Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਕੈਬਨਿਟ ਮੰਤਰੀ ਰਣਦੀਪ ਸਿੰਘ ਨੇ ਹਲਕੇ ਦੇ ਪਿੰਡਾਂ ਵਿੱਚ ਵੱਖ-ਵੱਖ ਵਿਕਾਸ ਕਾਰਜਾਂ ਨੂੰ ਕੀਤਾ ਲੋਕ ਅਰਪਣ

ਪੰਜਾਬ ਸਰਕਾਰ ਵੱਲੋਂ ਕਰਵਾਇਆ ਜਾ ਰਿਹੈ ਪਿੰਡਾਂ ਦਾ ਸਰਬਪੱਖੀ ਵਿਕਾਸ: ਖੇਤੀਬਾੜੀ ਮੰਤਰੀ

Randeep Singh Nabha, Congress, Punjab Congress

Web Admin

Web Admin

5 Dariya News

ਅਮਲੋਹ , 05 Jan 2022

Last updated on: Jan 05, 2022, 00:00 IST

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠਲੀ ਸੂਬਾ ਸਰਕਾਰ ਵੱਲੋਂ ਪਿੰਡਾਂ ਦੇ ਸਰਬਪੱਖੀ ਵਿਕਾਸ ਨੂੰ ਤਰਜ਼ੀਹ ਦਿੱਤੀ ਜਾ ਰਹੀ ਹੈ ਅਤੇ ਪਿੰਡਾਂ ਦੇ ਲੋਕਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਖੇਤੀਬਾੜੀ ਤੇ ਕਿਸਾਨ ਭਲਾਈ ਅਤੇ ਫੂਡ ਪ੍ਰੋਸੈਸਿੰਗ ਮੰਤਰੀ ਸ. ਰਣਦੀਪ ਸਿੰਘ ਨਾਭਾ ਨੇ ਅਮਲੋਹ ਹਲਕੇ ਦੇ ਪਿੰਡਾਂ ਸਲਾਣੀ ਅਤੇ ਹਿੰਮਤਗੜ੍ਹ ਵਿਖੇ ਵੱਖ-ਵੱਖ ਵਿਕਾਸ ਕਾਰਜਾਂ ਨੂੰ ਲੋਕ ਅਰਪਿਤ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।  ਕੈਬਨਿਟ ਮੰਤਰੀ ਰਣਦੀਪ ਸਿੰਘ ਨਾਭਾ ਨੇ ਪਿੰਡ ਸਲਾਣੀ ਦੇ 28 ਪਰਿਵਾਰਾਂ ਨੂੰ 2-2 ਮਰਲੇ ਦੇ ਪਲਾਟ ਦਿੱਤੇ, ਪਿੰਡ ਹਿੰਮਤਗੜ੍ਹ ਵਿਖੇ 09 ਪਰਿਵਾਰਾਂ ਨੂੰ ਪੱਕੇ ਮਕਾਨ ਬਣਾਉਣ ਲਈ ਦਿੱਤੀ ਜਾਂਦੀ ਮਾਲੀ ਮਦਦ ਦੀ ਪਹਿਲੀ ਕਿਸ਼ਤ ਵਜੋਂ 20-20 ਹਜ਼ਾਰ ਰੁਪਏ ਦਿੱਤੇ ਜਾਣ ਸਬੰਧੀ ਕਾਗਜ ਸੌਂਪੇ। ਸ. ਰਣਦੀਪ ਸਿੰਘ ਨੇ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਵੱਲੋਂ ਲੋਕ ਹਿੱਤ ਵਿੱਚ ਜੋ ਫੈਸਲੇ ਕੀਤੇ ਗਏ ਹਨ ਉਹ ਆਪਣੇ ਆਪ ਵਿੱਚ ਇਤਿਹਾਸਕ ਹਨ ਅਤੇ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਪਹਿਲ ਕਦਮੀਆਂ ਨੂੰ ਲੋਕਾਂ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇਸ਼ ਦਾ ਉਹ ਸੂਬਾ ਹੈ ਜਿਥੇ ਬਹੁ ਗਿਣਤੀ ਲੋਕ ਪਿੰਡਾਂ ਵਿੱਚ ਰਹਿੰਦੇ ਹਨ ਅਤੇ ਸਰਕਾਰ ਆਪਣੇ ਨਾਗਰਿਕਾਂ ਦੀ ਭਲਾਈ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ।

ਕੋਰੋਨਾ ਦੇ ਕੇਸਾਂ ਵਿੱਚ ਹੋ ਰਹੇ ਵਾਧੇ ਸਬੰਧੀ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਖੇਤੀਬਾੜੀ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਕੋਰੋਨਾ ਵਾਇਰਸ ਤੋਂ ਬਚਾਅ ਲਈ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ ਪ੍ਰੰਤੂ ਲੋਕਾਂ ਨੂੰ ਵੀ ਆਪਣੀ ਜਿੰਮੇਵਾਰੀ ਸਮਝ ਕੇ ਸਿਹਤ ਵਿਭਾਗ ਵੱਲੋਂ ਦੱਸੀਆਂ ਸਾਵਧਾਨੀਆਂ ਦੀ ਪਾਲਣਾ ਕਰਨੀ ਚਾਹੀਦੀ ਹੈ।ਕੈਬਨਿਟ ਮੰਤਰੀ ਨੇ ਕਿਹਾ ਕਿ ਸਰਕਾਰ ਵੱਲੋਂ ਵੱਖ-ਵੱਖ ਪੈਨਸ਼ਨ ਸਕੀਮਾਂ ਤਹਿਤ ਦਿੱਤੀ ਜਾਂਦੀ ਰਾਸ਼ੀ ਵਿੱਚ ਵਾਧਾ ਕੀਤਾ, 02 ਕਿਲੋਵਾਟ ਦੀ ਸਮਰੱਥਾ ਲੰਬਿਤ ਬਿਜਲੀ ਦੇ ਬਿਲਾਂ ਦੀ ਬਕਾਇਆ ਰਾਸ਼ੀ ਮੁਆਫ ਕੀਤੀ ਜਿਸ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਪੈਟਰੋਲ ਡੀਜ਼ਲ ਦੇ ਰੇਟਾਂ ਵਿੱਚ ਕਮੀਂ ਕੀਤੀ ਗਈ ਹੈ ਜਦੋਂ ਰੇਤੇ ਦੇ ਰੇਟ ਘਟਾ ਕੇ 5.50 ਰੁਪਏ ਪ੍ਰਤੀ ਕਿਊਬਿਕ ਫੁੱਟ ਕਰਕੇ ਲੋਕਾਂ ਦਾ ਆਪਣਾ ਘਰ ਹੋਣ ਦਾ ਸੁਪਨਾ ਪੂਰਾ ਕੀਤਾ ਹੈ ਅਤੇ ਹੋਰ ਕਈ ਅਹਿਮ ਕਾਰਜ ਕੀਤੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੋਇਆ ਹੈ ਕਿ ਆਰਥਿਕ ਤੰਗੀ ਦਾ ਸਾਹਮਣਾ ਕਰ ਰਹੇ ਕਿਸਾਨਾਂ ਦੇ ਕਰਜ਼ੇ ਮੁਆਫ ਕੀਤੇ ਗਏ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੇ ਹਰ ਮੁਸ਼ਕਲ ਦੀ ਘੜੀ ਵਿੱਚ ਮੋਹਰੀ ਭੂਮਿਕਾ ਨਿਭਾਈ ਹੈ।ਇਸ ਮੌਕੇ ਬਲਜਿੰਦਰ ਸਿੰਘ ਭੱਟੋਂ, ਜਸਮੀਤ ਸਿੰਘ ਰਾਜਾ, ਗੁਰਬੀਰ ਸਿੰਘ, ਜਗਵੀਰ ਕੌਰ ਚੇਅਰਪਰਸਨ ਬਲਾਕ ਸੰਮਤੀ ਅਮਲੋਹ, ਸਰਪੰਚ ਭੂਪਿੰਦਰ ਸਿੰਘ, ਜਗਰੂਪ ਸਿੰਘ ਸਲਾਣੀ, ਜਸਵੰਤ ਸਿੰਘ ਖਨਿਆਣ, ਇੰਦਰਜੀਤ ਸਿੰਘ, ਰਾਮ ਕ੍ਰਿਸ਼ਨ ਭੱਲਾ, ਸ਼ਰਨ ਭੱਟੀ, ਬਲਵਿੰਦਰ ਸਿੰਘ ਬੀ.ਡੀ.ਪੀ.ਓ. ਅਮਲੋਹ ਅਤੇ ਹੈਪੀ ਸੂਦ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।ਸਾਬਕਾ ਸਿਹਤ ਮੰਤਰੀ ਅਤੇ ਵਿਧਾਇਕ ਕੁਲਬੀਰ ਸਿੰਘ ਸਿੱਧੂ ਨੇ ਡੇਢ ਕਰੋੜ ਦੀ ਲਾਗਤ ਨਾਲ ਸੈਕਟਰ 77 ਤੇ 78  ਵਿੱਚ ਕਰਵਾਏ ਵਿਕਾਸ ਕਾਰਜ ਆਰੰਭ  

 

Tags: Randeep Singh Nabha , Congress , Punjab Congress

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD