Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਓ.ਪੀ. ਸੋਨੀ ਨੇ ਨਵੇਂ ਭਰਤੀ ਹੋਏ ਵਾਰਡ ਅਟੈਂਡੈਂਟਾਂ ਨੂੰ ਸੌਂਪੇ ਨਿਯੁਕਤੀ ਪੱਤਰ

O P Soni, Om Parkash Soni, Om Prakash Soni, Punjab Pradesh Congress Committee, Congress, Punjab Congress, Government of Punjab, Punjab Government, Punjab

Web Admin

Web Admin

5 Dariya News

ਚੰਡੀਗੜ੍ਹ , 05 Jan 2022

Last updated on: Jan 05, 2022, 00:00 IST

ਓਮਿਕਰੋਨ ਦੇ ਖਤਰੇ ਅਤੇ ਕੋਰੋਨਾ ਦੀ ਤੀਜੀ ਲਹਿਰ ਦੇ ਖਤਰੇ ਵਿਚਕਾਰ, ਉਪ ਮੁੱਖ ਮੰਤਰੀ ਪੰਜਾਬ ਓਪੀ ਸੋਨੀ ਨੇ ਪੰਜਾਬ ਦੇ ਸਿਹਤ ਵਿਭਾਗ ਅਧੀਨ ਅੱਜ 308 ਵਾਰਡ ਅਟੈਂਡੈਂਟਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਭਰਤੀ ਮੁਹਿੰਮ ਬਾਰੇ ਹੋਰ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਨੇ ਦੱਸਿਆ ਕਿ ਕੋਵਿਡ ਦੇ ਫੈਲਾਅ ਨੂੰ ਰੋਕਣ ਅਤੇ ਪੰਜਾਬ ਦੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਸਿਹਤ ਵਿਭਾਗ ਵੱਲੋਂ ਚੱਲ ਰਹੀ ਭਰਤੀ ਮੁਹਿੰਮ ਵਿੱਚ ਤੇਜ਼ੀ ਲਿਆਂਦੀ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਨੇ 800 ਅਸਾਮੀਆਂ ਲਈ ਇਸ਼ਤਿਹਾਰ ਦਿੱਤਾ ਸੀ ਅਤੇ ਅੱਜ ਪਹਿਲੇ ਪੜਾਅ ਵਿੱਚ 308 ਨੂੰ ਨਿਯੁਕਤੀਆਂ ਦਿੱਤੀਆਂ ਗਈਆਂ ਹਨ।ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਦੀ ਇਹ ਬਹੁਤ ਵੱਡੀ ਪਹਿਲ ਹੈ ਕਿ ਇਨ੍ਹਾਂ ਅਸਾਮੀਆਂ ਨੂੰ  20 ਸਾਲਾਂ ਤੋਂ ਵੀ ਵੱਧ ਦੇ ਲੰਬੇ ਵਕਫ਼ੇ ਉਪਰੰਤ ਭਰਿਆ ਗਿਆ ਹੈ । ਇਸ ਤਰ੍ਹਾਂ ਇਹ ਸਰਕਾਰੀ ਹਸਪਤਾਲਾਂ ਵਿੱਚ ਮਰੀਜ਼ਾਂ ਦੀ ਦੇਖਭਾਲ ਪ੍ਰਣਾਲੀ ਨੂੰ ਮਜ਼ਬੂਤ ਕਰਨ ਵੱਲ ਇੱਕ ਵੱਡਾ ਕਦਮ ਹੈ। 

ਸ੍ਰੀ ਸੋਨੀ ਨੇ ਇਸ ਗੱਲ ਤੇ ਵੀ ਜ਼ੋਰ ਦਿੱਤਾ ਕਿ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਇਹ ਸਾਰੀਆਂ ਨਿਯੁਕਤੀਆਂ ਯੋਗਤਾ ਦੇ ਆਧਾਰ ’ਤੇ ਪਾਰਦਰਸ਼ੀ ਢੰਗ ਨਾਲ ਕੀਤੀਆਂ ਜਾ ਰਹੀਆਂ ਹਨ। ਸ੍ਰੀ ਸੋਨੀ ਨੇ ਸਿਹਤ ਵਿਭਾਗ ਵਿੱਚ ਨਵੇਂ ਨਿਯੁਕਤ ਕੀਤੇ ਗਏ ਕਰਮਚਾਰੀਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਉਹ ਇਸ ਮਹਾਂਮਾਰੀ ਦੀ ਘੜੀ ਵਿੱਚ ਆਪਣੀ ਡਿਊਟੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ।ਰਾਜ ਕਮਲ ਚੌਧਰੀ ਪ੍ਰਮੁੱਖ ਸਕੱਤਰ ਸਿਹਤ, ਨੇ ਨਵੇਂ ਭਰਤੀ ਹੋਏ ਕਰਮਚਾਰੀਆਂ ਨੂੰ ਕੁਸ਼ਲਤਾ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ ਅਤੇ ਕਿਹ ਕਿ ਉਹ ਪੰਜਾਬ ਦੀਆਂ ਜਨਤਕ ਸਿਹਤ ਸੰਸਥਾਵਾਂ ਵਿੱਚ ਮਰੀਜ਼ਾਂ ਦੀ ਦੇਖਭਾਲ ਨੂੰ ਯਕੀਨੀ ਬਣਾਉਣ ਤਾਂ ਜੋ ਆਮ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਾਪਤ ਹੋਣ। ਇਸ ਮੌਕੇ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਪੰਜਾਬ ਡਾ.ਜੀ.ਬੀ. ਸਿੰਘ, ਡਾਇਰੈਕਟਰ ਸਿਹਤ ਸੇਵਾਵਾਂ (ਪਰਿਵਾਰ ਭਲਾਈ) ਡਾ.ਓ.ਪੀ.ਗੋਜਰਾ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

 

Tags: O P Soni , Om Parkash Soni , Om Prakash Soni , Punjab Pradesh Congress Committee , Congress , Punjab Congress , Government of Punjab , Punjab Government , Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD