Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਭਾਜਪਾ ਦੀ ਨਾਕਾਮ ਰੈਲੀ ਦਰਸਾਉਂਦੀ ਹੈ ਕਿ ਪੰਜਾਬੀਆਂ ਨੇ ਭਾਜਪਾ ਅਤੇ ਇਸ ਦੇ ਫੁੱਟ ਪਾਊ ਏਜੰਡੇ ਨੂੰ ਨਕਾਰ ਦਿੱਤਾ ਹੈ : ਚਰਨਜੀਤ ਸਿੰਘ ਚੰਨੀ

ਪੰਜਾਬ ਨੂੰ ਬਰਬਾਦ ਕਰਨ ਲਈ ਅਕਾਲੀਆਂ ਦੀ ਕਰੜੀ ਨਿੰਦਾ, ਕੇਜਰੀਵਾਲ ਅਤੇ ਉਸ ਦੇ ਸਾਥੀਆਂ ਦੀ ਪੰਜਾਬ ਦੀ ਦੌਲਤ ‘ਤੇ ਅੱਖ

Charanjit Singh Channi, Punjab Pradesh Congress Committee, Congress, Punjab Congress, Government of Punjab, Punjab Government, Punjab, Chief Minister Of Punjab, Dasuya, Hoshiarpur

Web Admin

Web Admin

5 Dariya News

ਦਸੂਹਾ (ਹੁਸ਼ਿਆਰਪੁਰ) , 06 Jan 2022

Last updated on: Jan 06, 2022, 00:00 IST

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਕਿਹਾ ਕਿ ਬੁੱਧਵਾਰ ਦੀ ਰੈਲੀ ਦੀ ਅਸਫਲਤਾ ਇਸ ਤੱਥ ਦਾ ਸਬੂਤ ਹੈ ਕਿ ਸੂਝਵਾਨ ਪੰਜਾਬੀਆਂ ਨੇ ਭਾਜਪਾ ਦੇ ਫੁੱਟ ਪਾਊ ਅਤੇ ਨਫਰਤ ਦੇ ਏਜੰਡੇ ਨੂੰ ਪੂਰੀ ਤਰਾਂ ਨਕਾਰ ਦਿੱਤਾ ਹੈ।ਅੱਜ ਇੱਥੇ ਵੱਖ-ਵੱਖ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖਣ ਉਪਰੰਤ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੱਲ ਹੋਈ ਭਾਜਪਾ ਦੀ ਰੈਲੀ ਵਿੱਚ ਜਿੱਥੇ 70,000 ਕੁਰਸੀਆਂ ਲਗਾਈਆਂ ਗਈਆਂ ਸਨ, ਸਿਰਫ 700 ਵਿਅਕਤੀ ਹਾਜਰ ਹੋਣ ਦਾ ਤੱਥ ਮੋਦੀ ਸਰਕਾਰ ਵਿਰੁੱਧ ਲੋਕਾਂ ਦੇ ਮਨਾਂ ਵਿਚਲੇ ਰੋਸ ਨੂੰ ਦਰਸਾਉਂਦਾ ਹੈ। ਉਨਾਂ ਕਿਹਾ ਕਿ ਖਾਲੀ ਪਈਆਂ ਕੁਰਸੀਆਂ ਨੇ ਭਾਜਪਾ ਅਤੇ ਇਸ ਦੀ ਸਮੁੱਚੀ ਲੀਡਰਸਪਿ ਨੂੰ ਜਨਤਾ ਦੀਆਂ ਭਾਵਨਾਵਾਂ ਦਾ ਪਤਾ ਲਗਾਉਣ ਵਿੱਚ ਨਾਕਾਮ ਰਹਿਣ ਦਾ ਸੀਸਾ ਦਿਖਾਇਆ ਹੈ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਪੰਜਾਬੀਆਂ ਨੇ ਆਗਾਮੀ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਦੇ ਹੰਕਾਰੀ ਆਗੂਆਂ ਨੂੰ ਸਬਕ ਸਿਖਾਉਣ ਦਾ ਮਨ ਬਣਾ ਲਿਆ ਹੈ ਅਤੇ ਇਸ ਦਾ ਅੰਦਾਜ ਭਾਜਪਾ ਦੇ ਇਸ ਫਲਾਪ ਸੋਅ ਤੋਂ ਲਗਾਇਆ ਜਾ ਸਕਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੀ ਪੰਜਾਬ ਫੇਰੀ ਦੌਰਾਨ ਸੁਰੱਖਿਆ ਵਿੱਚ ਕੋਈ ਕਮੀ ਨਹੀਂ ਆਈ ਪਰ ਭਾਜਪਾ ਦੀ ਰੈਲੀ ਵਿੱਚ ਲੋਕਾਂ ਦੀ ਘੱਟ ਗਿਣਤੀ ਦੇ ਮੱਦੇਨਜਰ ਪ੍ਰਧਾਨ ਮੰਤਰੀ ਨੇ ਦੌਰਾ ਰੱਦ ਕਰ ਦਿੱਤਾ। ਉਨਾਂ ਕਿਹਾ ਕਿ ਦੌਰੇ ਦੌਰਾਨ ਨਿਰਧਾਰਤ ਪ੍ਰੋਟੋਕੋਲ ਦੀ ਪਾਲਣਾ ਕੀਤੀ ਗਈ ਸੀ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੀ ਫੇਰੀ ਸਬੰਧੀ ਲੋੜੀਂਦੇ ਪ੍ਰਬੰਧਾਂ ਦੀ ਨਿਗਰਾਨੀ ਉਨਾਂ ਨੇ ਖੁਦ ਕੀਤੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪ੍ਰੋਗਰਾਮ ਅਨੁਸਾਰ ਪ੍ਰਧਾਨ ਮੰਤਰੀ ਨੇ ਬਠਿੰਡਾ ਤੋਂ ਫਿਰੋਜ਼ਪੁਰ ਤੱਕ ਹਵਾਈ ਯਾਤਰਾ ਕਰਨੀ ਸੀ। ਉਨਾਂ ਅੱਗੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਪ੍ਰੋਗਰਾਮ ਵਿੱਚ ਆਖਰੀ ਪਲਾਂ ਵਿੱਚ ਬਦਲਾਅ ਕਰਦਿਆਂ ਅਚਾਨਕ ਸੜਕ ਰਾਹੀਂ ਯਾਤਰਾ ਕਰਨ ਦਾ ਫੈਸਲਾ ਕੀਤਾ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਭਾਵੇਂ ਸੂਬਾ ਸਰਕਾਰ ਨੇ ਇਸ ਦੇ ਵੀ ਪੂਰੇ ਪ੍ਰਬੰਧ ਕੀਤੇ ਹੋਏ ਸਨ ਪਰ ਰੈਲੀ ਵਿੱਚ ਲੋਕਾਂ ਦੀ ਘੱਟ ਹਾਜਰੀ ਨੂੰ ਦੇਖਦਿਆਂ ਪ੍ਰਧਾਨ ਮੰਤਰੀ ਨੇ ਸੜਕ ਜਾਮ ਦਾ ਹਵਾਲਾ ਦਿੰਦਿਆਂ ਆਪਣਾ ਦੌਰਾ ਰੱਦ ਕਰ ਦਿੱਤਾ।ਅਕਾਲੀਆਂ ‘ਤੇ ਵਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਆਪਣੇ ਇਕ ਦਹਾਕੇ ਦੇ ਸਾਸ਼ਨ ਦੌਰਾਨ ਅਕਾਲੀ ਆਗੂਆਂ ਨੇ ਸੂਬੇ ਨੂੰ ਖੂਬ ਲੁੱਟਿਆ ਹੈ। ਉਨਾਂ ਕਿਹਾ ਕਿ ਅਕਾਲੀਆਂ ਨੇ ਸੂਬੇ ਵਿੱਚ ਨਸ਼ਿਆਂ ਦਾ ਕਾਰੋਬਾਰ ਫੈਲਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਿਸ ਕਾਰਨ ਨੌਜਵਾਨਾਂ ਦੀਆਂ ਜ਼ਿੰਦਗੀਆਂ ਬਰਬਾਦ ਹੋ ਰਹੀਆਂ ਹਨ। ਮੁੱਖ ਚੰਨੀ ਨੇ ਕਿਹਾ ਕਿ ਅਕਾਲੀਆਂ ਨੂੰ ਇਨਾਂ ਗੁਨਾਹਾਂ ਲਈ ਪੰਜਾਬ ਵਾਸੀ ਕਦੇ ਮੁਆਫ ਨਹੀਂ ਕਰਨਗੇ।‘ਆਪ‘ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਆੜੇ ਹੱਥੀਂ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਅਫਵਾਹਾਂ ਫੈਲਾਉਣ ਵਾਲੇ ਹਨ ਜੋ ਸੂਬੇ ਨੂੰ ਲੁੱਟਣਾ ਚਾਹੁੰਦੇ ਹਨ। ਉਨਾਂ ਕਿਹਾ ਕਿ ਕੇਜਰੀਵਾਲ ਸੂਬੇ ਅਤੇ ਇੱਥੋਂ ਦੇ ਲੋਕਾਂ ਲਈ ਨੁਕਸਾਨਦੇਹ ਹੈ। ਮੁੱਖ ਮੰਤਰੀ ਚੰਨੀ ਨੇ ਲੋਕਾਂ ਨੂੰ ਕੇਜਰੀਵਾਲ ਅਤੇ ਉਸ ਦੇ ਸਾਥੀਆਂ ਦੇ ਨਾਪਾਕ ਮਨਸੂਬਿਆਂ ਤੋਂ ਸੁਚੇਤ ਰਹਿਣ ਦੀ ਚੇਤਾਵਨੀ ਦਿੱਤੀ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਵਿੱਚ ਕ੍ਰਾਂਤੀਕਾਰੀ ਤਬਦੀਲੀ ਦੇਖੀ ਹੈ ਕਿਉਂਕਿ ਪਹਿਲੀ ਵਾਰ ਸੱਤਾ ਕਿਸੇ ਜਿਮੀਂਦਾਰ ਜਾਂ ਸ਼ਾਹੀ ਵਿਅਕਤੀ ਦੀ ਬਜਾਏ ਆਮ ਆਦਮੀ ਨੂੰ ਦਿੱਤੀ ਗਈ ਹੈ। ਉਹਨਾਂ ਕਿਹਾ ਕਿ ਉਹਨਾਂ ਦੀ ਸਰਕਾਰ ਦਾ ਟੀਚਾ ਸਾਰਿਆਂ ਲਈ ਬਰਾਬਰ ਮੌਕੇ ਅਤੇ ਸੂਬੇ ਦੇ ਸਰੋਤਾਂ ਤੱਕ ਹਰ ਕਿਸੇ ਦੀ ਪਹੁੰਚ ਯਕੀਨੀ ਬਣਾਉਣਾ ਹੈ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਸੂਬਾ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਦੇ ਹਿੱਸੇ ਵਜੋਂ 1500 ਕਰੋੜ ਰੁਪਏ ਦੇ ਬਿਜਲੀ ਬਿੱਲਾਂ ਦੇ ਬਕਾਏ ਮੁਆਫ ਕੀਤੇ ਗਏ ਹਨ, ਘਰੇਲੂ ਖਪਤਕਾਰਾਂ ਲਈ ਬਿਜਲੀ ਦਰਾਂ ਵਿੱਚ 3 ਰੁਪਏ ਪ੍ਰਤੀ ਯੂਨਿਟ ਦੀ ਕਟੌਤੀ ਕੀਤੀ ਗਈ ਹੈ, ਪੇਂਡੂ ਖੇਤਰਾਂ ਵਿੱਚ ਮੋਟਰਾਂ ਦੇ 1200 ਕਰੋੜ ਰੁਪਏ ਦੇ ਬਿੱਲਾਂ ਦੀ ਛੋਟ ਦਿੱਤੀ ਗਈ ਹੈ, ਪਾਣੀ ਦੇ ਖਰਚੇ ਨੂੰ 50 ਰੁਪਏ ਤੱਕ ਘਟਾ ਦਿੱਤਾ ਗਿਆ ਹੈ ਅਤੇ ਰੇਤ ਦੇ ਰੇਟਾਂ ਵਿਚ ਵੀ ਕਟੌਤੀ ਕੀਤੀ ਗਈ ਹੈ। ਮੁੱਖ ਮੰਤਰੀ ਨੇ ਲੋਕਾਂ ਦੀ ਭਲਾਈ ਲਈ ਮਿਸਾਲੀ ਕੰਮ ਕਰਨ ਲਈ ਸਥਾਨਕ ਵਿਧਾਇਕ ਸ੍ਰੀ ਅਰੁਣ ਡੋਗਰਾ ਦੀ ਵੀ ਸਲਾਘਾ ਕੀਤੀ। ਉਨਾਂ ਕਿਹਾ ਕਿ ਇਨਾਂ ਕੰਮਾਂ ਦਾ ਉਦੇਸ ਲੋਕਾਂ ਦੀ ਭਲਾਈ ਅਤੇ ਇਲਾਕੇ ਦੇ ਵਿਕਾਸ ਨੂੰ ਯਕੀਨੀ ਬਣਾਉਣਾ ਹੈ।ਮੁੱਖ ਮੰਤਰੀ ਨੇ ਇਸ ਖੇਤਰ ਵਿੱਚ ਕਈ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਵੀ ਰੱਖਿਆ।ਇਸ ਤੋਂ ਪਹਿਲਾਂ ਵਿਧਾਇਕ ਸ੍ਰੀ ਡੋਗਰਾ ਨੇ ਮੁੱਖ ਮੰਤਰੀ ਅਤੇ ਹੋਰ ਪਤਵੰਤਿਆਂ ਦਾ ਸਵਾਗਤ ਕੀਤਾ।ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਧਾਇਕ ਸ੍ਰੀਮਤੀ ਇੰਦੂ ਬਾਲਾ, ਡਿਪਟੀ ਕਮਿਸ਼ਨਰ ਸ੍ਰੀਮਤੀ ਅਪਨੀਤ ਰਿਆਤ, ਐਸਐਸਪੀ ਸ੍ਰੀ ਕੇ.ਐਸ. ਹੀਰ ਹਾਜਰ ਸਨ।

 

Tags: Charanjit Singh Channi , Punjab Pradesh Congress Committee , Congress , Punjab Congress , Government of Punjab , Punjab Government , Punjab , Chief Minister Of Punjab , Dasuya , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD