Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਨੌਜਵਾਨਾਂ ਨੂੰ ਖੇਡਾਂ ਨਾਲ ਜੋੜ ਕੇ ਨਸ਼ਾ ਮੁਕਤ ਸਮਾਜ ਦੀ ਕੀਤੀ ਜਾ ਸਕਦੀ ਹੈ ਸਿਰਜਣਾ : ਰਣਦੀਪ ਸਿੰਘ ਨਾਭਾ

ਰਣਦੀਪ ਸਿੰਘ ਨਾਭਾ ਨੇ ਉਦਯੋਗਪਤੀਆਂ ਨੂੰ ਸਰਕਾਰੀ ਇਮਾਰਤਾਂ, ਪਾਰਕ ਤੇ ਖੇਡ ਮੈਦਾਨਾਂ ਦੀ ਸਾਂਭ ਸੰਭਾਲ ਲਈ ਅੱਗੇ ਆਉਣ ਦੀ ਕੀਤੀ ਅਪੀਲ

Randeep Singh Nabha, Congress, Punjab Congress

Web Admin

Web Admin

5 Dariya News

ਮੰਡੀ ਗੋਬਿੰਦਗੜ੍ਹ , 05 Jan 2022

Last updated on: Jan 05, 2022, 00:00 IST

ਅਜੌਕੇ ਸਮੇਂ ਅੰਦਰ ਨਸਿ਼ਆਂ ਦੇ ਰੁਝਾਨ ਨੂੰ ਰੋਕਣ ਲਈ ਜਰੂਰੀ ਹੈ ਕਿ ਖੇਡਾਂ ਨੂੰ ਵੱਧ ਤੋਂ ਵੱਧ ਪ੍ਰਫੁੱਲਤ ਕਰਕੇ ਨੌਜਵਾਨਾਂ ਨੂੰ ਉਨ੍ਹਾਂ ਨਾਲ ਜੋੜਿਆ ਜਾਵੇ ਕਿਉਂਕਿ ਨੌਜਵਾਨਾਂ ਨੂੰ ਖੇਡਾਂ ਨਾਲ ਜੋੜ ਕੇ ਹੀ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਕੀਤੀ ਜਾ ਸਕਦੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਅਤੇ ਫੂਡ ਪ੍ਰੋਸੈਸਿੰਗ ਮੰਤਰੀ ਸ. ਰਣਦੀਪ ਸਿੰਘ ਨਾਭਾ ਨੇ ਮੰਡੀ ਗੋਬਿੰਦਗੜ੍ਹ ਵਿਖੇ ਲਗਭਗ 01 ਕਰੋੜ ਦੀ ਲਾਗਤ ਨਾਲ ਬਣਨ ਵਾਲੇ ਤਿੰਨ ਖੇਡ ਪ੍ਰੋਜੈਕਟਾਂ ਦਾ ਕੰਮ ਸ਼ੁਰੂ ਕਰਵਾਉਣ ਉਪਰੰਤ ਮੀਡੀਆ ਨਾਲ ਕੀਤੀ ਗੈਰ ਰਸਮੀ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਖੇਡਾਂ ਨੂੰ ਵਿਕਸਤ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਖੇਡਾਂ ਨੂੰ ਪ੍ਰਫੁੱਲਤ ਕਰਕੇ ਸੂਬੇ ਨੂੰ ਖੇਡਾਂ ਦੇ ਖੇਤਰ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਇਆ ਜਾਵੇਗਾ।ਵੱਖ-ਵੱਖ ਸਰਕਾਰੀ ਇਮਾਰਤਾਂ ਦੀ ਸਾਂਭ ਸੰਭਾਲ ਸਬੰਧੀ ਪੁੱਛੇ ਇੱਕ ਸਵਾਲ  ਦੇ ਜਵਾਬ ਵਿੱਚ ਖੇਤੀਬਾੜੀ ਮੰਤਰੀ ਨੇ ਮੰਡੀ ਗੋਬਿੰਦਗੜ੍ਹ ਦੇ ਉਦਯੋਗਪਤੀਆਂ ਨੂੰ ਅਪੀਲ ਕੀਤੀ ਕਿ ਉਹ ਸਰਕਾਰੀ ਇਮਾਰਤਾਂ, ਪਾਰਕਾਂ ਤੇ ਖੇਡ ਮੈਦਾਨਾਂ ਦੀ ਦੇਖ ਰੇਖ ਲਈ ਅੱਗੇ ਆਉਣ ਤਾਂ ਜੋ ਮੰਡੀ ਗੋਬਿੰਦਗੜ੍ਹ ਨੂੰ ਵੱਧ ਤੋਂ ਵੱਧ ਵਿਕਸਤ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਨਗਰ ਕੌਂਸਲ ਵੱਲੋਂ ਜੋ ਫੀਸ ਲਈ ਜਾਵੇਗੀ ਉਹ ਰਕਮ ਇਨ੍ਹਾਂ ਸਥਾਨਾਂ ਨੂੰ ਵਿਕਸਤ ਕਰਨ ’ਤੇ ਹੀ ਖਰਚ ਕੀਤੀ ਜਾਵੇਗੀ ਅਤੇ ਇਸ ਨਾਲ ਖਿਡਾਰੀਆਂ ਨੂੰ ਵਿਸ਼ਵ ਪੱਧਰ ਦੀਆਂ ਖੇਡ ਸਹੂਲਤਾਂ ਦਿੱਤੀਆਂ ਜਾ ਸਕਣਗੀਆਂ। 

ਰਣਦੀਪ ਸਿੰਘ ਨਾਭਾ ਨੇ ਮੰਡੀ ਗੋਬਿੰਦਗੜ੍ਹ ਵਿਖੇ 39 ਲੱਖ ਦੀ ਲਾਗਤ ਨਾਲ ਬਣਨ ਵਾਲੇ ਦੋ ਟੈਨਿਸ ਕੋਰਟ, 33.52 ਲੱਖ ਦੀ ਲਾਗਤ ਨਾਲ ਬਣਨ ਵਾਲੇ ਸਕੂਐਸ਼ ਕੋਰਟ ਅਤੇ 38.05 ਲੱਖ ਦੀ ਲਾਗਤ ਨਾਲ ਬਣਨ ਵਾਲੇ ਸ਼ੂਟਿੰਗ ਰੇਂਜ ਦਾ ਕੰਮ ਸ਼ੁਰੂ ਕਰਵਾਇਆ। ਉਨ੍ਹਾਂ ਕਿਹਾ ਕਿ ਮੰਡੀ ਗੋਬਿੰਦਗੜ੍ਹ ਨੂੰ ਮਾਡਰਨ ਸ਼ਹਿਰ ਵਜੋਂ ਵਿਕਸਤ ਕਰਨ ਲਈ ਵੀ ਉਦਯੋਗਪਤੀਆਂ ਦਾ ਸਹਿਯੋਗ ਜਰੂਰੀ ਹੈ ਅਤੇ ਇਨ੍ਹਾਂ ਖੇਡ ਪ੍ਰੋਜੈਕਟਾਂ ਨਾਲ ਇਹ ਸ਼ਹਿਰ ਨਮੂਨੇ ਦੇ ਸ਼ਹਿਰ ਵਜੋਂ ਵਿਕਸਤ ਹੋ ਸਕੇਗਾ। ਉਨ੍ਹਾਂ ਵਿਸ਼ੇਸ਼ ਤੌਰ ’ਤੇ ਨਗਰ ਕੌਂਸਲ ਮੰਡੀ ਗੋਬਿੰਦਗੜ੍ਹ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਖੇਡਾਂ ਦੇ ਖੇਤਰ ਵਿੱਚ ਨਗਰ ਕੌਂਸਲ ਵੱਲੋਂ ਪਾਏ ਇਸ ਯੋਗਦਾਨ ਨਾਲ ਇਲਾਕੇ ਵਿੱਚੋਂ ਵਧੀਆ ਖਿਡਾਰੀ ਤਿਆਰ ਕਰਨ ਵਿੱਚ ਸਹਾਇਤਾ ਮਿਲੇਗੀ ਅਤੇ ਉਹ ਖਿਡਾਰੀ ਆਪਣਾ ਅਤੇ ਇਸ ਇਲਾਕੇ ਦਾ ਨਾਮ ਦੁਨੀਆਂ ਵਿੱਚ ਰੌਸ਼ਨ ਕਰ ਸਕਣਗੇ।ਇਸ ਮੌਕੇ ਨਗਰ ਕੌਂਸਲ ਮੰਡੀ ਗੋਬਿੰਦਗੜ੍ਹ ਦੇ ਪ੍ਰਧਾਨ ਹਰਪ੍ਰੀਤ ਸਿੰਘ ਪ੍ਰਿੰਸ ਨੇ ਕੈਬਨਿਟ ਮੰਤਰੀ ਸ. ਰਣਦੀਪ ਸਿੰਘ ਨਾਭਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਯੋਗ ਅਗਵਾਈ ਹੇਠ ਸ਼ਹਿਰ ਵਿੱਚ ਇਨ੍ਹਾਂ ਖੇਡ ਪ੍ਰੋਜੈਕਟਾਂ ਦਾ ਕੰਮ ਸ਼ੁਰੂ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਮੰਡੀ ਗੋਬਿੰਦਗੜ੍ਹ ਵਿਖੇ ਇਹ ਤਿੰਨ ਖੇਡ ਪ੍ਰੋਜੈਕਟਾਂ ਦਾ ਕੰਮ ਮੁਕੰਮਲ ਹੋਣ ’ਤੇ ਖਿਡਾਰੀਆਂ ਨੂੰ ਵਿਸ਼ਵ ਪੱਧਰ ਦੀਆਂ ਇਨ੍ਹਾਂ ਖੇਡਾਂ ਦੇ ਖੇਡ ਮੈਦਾਨ ਹੋਣ ਨਾਲ ਖਿਡਾਰੀਆਂ ਦੇ ਮਨੋਬਲ ਨੂੰ ਮਜਬੂਤੀ ਮਿਲੇਗੀ ਅਤੇ ਇਸ ਨਾਲ ਇਲਾਕੇ ਦੇ ਚੰਗੇ ਖਿਡਾਰੀ ਅੱਗੇ ਆਉਣਗੇ।ਇਸ ਮੌਕੇ ਮਾਰਕੀਟ ਕਮੇਟੀ ਅਮਲੋਹ ਦੇ ਵਾਈਸ ਚੇਅਰਮੈਨ ਰਜਿੰਦਰ ਬਿੱਟੂ, ਜੋਗਿੰਦਰ ਸਿੰਘ ਮੈਣੀ, ਨਗਰ ਕੌਂਸਲ ਮੰਡੀ ਗੋਬਿੰਦਗੜ੍ਹ ਦੇ ਉਪ ਪ੍ਰਧਾਨ ਸ਼੍ਰੀ ਅਸ਼ੋਕ ਕੁਮਾਰ ਸ਼ਰਮਾ, ਡਾ: ਮਨਮੋਹਣ ਕੌਸ਼ਲ, ਬਲਾਕ ਪ੍ਰਧਾਨ ਸੰਜੀਵ ਦੱਤਾ, ਲਾਲ ਸਿੰਘ ਲਾਲੀ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।

 

Tags: Randeep Singh Nabha , Congress , Punjab Congress

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD