੈ।ਕੈਪਟਨ ਅਮਰਿੰਦਰ ਨੇ ਕਾਂਗਰਸ ਦੇ ਆਗੂਆਂ ਨੂੰ ਆਪਣੀ ਪਾਰਟੀ ਦੀ ਪ੍ਰਧਾਨ ਸੋਨੀਆ ਗਾਂਧੀ ਦੀ ਸਮਝਦਾਰੀ ਵਾਲੀ ਸਲਾਹ ਨੂੰ ਸੁਣਨ ਲਈ ਕਿਹਾ ਹੈ, ਜਿਨ੍ਹਾਂ ਨੇ ਮੁੱਖ ਮੰਤਰੀ ਨੂੰ ਮਾਮਲੇ ਦੀ ਜਾਂਚ ਕਰਨ ਤੇ ਜ਼ਿੰਮੇਵਾਰੀ ਤੈਅ ਕਰਨ ਲਈ ਕਿਹਾ ਹੈ। ਹੁਣ ਲਗਦਾ ਹੈ ਕਿ ਸ਼ਾਇਦ ਤੁਸੀਂ ਕਹੋਗੇ ਕਿ ਸ੍ਰੀਮਤੀ ਗਾਂਧੀ ਪ੍ਰਧਾਨ ਮੰਤਰੀ ਮੋਦੀ ਦਾ ਪੱਖ ਲੈਣ ਦੀ ਕੋਸ਼ਿਸ਼ ਕਰ ਰਹੇ ਹਨ।  

 

Tags: Captain Amarinder Singh , Amarinder Singh , Punjab Lok Congress

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD