Wednesday, 22 July 2026

 

 

ਖ਼ਾਸ ਖਬਰਾਂ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ

 

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੂਬੇ ਦੀਆਂ 457 ਰਜਿਸਟਰਡ ਗਊਸਾਲਾਵਾਂ ਨੂੰ 23 ਕਰੋੜ ਰੁਪਏ ਦੇ ਚੈੱਕ ਸੌਂਪੇ

ਗਊਸਾਲਾਵਾਂ ਦੇ 19 ਕਰੋੜ ਰੁਪਏ ਦੇ ਬਿਜਲੀ ਬਿੱਲ ਮੁਆਫ ਕਰਨ ਦਾ ਐਲਾਨ

Charanjit Singh Channi, Punjab Pradesh Congress Committee, Congress, Punjab Congress, Government of Punjab, Punjab Government, Punjab, Chief Minister Of Punjab, Bharat Bhushan Ashu, Vijay Inder Singla

Web Admin

Web Admin

5 Dariya News

ਚੰਡੀਗੜ੍ਹ , 05 Jan 2022

Last updated on: Jan 05, 2022, 00:00 IST

ਗਊਸਾਲਾਵਾਂ ਦੀ ਸੁਚੱਜੀ ਸਾਂਭ-ਸੰਭਾਲ ਅਤੇ ਕੀਮਤੀ ‘ਗਊਧਨ‘ ਦੀ ਸੰਭਾਲ ਨੂੰ ਯਕੀਨੀ ਬਣਾਉਣ ਦੇ ਮੰਤਵ ਨਾਲ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਸੂਬੇ ਦੀਆਂ 457 ਰਜਿਸਟਰਡ ਗਊਸਾਲਾਵਾਂ ਨੂੰ 5-5 ਲੱਖ ਰੁਪਏ (ਕੁੱਲ 23 ਕਰੋੜ ਰੁਪਏ) ਦੇ ਚੈੱਕ ਸੌਂਪਣ ਤੋਂ ਇਲਾਵਾ ਇਨਾਂ ਗਊਸਾਲਾਵਾਂ ਦੇ 19 ਕਰੋੜ ਰੁਪਏ ਦੇ ਬਿਜਲੀ ਬਿੱਲਾਂ ਨੂੰ ਮੁਆਫ ਕਰਨ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਇਹ ਵੀ ਦੱਸਿਆ ਕਿ ਇਸ ਸਬੰਧੀ ਨੋਟੀਫਿਕੇਸਨ ਪਹਿਲਾਂ ਹੀ ਜਾਰੀ ਕੀਤਾ ਜਾ ਚੁੱਕਾ ਹੈ।ਇਸ ਮੌਕੇ ‘ਤੇ ਬੋਲਦਿਆਂ ਮੁੱਖ ਮੰਤਰੀ ਨੇ ਵਿੱਤੀ ਸਹਾਇਤਾ ਦੀ ਸੁਚੱਜੀ ਵਰਤੋਂ ਕਰਨ ਦੀ ਅਪੀਲ ਕੀਤੀ ਤਾਂ ਜੋ ਬਿਹਤਰ ਢੰਗ ਨਾਲ ‘ਗਊਧਨ‘ ਦੇ ਪ੍ਰਬੰਧਨ ਨੂੰ ਯਕੀਨੀ ਬਣਾਇਆ ਜਾ ਸਕੇ। ਜਿਨਾਂ ਦਾ ਸਹੀ ਢੰਗ ਨਾਲ ਪ੍ਰਬੰਧਨ ਕੀਤਾ ਜਾ ਸਕਦਾ ਹੈ।ਇਸ ਗੱਲ ਨੂੰ ਦੁਹਰਾਉਂਦਿਆਂ ਕਿ ਗਊਸਾਲਾਵਾਂ ਲਈ ਉਨਾਂ ਦੇ ਦਰਵਾਜੇ ਹਮੇਸਾ ਖੁੱਲੇ ਹਨ, ਮੁੱਖ ਮੰਤਰੀ ਨੇ ਇਸ ਗੱਲ ‘ਤੇ ਜੋਰ ਦਿੱਤਾ ਕਿ ਗਊਸਾਲਾਵਾਂ ਨੂੰ ਹਮੇਸਾ ਸਾਫ-ਸੁਥਰਾ ਰੱਖਿਆ ਜਾਣਾ ਚਾਹੀਦਾ ਹੈ। ਚੰਨੀ ਨੇ ਕਿਹਾ, “ਸੜਕਾਂ ‘ਤੇ ਕੋਈ ਵੀ ਅਵਾਰਾ ਗਊ ਨਹੀਂ ਹੋਣੀ ਚਾਹੀਦੀ। ਜੇਕਰ ਕੋਈ ਗਊਧਨ ਸੜਕਾਂ ‘ਤੇ ਹੈ ਤਾਂ ਉਸ ਨੂੰ ਗਊਸਾਲਾਵਾਂ ਦੀ ਦੇਖ-ਰੇਖ ਹੇਠ ਲਿਆਂਦਾ ਜਾਵੇ।“ ਉਹਨਾਂ ਅੱਗੇ ਕਿਹਾ ਕਿ ਇਸ ਨਾਲ ਹਾਦਸਿਆਂ ਦੀ ਗਿਣਤੀ ਵੀ ਘਟੇਗੀ।

ਉਨਾਂ ਨੇ ‘ਗਊਮਾਤਾ’ ਦੀ ਸੇਵਾ ਲਈ ਆਪਣਾ ਜੀਵਨ ਸਮਰਪਿਤ ਕਰਨ ਲਈ ਪੰਜਾਬ ਗਊ ਸੇਵਾ ਕਮਿਸਨ ਦੇ ਨਾਲ-ਨਾਲ ਵੱਖ-ਵੱਖ ਗਊਸਾਲਾ ਪ੍ਰਬੰਧਕ ਕਮੇਟੀਆਂ ਦੀ ਵੀ ਸਲਾਘਾ ਕੀਤੀ।ਇਸ ਮੌਕੇ ਆਪਣੇ ਸੰਬੋਧਨ ਵਿੱਚ ਲੋਕ ਨਿਰਮਾਣ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਗਊ ਸੇਵਾ ਪੂਜਾ ਦਾ ਇਕ ਉਤਮ ਰੂਪ ਹੈ ਅਤੇ ਉਨਾਂ ਨੇ ਗਊਧਨ ਦੀ ਸੁਚੱਜੀ ਦੇਖ-ਭਾਲ ਲਈ ਵੱਖ-ਵੱਖ ਗਊਸਾਲਾ ਪ੍ਰਬੰਧਕਾਂ ਦੀ ਸਲਾਘਾ ਕੀਤੀ। ਉਨਾਂ ਨੇ ਬਿਜਲੀ ਦੇ ਬਿੱਲਾਂ ਨੂੰ ਘਟਾਉਣ ਲਈ ਗਊਸਾਲਾਵਾਂ ਵਿੱਚ ਸੋਲਰ ਪੈਨਲਾਂ ਦੀ ਵਰਤੋਂ ਕਰਨ ਦੀ ਵੀ ਵਕਾਲਤ ਕੀਤੀ।ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਭਾਰਤ ਭੂਸਣ ਆਸੂ ਨੇ ਕਿਹਾ ਕਿ ਸਿਰਫ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਹੀ ਗਊਸਾਲਾਵਾਂ ਦੇ ਪ੍ਰਭਾਵਸਾਲੀ ਪ੍ਰਬੰਧਨ ਲਈ ਚਿੰਤਾ ਪ੍ਰਗਟਾਈ ਹੈ ਅਤੇ ਉਹਨਾਂ ਨੇ ‘ਗਊਧਨ‘ ਲਈ ਅਥਾਹ ਸਤਿਕਾਰ ਦਿਖਾਇਆ ਹੈ।ਪੰਜਾਬ ਗਊ ਸੇਵਾ ਕਮਿਸਨ ਦੇ ਚੇਅਰਮੈਨ ਸਚਿਨ ਸਰਮਾ ਨੇ ਦੱਸਿਆ ਕਿ ਕਮਿਸਨ ਵੱਲੋਂ ਹੁਣ ਤੱਕ 150 ‘ਗਊ ਭਲਾਈ’ ਕੈਂਪ ਲਗਾਏ ਜਾ ਚੁੱਕੇ ਹਨ ਤਾਂ ਜੋ ਗਊਮਾਤਾ ਦੀ ਸਿਹਤ ਅਤੇ ਸਫਾਈ ਨੂੰ ਯਕੀਨੀ ਬਣਾਇਆ ਜਾ ਸਕੇ ਅਤੇ ਗਊਸਾਲਾਵਾਂ ਦੀ ਸੁਚੱਜੀ ਸਾਂਭ-ਸੰਭਾਲ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ।ਇਸ ਮੌਕੇ ਹੋਰਨਾਂ ਤੋਂ ਇਲਾਵਾ ਪਸੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਵਿਭਾਗ ਦੀ ਵਿਸੇਸ ਮੁੱਖ ਸਕੱਤਰ ਰਵਨੀਤ ਕੌਰ ਅਤੇ ਮੁੱਖ ਮੰਤਰੀ ਦੇ ਵਿਸੇਸ ਪ੍ਰਮੁੱਖ ਸਕੱਤਰ ਰਵੀ ਭਗਤ ਵੀ ਹਾਜਰ ਸਨ। 

 

Tags: Charanjit Singh Channi , Punjab Pradesh Congress Committee , Congress , Punjab Congress , Government of Punjab , Punjab Government , Punjab , Chief Minister Of Punjab , Bharat Bhushan Ashu , Vijay Inder Singla

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD