Wednesday, 22 July 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ

 

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਰਾਜਪੁਰਾ ਹਲਕੇ ਦੇ ਸਰਵਪੱਖੀ ਵਿਕਾਸ ਲਈ 10 ਕਰੋੜ ਰੁਪਏ ਦੇਣ ਦਾ ਐਲਾਨ

ਖਰਾਬ ਮੌਸਮ ਦੇ ਬਾਵਜੂਦ ਲੋਕਾਂ ਦੇ ਇਕੱਠ ਨੇ ਸਰਕਾਰ ਦੀਆਂ ਨੀਤੀਆਂ ‘ਤੇ ਮੋਹਰ ਲਾਈ : ਚੰਨੀ

Charanjit Singh Channi, Punjab Pradesh Congress Committee, Congress, Punjab Congress, Government of Punjab, Punjab Government, Punjab, Chief Minister Of Punjab, Hardayal Singh Kamboj, Rajpura

Web Admin

Web Admin

5 Dariya News

ਰਾਜਪੁਰਾ , 07 Jan 2022

Last updated on: Jan 07, 2022, 00:00 IST

ਰਾਜਪੁਰਾ ਹਲਕੇ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਇਸ ਹਲਕੇ ਨੂੰ 10 ਕਰੋੜ ਰੁਪਏ ਤੋਂ ਇਲਾਵਾ ਬਨੂੜ ਨੂੰ ਜਲਦੀ ਹੀ ਸਬ ਡਵੀਜ਼ਨ ਦਾ ਦਰਜਾ ਦੇਣ ਦਾ ਐਲਾਨ ਕੀਤਾ ਹੈ।ਉਨਾਂ ਬਨੂੜ ਵਿਖੇ ਸਰਕਾਰੀ ਕਾਲਜ ਬਣਾਉਣ ਅਤੇ ਹਸਪਤਾਲ ਨੂੰ ਅਪਗ੍ਰੇਡ ਕਰਨ ਦਾ ਵੀ ਐਲਾਨ ਕੀਤਾ।ਅੱਜ ਇੱਥੇ ਸਥਾਨਕ ਅਨਾਜ ਮੰਡੀ ਵਿਖੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਚੰਨੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਅੱਜ ਮੌਸਮ ਵੀ ਖਰਾਬ ਹੈ ਪਰ ਮੌਜੂਦਾ ਸੂਬਾ ਸਰਕਾਰ ਦੀ ਲੋਕਪਿ੍ਰਅਤਾ ਦਾ ਅੰਦਾਜ਼ਾ ਲੋਕਾਂ ਦੀ ਵੱਡੀ ਗਿਣਤੀ ਤੋਂ ਲਗਾਇਆ ਜਾ ਸਕਦਾ ਹੈ। ਪਰ ਫਿਰੋਜ਼ਪੁਰ ਰੈਲੀ ਵਿੱਚ 70000 ਕੁਰਸੀਆਂ ਲਗਾਉਣ ਦੇ ਬਾਵਜੂਦ ਸਿਰਫ 700 ਲੋਕ ਹੀ ਪਹੁੰਚੇ ਸਨ। ਉਹਨਾਂ ਅੱਗੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਖਾਲੀ ਕੁਰਸੀਆਂ ਨੂੰ ਹੀ ਸੰਬੋਧਨ ਕਰਨਾ ਪਿਆ।ਉਹਨਾਂ ਦੀ ਸਰਕਾਰ ਵੱਲੋਂ ਕੀਤੀਆਂ ਲੋਕ ਪੱਖੀ ਪਹਿਲਕਦਮੀਆਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਬਾਜ਼ੀਗਰ ਭਾਈਚਾਰੇ ਨੂੰ ਉਹਨਾਂ ਦੇ ਕਬਜੇ ਵਾਲੇ ਪਲਾਟਾਂ ‘ਤੇ ਮਲਕੀਅਤ ਦੇ ਅਧਿਕਾਰ ਦਿੱਤੇ ਜਾ ਰਹੇ ਹਨ ਅਤੇ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਲਾਲ ਲਕੀਰ ਅੰਦਰ ਰਹਿੰਦੇ ਲੋਕਾਂ ਨੂੰ ਵੀ ਮਲਕੀਅਤ ਦੇ ਅਧਿਕਾਰ ਦਿੱਤੇ ਜਾ ਰਹੇ ਹਨ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ 27 ਲੱਖ ਪੈਨਸ਼ਨਰਾਂ ਨੂੰ ਸਮੇਂ ਸਿਰ ਪੈਨਸ਼ਨਾਂ ਦਿੱਤੀਆਂ ਜਾ ਰਹੀਆਂ ਹਨ ਅਤੇ ਅੱਜ ਉਨਾਂ ਦੇ ਖਾਤਿਆਂ ਵਿੱਚ 1000 ਰੁਪਏ ਦੀ ਵਾਧੂ ਰਾਸ਼ੀ ਜਮਾਂ ਹੋ ਜਾਵੇਗੀ। 

ਇਸ ਦੇ ਨਾਲ ਹੀ, ਸਰਕਾਰੀ ਅਤੇ ਪ੍ਰਾਈਵੇਟ ਕਾਲਜਾਂ ਅਤੇ ਯੂਨੀਵਰਸਿਟੀਆਂ ਵਿੱਚ ਪੜ ਰਹੇ 8.50 ਲੱਖ ਨੌਜਵਾਨਾਂ ਦੇ ਬੈਂਕ ਖਾਤਿਆਂ ਵਿੱਚ ਦੋ ਦੋ ਹਜ਼ਾਰ ਰੁਪਏ ਪਾਏ ਜਾਣਗੇ।ਚੰਨੀ ਨੇ ਅੱਗੇ ਦੱਸਿਆ ਕਿ ਉਨਾਂ ਦੀ ਸਰਕਾਰ ਨੇ ਸਮਾਜ ਦੇ ਸਾਰੇ ਵਰਗਾਂ ਖਾਸ ਕਰਕੇ ਕਿਸਾਨਾਂ ਤੇ ਵਪਾਰੀਆਂ ਦੇ ਹਿੱਤਾਂ ਦਾ ਧਿਆਨ ਰੱਖਿਆ ਹੈ। ਇਸ ਤੋਂ ਇਲਾਵਾ, ਉਨਾਂ ਦੀ ਸਰਕਾਰ ਦੀਆਂ ਮੁੱਖ ਪ੍ਰਾਪਤੀਆਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕ੍ਰਮਵਾਰ 10 ਰੁਪਏ ਅਤੇ 5 ਰੁਪਏ ਦੀ ਕਟੌਤੀ, ਘਰੇਲੂ ਖਪਤਕਾਰਾਂ ਲਈ ਬਿਜਲੀ ਦੀਆਂ ਦਰਾਂ ਵਿੱਚ 3 ਰੁਪਏ ਦੀ ਕਟੌਤੀ, ਪਾਣੀ ਦੇ ਖਰਚੇ ਨੂੰ 50 ਰੁਪਏ ਤੱਕ ਘਟਾਉਣ, ਗਊਸਾਲਾਵਾਂ ਦੇ 19 ਕਰੋੜ ਰੁਪਏ ਦੇ ਬਿਜਲੀ ਬਿੱਲਾਂ ਨੂੰ ਮੁਆਫ ਕਰਨ, 52000 ਆਂਗਣਵਾੜੀ ਵਰਕਰਾਂ ਤੋਂ ਇਲਾਵਾ 67000 ਆਸ਼ਾ ਵਰਕਰਾਂ ਅਤੇ ਮਿਡ ਡੇ ਮੀਲ ਵਰਕਰਾਂ ਦੇ ਮਾਸਿਕ ਮਾਣ ਭੱਤੇ ਵਿੱਚ ਵਾਧਾ ਕਰਨਾ ਸ਼ਾਮਲ ਹੈ।ਰਾਜਪੁਰਾ ਦੇ ਵਿਧਾਇਕ ਹਰਦਿਆਲ ਸਿੰਘ ਕੰਬੋਜ ਦੀ ਸ਼ਲਾਘਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਵਿਧਾਇਕ ਹਲਕੇ ਦੇ ਸਰਬਪੱਖੀ ਵਿਕਾਸ ਤੋਂ ਇਲਾਵਾ ਸਮਾਜ ਦੇ ਸਾਰੇ ਵਰਗਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਦਿਨ-ਰਾਤ ਤਤਪਰ ਹਨ।ਸ੍ਰੋਮਣੀ ਅਕਾਲੀ ਦਲ ਖਾਸ ਕਰਕੇ ਬਾਦਲਾਂ ‘ਤੇ ਵਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਬਾਦਲ ਪਰਿਵਾਰ ਦੀ ਸਰਪ੍ਰਸਤੀ ਵਾਲੇ ਟਰਾਂਸਪੋਰਟ ਮਾਫੀਆ ਨੂੰ ਕਾਂਗਰਸ ਸਰਕਾਰ ਨੇ ਪ੍ਰਭਾਵਸਾਲੀ ਢੰਗ ਨਾਲ ਨੱਥ ਪਾਈ ਹੈ ਅਤੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ‘ਤੇ ਉਸ ਦੇ ਕਾਰਨਾਮਿਆਂ ਕਰਕੇ ਕਾਨੂੰਨੀ ਘੇਰੇ ਵਿੱਚ ਲਿਆ ਹੈ।ਆਮ ਆਦਮੀ ਪਾਰਟੀ (ਆਪ) ਦੀ ਲੀਡਰਸ਼ਿਪ ਅਤੇ ਖਾਸ ਤੌਰ ‘ਤੇ ਅਰਵਿੰਦ ਕੇਜਰੀਵਾਲ ‘ਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੇਜਰੀਵਾਲ ਦਿੱਲੀ ਦੇ ਲੋਕਾਂ ਨਾਲ ਵੀ ਧੋਖਾ ਕਰ ਰਿਹਾ ਹੈ ਕਿਉਂਕਿ ਉਹ ਦਿੱਲੀ ਵਾਸੀਆਂ ਦੀ ਮਿਹਨਤ ਦੀ ਕਮਾਈ ਪੰਜਾਬ ਵਿੱਚ ਚੋਣ ਪ੍ਰਚਾਰ ‘ਤੇ ਖਰਚ ਕਰ ਰਿਹਾ ਹੈ।

 ਚੰਨੀ ਨੇ ਅੱਗੇ ਕਿਹਾ ਕਿ ਜੇਕਰ ਰੱਬ ਨਾ ਕਰੇ, ਉਨਾਂ ਦੀ ਪਾਰਟੀ ਸੱਤਾ ਵਿੱਚ ਆਉਂਦੀ ਹੈ ਤਾਂ ਕੇਜਰੀਵਾਲ ਆਪਣੀਆਂ ਖਾਹਿਸ਼ਾਂ ਨੂੰ ਪੂਰਤੀ ਲਈ ਪੰਜਾਬ ਦੇ ਖਜ਼ਾਨੇ ਨੂੰ ਪਾੜ ਲਾਵੇਗਾ। ਇਸ ਤੋਂ ਇਲਾਵਾ ਦਿੱਲੀ ਦਾ ਮੁੱਖ ਮੰਤਰੀ ਆਪਣੇ ਸਾਥੀ ਭਗਵੰਤ ਮਾਨ ਰਾਹੀਂ ਪੰਜਾਬ ‘ਤੇ ਰਾਜ ਕਰਨ ਦੀ ਲਾਲਸਾ ਨੂੰ ਪਾਲ ਰਿਹਾ ਹੈ।ਇਸ ਮੌਕੇ ਲੋਕਾਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਹਰਦਿਆਲ ਸਿੰਘ ਕੰਬੋਜ ਨੇ ਕਿਹਾ ਕਿ ਹੁਣ ਪੰਜਾਬ ਦੇ ਲੋਕਾਂ ਨੂੰ ਅਜਿਹਾ ਮੁੱਖ ਮੰਤਰੀ ਮਿਲਿਆ ਹੈ ਜਿਸ ਨਾਲ ਆਮ ਲੋਕ ਅਸਾਨੀ ਨਾਲ ਮਿਲ ਸਕਦੇ ਹਨ ਜਦਕਿ ਪਹਿਲਾਂ ਵਾਲਾ ਮੁੱਖ ਮੰਤਰੀ ਪੂਰਾ ਸਾਲ ਆਪਣੀ ਪਾਰਟੀ ਦੇ ਵਿਧਾਇਕਾਂ ਨੂੰ ਹੀ ਨਹੀਂ ਮਿਲਿਆ। ਉਨਾਂ ਨੇ ਮੁੱਖ ਮੰਤਰੀ ਦਾ,  ਉਨਾਂ ਦੀ ਸਰਕਾਰ ਵਲੋਂ 100 ਦਿਨਾਂ ਦੌਰਾਨ ਰਾਜਪੁਰਾ ਹਲਕੇ ਦੇ ਵਿਕਾਸ ਨੂੰ ਯਕੀਨੀ ਬਣਾਉਣ ਲਈ 41 ਕਰੋੜ ਰੁਪਏ ਮੁਹੱਈਆ ਕਰਵਾਉਣ ਲਈ ਧੰਨਵਾਦ ਕੀਤਾ।ਇਸ ਮੌਕੇ ਹੋਰਨਾਂ ਤੋਂ ਇਲਾਵਾ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ, ਵਿਧਾਇਕ ਨਿਰਮਲ ਸਿੰਘ ਸੁਤਰਾਣਾ, ਜ਼ਿਲਾ ਯੂਥ ਕਾਂਗਰਸ (ਦਿਹਾਤੀ) ਦੇ ਪ੍ਰਧਾਨ ਨਿਰਭੈ ਸਿੰਘ ਮਿਲਟੀ, ਪ੍ਰਧਾਨ ਜ਼ਿਲਾ ਕਾਂਗਰਸ (ਦਿਹਾਤੀ) ਗੁਰਦੀਪ ਸਿੰਘ ਊਂਟਸਰ, ਨਗਰ ਕੌਂਸਲ ਰਾਜਪੁਰਾ ਦੇ ਪ੍ਰਧਾਨ ਨਰਿੰਦਰ ਸ਼ਾਸਤਰੀ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਗੌਤਮ ਜੈਨ ਅਤੇ ਐਸ.ਐਸ.ਪੀ ਡਾ.ਸੰਦੀਪ ਗਰਗ ਸ਼ਾਮਲ ਹਨ।   

 

Tags: Charanjit Singh Channi , Punjab Pradesh Congress Committee , Congress , Punjab Congress , Government of Punjab , Punjab Government , Punjab , Chief Minister Of Punjab , Hardayal Singh Kamboj , Rajpura

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD