Tuesday, 14 May 2024

 

 

ਖ਼ਾਸ ਖਬਰਾਂ ਮੀਤ ਹੇਅਰ ਨੇ ਮਾਲੇਰਕੋਟਲਾ ਵਿਖੇ ਪਾਰਟੀ ਦਫਤਰ ਦਾ ਕੀਤਾ ਉਦਘਾਟਨ ਰਾਜਾ ਵੜਿੰਗ ਨੇ ਦਾਖਾ ਵਿੱਚ ਪ੍ਰਚਾਰ ਕੀਤਾ, ਪੰਜਾਬ ਲਈ ਕਾਂਗਰਸ ਦੇ 'ਪੰਜ ਨਿਆਂ’ ਦੀ ਵਕਾਲਤ ਕੀਤੀ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਨੇ ਲੋਕ ਸਭਾ ਚੋਣਾਂ ਸਬੰਧੀ ਕੀਤੀਆਂ ਤਿਆਰੀਆਂ ਦਾ ਨਿਰੀਖਣ ਕੀਤਾ ਸੀਜੀਸੀ ਲਾਂਡਰਾਂ ਦੀ ਐਯੂਓ ਮਹਿਮਾ ਨੇ ਸਰਵੋਤਮ ਕੈਡੇਟ ਲਈ ਸੀਡਬਲਿਓ ਐਵਾਰਡ ਜਿੱਤਿਆ 6000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜਨਰਲ ਅਬਜਰਵਰ ਵੱਲੋਂ ਫਾਜ਼ਿਲਕਾ ਦਾ ਦੌਰਾ, ਚੋਣ ਤਿਆਰੀਆਂ ਦਾ ਲਿਆ ਜਾਇਜ਼ਾ ਐਲਪੀਯੂ ਵੱਲੋਂ 15ਵੇਂ ਅਚੀਵਰਜ਼ ਅਵਾਰਡ ਸਮਾਰੋਹ ਦਾ ਆਯੋਜਨ: ਵਿਦਿਆਰਥੀਆਂ ਨੂੰ ਕੀਤਾ ਇੱਕ ਕਰੋੜ ਰੁਪਏ ਦੇ ਨਕਦ ਪੁਰਸਕਾਰਾਂ ਨਾਲ ਸਨਮਾਨਿਤ ਬੀਐਸਐਫ ਦੇ ਵਿਹੜੇ ਗੂੰਜਿਆਂ ਮਤਦਾਨ ਦਾ ਨਾਅਰਾ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਘੰਟਾ ਘਰ ਚੌਕ ਸਮੇਤ ਮੁੱਖ ਬਜਾਰਾਂ ਦਾ ਦੌਰਾ ਮੋਹਕਮਪੁਰਾ ਤੋਂ ਆਮ ਆਦਮੀ ਪਾਰਟੀ ਦੇ ਪ੍ਰਧਾਨ ਕਾਂਗਰਸ ਵਿੱਚ ਸ਼ਾਮਲ ਜਨਰਲ ਅਬਜਰਵਰ ਦੀ ਨਿਗਰਾਨੀ ਹੇਠ ਚੋਣ ਅਮਲੇ ਦੀ ਹੋਈ ਰੈਂਡੇਮਾਈਜੇਸ਼ਨ ਕੇਸ ਵਿੱਚੋਂ ਨਾਮ ਕੱਢਣ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਦਾ ਕਰਿੰਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ 5ਵੇਂ ਦਿਨ ਅੱਜ 19 ਨਾਮਜ਼ਦਗੀ ਪੱਤਰ ਹੋਏ ਦਾਖਲ ਪ੍ਰੋ: ਵਿਰਸਾ ਸਿੰਘ ਵਲਟੋਹਾ ਨੇ ਖਡੂਰ ਸਾਹਿਬ ਲੋਕ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਲੰਬੀ ਹਲਕੇ ’ਚ ਅਕਾਲੀ ਦਲ ਨੂੰ ਵੱਡਾ ਝਟਕਾ, ਦਰਜ਼ਨਾਂ ਅਕਾਲੀ ਕਾਂਗਰਸ ਵਿਚ ਹੋਏ ਸ਼ਾਮਲ ਕਾਂਗਰਸੀ ਉਮੀਦਵਾਰ ਦੇ ਪੁੱਤਰ ਗੁਰਬਾਜ਼ ਸਿੰਘ ਸਿੱਧੂ ਵੱਲੋਂ ਸੰਗਤ ਮੰਡੀ ’ਚ ਚੋਣ ਦਫ਼ਤਰ ਦਾ ਉਦਘਾਟਨ ਡਾ: ਸਰੋਜ ਪਾਂਡੇ ਨੇ ਚੋਣ ਪ੍ਰਚਾਰ ਚ ਯੁਵਾ ਸ਼ਕਤੀ ਦੀ ਵਰਤੋਂ ਕਿਸ ਤਰ੍ਹਾਂ ਕੀਤੀ ਜਾਵੇਗੀ, ਬਾਰੇ ਰੋਡਮੈਪ ਤਿਆਰ ਕੀਤਾ ਦਲ ਬਦਲੂਆਂ ’ਤੇ ਵਿਸ਼ਵਾਸ ਨਾ ਕਰੋ ਜਿਹਨਾਂ ਨੇ ਆਪਣੀ ਮਾਂ ਪਾਰਟੀ ਨੂੰ ਧੋਖਾ ਦਿੱਤਾ: ਸੁਖਬੀਰ ਸਿੰਘ ਬਾਦਲ ਗੁਰਜੀਤ ਸਿੰਘ ਔਜਲਾ ਨੇ ਗੁਰੂ ਘਰ ਮੱਥਾ ਟੇਕ ਕੇ ਨਾਮਜ਼ਦਗੀ ਕੀਤੀ ਦਾਖ਼ਲ ਤਰਸੇਮ ਸਿੰਘ ਡੀ.ਸੀ. ਨੇ ਕੀਤੀ ਘਰ ਵਾਪਸੀ

 

5 ਏਕੜ ਵਿਚ ਪਾਰਕ ਨੂੰ ਵਿਕਸਤ ਕਰਨ ਸਮੇਤ ਹੋਰ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ

1.5 ਕਰੋਡ਼ ਦੀ ਲਾਗਤ ਨਾਲ ਹੋਣਗੇ ਵਿਕਾਸ ਕਾਰਜ

Balbir Singh Sidhu, Amarjit Singh Jiti Sidhu, Mohali Municipal Corporation, Amrik Singh Somal, Kuljit Singh Bedi, S.A.S.Nagar, Mohali, S.A.S. Nagar Mohali, Punjab Congress, Sahibzada Ajit Singh Nagar

Web Admin

Web Admin

5 Dariya News

ਮੋਹਾਲੀ , 05 Jan 2022

ਮੋਹਾਲੀ ਦੇ ਵਿਧਾਇਕ ਤੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਮੁਹਾਲੀ ਦੇ ਸੈਕਟਰ 78 ਵਿੱਚ ਨਵਾਂ ਪਾਰਕ ਵਿਕਸਿਤ ਕਰਨ ਦਾ ਕੰਮ ਆਰੰਭ ਕਰਵਾਇਆ। ਇਸ ਦੇ ਨਾਲ ਨਾਲ ਇਸੇ ਸੈਕਟਰ ਵਿਚ ਪੇਵਰ ਬਲਾਕ ਲਗਾਉਣ ਦਾ ਕੰਮ ਵੀ ਹਲਕਾ ਵਿਧਾਇਕ ਨੇ ਆਰੰਭ ਕਰਾਇਆ ਅਤੇ ਸੈਕਟਰ 77 ਦੇ ਇਕ ਪਾਰਕ ਵਿਚ ਜਿੰਮ ਦਾ ਉਦਘਾਟਨ ਕੀਤਾ। ਇਸ ਮੌਕੇ ਮੁਹਾਲੀ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ, ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ, ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ, ਖਰੜ ਮਾਰਕੀਟ ਕਮੇਟੀ ਦੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ ਮੱਛਲੀਕਲਾਂ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।ਇਸ ਮੌਕੇ ਬੋਲਦਿਆਂ ਸਾਬਕਾ ਸਿਹਤ ਮੰਤਰੀ ਤੇ ਵਿਧਾਇਕ ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਇਨ੍ਹਾਂ ਸਾਰੇ ਕੰਮਾਂ ਉੱਤੇ 1.5 ਕਰੋੜ ਰੁਪਏ ਦਾ ਖਰਚਾ ਆਵੇਗਾ। ਇਸ ਮੌਕੇ ਬੋਲਦਿਆਂ ਸਾਬਕਾ ਸਿਹਤ ਮੰਤਰੀ ਤੇ ਹਲਕਾ ਵਿਧਾਇਕ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਉਨ੍ਹਾਂ ਵੱਲੋਂ ਹਰ ਉਪਰਾਲਾ ਕਰਕੇ ਮੁਹਾਲੀ ਵਿਚ ਕਰੋੜਾਂ  ਰੁਪਏ ਦੇ ਵਿਕਾਸ ਕਾਰਜ ਕਰਵਾਏ ਗਏ ਹਨ ਅਤੇ ਕਰਵਾਏ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਇਨ੍ਹਾਂ ਵਿਕਾਸ ਕਾਰਜਾਂ ਦੀ ਪੂਰੀ ਸਹੂਲਤ ਮਿਲ ਸਕੇ।ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਪਿਛਲੇ ਕੁਝ ਸਮੇਂ ਵਿੱਚ ਮੁਹਾਲੀ ਨਗਰ ਨਿਗਮ ਨੂੰ ਵੱਖ ਵੱਖ ਵਿਭਾਗਾਂ ਤੋਂ 85 ਕਰੋੜ ਰੁਪਏ ਦੀ ਰਕਮ ਦਿਵਾਈ ਹੈ ਜਿਸ ਨਾਲ ਮੁਹਾਲੀ ਸ਼ਹਿਰ ਵਿੱਚ ਵਿਕਾਸ ਕਾਰਜਾਂ ਵਿੱਚ ਹੋਰ ਵੀ ਤੇਜ਼ੀ ਆਈ ਹੈ।

ਉਨ੍ਹਾਂ ਕਿਹਾ ਕਿ ਮੁਹਾਲੀ ਦੇ ਹਰ ਕੋਨੇ ਵਿੱਚ ਇਸ ਸਮੇਂ ਵਿਕਾਸ ਕਾਰਜ ਚੱਲ ਰਹੇ ਹਨ ਜੋ ਇਸ ਗੱਲ ਦਾ ਸਬੂਤ ਹਨ ਕਿ ਮੁਹਾਲੀ ਨਗਰ ਨਿਗਮ ਵਿਚ  ਕਾਂਗਰਸ ਪਾਰਟੀ ਦਾ ਮੇਅਰ ਬਣਨ ਉਪਰੰਤ ਸ਼ਹਿਰ ਦੇ ਵਿਕਾਸ ਕਾਰਜਾਂ ਵਿੱਚ ਕੋਈ ਕਮੀ ਨਹੀਂ ਆਉਣ ਦਿੱਤੀ ਗਈ।ਉਨ੍ਹਾਂ ਕਿਹਾ ਕਿ ਹੁਣ ਚੋਣਾਂ ਨੇੜੇ ਆਉਣ ਨਾਲ ਮੋਹਾਲੀ ਵਿਚ ਕਈ ਫ਼ਸਲੀ ਬਟੇਰੇ ਲੋਕਾਂ ਨੂੰ ਭਰਮਾਉਣ ਦਾ ਯਤਨ ਕਰ ਰਹੇ ਹਨ ਜਿਨ੍ਹਾਂ ਦਾ ਮਕਸਦ ਸਿਰਫ਼ ਤੇ ਸਿਰਫ਼ ਆਪਣੇ ਨਿੱਜੀ ਹਿੱਤ ਸਾਧਣਾ ਹੈ ਅਤੇ ਉਨ੍ਹਾਂ ਨੂੰ ਲੋਕਾਂ ਦੀਆਂ ਦੁੱਖ ਤਕਲੀਫਾਂ ਨਾਲ ਕੋਈ ਮਤਲਬ ਨਹੀਂ ਹੈ। ਉਨ੍ਹਾਂ ਕਿਹਾ ਕਿ ਮੁਹਾਲੀ ਦੇ ਲੋਕ ਸੂਝਵਾਨ ਹਨ ਅਤੇ ਅਜਿਹੇ ਫ਼ਸਲੀ ਬਟੇਰਿਆਂ ਦੇ ਭਰਮਾਉਣ ਵਿੱਚ ਆਉਣ ਵਾਲੇ ਨਹੀਂ।ਇਸ ਮੌਕੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਵਿਧਾਇਕ ਤੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਬਦੌਲਤ ਮੁਹਾਲੀ ਨਗਰ ਨਿਗਮ ਨੂੰ ਨਾ ਸਿਰਫ਼ ਭਾਰੀ ਵਿੱਤੀ ਮਦਦ ਮਿਲੀ ਹੈ ਸਗੋਂ ਕਈ ਅਹਿਮ ਪ੍ਰਾਜੈਕਟ ਵੀ  ਵਿਧਾਇਕ ਸਿੱਧੂ ਨੇ ਲਿਆਂਦੇ ਹਨ ਜੋ ਲੋਕਾਂ ਲਈ ਕਾਫੀ ਲਾਹੇਵੰਦ ਸਿੱਧ ਹੋਣਗੇ। ਇਸ ਮੌਕੇ ਸੁੱਚਾ ਸਿੰਘ ਕਲੌਡ਼ ਤੇ ਹਰਜੀਤ ਸਿੰਘ ਭੋਲੂ ਦੋਵੇਂ ਕੌਂਸਲਰ, ਵਿਕਟਰ ਨਿਹੋਲਕਾ, ਨਵਜੋਤ ਸਿੰਘ ਬਾਛਲ, ਹਰਦਿਆਲ ਚੰਦ ਬਡਬਰ, ਹਰਿੰਦਰ ਸਿੰਘ, ਅਸ਼ੋਕ ਕੁਮਾਰ, ਇੰਦਰਜੀਤ ਸਿੰਘ ਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ।

 

Tags: Balbir Singh Sidhu , Amarjit Singh Jiti Sidhu , Mohali Municipal Corporation , Amrik Singh Somal , Kuljit Singh Bedi , S.A.S.Nagar , Mohali , S.A.S. Nagar Mohali , Punjab Congress , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD