Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਹਿੰਦੂ ਡੇਰਿਆਂ ਦੇ ਮਹੰਤਾਂ ਵੱਲੋਂ ਆਪਣੇ ਉਤਰ-ਅਧਿਕਾਰੀ ਦੇ ਕੀਤੇ ਫੈਸਲੇ ਨੂੰ ਹੀ ਮਾਨਤਾ ਦੇਵੇਗੀ ਪੰਜਾਬ ਸਰਕਾਰ : ਚਰਨਜੀਤ ਸਿੰਘ ਚੰਨੀ

ਮੁੱਖ ਮੰਤਰੀ ਨੇ ਸਰਵ ਸੰਪਰਦਾਇ ਸਾਧੂ ਮੰਡਲ ਪਟਿਆਲਾ ਤੇ ਭੇਖ ਖਟ ਦਰਸ਼ਨ ਸਾਧੂ ਸਮਾਜ ਮਹਾਂਮੰਡਲ ਪੰਜਾਬ ਵੱਲੋਂ ਕਰਵਾਏ ਵਿਰਾਟ ਸੰਤ ਸੰਮੇਲਨ ‘ਚ ਸ਼ਿਰਕਤ ਕੀਤੀ

Charanjit Singh Channi, Punjab Pradesh Congress Committee, Congress, Punjab Congress, Government of Punjab, Punjab Government, Punjab, Chief Minister Of Punjab, Sarv Sampradaya Sadhu Mandal Patiala, Bhekh Khat Darshan Sadhu Samaj Mahamandal Punjab, Brahm Mohindra

Web Admin

Web Admin

5 Dariya News

ਪਟਿਆਲਾ , 07 Jan 2022

Last updated on: Jan 07, 2022, 00:00 IST

ਪੰਜਾਬ ਦੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਕਿਹਾ ਹੈ ਕਿ ਪੰਜਾਬ ਸਰਕਾਰ, ਹਿੰਦੂ ਧਾਰਮਿਕ ਡੇਰਿਆਂ ਦੇ ਮਹੰਤਾਂ ਤੇ ਸਾਧੂ ਸਮਾਜ ਵੱਲੋਂ ਆਪਣੇ ਉਤਰਾ-ਅਧਿਕਾਰੀ ਦੇ ਕੀਤੇ ਫੈਸਲੇ ਨੂੰ ਹੀ ਮਾਨਤਾ ਦੇਵੇਗੀ। ਮੁੱਖ ਮੰਤਰੀ ਸ. ਚੰਨੀ, ਅੱਜ ਇੱਥੇ ਹਰਪਾਲ ਟਿਵਾਣਾ ਆਡੀਟੋਰੀਅਮ ਵਿਖੇ ਮਹੰਤ ਸ੍ਰੀ ਆਤਮਾ ਰਾਮ ਦੀ ਪਹਿਲਕਦਮੀ ‘ਤੇ ਸਰਵ ਸੰਪਰਦਾਇ ਸਾਧੂ ਮੰਡਲ ਪਟਿਆਲਾ ਅਤੇ ਭੇਖ ਖਟ ਦਰਸ਼ਨ ਸਾਧੂ ਸਮਾਜ ਮਹਾਂਮੰਡਲ ਪੰਜਾਬ ਵੱਲੋਂ ਕਰਵਾਏ ਗਏ ਵਿਰਾਟ ਸੰਤ ਸਮੇਲਨ ਵਿੱਚ ਸ਼ਿਕਰਤ ਕਰਨ ਪੁੱਜੇ ਸਨ। ਇਸ ਮੌਕੇ ਪੰਜਾਬ ਦੇ ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਵੀ ਮੁੱਖ ਮੰਤਰੀ ਦੇ ਨਾਲ ਮੌਜੂਦ ਸਨ।ਇਸ ਮੌਕੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਸਾਧੂ ਸਮਾਜ ਵੱਲੋਂ ਰੱਖੀਆਂ ਸਾਰੀਆਂ ਮੰਗਾਂ ਨੂੰ ਮੰਨਦਿਆਂ ਕਿਹਾ ਕਿ ਸੰਤਾਂ ਅਤੇ ਸਾਧੂ ਸਮਾਜ ਵੱਲੋਂ ਆਪਣੇ ਉਤਰ-ਅਧਿਕਾਰੀ ਦੀ ਚੋਣ ਬਾਰੇ ਫੈਸਲਾ ਸੰਤਾਂ ਦੀ ਪ੍ਰਥਾ ਹੈ ਅਤੇ ਇਸ ਦਾ ਫੈਸਲਾ ਵੀ ਸੰਤਾਂ ਵੱਲੋਂ ਹੀ ਕੀਤਾ ਜਾਵੇਗਾ, ਸਰਕਾਰ ਇਸ ਵਿੱਚ ਕੋਈ ਦਖਲਅੰਦਾਜੀ ਨਹੀਂ ਕਰੇਗੀ। ਉਨਾਂ ਕਿਹਾ ਪੰਜਾਬ ਭਰ ‘ਚ ਇਸ ਤਰਾਂ ਦੇ ਬਾਕੀ ਇੰਤਕਾਲ ਤੁਰੰਤ ਕਰਵਾਉਣ ਦੇ ਹੁਕਮ ਦੇ ਦਿੱਤੇ ਜਾਣਗੇ ਅਤੇ ਸੰਤ ਸਮਾਜ ਜੋ ਚਾਹੇਗਾ ਉਸੇ ਮੁਤਾਬਕ ਹੀ ਹੋਵੇਗਾ।ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਸੰਤ ਆਪਣੀ ਗੱਦੀ ਆਪਣੇ ਕਿਸੇ ਚੇਲੇ ਨੂੰ ਦੇਣ ਦੀ ਵਸੀਅਤ ਕਰਕੇ ਸਵਰਗ ਸਿਧਾਰਨਗੇ ਤਾਂ ਉਸ ਨੂੰ ਸਰਕਾਰ ਮਾਨਤਾ ਦੇਵੇਗੀ ਪਰੰਤੂ ਜੇਕਰ ਅਜਿਹਾ ਨਹੀਂ ਹੁੰਦਾ ਤਾਂ ਭੇਖ ਭਗਵਾਨ ਵੱਲੋਂ ਕੀਤੇ ਗਏ ਫੈਸਲੇ ਨੂੰ ਹੀ ਸਰਕਾਰ ਮਾਨਤਾ ਦੇਵੇਗੀ। ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਸਾਧੂ ਸਮਾਜ ਦੀਆਂ ਮੁਸ਼ਕਿਲਾਂ ਸਰਕਾਰ ਪੱਧਰ ‘ਤੇ ਹੱਲ ਆਪਣੇ ਆਪ ਕਰਵਾਉਣ ਲਈ ਸਾਧੂ ਸਮਾਜ ਦੀ ਨੁਮਾਇੰਦਗੀ ਕਰਦੇ ਮਹੰਤ ਆਤਮਾ ਰਾਮ ਨੂੰ ਸਰਕਾਰ ਵਿੱਚ ਕੈਬਨਿਟ ਰੈਂਕ ਦੇਣ ਦੀ ਵੀ ਪੇਸ਼ਕਸ਼ ਕੀਤੀ।

ਮੁੱਖ ਮੰਤਰੀ ਨੇ ਸੰਤ ਸਮਾਜ ਨੂੰ ਆਪਣੇ ਮੋਰਿੰਡਾ ਸਥਿਤ ਘਰ ਵਿੱਚ ਚਰਨ ਪਾਉਣ ਦੀ ਬੇਨਤੀ ਕੀਤੀ, ਜਿਸ ਨੂੰ ਸੰਤ ਸਮਾਜ ਨੇ ਪ੍ਰਵਾਨ ਕਰ ਲਿਆ।ਇਸ ਦੌਰਾਨ ਕੈਬਨਿਟ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਨੇ ਕਿਹਾ ਕਿ ਮਹੰਤ ਆਤਮਾ ਰਾਮ ਦੀ ਫ਼ਿਕਰਮੰਦੀ ਕਰਕੇ ਪੰਜਾਬ ਸਰਕਾਰ ਡੇਰਾ ਸੰਤਾਂ ਤੇ ਸਾਧੂ ਸਮਾਜ ਦੀਆਂ ਦਿਕਤਾਂ ਦੂਰ ਕਰਨ ਲਈ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਵਚਨਬੱਧ ਹੈ। ਉਨਾਂ ਕਿਹਾ ਕਿ ਉਹ 1980 ਤੋਂ ਸਰਕਾਰਾਂ ‘ਚ ਰਹੇ ਹਨ ਪਰੰਤੂ ਜੋ ਕੰਮ ਕਰਨ ਦਾ ਮਾਹੌਲ ਪਿਛਲੇ 3 ਮਹੀਨਿਆਂ ‘ਚ ਬਣਿਆ ਹੈ ਅਤੇ ਸਰਕਾਰ ਦਾ ਜੋ ਨਵਾਂ ਰੂਪ ਇਸ ਵਾਰ ਦੇਖਿਆ ਹੈ ਉਹ ਪਹਿਲਾਂ ਕਦੇ ਨਹੀਂ ਬਣਿਆ।ਇਸ ਤੋਂ ਪਹਿਲਾਂ ਮਹੰਤ ਸ੍ਰੀ ਆਤਮਾ ਰਾਮ ਨੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਦਾ ਸਵਾਗਤ ਕਰਦਿਆਂ ਮੁੱਖ ਮੰਤਰੀ ਦੇ ਸਾਦਗੀ ਅਤੇ ਸ਼ਰਧਾ ਭਾਵ ਦੀ ਸ਼ਲਾਘਾ ਕੀਤੀ। ਸਵਾਮੀ ਹਰਿ ਚੇਤਨਾ ਨੰਦ ਹਰਿਦੁਆਰ ਨੇ ਕਿਹਾ ਕਿ ਗੁਰੂ ਤੋਂ ਬਾਅਦ ਗੱਦੀ ਚੇਲੇ ਨੂੰ ਸੁਭਾਵਕ ਰੂਪ ‘ਚ ਹੀ ਮਿਲਣੀ ਚਾਹੀਦੀ ਹੈ ਅਤੇ ਸਰਕਾਰਾਂ ਨੂੰ ਉਸ ਨੂੰ ਬਣਦੀ ਮਨਜੂਰੀ ਵੀ ਸੁਭਾਵਕ ਮਿਲਣੀ ਚਾਹੀਦੀ ਹੈ।ਮਹੰਤ ਬਿਕਰਮਜੀਤ ਸਿੰਘ ਨੇ ਮੁੱਖ ਮੰਤਰੀ ਦੇ ਸਨਮੁਖ ਹਿੰਦੂ ਧਾਰਮਿਕ ਡੇਰਿਆਂ ਦੇ ਕਿਸੇ ਮਹੰਤ ਦੇ ਸਵਰਗ ਸਿਧਾਰ ਜਾਣ ਮਗਰੋਂ ਉਸਦਾ ਉਤਰਾ-ਅਧਿਕਾਰੀ ਮਹੰਤ ਥਾਪੇ ਜਾਣ ਦਾ ਮਸਲਾ ਉਠਾਉਂਦਿਆਂ ਕਿਹਾ ਕਿ ਮਹੰਤਾਂ ਦੀ ਨਿਯੁਕਤੀ ਸ਼ਾਹੀ ਫੁਰਮਾਨ ਦੀ ਥਾਂ ਸੁਪਰੀਮ ਕੋਰਟ ਅਤੇ ਹਾਈ ਕੋਰਟ ਦੇ ਆਦੇਸ਼ਾਂ ਮੁਤਾਬਕ, ਸਬੰਧਤ ਡੇਰੇ ਦੇ 50 ਕਿਲੋਮੀਟਰ ਦਾਇਰੇ ਅਧੀਨ ਨਾਮੀ-ਗਰਾਮੀ ਸੰਤਾਂ-ਮਹੰਤਾਂ ਦੀ ਮੂੰਹ ਬੋਲੀ ਸੰਸਥਾ ਭੇਖ ਭਗਵਾਨ ਵੱਲੋਂ ਕੀਤੇ ਜਾਣ ਦੇ ਅਧਾਰ ‘ਤੇ ਹੀ ਕੀਤੀ ਜਾਵੇ।

ਇਸ ਮੌਕੇ ਸੰਤ ਸਮਾਜ ਦੇ ਹੋਰਨਾਂ ਨੁਮਾਇੰਦਿਆਂ ਨੇ ਵੀ ਸੰਬੋਧਨ ਕਰਦਿਆਂ ਕਿਹਾ ਕਿ ਭੇਖ ਵੱਲੋਂ ਕੀਤੀ ਨਿਯੁਕਤੀ ਨੂੰ ਸਰਕਾਰ ਪ੍ਰਵਾਨਗੀ ਦੇਵੇ ਅਤੇ ਇਸਦਾ ਇੰਤਕਾਲ ਐਫ.ਸੀ.ਆਰ. ਦਫ਼ਤਰ ਕੋਲ ਜਾਣ ਦੀ ਥਾਂ ਸਥਾਨਕ ਪੱਧਰ ‘ਤੇ ਤੁਰੰਤ ਤਹਿਸੀਲਦਾਰ ਅਤੇ ਐਸ.ਡੀ.ਐਮ. ਵਲੋਂ ਹੀ ਕਰਵਾਇਆ ਜਾਵੇ। ਇਸ ਮੌਕੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਅਤੇ ਸ੍ਰੀ ਬ੍ਰਹਮ ਮਹਿੰਦਰਾ ਨੂੰ ਸਨਮਾਨਤ ਕੀਤਾ ਗਿਆ।ਭਜਨ ਨਾਲ ਸ਼ੁਰੂ ਹੋਏ ਇਸ ਵਿਰਾਟ ਸੰਤ ਸੰਮੇਲਨ ‘ਚ ਸਵਾਮੀ ਹਰਿ ਚੇਤਨਾ ਨੰਦ ਹਰਿਦੁਆਰ, ਮਹੰਤ ਕਮਲ ਦਾਸ, ਮਹੰਤ ਦਮੋਦਰ ਦਾਸ, ਮਹੰਤ ਵੰਸੀ ਪੁਰੀ ਪਹੇਵਾ, ਸਵਾਮੀ ਪਰਮਹੰਸ ਕੁਰੂਕਸ਼ੇਤਰ, ਮਹੰਤ ਪਰਮਾਨੰਦ ਜੰਡਿਆਲਾ ਗੁਰੂ, ਮਹੰਤ ਦਿਵਯਾਅੰਬਰ ਮੁਨੀ ਅੰਮਿ੍ਰਤਸਰ, ਮਹੰਤ ਹਰੀਹਰ ਦਾਸ ਚੌਰੇ ਵਾਲੇ, ਮਹੰਤ ਤਰਨਪ੍ਰਸ਼ਾਦ ਪਹੇਵਾ, ਮਹੰਤ ਸਰੂਪਾਨੰਦ ਬਠਿੰਡਾ, ਮਹੰਤ ਸ਼ਾਂਤਾਨੰਦ ਬੀਰੋਕੇ ਮਾਨਸਾ, ਕਮਲ ਦਾਸ, ਮਹੰਤ ਰਮੇਸ਼ ਮੁਨੀ ਤਲਵੰਡੀ ਸਾਬੋ, ਮਹੰਤ ਅੰਮਿ੍ਰਤ ਮੁਨੀ ਮਾਨਸਾ, ਨਰੇਸ਼ ਪਾਠਕ, ਰਤਨਜੀਤ ਸਿੰਘ, ਮਹੰਤ ਬਚਨ ਦਾਸ, ਮਹੰਤ ਸਚਿਦਾਨੰਦ ਗੁਰਮਾ, ਵਿਧਾਇਕ ਹਰਦਿਆਲ ਸਿੰਘ ਕੰਬੋਜ, ਹਰਪ੍ਰੀਤ ਚੀਮਾ, ਟਿਊਬਵੈਲ ਕਾਰਪੋਰੇਸ਼ਨ ਦੇ ਚੇਅਰਮੈਨ ਮਹੰਤ ਹਰਵਿੰਦਰ ਸਿੰਘ ਖਨੌੜਾ, ਯੂਥ ਆਗੂ ਮੋਹਿਤ ਮੋਹਿੰਦਰਾ, ਇੰਪਰੂਵਮੈਂਟ ਟਰਸਟ ਦੇ ਚੇਅਰਮੈਨ ਸੰਤ ਬਾਂਗਾ, ਪੀ.ਆਰ.ਟੀ.ਸੀ. ਚੇਅਰਮੈਨ ਸਤਵਿੰਦਰ ਸਿੰਘ ਚੈੜੀਆਂ, ਰਾਮਗੜੀਆ ਭਲਾਈ ਬੋਰਡ ਦੇ ਵਾਈਸ ਚੇਅਰਮੈਨ ਜਗਜੀਤ ਸਿੰਘ ਸੱਗੂ, ਡਵੀਜਨਲ ਕਮਿਸ਼ਨਰ ਚੰਦਰ ਗੈਂਦ, ਐਸ.ਐਸ.ਪੀ. ਡਾ. ਸੰਦੀਪ ਗਰਗ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਗੌਤਮ ਜੈਨ ਸਮੇਤ ਨਿਰਮਲ ਪੰਥ, ਪੰਚਾਇਤੀ ਅਖਾੜਾ, ਉਦਾਸੀਨ ਸੰਪਰਦਾ ਦੇ ਪਹੇਵਾ, ਹਰਿਦੁਆਰ ਅਤੇ ਕੁਰੂਕਸ਼ੇਤਰ ਤੋਂ ਇੱਕ ਦਰਜਨ ਤੋਂ ਵਧੀਕ ਅਖਾੜਿਆਂ ਦੇ ਵੱਡੀ ਗਿਣਤੀ ‘ਚ ਹੋਰ ਸਾਧੂ ਮਹਾਤਮਾ ਅਤੇ ਕਈ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦੇ ਵੀ ਮੌਜੂਦ ਸਨ।

 

Tags: Charanjit Singh Channi , Punjab Pradesh Congress Committee , Congress , Punjab Congress , Government of Punjab , Punjab Government , Punjab , Chief Minister Of Punjab , Sarv Sampradaya Sadhu Mandal Patiala , Bhekh Khat Darshan Sadhu Samaj Mahamandal Punjab , Brahm Mohindra

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD