Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਖੇਤੀਬਾੜੀ ਮੰਤਰੀ ਰਣਦੀਪ ਸਿੰਘ ਨਾਭਾ ਨੇ ਅਮਲੋਹ ਸ਼ਹਿਰ ਵਾਸਤੇ ਪਿੰਡ ਭੱਦਲ ਥੂਆ ਵਿਖੇ 05.45 ਕਰੋੜ ਰੁਪਏ ਦੀ ਲਾਗਤ ਨਾਲ ਲੱਗਣ ਵਾਲੇ ਸੀਵਰੇਜ ਟਰੀਟਮੈਂਟ ਪਲਾਂਟ ਦਾ ਨੀਂਹ ਪੱਥਰ ਰੱਖਿਆ

03 ਐਮ ਐਲ ਡੀ ਸਮਰੱਥਾ ਹੈ ਟਰੀਟਮੈਂਟ ਪਲਾਂਟ, ਲੋਕਾਂ ਦੀ ਚਿਰਕੋਣੀ ਮੰਗ ਹੋਈ ਪੂਰੀ

Randeep Singh Nabha, Congress, Punjab Congress

Web Admin

Web Admin

5 Dariya News

ਅਮਲੋਹ , 05 Jan 2022

Last updated on: Jan 05, 2022, 00:00 IST

ਲੋਕਾਂ ਦੀ ਜ਼ਿੰਦਗੀ ਨੂੰ ਸੌਖਾ ਬਨਾਉਣ ਅਤੇ ਸੂਬੇ ਦੀ ਤਰੱਕੀ ਲਈ ਦਿਨ ਰਾਤ ਇੱਕ ਕਰ ਕੇ ਕੰਮ ਕੀਤਾ ਜਾ ਰਿਹਾ ਹੈ, ਜਿਸ ਤਹਿਤ ਕਰੋੜਾਂ ਰੁਪਏ ਦੇ ਪ੍ਰੋਜੈਕਟ ਹਲਕਾ ਅਮਲੋਹ ਵਿੱਚ ਪੂਰੇ ਹੋਏ ਹਨ ਤੇ ਬਾਕੀਆਂ ਸਬੰਧੀ ਕੰਮ ਜੰਗੀ ਪੱਧਰ ਉਤੇ ਜਾਰੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਖੇਤੀਬਾੜੀ ਤੇ ਕਿਸਾਨ ਭਲਾਈ ਤੇ ਫੂਡ ਪ੍ਰੋਸੈਸਿੰਗ ਮੰਤਰੀ ਸ. ਰਣਦੀਪ ਸਿੰਘ ਨਾਭਾ ਨੇ ਅਮਲੋਹ ਸ਼ਹਿਰ ਵਾਸਤੇ ਪਿੰਡ ਭੱਦਲ ਥੂਆ ਵਿਖੇ 05.45 ਕਰੋੜ ਰੁਪਏ ਦੀ ਲਾਗਤ ਨਾਲ ਲੱਗਣ ਵਾਲੇ ਸੀਵਰੇਜ ਟਰੀਟਮੈਂਟ ਪਲਾਂਟ ਦਾ ਨੀਂਹ ਪੱਥਰ ਰੱਖਣ ਉਪਰੰਤ ਕੀਤਾ।ਸ. ਨਾਭਾ ਨੇ ਦੱਸਿਆ ਕਿ 03 ਐਮ ਐਲ ਡੀ ਸਮਰੱਥਾ ਵਾਲੇ ਇਸ ਟਰੀਟਮੈਂਟ ਪਲਾਂਟ ਦਾ ਕੰਮ ਸ਼ੁਰੂ ਹੋਣ ਨਾਲ ਲੋਕਾਂ ਦੀ ਚਿਰਕੋਣੀ ਮੰਗ ਪੂਰੀ ਹੋਈ ਹੈ ਤੇ ਇਹ ਪ੍ਰੋਜੈਕਟ 01 ਸਾਲ ਵਿੱਚ ਮੁਕੰਮਲ ਕਰ ਲਿਆ ਜਾਵੇਗਾ। ਇਸ ਨਾਲ ਜਿੱਥੇ ਅਮਲੋਹ ਸ਼ਹਿਰ ਦੀ ਸੀਵਰੇਜ ਸਬੰਧੀ ਦਿੱਕਤ ਦੂਰ ਹੋਣ ਨਾਲ ਲਾਭ ਹੋਵੇਗਾ, ਉਥੇ ਕਿਸਾਨਾਂ ਨੂੰ ਵੀ ਵੱਡੇ ਪੱਧਰ ਉਤੇ ਫਾਇਦਾ ਹੋਵੇਗਾ ਕਿਉਂਕਿ ਇਸ ਪਲਾਂਟ ਜ਼ਰੀਏ ਟਰੀਟ ਕੀਤੇ ਪਾਣੀ ਦੀ ਵਰਤੋਂ ਖੇਤਾਂ ਲਈ ਕੀਤੀ ਜਾਇਆ ਕਰੇਗੀ। ਇਸ ਨਾਲ ਜਿੱਥੇ ਮੋਟਰਾਂ ਚਲਾਉਣ ਉਤੇ ਖ਼ਪਤ ਹੁੰਦੀ ਬਿਜਲੀ ਬਚੇਗੀ, ਉਥੇ ਧਰਤੀ ਹੇਠਲੇ ਪਾਣੀ ਦੀ ਵੀ ਬੱਚਤ ਹੋਵੇਗੀ।ਸ. ਨਾਭਾ ਨੇ ਲੋਕਾਂ ਨੂੰ ਵਾਤਾਵਰਨ ਸੰਭਾਲ ਦਾ ਸੱਦਾ ਦਿੰਦਿਆਂ ਵੱਧ ਤੋਂ ਵੱਧ ਰੁੱਖ ਲਗਾਉਣ ਦੀ ਅਪੀਲ ਕੀਤੀ। ਸਰਕਾਰ ਮਿਲਾਵਟ ਰਹਿਤ ਭੋਜਨ ਪਦਾਰਥ, ਸਾਫ ਪਾਣੀ, ਸਾਫ ਹਵਾ, ਹਰਾ ਭਰਾ ਚੌਗਿਰਦਾ, ਰੋਡ ਸੇਫਟੀ, ਕੂੜਾ ਪ੍ਰਬੰਧਨ, ਆਦਿ ਉਤੇ ਉਚੇਚੇ ਤੌਰ ਉਤੇ ਕੰਮ ਕਰ ਰਹੀ ਹੈ।

ਸ. ਨਾਭਾ ਨੇ ਦੱਸਿਆ ਕਿ ਹਲਕਾ ਅਮਲੋਹ ਦੇ ਪਿੰਡਾਂ ਦੇ ਵਿਕਾਸ ਉਤੇ ਕਰੋੜਾਂ ਰੁਪਏ ਖਰਚ ਕੀਤੇ ਗਏ ਹਨ। 70 ਤੋਂ ਵੱਧ ਪਿੰਡਾਂ ਵਿੱਚ ਮੁਸ਼ਕਲਾਂ ਦੀ ਜੜ ਬਣੇ ਟੋਭਿਆਂ ਨੂੰ ਬੰਦ ਕਰ ਕੇ ਸੁੰਦਰ ਪਾਰਕ ਜਾਂ ਮੈਦਾਨ ਬਣਾਏ ਗਏ ਹਨ। ਜਿੱਥੇ ਲੋਕੀਂ ਸੈਰ ਅਤੇ ਕਸਰਤ ਕਰਦੇ ਹਨ ਤੇ ਬੱਚਿਆਂ ਨੂੰ ਖੇਡਣ ਲਈ ਚੰਗੀਆਂ ਥਾਵਾਂ ਮਿਲੀਆਂ ਹਨ। ਇਸ ਦੇ ਨਾਲ ਨਾਲ ਸੀਚੇਵਾਲ ਤੇ ਥਾਪਰ ਮਾਡਲਾਂ ਤਹਿਤ ਪਿੰਡਾਂ ਦੇ ਗੰਦੇ ਪਾਣੀ ਨੂੰ ਸਾਫ ਕਰ ਕੇ ਟੋਭਿਆਂ ਵਿੱਚ ਪਾਇਆ ਜਾ ਰਿਹਾ ਹੈ ਤੇ ਉਸ ਪਾਣੀ ਦੀ ਵਰਤੋਂ ਅੱਗੇ ਖੇਤੀ ਲਈ ਕੀਤੀ ਜਾਂਦੀ ਹੈ।ਇਸ ਮੌਕੇ ਐਸ.ਡੀ.ਐਮ. ਅਮਲੋਹ ਜੀਵਨਜੋਤ ਕੌਰ, ਸਰਪੰਚ ਜਗਵੀਰ ਸਿੰਘ ਸਲਾਣਾ ਪ੍ਰਧਾਨ ਬਲਾਕ ਕਾਂਗਰਸ ਅਮਲੋਹ, ਮਹਿੰਦਰ ਪਜਨੀ ਪ੍ਰਧਾਨ ਬਲਾਕ ਕਾਂਗਰਸ ਅਮਲੋਹ ਸ਼ਹਿਰੀ,ਡਾ. ਹਰਪ੍ਰੀਤ ਸਿੰਘ ਪ੍ਰਧਾਨ ਨਗਰ ਕੌਂਸਲ ਅਮਲੋਹ,ਐਡਵੋਕੇਟ ਬਲਜਿੰਦਰ ਸਿੰਘ ਭੱਟੋਂ ਕਨੂੰਨੀ ਸਲਾਹਕਾਰ ਕਾਂਗਰਸ ਹਲਕਾ ਅਮਲੋਹ,ਪੀ.ਏ. ਰਾਮ ਕ੍ਰਿਸ਼ਨ ਭੱਲਾ, ਐਕਸੀਅਨ ਸੀਵਰੇਜ ਬੋਰਡ ਸਬਜੀਤ ਸਿੰਘ, ਐਸ ਡੀ ਓ ਗਗਨ ਗਰਗ, ਜੇ ਈ ਸਤਿੰਦਰ ਸਿੰਘ ਤੇ ਅਸ਼ੀਸ਼ ਕੁਮਾਰ, ਤਹਿਸੀਲਦਾਰ ਅੰਕਿਤਾ ਅਗਰਵਾਲ, ਐਮ ਸੀ ਹੈਪੀ ਸੇਢਾ, ਦੇਸ਼ ਭਗਤ ਯੂਨੀਵਰਸਿਟੀ ਦੇ ਰਜਿਸਟਰਾਰ ਡਾ. ਕੁਲਭੂਸ਼ਨ,ਬਲਵੀਰ ਸਿੰਘ ਮਿੰਟੂ ਮੈਂਬਰ ਬਲਾਕ ਸੰਮਤੀ,ਜੱਗੀ ਵੜੈਚ ਡਾਇਰੈਕਟਰਜ ਪੀ ਏ ਡੀ ਬੀ,ਸਰਪੰਚ ਹਰਜਿੰਦਰ ਸਿੰਘ ਟਿੰਕਾ ਪ੍ਰਧਾਨ ਸਰਪੰਚ ਯੂਨੀਅਨ ਅਮਲੋਹ,ਲੱਕੀ ਸ਼ਰਮਾ ਪ੍ਰਧਾਨ ਯੂਥ ਕਾਂਗਰਸ ਹਲਕਾ ਅਮਲੋਹ,ਰਾਕੇਸ਼ ਕੁਮਾਰ ਗੋਗੀ,ਸ਼ਰਨ ਭੱਟੀ ਮੀਡੀਆ ਸਲਾਹਕਾਰ,ਲਵਪ੍ਰੀਤ ਭੱਟੀ ਕਾਹਨਪੁਰ,ਸਰਪੰਚ ਰਘਵੀਰ ਲੱਲੋਂ,ਸਰਪੰਚ ਜੋਗਾ ਭੱਦਲਥੂਹਾ,ਅੰਕੁਰ ਸੈਣੀ,ਦਿਲਬਾਗ ਭਾਂਬਰੀ ਮੈਂਬਰ ਬਲਾਕ ਸੰਮਤੀ ਆਦਿ ਹਾਜ਼ਰ ਸਨ।

 

Tags: Randeep Singh Nabha , Congress , Punjab Congress

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD