Monday, 29 April 2024

 

 

ਖ਼ਾਸ ਖਬਰਾਂ ਪੰਜਾਬ ਵਿੱਚ 2024 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਜ਼ਬਤ: ਪੰਜਾਬ ਪੁਲਿਸ ਨੇ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦਾ ਕੀਤਾ ਪਰਦਾਫਾਸ਼; 48 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਮੈਂਬਰ ਕਾਬੂ ਜ਼ਿਲ੍ਹਾ ਬਰਨਾਲਾ ਦੇ 558 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਕੀਤੀ ਗਈ ਡੀ.ਪੀ.ਆਰ.ਓ ਫ਼ਰੀਦਕੋਟ ਬਣੇ ਉਰਦੂ ਤਾਲੀਮ ਯਾਫਤਾ-ਡਿਪਟੀ ਕਮਿਸ਼ਨਰ ਨੇ ਦਿੱਤੀਆਂ ਵਧਾਈਆਂ ਮੰਡੀਆਂ ਵਿੱਚ ਕਣਕ ਦੀ ਆਮਦ ਅਤੇ ਲਿਫਟਿੰਗ ਨੂੰ ਲੈ ਕੇ ਜ਼ਿਲਾ੍ਹ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ : ਸੰਦੀਪ ਕੁਮਾਰ ਸੀਜੀਸੀ ਲਾਂਡਰਾਂ ਨੇ ਕੌਮੀ ਪੱਧਰੀ ਹੈਕਫੈਸਟ 24 ਦੇ ਖੇਤਰੀ ਦੌਰ ਦੀ ਕੀਤੀ ਮੇਜ਼ਬਾਨੀ ਸੰਗਰੂਰ ਦੇ ਸੂਝਵਾਨ ਲੋਕ ਬਾਹਰੀ ਉਮੀਦਵਾਰਾਂ ਤੇ ਬਾਕੀ ਪਾਰਟੀਆਂ ਨੂੰ ਸਬਕ ਸਿਖਾਉਣਗੇ: ਮੀਤ ਹੇਅਰ ਪੀਈਸੀ ਨੇ ਸਾਂਝੀ ਖੋਜ ਅਤੇ ਅਕਾਦਮਿਕ ਸਹਿਯੋਗ ਲਈ ਸ਼੍ਰੀ ਮਾਤਾ ਵੈਸ਼ਨੋ ਦੇਵੀ ਯੂਨੀਵਰਸਿਟੀ (SMVDU), ਕਟੜਾ, ਜੰਮੂ ਨਾਲ ਕੀਤੇ MoU ਤੇ ਸਾਈਨ ''ਇਹ ਖੁਸ਼ੀਆਂ ਭਰਿਆ, ਮੌਜ-ਮਸਤੀ ਕਰਨ ਦਾ ਮੌਕਾ ਹੈ'' : ਪ੍ਰੋ. (ਡਾ.) ਬਲਦੇਵ ਸੇਤੀਆ, ਡਾਇਰੈਕਟਰ ਪੀ.ਈ.ਸੀ. ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਵਟਸਐਪ ਚੈਨਲ ਜਾਰੀ ਪਿਛਲੇ 72 ਘੰਟਿਆਂ ਦੌਰਾਨ ਜਿਲ੍ਹੇ ਦੀ ਮੰਡੀਆਂ ਵਿੱਚ 133 ਫੀਸਦੀ ਦਰ ਨਾਲ ਕਣਕ ਦੀ ਚੁਕਾਈ ਕਈ ਅੜਚਨਾਂ ਦੇ ਬਾਵਜ਼ੂਦ ਜ਼ਿਲ੍ਹਾ ਮੋਗਾ ਵਿੱਚ ਸੁਚਾਰੂ ਤਰੀਕੇ ਨਾਲ ਚੱਲ ਰਹੀ ਖਰੀਦ ਪ੍ਰਕਿਰਿਆ ਮਾਨਸਾ ਦੇ ਪ੍ਰਭਾਰੀ ਸਕੱਤਰ ਨੇ ਵੱਖ ਵੱਖ ਖਰੀਦ ਏਜੰਸੀਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਕਣਕ ਦੇ ਖਰੀਦ ਪ੍ਰਬੰਧਾਂ ਬਾਰੇ ਮੀਟਿੰਗ ਕੀਤੀ ਮੰਡੀਆਂ ਵਿੱਚ ਕਣਕ ਦੀ ਭਾਰੀ ਆਮਦ ਨੂੰ ਦੇਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਗਏ ਪੁਖਤਾ ਪ੍ਰਬੰਧ- ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਸਮੂਹ ਉਪ ਮੰਡਲ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਦੀਆਂ ਮੁੱਖ ਅਨਾਜ ਮੰਡੀਆਂ ਦਾ ਦੌਰਾ ਜ਼ਿਲਾ ਚੋਣ ਅਫਸਰ ਜਤਿੰਦਰ ਜੋਰਵਾਲ ਵੱਲੋਂ ਸੀ ਵਿਜਿਲ, ਸ਼ਿਕਾਇਤ ਸੈਲ ਅਤੇ ਵੈਬਕਾਸਟਿੰਗ ਰੂਮ ਦਾ ਅਚਨਚੇਤ ਦੌਰਾ ਫਾਜ਼ਿਲਕਾ ਜ਼ਿਲ੍ਹੇ ਨੇ ਇੱਕ ਦਿਨ ਵਿੱਚ ਲਿਫਟਿੰਗ ਦਾ ਨਵਾਂ ਰਿਕਾਰਡ ਬਣਾਇਆ ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਨੋਡਲ ਅਫ਼ਸਰਾਂ ਨਾਲ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਪ੍ਰਬੰਧਕੀ ਸਕੱਤਰ ਸ਼੍ਰੀ ਕੁਮਾਰ ਰਾਹੁਲ ਵਲੋਂ ਅਨਾਜ ਮੰਡੀ ਰੋਪੜ ਦਾ ਦੌਰਾ ਤਕਨੀਕੀ ਸਿੱਖਿਆ ਵਿਭਾਗ ਦੇ ਪ੍ਰਮੁੱਖ ਸਕੱਤਰ ਨੇ ਨਵੀਂ ਅਨਾਜ ਮੰਡੀ ਦਾ ਕੀਤਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਜਿ਼ਲ੍ਹੇ ਦੇ ਪ੍ਰਭਾਰੀ ਸਕੱਤਰ ਰਾਹੁਲ ਤਿਵਾੜੀ ਵੱਲੋਂ ਸ੍ਰੀ ਮੁਕਤਸਰ ਸਾਹਿਬ ਦੀਆਂ ਮੰਡੀਆਂ ਦਾ ਦੌਰਾ ਡਿਪਟੀ ਕਮਿਸ਼ਨਰ ਵੱਲੋਂ ਡਾ: ਸੇਨੂ ਦੁੱਗਲ ਜਲਾਲਾਬਾਦ ਵਿਖ਼ੇ ਕਣਕ ਦੇ ਖਰੀਦ ਪ੍ਰਬੰਧਾਂ ਨੂੰ ਲੇ ਕੇ ਅਧਿਕਾਰੀਆਂ ਨਾਲ ਮੀਟਿੰਗ

 

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੂਬੇ ਦੀਆਂ 457 ਰਜਿਸਟਰਡ ਗਊਸਾਲਾਵਾਂ ਨੂੰ 23 ਕਰੋੜ ਰੁਪਏ ਦੇ ਚੈੱਕ ਸੌਂਪੇ

ਗਊਸਾਲਾਵਾਂ ਦੇ 19 ਕਰੋੜ ਰੁਪਏ ਦੇ ਬਿਜਲੀ ਬਿੱਲ ਮੁਆਫ ਕਰਨ ਦਾ ਐਲਾਨ

Charanjit Singh Channi, Punjab Pradesh Congress Committee, Congress, Punjab Congress, Government of Punjab, Punjab Government, Punjab, Chief Minister Of Punjab, Bharat Bhushan Ashu, Vijay Inder Singla

Web Admin

Web Admin

5 Dariya News

ਚੰਡੀਗੜ੍ਹ , 05 Jan 2022

ਗਊਸਾਲਾਵਾਂ ਦੀ ਸੁਚੱਜੀ ਸਾਂਭ-ਸੰਭਾਲ ਅਤੇ ਕੀਮਤੀ ‘ਗਊਧਨ‘ ਦੀ ਸੰਭਾਲ ਨੂੰ ਯਕੀਨੀ ਬਣਾਉਣ ਦੇ ਮੰਤਵ ਨਾਲ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਸੂਬੇ ਦੀਆਂ 457 ਰਜਿਸਟਰਡ ਗਊਸਾਲਾਵਾਂ ਨੂੰ 5-5 ਲੱਖ ਰੁਪਏ (ਕੁੱਲ 23 ਕਰੋੜ ਰੁਪਏ) ਦੇ ਚੈੱਕ ਸੌਂਪਣ ਤੋਂ ਇਲਾਵਾ ਇਨਾਂ ਗਊਸਾਲਾਵਾਂ ਦੇ 19 ਕਰੋੜ ਰੁਪਏ ਦੇ ਬਿਜਲੀ ਬਿੱਲਾਂ ਨੂੰ ਮੁਆਫ ਕਰਨ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਇਹ ਵੀ ਦੱਸਿਆ ਕਿ ਇਸ ਸਬੰਧੀ ਨੋਟੀਫਿਕੇਸਨ ਪਹਿਲਾਂ ਹੀ ਜਾਰੀ ਕੀਤਾ ਜਾ ਚੁੱਕਾ ਹੈ।ਇਸ ਮੌਕੇ ‘ਤੇ ਬੋਲਦਿਆਂ ਮੁੱਖ ਮੰਤਰੀ ਨੇ ਵਿੱਤੀ ਸਹਾਇਤਾ ਦੀ ਸੁਚੱਜੀ ਵਰਤੋਂ ਕਰਨ ਦੀ ਅਪੀਲ ਕੀਤੀ ਤਾਂ ਜੋ ਬਿਹਤਰ ਢੰਗ ਨਾਲ ‘ਗਊਧਨ‘ ਦੇ ਪ੍ਰਬੰਧਨ ਨੂੰ ਯਕੀਨੀ ਬਣਾਇਆ ਜਾ ਸਕੇ। ਜਿਨਾਂ ਦਾ ਸਹੀ ਢੰਗ ਨਾਲ ਪ੍ਰਬੰਧਨ ਕੀਤਾ ਜਾ ਸਕਦਾ ਹੈ।ਇਸ ਗੱਲ ਨੂੰ ਦੁਹਰਾਉਂਦਿਆਂ ਕਿ ਗਊਸਾਲਾਵਾਂ ਲਈ ਉਨਾਂ ਦੇ ਦਰਵਾਜੇ ਹਮੇਸਾ ਖੁੱਲੇ ਹਨ, ਮੁੱਖ ਮੰਤਰੀ ਨੇ ਇਸ ਗੱਲ ‘ਤੇ ਜੋਰ ਦਿੱਤਾ ਕਿ ਗਊਸਾਲਾਵਾਂ ਨੂੰ ਹਮੇਸਾ ਸਾਫ-ਸੁਥਰਾ ਰੱਖਿਆ ਜਾਣਾ ਚਾਹੀਦਾ ਹੈ। ਚੰਨੀ ਨੇ ਕਿਹਾ, “ਸੜਕਾਂ ‘ਤੇ ਕੋਈ ਵੀ ਅਵਾਰਾ ਗਊ ਨਹੀਂ ਹੋਣੀ ਚਾਹੀਦੀ। ਜੇਕਰ ਕੋਈ ਗਊਧਨ ਸੜਕਾਂ ‘ਤੇ ਹੈ ਤਾਂ ਉਸ ਨੂੰ ਗਊਸਾਲਾਵਾਂ ਦੀ ਦੇਖ-ਰੇਖ ਹੇਠ ਲਿਆਂਦਾ ਜਾਵੇ।“ ਉਹਨਾਂ ਅੱਗੇ ਕਿਹਾ ਕਿ ਇਸ ਨਾਲ ਹਾਦਸਿਆਂ ਦੀ ਗਿਣਤੀ ਵੀ ਘਟੇਗੀ।

ਉਨਾਂ ਨੇ ‘ਗਊਮਾਤਾ’ ਦੀ ਸੇਵਾ ਲਈ ਆਪਣਾ ਜੀਵਨ ਸਮਰਪਿਤ ਕਰਨ ਲਈ ਪੰਜਾਬ ਗਊ ਸੇਵਾ ਕਮਿਸਨ ਦੇ ਨਾਲ-ਨਾਲ ਵੱਖ-ਵੱਖ ਗਊਸਾਲਾ ਪ੍ਰਬੰਧਕ ਕਮੇਟੀਆਂ ਦੀ ਵੀ ਸਲਾਘਾ ਕੀਤੀ।ਇਸ ਮੌਕੇ ਆਪਣੇ ਸੰਬੋਧਨ ਵਿੱਚ ਲੋਕ ਨਿਰਮਾਣ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਗਊ ਸੇਵਾ ਪੂਜਾ ਦਾ ਇਕ ਉਤਮ ਰੂਪ ਹੈ ਅਤੇ ਉਨਾਂ ਨੇ ਗਊਧਨ ਦੀ ਸੁਚੱਜੀ ਦੇਖ-ਭਾਲ ਲਈ ਵੱਖ-ਵੱਖ ਗਊਸਾਲਾ ਪ੍ਰਬੰਧਕਾਂ ਦੀ ਸਲਾਘਾ ਕੀਤੀ। ਉਨਾਂ ਨੇ ਬਿਜਲੀ ਦੇ ਬਿੱਲਾਂ ਨੂੰ ਘਟਾਉਣ ਲਈ ਗਊਸਾਲਾਵਾਂ ਵਿੱਚ ਸੋਲਰ ਪੈਨਲਾਂ ਦੀ ਵਰਤੋਂ ਕਰਨ ਦੀ ਵੀ ਵਕਾਲਤ ਕੀਤੀ।ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਭਾਰਤ ਭੂਸਣ ਆਸੂ ਨੇ ਕਿਹਾ ਕਿ ਸਿਰਫ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਹੀ ਗਊਸਾਲਾਵਾਂ ਦੇ ਪ੍ਰਭਾਵਸਾਲੀ ਪ੍ਰਬੰਧਨ ਲਈ ਚਿੰਤਾ ਪ੍ਰਗਟਾਈ ਹੈ ਅਤੇ ਉਹਨਾਂ ਨੇ ‘ਗਊਧਨ‘ ਲਈ ਅਥਾਹ ਸਤਿਕਾਰ ਦਿਖਾਇਆ ਹੈ।ਪੰਜਾਬ ਗਊ ਸੇਵਾ ਕਮਿਸਨ ਦੇ ਚੇਅਰਮੈਨ ਸਚਿਨ ਸਰਮਾ ਨੇ ਦੱਸਿਆ ਕਿ ਕਮਿਸਨ ਵੱਲੋਂ ਹੁਣ ਤੱਕ 150 ‘ਗਊ ਭਲਾਈ’ ਕੈਂਪ ਲਗਾਏ ਜਾ ਚੁੱਕੇ ਹਨ ਤਾਂ ਜੋ ਗਊਮਾਤਾ ਦੀ ਸਿਹਤ ਅਤੇ ਸਫਾਈ ਨੂੰ ਯਕੀਨੀ ਬਣਾਇਆ ਜਾ ਸਕੇ ਅਤੇ ਗਊਸਾਲਾਵਾਂ ਦੀ ਸੁਚੱਜੀ ਸਾਂਭ-ਸੰਭਾਲ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ।ਇਸ ਮੌਕੇ ਹੋਰਨਾਂ ਤੋਂ ਇਲਾਵਾ ਪਸੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਵਿਭਾਗ ਦੀ ਵਿਸੇਸ ਮੁੱਖ ਸਕੱਤਰ ਰਵਨੀਤ ਕੌਰ ਅਤੇ ਮੁੱਖ ਮੰਤਰੀ ਦੇ ਵਿਸੇਸ ਪ੍ਰਮੁੱਖ ਸਕੱਤਰ ਰਵੀ ਭਗਤ ਵੀ ਹਾਜਰ ਸਨ। 

 

Tags: Charanjit Singh Channi , Punjab Pradesh Congress Committee , Congress , Punjab Congress , Government of Punjab , Punjab Government , Punjab , Chief Minister Of Punjab , Bharat Bhushan Ashu , Vijay Inder Singla

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD