Thursday, 16 May 2024

 

 

ਖ਼ਾਸ ਖਬਰਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ ਬੀਬੀ ਸਰਵਜੀਤ ਕੌਰ ਮਾਣੂੰਕੇ ਦੀ ਮਿਹਨਤ ਸਦਕਾ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਲੋਕ ਲਹਿਰ ਬਣੀ ਲੋਕ ਵੀਹ ਦਿਨਾਂ ਦੇ ਲਾਲਚ ਵਿੱਚ ਅਗਲੇ 5 ਸਾਲ ਬਰਬਾਦ ਨਾ ਕਰਨ-ਬਾਬਰ ਔਜਲਾ ਮੋਹਾਲੀ ਪ੍ਰਸ਼ਾਸਨ ਨੇ ਜਾਦੂਗਰ ਦੇ ਜਾਦੂ ਸ਼ੋ ਜ਼ਰੀਏ ਦਿੱਤਾ ਮਤਦਾਨ ਦਾ ਸੁਨੇਹਾ

 

ਸ਼ਹਿਰ ਵਾਸੀਆਂ ਨੂੰ ਸਮੇਂ ਸਿਰ ਉਪਲਬੱਧ ਕਰਵਾਈਆਂ ਗਈਆਂ ਹਰ ਬੁਨਿਆਦੀ ਸੁਵਿਧਾਵਾਂ : ਸੁੰਦਰ ਸ਼ਾਮ ਅਰੋੜਾ

ਵਿਧਾਇਕ ਨੇ ਵਾਰਡ ਨੰਬਰ 7 ਦੇ ਮੁਹੱਲਾ ਸ਼ਾਲੀਮਾਰ ਨਗਰ ’ਚ 26 ਲੱਖ ਰੁਪਏ ਦੀ ਲਾਗਤ ਨਾਲ ਬਣੇ ਟਿਊਬਵੈਲ ਦਾ ਕੀਤਾ ਉਦਘਾਟਨ

Sunder Sham Arora, Punjab Pradesh Congress Committee, Congress, Chandigarh, Punjab Congress, Government of Punjab, Punjab Government, Punjab, Hoshiarpur

Web Admin

Web Admin

5 Dariya News

ਹੁਸ਼ਿਆਰਪੁਰ , 05 Jan 2022

ਵਿਧਾਇਕ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਸ਼ਹਿਰ ਵਿਚ ਲੋਕਾਂ ਦੀ ਸੁਵਿਧਾ ਨੂੰ ਦੇਖਦੇ ਹੋਏ ਹਰ ਬੁਨਿਆਦੀ ਜ਼ਰੂਰਤਾਂ ਨੂੰ ਨਿਸ਼ਚਿਤ ਸਮੇਂ ਵਿਚ ਪੂਰਾ ਕੀਤਾ ਗਿਆ ਹੈ। ਹੁਸ਼ਿਆਰਪੁਰ ਵਿਚ ਹਰ ਇਲਾਕੇ ਵਿਚ ਸੀਵਰੇਜ਼ ਦੀ ਸੁਵਿਧਾ ਤੋਂ ਇਲਾਵਾ ਲੋਕਾਂ ਤੱਕ ਸਾਫ਼ ਪੀਣ ਵਾਲਾ ਪਾਣੀ ਵੀ ਪਹੁੰਚਾਇਆ ਗਿਆ ਹੈ। ਉਹ ਵਾਰਡ ਨੰਬਰ 7 ਦੇ ਮੁਹੱਲਾ ਸ਼ਾਲੀਮਾਰ ਨਗਰ ਵਿਚ 26 ਲੱਖ ਰੁਪਏ ਦੀ ਲਾਗਤ ਨਾਲ ਬਣੇ ਟਿਊਬਵੈਲ ਦਾ ਉਦਘਾਟਨ ਕਰਨ ਦੌਰਾਨ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨਾਲ ਮੇਅਰ ਸੁਰਿੰਦਰ ਕੁਮਾਰ ਵੀ ਮੌਜੂਦ ਸਨ।ਵਿਧਾਇਕ ਨੇ ਕਿਹਾ ਕਿ ਟਿਊਬਵੈਲ ਲੱਗਣ ਨਾਲ ਮੁਹੱਲਾ ਨਿਵਾਸੀਆਂ ਨੂੰ ਪੀਣ ਵਾਲੇ ਪਾਣੀ ਦੀ ਆ ਰਹੀ ਦਿੱਕਤ ਦੂਰ ਹੋ ਜਾਵੇਗੀ। 

ਉਨ੍ਹਾਂ ਕਿਹਾ ਕਿ ਲੋਕਾਂ ਦੀ ਲੰਬੇ ਸਮੇਂ ਤੋਂ ਇਹ ਮੰਗ ਸੀ, ਜਿਸ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਸ਼ਹਿਰ ਵਿਚ ਕਈ ਇਸ ਤਰ੍ਹਾਂ ਦੇ ਪ੍ਰੋਜੈਕਟ ਸ਼ੁਰੂ ਕੀਤੇ ਗਏ ਹਨ ਜਿਸ ਨਾਲ ਲੋਕਾਂ ਦਾ ਜੀਵਨ ਪੱਧਰ ਵਿਚ ਕਾਫ਼ੀ ਸਕਰਾਤਮਕ ਬਦਲਾਵ ਆਏ ਹਨ।ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਹੁਸ਼ਿਆਰਪੁਰ ਦੇ ਵਿਕਾਸ ਨੂੰ ਲੈ ਕੇ ਕੋਈ ਕਮੀ ਨਹੀਂ ਛੱਡੀ ਜਾਵੇਗੀ ਅਤੇ ਬੁਨਿਆਦੀ ਢਾਂਚੇ ਤੋਂ ਲੈ ਕੇ ਸ਼ਹਿਰ ਦੇ ਸੁੰਦਰੀਕਰਨ ਦੇ ਕੰਮ ਲਗਾਤਾਰ ਚੱਲਦੇ ਰਹਿਣਗੇ। ਉਨ੍ਹਾਂ ਕਿਹਾ ਕਿ ਲੋਕਾਂ ਦੀ ਹਰ ਛੋਟੀ ਤੇ ਵੱਡੀ ਸਮੱਸਿਆ ਦਾ ਨਿਸ਼ਚਿਤ ਸਮੇਂ ’ਤੇ ਹੱਲ ਕੀਤਾ ਗਿਆ ਹੈ।ਇਸ ਮੌਕੇ ਮਨਮੋਹਨ ਸਿੰਘ ਕਪੂਰ, ਡਾ. ਊਸ਼ਾ, ਸਵਿਤਾ ਠਾਕੁਰ, ਕੌਂਸਲਰ ਪਰਮਜੀਤ ਕੌਰ, ਬਖਸ਼ੀਸ਼ ਕੌਰ, ਸੁਰੇਸ਼ ਕੁਮਾਰ, ਜਗੀਰ ਸਿੰਘ, ਰੂਪ ਲਾਲ, ਹਰਵਿੰਦਰ ਸਿੰਘ, ਕਰਮ ਚੰਦ, ਦਿਆਲ ਰਾਮ, ਵਿਨੋਦ ਸ਼ਰਮਾ, ਦਰਸ਼ਨ ਕੁਮਾਰ ਕੌਸ਼ਲ, ਰਵਿੰਦਰ ਵਾਲੀਆ, ਜਤਿੰਦਰ ਕੁਮਾਰ, ਬਲਵੀਰ ਕੁਮਾਰ ਆਦਿ ਵੀ ਮੌਜੂਦ ਸਨ।

 

Tags: Sunder Sham Arora , Punjab Pradesh Congress Committee , Congress , Chandigarh , Punjab Congress , Government of Punjab , Punjab Government , Punjab , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD