Wednesday, 22 July 2026

 

 

ਖ਼ਾਸ ਖਬਰਾਂ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ

 

ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਗੁੱਗਾ ਮਾੜੀ ਸੇਵਾ ਸੰਮਤੀ ਸਰਹਿੰਦ ਸ਼ਹਿਰ ਵਿਖੇ 22 ਲੱਖ ਰੁਪਏ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦੀ ਕਰਵਾਈ ਸ਼ੁਰੂਆਤ

Kuljit Singh Nagra, Punjab Pradesh Congress Committee, Congress, Punjab Congress, Fatehgarh Sahib

Web Admin

Web Admin

5 Dariya News

ਫਤਹਿਗੜ੍ਹ ਸਾਹਿਬ , 05 Jan 2022

Last updated on: Jan 05, 2022, 00:00 IST

ਹਲਕਾ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਗੁੱਗਾ ਮਾੜੀ ਸੇਵਾ ਸੰਮਤੀ ਵਾਰਡ ਨੰਬਰ 15,ਸਰਹਿੰਦ ਸ਼ਹਿਰ ਵਿਖੇ 22 ਲੱਖ ਰੁਪਏ ਨਾਲ ਹੋਣ ਵਾਲੇ ਵਿਕਾਸ ਕਾਰਜਾ ਦੀ ਸ਼ੁਰੂਆਤ ਕਰਵਾਈ। ਇਸ ਦੌਰਾਨ ਵਿਧਾਇਕ ਨਾਗਰਾ ਨੇ ਦੱਸਿਆ ਕਿ ਗੁੱਗਾ ਮਾੜੀ ਵਿਖੇ ਸੈਂਡ ਪਾਇਆ ਜਾਵੇਗਾ,ਦੋ ਬਾਥਰੂਮ ਬਣਾਏ ਜਾਣਗੇ ਤੇ ਫਰਸ਼ ਪਾਇਆ ਜਾਵੇਗਾ। ਸ. ਨਾਗਰਾ ਨੇ ਦੱਸਿਆ ਕਿ ਸ਼ਹਿਰ ਦੇ ਵੱਡੀ ਗਿਣਤੀ ਲੋਕ  ਇਸ ਥਾਂ ਉੱਤੇ ਸ਼ਰਧਾ ਨਾਲ ਆਉਂਦੇ ਹਨ  ਅਤੇ ਇੱਥੇ ਸ਼ੈਡ, ਬਾਥਰੂਮ ਅਤੇ ਫਰਸ਼ਾਂ ਦੀ ਬਹੁਤ ਲੋੜ ਸੀ ਤੇ ਇਸ ਪ੍ਰੋਜੈਕਟ ਤਹਿਤ ਲੋਕਾਂ ਦੀ ਚਿਰਕੋਣੀ ਮੰਗ ਪੂਰੀ ਹੋ ਰਹੀ ਹੈ।ਸ.ਨਾਗਰਾ ਨੇ ਕਿਹਾ ਕਿ ਸਰਹਿੰਦ ਫਤਹਿਗੜ੍ਹ ਸਾਹਿਬ ਦੀ ਇਤਿਹਾਸਿਕ ਧਰਤੀ ਉੱਤੇ ਵੱਖ ਵੱਖ ਧਰਮਾਂ ਦੇ ਅਹਿਮ ਸਥਾਨ ਮੌਜੂਦ ਹਨ। ਜਿੱਥੇ ਦੁਨੀਆਂ ਦੇ ਵੱਖ ਵੱਖ ਹਿੱਸਿਆਂ ਵਿੱਚੋਂ ਲੋਕ ਨਤਮਸਤਕ ਹੋਣ ਲਈ ਆਉਂਦੇ ਹਨ। ਇਸਦੇ ਮੱਦੇਨਜ਼ਰ ਸਾਰੇ ਧਾਰਮਿਕ ਸਥਾਨਾਂ ਦੀ ਅਹਿਮੀਅਤ ਨੂੰ ਧਿਆਨ ਵਿੱਚ ਰੱਖਦਿਆ ਇਨ੍ਹਾਂ ਸਥਾਨਾਂ ਸਬੰਧੀ ਸਾਰੀਆਂ ਬੁਨਿਆਦੀ ਲੋੜਾਂ ਦੀ ਪੂਰਤੀ ਕੀਤੀ ਗਈ ਹੈ ਤੇ ਰਹਿੰਦੇ ਕੰਮਾਂ ਸਬੰਧੀ ਕਾਰਜ ਜੰਗੀ ਪੱਧਰ ਉੱਤੇ ਜਾਰੀ ਹਨ। ਸ. ਨਾਗਰਾ ਨੇ ਦੱਸਿਆ ਕਿ ਸ਼ਹਿਰ ਵਿਚ ਵੱਖ ਵੱਖ ਥਾਈਂ ਯਾਦਗਾਰੀ ਗੇਟ ਬਣਾਏ ਜਾ ਰਹੇ ਹਨ, ਜਿਹੜੇ ਕਿ ਸ਼ਹਿਰ ਦੀ ਸੁੰਦਰਤਾ ਵਿੱਚ ਵਾਧਾ ਕਰਨਗੇ ਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਇਤਿਹਾਸ ਤੇ ਧਾਰਮਿਕ ਅਕੀਦਿਆਂ ਬਾਰੇ ਜਾਣੂ ਕਰਵਾਉਂਦੇ ਰਹਿਣਗੇ।

ਉਨ੍ਹਾਂ ਦੱਸਿਆ ਕਿ ਇਤਿਹਾਸਕ ਧਰਤੀ ਫ਼ਤਹਿਗੜ੍ਹ ਸਾਹਿਬ ਵਿਖੇ ਵੱਖ-ਵੱਖ ਧਾਰਮਿਕ ਸਥਾਨਾਂ 'ਤੇ ਨਤਮਸਤਕ ਹੋਣ ਲਈ ਆਉਣ ਵਾਲੀ ਸੰਗਤ ਨੂੰ ਆਵਾਜਾਈ ਸਬੰਧੀ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਇਸ ਦੇ ਮੱਦੇਨਜ਼ਰ ਸੜਕਾਂ ਦੀ ਕਾਇਆ ਕਲਪ ਕੀਤੀ ਗਈ ਹੈ।ਸ ਨਾਗਰਾ ਨੇ ਕਿਹਾ ਕਿ ਜਿੱਥੇ ਇਸ ਧਰਤੀ ਦੀ ਇਸ ਦੇ ਇਤਿਹਾਸ ਤੇ ਵੱਖ ਵੱਖ ਧਾਰਮਿਕ ਸਥਾਨਾਂ ਸਬੰਧੀ ਪੂਰੀ ਦੁਨੀਆਂ ਵਿੱਚ ਅਹਿਮੀਅਤ ਹੈ, ਓਥੇ ਹੁਣ ਇਹ ਧਰਤੀ ਵਿਕਾਸ ਪੱਖੋਂ ਵੀ ਵੱਡੇ ਪੱਧਰ ਉੱਤੇ ਆਪਣੀ ਪਛਾਣ ਬਣਾ ਰਹੀ ਹੈ। ਇੱਥੇ ਬਹੁਤ ਹੀ ਸੁੰਦਰ ਪਾਰਕ ਤੇ ਸੈਰਗਾਹਾਂ ਬਣਾਈਆਂ ਗਈਆਂ ਹਨ, ਆਮ ਖ਼ਾਸ ਬਾਗ਼ ਦੀ ਪੁਰਾਤਨ ਦਿੱਖ ਕਾਇਮ ਰਖਦਿਆਂ ਉਸਦੀ ਸੰਭਾਲ ਕਰਨ ਦੇ ਨਾਲ ਨਾਲ ਓਥੇ ਮਹਿਤਾਬੀ ਬਾਗ਼ ਸੁਰਜੀਤ ਕੀਤਾ ਗਿਆ ਹੈ, ਬਾਬਾ ਬੰਦਾ ਸਿੰਘ ਬਹਾਦਰ ਚੌਕ ਵਿਖੇ ਬਾਬਾ ਬੰਦਾ ਸਿੰਘ ਜੀ ਬਹਾਦਰ ਦਾ ਬੁੱਤ ਲਾਇਆ ਗਿਆ ਹੈ, ਇਤਿਹਾਸਕ ਗੁਰਦੁਆਰਾ ਸਾਹਿਬਾਨ ਨੂੰ ਜਾਂਦੀਆਂ ਸੜਕਾਂ ਨੂੰ ਚਾਰ ਮਾਰਗੀ ਕਰ ਕੇ ਸੜਕਾਂ ਦੇ ਦੋਵੇਂ ਪਾਸੇ ਟਾਇਲਾਂ ਲਾਈਆਂ ਗਈਆਂ ਹਨ ਤੇ ਹੋਰ ਵੱਡੀ ਗਿਣਤੀ ਵਿਕਾਸ ਕਾਰਜ ਕਰਵਾਏ ਗਏ ਹਨ।ਇਸ ਮੌਕੇ ਨਗਰ ਕੌਂਸਲ ਪ੍ਰਧਾਨ ਅਸ਼ੋਕ ਸੂਦ, ਕੌਂਸਲਰ ਪਵਨ ਕਾਲੜਾ,ਆਨੰਦ ਮੋਹਨ ਤੇ ਯਸ਼ਪਾਲ ਲਾਹੌਰੀਆ,ਰਵਿੰਦਰ ਬਾਸੀ,ਗੁਰਜੀਤ ਲੋਗੀ,ਗੁਰਸ਼ਰਨ ਬੱਬੀ,ਐਡਵੋਕੇਟ ਅਨਿਲ ਗੁਪਤਾ,ਸਰਜੀਵਨ ਸ਼ਰਮਾ,ਵਰੁਣ ਸਿੰਗਲਾ,ਤਰਸੇਮ ਸਿੰਘ,ਮਹਿੰਦਰਪਾਲ ਵਿੰਕੀ,ਰਮੇਸ਼ ਸ਼ਰਮਾ,ਫੌਜੀ ਸੇਵਾ ਸਿੰਘ,ਹਰਪਾਲ ਸਿੰਘ ਬਾਜਵਾ,ਸ਼ੁਸ਼ੀਲ ਲੋਟੇ,ਦੇਵ ਸਿੰਘ,ਵਿਨੀ,ਬੰਟੀ,ਗੁਰਪ੍ਰੀਤ ਗੋਲੂ,ਜਸਬੀਰ ਜੱਸੀ,ਕਮਲਦੀਪ ਬਾਸੀ,ਕਸ਼ਮੀਰੀ ਲਾਲ,ਦਵਿੰਦਰ ਸੈਣੀ ਆਦਿ ਹਾਜ਼ਰ ਸਨ।

 

Tags: Kuljit Singh Nagra , Punjab Pradesh Congress Committee , Congress , Punjab Congress , Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD