Wednesday, 22 July 2026

 

 

ਖ਼ਾਸ ਖਬਰਾਂ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

 

ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾਂ ਅਨੁਸਾਰ ਜ਼ਿਲ੍ਹੇ ’ਚ 12,81,522 ਵੋਟਰ : ਅਪਨੀਤ ਰਿਆਤ

ਜ਼ਿਲ੍ਹਾ ਚੋਣ ਅਫ਼ਸਰ ਨੇ ਰਾਜਨੀਤਿਕ ਦਲਾਂ ਦੇ ਪ੍ਰਤੀਨਿੱਧੀਆਂ ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੋਂ ਕਰਵਾਇਆ ਜਾਣੂ

DC Hoshiarpur, Deputy Commissioner Hoshiarpur, Apneet Riyait, Hoshiarpur

Web Admin

Web Admin

5 Dariya News

ਹੁਸ਼ਿਆਰਪੁਰ , 05 Jan 2022

Last updated on: Jan 05, 2022, 00:00 IST

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਅਪਨੀਤ ਰਿਆਤ ਨੇ ਯੋਗਤਾ ਮਿਤੀ 1 ਜਨਵਰੀ 2022 ਦੇ ਆਧਾਰ ’ਤੇ ਨਵੀਂ ਪ੍ਰਕਾਸ਼ਤ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾਂ ਸਬੰਧੀ ਰਾਜਨੀਤਿਕ ਦਲਾਂ ਦੇ ਪ੍ਰਤੀਨਿੱਧੀਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਵਿਚ ਉਨ੍ਹਾਂ ਨੇ ਰਾਜਨੀਤਿਕ ਦਲਾਂ ਦੇ ਪ੍ਰਤੀਨਿੱਧੀਆਂ ਨਾਲ ਵਿਧਾਨ ਸਭਾ ਪੱਧਰ ’ਤੇ ਵੋਟਰਾਂ ਦੀ ਸੂਚੀ, ਜ਼ਿਲ੍ਹੇ ਦੇ ਵਿਧਾਨ ਸਭਾ ਹਲਕਿਆਂ ਵਿਚ ਨਿਯੁਕਤ ਕੀਤੇ ਗਏ ਰਿਟਰਨਿੰਗ ਅਫ਼ਸਰਾਂ, ਚੋਣ ਖਰਚੇ ਸਬੰਧੀ ਚੋਣ ਕਮਿਸ਼ਨ ਦੇ ਨਿਰਦੇਸ਼ਾਂ, ਨੋਮੀਨੇਸ਼ਨ ਦੇ ਸਥਾਨ ਆਦਿ ਵਿਸ਼ਿਆਂ ’ਤੇ ਚਰਚਾ ਕੀਤੀ ਅਤੇ ਉਨ੍ਹਾਂ ਸ਼ੰਕਿਆਂ ਦਾ ਹੱਲ ਕੀਤਾ।ਜ਼ਿਲ੍ਹਾ ਚੋਣ ਅਫਸਰ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ 5 ਜਨਵਰੀ 2022 ਅਨੁਸਾਰ ਕੁਲ ਵੋਟਰਾਂ ਦੀ ਗਿਣਤੀ 12,81,522 ਹੈ, ਜਿਨ੍ਹਾਂ ਵਿਚ 6,59,570 ਪੁਰਸ਼, 6,21,909 ਮਹਿਲਾਵਾਂ ਤੇ 43 ਥਰਡ ਜੈਂਡਰ ਸ਼ਾਮਲ ਹਨ। ਇਸ ਤੋਂ ਇਲਾਵਾ 80 ਐਨ.ਆਰ.ਆਈ. ਵੋਟਰ ਹਨ। ਉਨ੍ਹਾਂ ਦੱਸਿਆ ਕਿ ਚੋਣ ਕਮਿਸ਼ਨ ਵਲੋਂ ਵਿਧਾਨ ਸਭਾ ਹਲਕਾ 39-ਮੁਕੇਰੀਆਂ ਲਈ ਐਸ.ਡੀ.ਐਮ. ਨਵਨੀਤ ਕੌਰ ਬੱਲ, ਵਿਧਾਨ ਸਭਾ ਹਲਕਾ 40-ਦਸੂਹਾ ਲਈ ਐਸ.ਡੀ.ਐਮ. ਰਣਦੀਪ ਸਿੰਘ ਹੀਰ, ਵਿਧਾਨ ਸਭਾ ਹਲਕਾ 41-ਉੜਮੁੜ ਲਈ ਵਧੀਕ ਡਿਪਟੀ ਕਮਿਸ਼ਨਰ (ਵਿਕਾਸ)ਦਰਬਾਰਾ ਸਿੰਘ, ਵਿਧਾਨ ਸਭਾ ਹਲਕਾ 42-ਸ਼ਾਮਚੁਰਾਸੀ ਲਈ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਆਸ਼ਿਕਾ ਜੈਨ, ਵਿਧਾਨ ਸਭਾ ਹਲਕਾ 43-ਹੁਸ਼ਿਆਰਪੁਰ ਲਈ ਐਸ.ਡੀ.ਐਮ.ਸ਼ਿਵਰਾਜ ਸਿੰਘ ਬੱਲ, ਵਿਧਾਨ ਸਭਾ ਹਲਕਾ 44-ਚੱਬੇਵਾਲ ਲਈ ਵਧੀਕ ਡਿਪਟੀ ਕਮਿਸ਼ਨਰ (ਜ) ਸੰਦੀਪ ਸਿੰਘ, ਵਿਧਾਨ ਸਭਾ ਹਲਕਾ 45-ਗੜ੍ਹਸ਼ੰਕਰ ਲਈ ਐਸ.ਡੀ.ਐਮ.ਅਰਵਿੰਦ ਕੁਮਾਰ ਨੂੰ ਰਿਟਰਨਿੰਗ ਅਫ਼ਸਰ ਨਿਯੁਕਤ ਕੀਤਾ ਗਿਆ ਹੈ। 

ਇਸ ਤੋਂ ਇਲਾਵਾ ਹਰ ਰਿਟਰਨਿੰਗ ਅਫ਼ਸਰ ਨਾਲ 2-2 ਸਹਾਇਕ ਰਿਟਰਨਿੰਗ ਅਫ਼ਸਰ ਨਿਯੁਕਤ ਕੀਤੇ ਗਏ ਹਨ।ਜ਼ਿਲ੍ਹਾ ਚੋਣ ਅਫ਼ਸਰ ਨੇ ਆਏ ਰਾਜਨੀਤਿਕ ਦਲਾਂ ਦੇ ਪ੍ਰਤੀਨਿੱਧੀਆਂ ਨੂੰ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਚੋਣ ਲੜ੍ਹ ਰਿਹਾ ਉਮੀਦਵਾਰ ਚੋਣਾਂ ਦੌਰਾਨ 30,80,000 ਰੁਪਏ ਤੋਂ ਵੱਧ ਖਰਚਾ ਨਹੀਂ ਕਰ ਸਕਦਾ ਹੈ। ਇਸ ਲਈ ਉਹ ਆਪਣੇ ਰਾਜਨੀਤਿਕ ਦਲਾਂ ਦੇ ਚੋਣ ਲੜ੍ਹ ਰਹੇ ਉਮੀਦਵਾਰਾਂ ਨੂੰ ਸਮੇਂ ਸਿਰ ਕਮਿਸ਼ਨ ਦੀ ਹਦਾਇਤ ਤੋਂ ਜਾਣੂ ਕਰਵਾਉਣ। ਉਨ੍ਹਾਂ ਦੱਸਿਆ ਕਿ ਆਗਾਮੀ ਵਿਧਾਨ ਸਭਾ ਚੋਣਾਂ-2022 ਦੇ ਮੱਦੇਨਜ਼ਰ 201 ਤਰ੍ਹਾਂ ਦੀਆਂ ਆਈਟਮਾਂ ਦੇ ਰੇਟ ਚੋਣ ਕਮਿਸ਼ਨ ਵਲੋਂ ਫਿਕਸ ਕੀਤੇ ਗਏ ਹਨ, ਇਸ ਲਈ ਸਾਰੇ ਆਪਣੇ ਦਲਾਂ ਵਲੋਂ ਚੋਣ ਲੜ੍ਹ ਰਹੇ ਉਮੀਦਵਾਰਾਂ ਨੂੰ ਰੇਟ ਲਿਸਟ ਸਬੰਧੀ ਜਰੂਰ ਜਾਣੂ ਕਰਵਾਉਣ ਤਾਂ ਜੋ ਚੋਣ ਖਰਚਾ ਇਸ ਰੇਟ ਮੁਤਾਬਕ ਬੁੱਕ ਕੀਤਾ ਜਾਵੇ।ਅਪਨੀਤ ਰਿਆਤ ਨੇ ਦੱਸਿਆ ਕਿ ਉਮੀਦਵਾਰਾਂ ਦੇ ਨੋਮੀਨੇਸ਼ਨ ਲਈ ਜ਼ਿਲ੍ਹੇ ਦੇ ਸਾਰੇ ਵਿਧਾਨ ਸਭਾ ਹਲਕਿਆਂ ਵਿਚ ਨੋਮੀਨੇਸ਼ਨ ਸੈਂਟਰ ਤਿਆਰ ਕਰ ਲਏ ਗਏ ਹਨ। ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਹਲਕਾ ਮੁਕੇਰੀਆਂ ਲਈ ਐਸ.ਡੀ.ਐਮ. ਦਫ਼ਤਰ, ਕੋਰਟ ਰੂਮ ਗਰਾਊਂਡ ਫਲੋਰ ਮੁਕੇਰੀਆਂ, ਵਿਧਾਨ ਸਭਾ ਹਲਕਾ ਦਸੂਹਾ ਲਈ ਐਸ.ਡੀ.ਐਮ. ਦਫ਼ਤਰ,ਕੋਰਟ ਰੂਮ ਦਸੂਹਾ, ਵਿਧਾਨ ਸਭਾ ਹਲਕਾ ਉੜਮੁੜ ਲਈ ਦਫ਼ਤਰ ਵਧੀਕ ਡਿਪਟੀ ਕਮਿਸਨਰ (ਵਿਕਾਸ) ਹੁਸ਼ਿਆਰਪੁਰ, ਵਿਧਾਨ ਸਭਾ ਹਲਕਾ ਸ਼ਾਮਚੁਰਾਸੀ ਲਈ ਦਫ਼ਤਰ ਨਗਰ ਨਿਗਮ ਹੁਸ਼ਿਆਰਪੁਰ, ਸਵਾਮੀ ਵਿਵੇਕਾਨੰਦ ਭਵਨ, ਨੇੜੇ ਨਿਊ ਧੋਬੀ ਘਾਟ ਚੌਕ ਹੁਸ਼ਿਆਰਪੁਰ, ਵਿਧਾਨ ਸਭਾ ਹਲਕਾ ਹੁਸ਼ਿਆਰਪੁਰ ਲਈ ਐਸ.ਡੀ.ਐਮ. ਦਫ਼ਤਰ, ਕੋਰਟ ਰੂਮ ਹੁਸ਼ਿਆਰਪੁਰ, ਵਿਧਾਨ ਸਭਾ ਹਲਕਾ ਚੱਬੇਵਾਲ ਲਈ ਕੋਰਟ ਰੂਮ ਦਫ਼ਤਰ ਵਧੀਕ ਡਿਪਟੀ ਕਮਿਸ਼ਨਰ (ਜ) ਪਹਿਲੀ ਮੰਜ਼ਿਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਹੁਸ਼ਿਆਰਪੁਰ ਅਤੇ ਵਿਧਾਨ ਸਭਾ ਹਲਕਾ ਗੜ੍ਹਸ਼ੰਕਰ ਲਈ ਐਸ.ਡੀ.ਐਮ. ਦਫ਼ਤਰ ਕੋਰਟ ਰੂਮ ਗੜ੍ਹਸ਼ੰਕਰ ਬਣਾਏ ਗਏ ਹਨ।ਇਸ ਮੌਕੇ ਵੱਖ-ਵੱਖ ਰਾਜਨੀਤਿਕ ਦਲਾਂ ਦੇ ਪ੍ਰਤੀਨਿੱਧੀਆਂ ਤੋਂ ਇਲਾਵਾ ਤਹਿਸੀਲਦਾਰ ਚੋਣਾ ਹਰਮਿੰਦਰ ਸਿੰਘ, ਕਾਨੂੰਗੋ ਦੀਪਕ ਕੁਮਾਰ ਵੀ ਮੌਜੂਦ ਸਨ।  

 

Tags: DC Hoshiarpur , Deputy Commissioner Hoshiarpur , Apneet Riyait , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD