Monday, 29 April 2024

 

 

ਖ਼ਾਸ ਖਬਰਾਂ ਪੀਈਸੀ ਨੇ ਸਾਂਝੀ ਖੋਜ ਅਤੇ ਅਕਾਦਮਿਕ ਸਹਿਯੋਗ ਲਈ ਸ਼੍ਰੀ ਮਾਤਾ ਵੈਸ਼ਨੋ ਦੇਵੀ ਯੂਨੀਵਰਸਿਟੀ (SMVDU), ਕਟੜਾ, ਜੰਮੂ ਨਾਲ ਕੀਤੇ MoU ਤੇ ਸਾਈਨ ''ਇਹ ਖੁਸ਼ੀਆਂ ਭਰਿਆ, ਮੌਜ-ਮਸਤੀ ਕਰਨ ਦਾ ਮੌਕਾ ਹੈ'' : ਪ੍ਰੋ. (ਡਾ.) ਬਲਦੇਵ ਸੇਤੀਆ, ਡਾਇਰੈਕਟਰ ਪੀ.ਈ.ਸੀ. ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਵਟਸਐਪ ਚੈਨਲ ਜਾਰੀ ਪਿਛਲੇ 72 ਘੰਟਿਆਂ ਦੌਰਾਨ ਜਿਲ੍ਹੇ ਦੀ ਮੰਡੀਆਂ ਵਿੱਚ 133 ਫੀਸਦੀ ਦਰ ਨਾਲ ਕਣਕ ਦੀ ਚੁਕਾਈ ਕਈ ਅੜਚਨਾਂ ਦੇ ਬਾਵਜ਼ੂਦ ਜ਼ਿਲ੍ਹਾ ਮੋਗਾ ਵਿੱਚ ਸੁਚਾਰੂ ਤਰੀਕੇ ਨਾਲ ਚੱਲ ਰਹੀ ਖਰੀਦ ਪ੍ਰਕਿਰਿਆ ਮਾਨਸਾ ਦੇ ਪ੍ਰਭਾਰੀ ਸਕੱਤਰ ਨੇ ਵੱਖ ਵੱਖ ਖਰੀਦ ਏਜੰਸੀਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਕਣਕ ਦੇ ਖਰੀਦ ਪ੍ਰਬੰਧਾਂ ਬਾਰੇ ਮੀਟਿੰਗ ਕੀਤੀ ਮੰਡੀਆਂ ਵਿੱਚ ਕਣਕ ਦੀ ਭਾਰੀ ਆਮਦ ਨੂੰ ਦੇਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਗਏ ਪੁਖਤਾ ਪ੍ਰਬੰਧ- ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਸਮੂਹ ਉਪ ਮੰਡਲ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਦੀਆਂ ਮੁੱਖ ਅਨਾਜ ਮੰਡੀਆਂ ਦਾ ਦੌਰਾ ਜ਼ਿਲਾ ਚੋਣ ਅਫਸਰ ਜਤਿੰਦਰ ਜੋਰਵਾਲ ਵੱਲੋਂ ਸੀ ਵਿਜਿਲ, ਸ਼ਿਕਾਇਤ ਸੈਲ ਅਤੇ ਵੈਬਕਾਸਟਿੰਗ ਰੂਮ ਦਾ ਅਚਨਚੇਤ ਦੌਰਾ ਫਾਜ਼ਿਲਕਾ ਜ਼ਿਲ੍ਹੇ ਨੇ ਇੱਕ ਦਿਨ ਵਿੱਚ ਲਿਫਟਿੰਗ ਦਾ ਨਵਾਂ ਰਿਕਾਰਡ ਬਣਾਇਆ ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਨੋਡਲ ਅਫ਼ਸਰਾਂ ਨਾਲ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਪ੍ਰਬੰਧਕੀ ਸਕੱਤਰ ਸ਼੍ਰੀ ਕੁਮਾਰ ਰਾਹੁਲ ਵਲੋਂ ਅਨਾਜ ਮੰਡੀ ਰੋਪੜ ਦਾ ਦੌਰਾ ਤਕਨੀਕੀ ਸਿੱਖਿਆ ਵਿਭਾਗ ਦੇ ਪ੍ਰਮੁੱਖ ਸਕੱਤਰ ਨੇ ਨਵੀਂ ਅਨਾਜ ਮੰਡੀ ਦਾ ਕੀਤਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਜਿ਼ਲ੍ਹੇ ਦੇ ਪ੍ਰਭਾਰੀ ਸਕੱਤਰ ਰਾਹੁਲ ਤਿਵਾੜੀ ਵੱਲੋਂ ਸ੍ਰੀ ਮੁਕਤਸਰ ਸਾਹਿਬ ਦੀਆਂ ਮੰਡੀਆਂ ਦਾ ਦੌਰਾ ਡਿਪਟੀ ਕਮਿਸ਼ਨਰ ਵੱਲੋਂ ਡਾ: ਸੇਨੂ ਦੁੱਗਲ ਜਲਾਲਾਬਾਦ ਵਿਖ਼ੇ ਕਣਕ ਦੇ ਖਰੀਦ ਪ੍ਰਬੰਧਾਂ ਨੂੰ ਲੇ ਕੇ ਅਧਿਕਾਰੀਆਂ ਨਾਲ ਮੀਟਿੰਗ 48 ਘੰਟੇ ਪਹਿਲਾਂ ਖਰੀਦ ਕੀਤੀ ਗਈ ਕਣਕ ਦੀ ਬਣਦੀ ਅਦਾਇਗੀ ਦਾ ਕਿਸਾਨਾਂ ਨੂੰ ਭੁਗਤਾਨ, 743 ਕਰੋੜ ਰੁਪਏ ਦੀ ਕੀਤੀ ਅਦਾਇਗੀ-ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਸੰਗਰੂਰ ਆਮ ਆਦਮੀ ਪਾਰਟੀ ਦੀ ਰਾਜਧਾਨੀ ਹੈ ਅਤੇ ਹਮੇਸ਼ਾ ਰਹੇਗਾ : ਭਗਵੰਤ ਮਾਨ ਮੁੱਖ ਮੰਤਰੀ ਭਗਵੰਤ ਮਾਨ ਨੂੰ ਲੁਧਿਆਣਾ ਵਿੱਚ ਅਸ਼ੋਕ ਪਰਾਸ਼ਰ ਪੱਪੀ ਲਈ ਚੋਣ ਪ੍ਰਚਾਰ ਕਰਦਿਆਂ ਮਿਲਿਆ ਭਰਵਾਂ ਹੁੰਗਾਰਾ 'ਆਪ' ਨਸ਼ੇ ਦਾ ਖਾਤਮਾ ਨਹੀਂ ਕਰ ਸਕੀ ਤੇ ਭਾਜਪਾ ਕਰ ਰਹੀ ਹੈ ਧਰਮ ਦੀ ਰਾਜਨੀਤੀ : ਗੁਰਜੀਤ ਸਿੰਘ ਔਜਲਾ ਭਾਜਪਾ ਦੀਆਂ ਲੋਕ ਵਿਰੋਧੀ ਫੁੱਟ ਪਾਊ ਨੀਤੀਆਂ ਨੂੰ ਭਾਂਜ ਦੇਣ ਲਈ ਕਾਂਗਰਸ ਨੂੰ ਵੋਟਾਂ ਪਾਓ : ਗੁਰਜੀਤ ਸਿੰਘ ਔਜਲਾ ਸਾਬਕਾ ਕੈਬਿਨੇਟ ਮੰਤਰੀ ਮਰਹੂਮ ਕੈਪਟਨ ਕੰਵਲਜੀਤ ਸਿੰਘ ਧੜੇ ਵਲੋਂ ਜੱਸੀ ਦੀ ਅਗਵਾਈ ਹੇਠ ਐਨ ਕੇ ਸ਼ਰਮਾ ਦੇ ਹੱਕ ਵਿੱਚ ਨਿੱਤਰਨ ਦਾ ਐਲਾਨ

 

ਪ੍ਰਧਾਨ ਮੰਤਰੀ ਦੇ ‘ਜਾਨ ਨੂੰ ਖ਼ਤਰੇ’ ਦੇ ਢਕਵੰਜ ਦਾ ਮਨੋਰਥ ਪੰਜਾਬ ਵਿਚ ਜਮਹੂਰੀ ਢੰਗ ਨਾਲ ਚੁਣੀ ਸਰਕਾਰ ਦਾ ਤਖ਼ਤਾ ਪਲਟਾਉਣਾ : ਚਰਨਜੀਤ ਸਿੰਘ ਚੰਨੀ

ਪ੍ਰਧਾਨ ਮੰਤਰੀ ਦੇ ਅਹੁਦੇ ਦੇ ਆਗੂ ਨੂੰ ਸਿਆਸੀ ਹਿੱਤਾਂ ਲਈ ਅਜਿਹੀਆਂ ਘਟੀਆ ਨੋਟੰਕੀਆਂ ਦਾ ਹਿੱਸਾ ਨਹੀਂ ਬਣਨਾ ਚਾਹੀਦਾ

Charanjit Singh Channi, Punjab Pradesh Congress Committee, Congress, Punjab Congress, Government of Punjab, Punjab Government, Punjab, Chief Minister Of Punjab, Sangat Singh Gilzian, Tanda, Hoshiarpur, Pawan Kumar Adia, Dr Raj Kumar Chabbewal

Web Admin

Web Admin

5 Dariya News

ਟਾਂਡਾ (ਹੁਸ਼ਿਆਰਪੁਰ) , 06 Jan 2022

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ‘ਜਾਨ ਨੂੰ ਖ਼ਤਰੇ’ ਦੇ ਢਕਵੰਜ ਦਾ ਮੰਤਵ ਸੂਬੇ ਵਿਚ ਜਮਹੂਰੀ ਢੰਗ ਨਾਲ ਚੁਣੀ ਹੋਈ ਸਰਕਾਰ ਦਾ ਤਖ਼ਤਾ ਪਲਟਾਉਣਾ ਹੈ। ਅੱਜ ਇੱਥੇ ਨਵੀਂ ਦਾਣਾ ਮੰਡੀ ਵਿਖੇ 18 ਕਰੋੜ ਰੁਪਏ ਦੀ ਲਾਗਤ ਨਾਲ ਵੱਖ-ਵੱਖ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖਣ ਤੋਂ ਬਾਅਦ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਪ੍ਰਧਾਨ ਮੰਤਰੀ ਦੀ ਜਾਨ ਨੂੰ ਕੋਈ ਖ਼ਤਰਾ ਨਹੀਂ ਸੀ, ਉਨ੍ਹਾਂ ਨੇ ਬੁੱਧਵਾਰ ਨੂੰ ਆਪਣਾ ਪ੍ਰੋਗਰਾਮ ਰੱਦ ਕਰ ਦਿੱਤਾ ਸੀ ਕਿਉਂਕਿ ਭਾਜਪਾ ਦੀ ਰੈਲੀ ਵਿਚ ਲੋਕਾਂ ਦੀ ਗਿਣਤੀ ਮਾਮੂਲੀ ਸੀ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਦੇ ਪੰਜਾਬ ਦੌਰੇ ਦੌਰਾਨ ਖਾਲੀ ਕੁਰਸੀਆਂ ਉਨ੍ਹਾਂ ਨੂੰ ਮੂੰਹ ਚੜਾਉਂਦੀਆਂ ਰਹੀਆਂ ਜਿਸ ਕਰਕੇ ਸੁਰੱਖਿਆ ਦੇ ਖ਼ਤਰੇ ਦਾ ਹੋਛਾ ਕਾਰਨ ਦੇ ਕੇ ਵਾਪਸ ਕੌਮੀ ਰਾਜਧਾਨੀ ਚਲੇ ਗਏ। ਮੁੱਖ ਮੰਤਰੀ ਨੇ ਕਿਹਾ ਕਿ ਝੂਠ ਦੀ ਆੜ ਵਿਚ ਪ੍ਰਧਾਨ ਮੰਤਰੀ ਦੇ ਦੌਰਾ ਰੱਦ ਕਰਨਾ ਇਕ ਡੂੰਘੀ ਸਾਜ਼ਿਸ਼ ਦਾ ਹਿੱਸਾ ਹੈ ਤਾਂ ਕਿ ਜੰਮੂ ਕਸ਼ਮੀਰ ਵਾਂਗ ਪੰਜਾਬ ਨੂੰ ਬਦਨਾਮ ਕਰਨ ਦੇ ਨਾਲ-ਨਾਲ ਸੂਬੇ ਵਿਚ ਜਮਹੂਰੀਅਤ ਦਾ ਕਤਲ ਕੀਤਾ ਜਾ ਸਕੇ।ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਪ੍ਰਦਰਸ਼ਨਕਾਰੀ ਪ੍ਰਧਾਨ ਮੰਤਰੀ ਤੋਂ ਕਿਲੋਮੀਟਰ ਦੀ ਦੂਰੀ ਉਤੇ ਹੋਣ ਤਾਂ ਉਸ ਵੇਲੇ ਪ੍ਰਧਾਨ ਮੰਤਰੀ ਦੀ ਜ਼ਿੰਦਗੀ ਨੂੰ ਖ਼ਤਰਾ ਕਿਵੇਂ ਪੈਦਾ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਜਿੱਥੇ ਪ੍ਰਧਾਨ ਮੰਤਰੀ ਦਾ ਕਾਫ਼ਲਾ ਖੜ੍ਹਾ ਸੀ, ਉਥੇ ਤਾਂ ਇਕ ਵੀ ਨਾਅਰਾ ਨਹੀਂ ਲੱਗਿਆ ਤਾਂ ਫੇਰ ਉਨ੍ਹਾਂ ਦੀ ਜ਼ਿੰਦਗੀ ਖ਼ਤਰੇ ਵਿਚ ਕਿਵੇਂ ਪੈ ਗਈ। ਮੁੱਖ ਮੰਤਰੀ ਚੰਨੀ ਨੇ ਪ੍ਰਧਾਨ ਮੰਤਰੀ ਨੂੰ ਚੇਤੇ ਕਰਵਾਉਂਦਿਆਂ ਕਿਹਾ ਕਿ ਪੰਜਾਬੀਆਂ ਨੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਲਈ ਜਾਨਾਂ ਕੁਰਬਾਨ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬੀ ਕਦੇ ਵੀ ਪ੍ਰਧਾਨ ਮੰਤਰੀ ਦੀ ਜ਼ਿੰਦਗੀ ਅਤੇ ਸੁਰੱਖਿਆ ਲਈ ਖ਼ਤਰਾ ਨਹੀਂ ਬਣ ਸਕਦੇ। 

ਮੁੱਖ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੇਸ਼ ਦੇ ਇੱਕ ਸਤਿਕਾਰਤ ਆਗੂ ਹਨ ਪਰ ਅਜਿਹੀਆਂ ਘਟੀਆ ਚਾਲਾਂ ਵਿੱਚ ਸ਼ਾਮਲ ਹੋਣਾ ਉਨ੍ਹਾਂ ਨੂੰ ਸ਼ੋਭਾ ਨਹੀਂ ਦਿੰਦਾ। ਉਨ੍ਹਾਂ ਕਿਹਾ ਕਿ ਰੈਲੀ ਵਿੱਚ ਲੋਕਾਂ ਦੀ ਘੱਟ ਗਿਣਤੀ ਨੇ ਸੂਬੇ ਵਿੱਚ ਭਾਜਪਾ ਦੀ ਮਾੜੀ ਸਥਿਤੀ ਦਾ ਪਰਦਾਫਾਸ਼ ਕਰ ਦਿੱਤਾ ਹੈ ਜੋ ਇਸ ਦੀ ਸਮੁੱਚੀ ਲੀਡਰਸ਼ਿਪ ਨੂੰ ਹਜ਼ਮ ਨਹੀਂ ਹੋ ਰਿਹਾ। ਇੱਕ ਤੁਲਨਾ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਮੌਸਮ ਕੱਲ੍ਹ ਵੀ ਖਰਾਬ ਸੀ ਅਤੇ ਅੱਜ ਵੀ ਖਰਾਬ ਹੈ ਪਰ ਬੁੱਧਵਾਰ ਨੂੰ ਭਾਜਪਾ ਦੀ ਰੈਲੀ ਲਈ ਬਹੁਤ ਘੱਟ ਲੋਕ ਆਏ ਸਨ ਜਦੋਂ ਕਿ ਕਾਂਗਰਸ ਦੀ ਅੱਜ ਦੀ ਰੈਲੀ ਵਿੱਚ ਲੋਕਾਂ ਦੀ ਭਾਰੀ ਇਕੱਠ ਸੀ।ਮੁੱਖ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਅਤੇ ਉਨ੍ਹਾਂ ਦੇ ਸਮੂਹ ਵੱਲੋਂ ਕੱਲ੍ਹ ਦੀ ਡਰਾਮੇਬਾਜ਼ੀ ਦਾ ਉਦੇਸ਼ ਸੂਬੇ ਵਿੱਚ ਰਾਸ਼ਟਰਪਤੀ ਸ਼ਾਸਨ ਲਾਗੂ ਕਰਨਾ ਹੈ। ਹਾਲਾਂਕਿ, ਉਨ੍ਹਾਂ ਨੇ ਪ੍ਰਧਾਨ ਮੰਤਰੀ ਨੂੰ ਯਾਦ ਦਿਵਾਇਆ ਕਿ ਪੰਜਾਬ ਨੂੰ ਪਿਆਰ ਨਾਲ ਜਿੱਤਿਆ ਜਾ ਸਕਦਾ ਹੈ, ਦਬਾਅ ਨਾਲ ਨਹੀਂ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਸੂਬੇ ਵਿੱਚ ਲੋਕਤੰਤਰ ਨੂੰ ਢਾਹ ਲਾਉਣ ਵਾਲੀ ਅਜਿਹੀ ਕਿਸੇ ਵੀ ਹਰਕਤ ਦਾ ਪੰਜਾਬ ਵਾਸੀ ਡੱਟ ਕੇ ਵਿਰੋਧ ਕਰਨਗੇ।ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨੂੰ ਨਿੱਜੀ ਹਿੱਤਾਂ ਲਈ ਸੂਬੇ ਅਤੇ ਇਸ ਦੇ ਲੋਕਾਂ ਨੂੰ ਬਦਨਾਮ ਨਾ ਕਰਨ ਦੀ ਅਪੀਲ ਕੀਤੀ। ਉਨ੍ਹਾਂ ਨੇ ਪ੍ਰਧਾਨ ਮੰਤਰੀ ਨੂੰ ਯਾਦ ਦਿਵਾਇਆ ਕਿ ਪੰਜਾਬੀਆਂ ਨੇ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਨ ਤੋਂ ਇਲਾਵਾ ਦੇਸ਼ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਭਾਜਪਾ ਵੱਲੋਂ ਚਲਾਈ  ਨਿੰਦਣਯੋਗ ਮੁਹਿੰਮ ਸਮੂਹ ਪੰਜਾਬੀਆਂ ਦਾ ਅਪਮਾਨ ਹੈ ਜੋ ਕਿ ਗੈਰ-ਵਾਜਬ ਅਤੇ ਅਣਇੱਛਤ ਹੈ।ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਤੇ ਤੰਜ ਕੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਸਿਆਸੀ ਤੌਰ 'ਤੇ ਨਾਕਾਮ ਹੋ ਚੁੱਕੇ ਹਨ ਜੋ ਪਟਿਆਲਾ ਦੇ ਸ਼ਾਹੀ ਵੰਸ਼ਜ ਵੱਲੋਂ ਬੁੱਧਵਾਰ ਨੂੰ ਹੋਈ ਭਾਜਪਾ ਦੀ ਰੈਲੀ ਵਿੱਚ ਖਾਲੀ ਕੁਰਸੀਆਂ ਨੂੰ ਸੰਬੋਧਨ ਕਰਨ ਤੋਂ ਸਪੱਸ਼ਟ ਹੁੰਦਾ ਹੈ। ਉਨ੍ਹਾਂ ਕਿਹਾ ਕਿ ਹਰ ਕੋਈ ਜਾਣਦਾ ਹੈ ਕਿ ਕੈਪਟਨ ਨੇ ਪੰਜਾਬ ਦੀ ਪਿੱਠ ਵਿੱਚ ਛੁਰਾ ਮਾਰਿਆ ਹੈ, ਜਿਸ ਕਾਰਨ ਕੋਈ ਵੀ ਉਨ੍ਹਾਂ ਦੀ ਗੱਲ ਨਹੀਂ ਸੁਣਨਾ ਚਾਹੁੰਦਾ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ ਜਦੋਂ ਮਹਾਰਾਜਾ ਦੇ ਸਾਰੇ ਉਮੀਦਵਾਰ ਚੋਣਾਂ ਵਿੱਚ ਆਪਣੀ ਜ਼ਮਾਨਤ ਗੁਆ ਦੇਣਗੇ।

ਅਕਾਲੀਆਂ 'ਤੇ ਨਿਸ਼ਾਨਾਂ ਵਿੰਨ੍ਹਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਬਾਦਲਾਂ ਨੇ ਆਪਣੇ ਦਹਾਕੇ ਲੰਬੇ ਕਾਰਜਕਾਲ ਦੌਰਾਨ ਸੂਬੇ ਨੂੰ ਖੂਬ ਲੁੱਟਿਆ ਹੈ। ਉਨ੍ਹਾਂ ਕਿਹਾ ਕਿ ਲੋਕ ਅਕਾਲੀਆਂ ਨੂੰ ਪੰਜਾਬ ਵਿੱਚੋਂ ਹਰਾ ਕੇ ਸਬਕ ਸਿਖਾਉਣਗੇ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਪੰਜਾਬ ਦੇ ਲੋਕ ਅਕਾਲੀਆਂ ਨੂੰ ਉਹਨਾਂ ਵੱਲੋਂ ਸੂਬੇ ਵਿਰੁੱਧ ਕੀਤੇ ਗੁਨਾਹਾਂ ਲਈ ਕਦੇ ਮੁਆਫ ਨਹੀਂ ਕਰਨਗੇ।'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ 'ਤੇ ਵਰ੍ਹਦਿਆਂ ਮੁੱਖ ਮੰਤਰੀ ਨੇ ਉਨ੍ਹਾਂ ਨੂੰ 'ਆਦਤਨ ਤੌਰ ਉਤੇ ਝੂਠਾ' ਵਿਅਕਤੀ ਦੱਸਿਆ। ਉਨ੍ਹਾਂ ਕਿਹਾ ਕਿ ਕੇਜਰੀਵਾਲ ਆਪਣੇ ਝੂਠੇ ਵਾਅਦਿਆਂ ਨਾਲ ਸੂਬੇ ਦੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਪੰਜਾਬ ਵਾਸੀ ‘ਆਪ’ ਦੇ ਗੁੰਮਰਾਹਕੁੰਨ ਪ੍ਰਚਾਰ ਦਾ ਸ਼ਿਕਾਰ ਨਹੀਂ ਹੋਣਗੇ।ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਗਿਆਨੀ ਕਰਤਾਰ ਸਿੰਘ ਦੀ ਯਾਦ ਵਿੱਚ ਪਾਰਕ ਅਤੇ 8.21 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਕਰਨ ਤੋਂ ਇਲਾਵਾ ਗੜ੍ਹਦੀਵਾਲ ਵਿਖੇ ਪ੍ਰਾਇਮਰੀ ਹੈਲਥ ਸੈਂਟਰ ਨੂੰ ਕਮਿਊਨਿਟੀ ਹੈਲਥ ਸੈਂਟਰ ਤੱਕ ਅੱਪਗ੍ਰੇਡ ਕਰਨ, ਟਾਂਡਾ ਉੜਮੁੜ ਵਿਖੇ ਤਹਿਸੀਲ ਕੰਪਲੈਕਸ, ਪਿੰਡ ਸੰਸਾਰਪੁਰ ਵਿਖੇ 66 ਕੇ.ਵੀ ਸਬ ਸਟੇਸ਼ਨ, ਟਾਂਡਾ ਵਿਖੇ ਸਿੰਥੈਟਿਕ ਐਥਲੈਟਿਕ ਟਰੈਕ ਸਮੇਤ ਹੋਰਨਾਂ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ।ਮੁੱਖ ਮੰਤਰੀ ਅਤੇ ਹੋਰ ਪਤਵੰਤਿਆਂ ਦਾ ਸਵਾਗਤ ਕਰਦਿਆਂ ਕੈਬਨਿਟ ਮੰਤਰੀ ਸੰਗਤ ਸਿੰਘ ਗਿਲਜੀਆਂ ਨੇ ਮੁੱਖ ਮੰਤਰੀ ਚੰਨੀ ਦਾ ਆਪਣੇ ਹਲਕੇ ਵਿੱਚ ਗਰਾਂਟਾਂ ਦੇਣ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਕਈ ਪਹਿਲਕਦਮੀਆਂ ਕੀਤੀਆਂ ਹਨ। ਸ੍ਰੀ ਗਿਲਜੀਆਂ ਨੇ ਲੋਕਾਂ ਦੀ ਸੇਵਾ ਹੋਰ ਵੀ ਜੋਸ਼ ਨਾਲ ਕਰਨ ਦਾ ਪ੍ਰਣ ਲਿਆ। ਇਸ ਮੌਕੇ ਵਿਧਾਇਕ ਸ੍ਰੀ ਪਵਨ ਕੁਮਾਰ ਆਦੀਆ, ਡਾ. ਰਾਜ ਕੁਮਾਰ ਚੱਬੇਵਾਲ ਅਤੇ ਸ੍ਰੀਮਤੀ ਇੰਦੂ ਬਾਲਾ, ਪੰਜਾਬ ਕਾਂਗਰਸ ਦੇ ਬੁਲਾਰੇ ਐਡਵੋਕੇਟ ਦਲਜੀਤ ਸਿੰਘ ਗਿਲਜੀਆਂ,ਡਿਪਟੀ ਕਮਿਸ਼ਨਰ ਸ੍ਰੀਮਤੀ ਅਪਨੀਤ ਰਿਆਤ, ਐਸ.ਐਸ.ਪੀ. ਸ੍ਰੀ ਕੇ.ਐਸ. ਹੀਰ, ਸ਼੍ਰੀ ਜੋਗਿੰਦਰ ਸਿੰਘ ਗਿਲਜੀਆਂ ਤੋਂ ਇਲਾਵਾ ਹੋਰ ਵੀ ਸ਼ਖਸ਼ੀਅਤਾਂ ਮੌਜੂਦ ਸਨ।

 

Tags: Charanjit Singh Channi , Punjab Pradesh Congress Committee , Congress , Punjab Congress , Government of Punjab , Punjab Government , Punjab , Chief Minister Of Punjab , Sangat Singh Gilzian , Tanda , Hoshiarpur , Pawan Kumar Adia , Dr Raj Kumar Chabbewal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD