Monday, 29 April 2024

 

 

ਖ਼ਾਸ ਖਬਰਾਂ ਪੀਈਸੀ ਨੇ ਸਾਂਝੀ ਖੋਜ ਅਤੇ ਅਕਾਦਮਿਕ ਸਹਿਯੋਗ ਲਈ ਸ਼੍ਰੀ ਮਾਤਾ ਵੈਸ਼ਨੋ ਦੇਵੀ ਯੂਨੀਵਰਸਿਟੀ (SMVDU), ਕਟੜਾ, ਜੰਮੂ ਨਾਲ ਕੀਤੇ MoU ਤੇ ਸਾਈਨ ''ਇਹ ਖੁਸ਼ੀਆਂ ਭਰਿਆ, ਮੌਜ-ਮਸਤੀ ਕਰਨ ਦਾ ਮੌਕਾ ਹੈ'' : ਪ੍ਰੋ. (ਡਾ.) ਬਲਦੇਵ ਸੇਤੀਆ, ਡਾਇਰੈਕਟਰ ਪੀ.ਈ.ਸੀ. ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਵਟਸਐਪ ਚੈਨਲ ਜਾਰੀ ਪਿਛਲੇ 72 ਘੰਟਿਆਂ ਦੌਰਾਨ ਜਿਲ੍ਹੇ ਦੀ ਮੰਡੀਆਂ ਵਿੱਚ 133 ਫੀਸਦੀ ਦਰ ਨਾਲ ਕਣਕ ਦੀ ਚੁਕਾਈ ਕਈ ਅੜਚਨਾਂ ਦੇ ਬਾਵਜ਼ੂਦ ਜ਼ਿਲ੍ਹਾ ਮੋਗਾ ਵਿੱਚ ਸੁਚਾਰੂ ਤਰੀਕੇ ਨਾਲ ਚੱਲ ਰਹੀ ਖਰੀਦ ਪ੍ਰਕਿਰਿਆ ਮਾਨਸਾ ਦੇ ਪ੍ਰਭਾਰੀ ਸਕੱਤਰ ਨੇ ਵੱਖ ਵੱਖ ਖਰੀਦ ਏਜੰਸੀਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਕਣਕ ਦੇ ਖਰੀਦ ਪ੍ਰਬੰਧਾਂ ਬਾਰੇ ਮੀਟਿੰਗ ਕੀਤੀ ਮੰਡੀਆਂ ਵਿੱਚ ਕਣਕ ਦੀ ਭਾਰੀ ਆਮਦ ਨੂੰ ਦੇਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਗਏ ਪੁਖਤਾ ਪ੍ਰਬੰਧ- ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਸਮੂਹ ਉਪ ਮੰਡਲ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਦੀਆਂ ਮੁੱਖ ਅਨਾਜ ਮੰਡੀਆਂ ਦਾ ਦੌਰਾ ਜ਼ਿਲਾ ਚੋਣ ਅਫਸਰ ਜਤਿੰਦਰ ਜੋਰਵਾਲ ਵੱਲੋਂ ਸੀ ਵਿਜਿਲ, ਸ਼ਿਕਾਇਤ ਸੈਲ ਅਤੇ ਵੈਬਕਾਸਟਿੰਗ ਰੂਮ ਦਾ ਅਚਨਚੇਤ ਦੌਰਾ ਫਾਜ਼ਿਲਕਾ ਜ਼ਿਲ੍ਹੇ ਨੇ ਇੱਕ ਦਿਨ ਵਿੱਚ ਲਿਫਟਿੰਗ ਦਾ ਨਵਾਂ ਰਿਕਾਰਡ ਬਣਾਇਆ ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਨੋਡਲ ਅਫ਼ਸਰਾਂ ਨਾਲ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਪ੍ਰਬੰਧਕੀ ਸਕੱਤਰ ਸ਼੍ਰੀ ਕੁਮਾਰ ਰਾਹੁਲ ਵਲੋਂ ਅਨਾਜ ਮੰਡੀ ਰੋਪੜ ਦਾ ਦੌਰਾ ਤਕਨੀਕੀ ਸਿੱਖਿਆ ਵਿਭਾਗ ਦੇ ਪ੍ਰਮੁੱਖ ਸਕੱਤਰ ਨੇ ਨਵੀਂ ਅਨਾਜ ਮੰਡੀ ਦਾ ਕੀਤਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਜਿ਼ਲ੍ਹੇ ਦੇ ਪ੍ਰਭਾਰੀ ਸਕੱਤਰ ਰਾਹੁਲ ਤਿਵਾੜੀ ਵੱਲੋਂ ਸ੍ਰੀ ਮੁਕਤਸਰ ਸਾਹਿਬ ਦੀਆਂ ਮੰਡੀਆਂ ਦਾ ਦੌਰਾ ਡਿਪਟੀ ਕਮਿਸ਼ਨਰ ਵੱਲੋਂ ਡਾ: ਸੇਨੂ ਦੁੱਗਲ ਜਲਾਲਾਬਾਦ ਵਿਖ਼ੇ ਕਣਕ ਦੇ ਖਰੀਦ ਪ੍ਰਬੰਧਾਂ ਨੂੰ ਲੇ ਕੇ ਅਧਿਕਾਰੀਆਂ ਨਾਲ ਮੀਟਿੰਗ 48 ਘੰਟੇ ਪਹਿਲਾਂ ਖਰੀਦ ਕੀਤੀ ਗਈ ਕਣਕ ਦੀ ਬਣਦੀ ਅਦਾਇਗੀ ਦਾ ਕਿਸਾਨਾਂ ਨੂੰ ਭੁਗਤਾਨ, 743 ਕਰੋੜ ਰੁਪਏ ਦੀ ਕੀਤੀ ਅਦਾਇਗੀ-ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਸੰਗਰੂਰ ਆਮ ਆਦਮੀ ਪਾਰਟੀ ਦੀ ਰਾਜਧਾਨੀ ਹੈ ਅਤੇ ਹਮੇਸ਼ਾ ਰਹੇਗਾ : ਭਗਵੰਤ ਮਾਨ ਮੁੱਖ ਮੰਤਰੀ ਭਗਵੰਤ ਮਾਨ ਨੂੰ ਲੁਧਿਆਣਾ ਵਿੱਚ ਅਸ਼ੋਕ ਪਰਾਸ਼ਰ ਪੱਪੀ ਲਈ ਚੋਣ ਪ੍ਰਚਾਰ ਕਰਦਿਆਂ ਮਿਲਿਆ ਭਰਵਾਂ ਹੁੰਗਾਰਾ 'ਆਪ' ਨਸ਼ੇ ਦਾ ਖਾਤਮਾ ਨਹੀਂ ਕਰ ਸਕੀ ਤੇ ਭਾਜਪਾ ਕਰ ਰਹੀ ਹੈ ਧਰਮ ਦੀ ਰਾਜਨੀਤੀ : ਗੁਰਜੀਤ ਸਿੰਘ ਔਜਲਾ ਭਾਜਪਾ ਦੀਆਂ ਲੋਕ ਵਿਰੋਧੀ ਫੁੱਟ ਪਾਊ ਨੀਤੀਆਂ ਨੂੰ ਭਾਂਜ ਦੇਣ ਲਈ ਕਾਂਗਰਸ ਨੂੰ ਵੋਟਾਂ ਪਾਓ : ਗੁਰਜੀਤ ਸਿੰਘ ਔਜਲਾ ਸਾਬਕਾ ਕੈਬਿਨੇਟ ਮੰਤਰੀ ਮਰਹੂਮ ਕੈਪਟਨ ਕੰਵਲਜੀਤ ਸਿੰਘ ਧੜੇ ਵਲੋਂ ਜੱਸੀ ਦੀ ਅਗਵਾਈ ਹੇਠ ਐਨ ਕੇ ਸ਼ਰਮਾ ਦੇ ਹੱਕ ਵਿੱਚ ਨਿੱਤਰਨ ਦਾ ਐਲਾਨ

 

ਸਾਡੀ ਦੇਸ਼ ਭਗਤੀ 'ਤੇ ਸਵਾਲ ਉਠਾਉਣਾ ਅਤੇ ਪੰਜਾਬ ਨੂੰ ਬਦਨਾਮ ਕਰਨਾ ਬੰਦ ਕਰੋ : ਚਰਨਜੀਤ ਸਿੰਘ ਚੰਨੀ ਦੀ ਮੋਦੀ ਨੂੰ ਦੋ-ਟੁੱਕ

ਕੌਮੀ ਖੁਫੀਆ ਤੰਤਰ ਨੂੰ ਉੱਥੇ ਕਿਸੇ ਖ਼ਤਰੇ ਦਾ ਅਹਿਸਾਸ ਕਿਉਂ ਨਹੀਂ ਹੋਇਆ, ਉਹ ਉੱਥੇ ਕੀ ਕਰ ਰਿਹਾ ਸੀ : ਚੰਨੀ ਦਾ ਮੋਦੀ ਨੂੰ ਸਵਾਲ

Charanjit Singh Channi, Punjab Pradesh Congress Committee, Congress, Punjab Congress, Government of Punjab, Punjab Government, Punjab, Chief Minister Of Punjab, Machhiwara, Gurkirat Singh Kotli, Amrik Singh Dhillon, Lakhbir Singh Lakha, Satwinder Kaur Bitti, Karanbir Singh Dhillon, Kamaljit Singh Dhillon

Web Admin

Web Admin

5 Dariya News

ਮਾਛੀਵਾੜਾ ਸਾਹਿਬ , 06 Jan 2022

ਪੰਜਾਬ ਦੀ ਰਾਸ਼ਟਰਵਾਦੀ ਸਾਖ਼ 'ਤੇ ਸਵਾਲ ਉਠਾਉਣ ਵਾਲਿਆਂ ਨੂੰ ਕਰਾਰਾ ਜਵਾਬ ਦਿੰਦਿਆਂ  ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵੀਰਵਾਰ ਨੂੰ ਸਪੱਸ਼ਟ ਕੀਤਾ ਕਿ ਪੰਜਾਬੀਆਂ ਨੇ ਕਦੇ ਵੀ ਦੇਸ਼ ਲਈ ਕੁਰਬਾਨੀਆਂ ਕਰਨ ਤੋਂ ਝਿਜਕ ਨਹੀਂ ਦਿਖਾਈ ਅਤੇ ਉਹ ਵੀ ਦੇਸ਼ ਦੇ ਹੋਰ ਵਰਗਾਂ ਵਾਂਗ ਦੇਸ਼ ਭਗਤ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੁਆਰਾ ਫਿਰੋਜ਼ਪੁਰ ਵਿਖੇ ਬਿਨਾਂ ਸੰਬੋਧਨ ਕੀਤੇ  ਵਾਪਸ ਚਲੇ ਜਾਣ ਦੀ ਕੱਲ੍ਹ ਦੀ ਘਟਨਾ ਦਾ ਹਵਾਲਾ ਦਿੰਦੇ ਹੋਏ ਮੁੱਖ ਮੰਤਰੀ ਨੇ ਇੱਥੇ ਦਾਣਾ ਮੰਡੀ ਵਿਖੇ ਕਿਹਾ ਕਿ ਅਸਲੀਅਤ ਇਹ ਹੈ ਕਿ ਰੈਲੀ ਵਾਲੀ ਥਾਂ 'ਤੇ ਸਿਰਫ਼ 700 ਲੋਕ ਹੀ ਪੁੱਜੇ ਸਨ, ਜਿਸ ਨੇ ਪ੍ਰਧਾਨ ਮੰਤਰੀ ਨੂੰ ਆਪਣੇ ਕਦਮ ਪਿੱਛੇ ਮੋੜਨ ਲਈ ਮਜਬੂਰ ਕੀਤਾ ਅਤੇ ਬਾਅਦ ਵਿਚ ਪ੍ਰਧਾਨ ਮੰਤਰੀ ਦੀ ਸੁਰੱਖਿਆ ਨੂੰ ਖਤਰੇ ਦਾ ਬਹਾਨਾ ਲਾਉਂਦੇ ਹੋਏ ਦੋਸ਼ ਪੰਜਾਬ ਸਰਕਾਰ 'ਤੇ ਮੜ੍ਹ ਦਿੱਤਾ ਗਿਆ।  ਚੰਨੀ ਨੇ ਕਿਹਾ, "ਸੱਚਾਈ ਇਹ ਹੈ ਕਿ ਪ੍ਰਧਾਨ ਮੰਤਰੀ ਦੀ ਨਿਰਧਾਰਤ ਰੈਲੀ ਤੋਂ ਪੰਜ ਦਿਨ ਪਹਿਲਾਂ, ਸਪੈਸ਼ਲ ਪ੍ਰੋਟੈਕਸ਼ਨ ਗਰੁੱਪ (ਐਸਪੀਜੀ) ਨੇ ਲੈਂਡਿੰਗ ਸਪਾਟ, ਰੈਲੀ ਵਾਲੀ ਥਾਂ ਅਤੇ ਹਰੇਕ ਸੁਰੱਖਿਆ ਵੇਰਵੇ ਲੈ ਲਏ ਸਨ ਪਰ ਬਾਅਦ ਵਿੱਚ ਪ੍ਰਧਾਨ ਮੰਤਰੀ ਦੇ ਕਾਫ਼ਲੇ ਨੇ ਅਚਾਨਕ ਜ਼ਮੀਨੀ ਰਸਤਾ ਫੜ ਲਿਆ ਜੋ ਕਿ ਐਸ.ਪੀ.ਜੀ. ਦੁਆਰਾ ਕਲੀਅਰ ਕੀਤਾ ਗਿਆ ਸੀ।"ਮੁੱਖ ਮੰਤਰੀ ਨੇ ਮੁੜ ਦੁਹਰਾਇਆ ਕਿ ਜੇਕਰ ਪ੍ਰਧਾਨ ਮੰਤਰੀ ਨੂੰ ਕੋਈ ਖ਼ਤਰਾ ਹੈ ਤਾਂ ਹਰ ਪੰਜਾਬੀ ਦੇਸ਼ ਭਗਤ ਹੋਣ ਨਾਤੇ ਆਪਣਾ ਖੂਨ ਵਹਾਉਣ ਅਤੇ ਗੋਲੀਆਂ ਦਾ ਸਾਹਮਣਾ ਕਰਨ ਲਈ ਤਿਆਰ ਹੈ, ਜਿਵੇਂ ਕਿ ਉਹ ਪਹਿਲਾਂ ਵੀ ਦੇਸ਼ ਦੀ ਮਾਣ ਅਤੇ ਮਰਿਆਦਾ ਦੀ ਬਹਾਲੀ ਲਈ ਕਰਦੇ ਆਏ ਹਨ।

 ਮੁੱਖ ਮੰਤਰੀ ਚੰਨੀ ਨੇ ਪੰਜਾਬ ਵਿਰੋਧੀ ਤਾਕਤਾਂ ਨੂੰ ਸੂਬੇ ਨੂੰ ਬਦਨਾਮ ਕਰਨਾ ਬੰਦ ਕਰਨ ਲਈ ਕਿਹਾ। ਉਨ੍ਹਾਂ ਸਵਾਲ ਕੀਤਾ ਕਿ ਪ੍ਰਧਾਨ ਮੰਤਰੀ ਦੇ ਆਲੇ ਦੁਆਲੇ ਖੁਫੀਆ ਤੰਤਰ ਕੀ ਕਰ ਰਿਹਾ ਹੈ, ਕੀ ਉਹਨਾਂ ਨੇ ਪ੍ਰਧਾਨ ਮੰਤਰੀ ਦੀ ਸੁਰੱਖਿਆ ਲਈ ਕਿਸੇ ਖਤਰੇ ਦੀ ਸੰਭਾਵਨਾ ਮਹਿਸੂਸ ਕੀਤੀ ਸੀ। ਇਸੇ ਤਰ੍ਹਾਂ ਮੁੱਖ ਮੰਤਰੀ ਚੰਨੀ ਨੇ ਪੰਜਾਬ ਵਿਰੋਧੀ ਤਾਕਤਾਂ ਨੂੰ ਬਦਲੇਖੋਰੀ ਦੀ ਰਾਜਨੀਤੀ ਤੋਂ ਦੂਰ ਰਹਿਣ ਲਈ ਕਿਹਾ ਅਤੇ ਇਸ ਗੱਲ 'ਤੇ ਵਿਚਾਰ ਕਰਨ ਦੀ ਸਲਾਹ ਦਿੱਤੀ ਕਿ ਲੋਕ, ਖਾਸ ਕਰਕੇ ਕਿਸਾਨ, ਉਨ੍ਹਾਂ ਨੂੰ ਕਿਉਂ ਪਸੰਦ ਨਹੀਂ ਕਰਦੇ। ਇਸ ਤੋਂ ਪਹਿਲਾਂ ਮੁੱਖ ਮੰਤਰੀ ਚੰਨੀ ਨੇ ਇਤਿਹਾਸਿਕ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਮਾਛੀਵਾੜਾ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਉਥੇ ਰੁਮਾਲਾ ਸਾਹਿਬ ਵੀ ਭੇਟ ਕੀਤਾ। ਉਨ੍ਹਾਂ ਨੂੰ ਹੈੱਡ ਗ੍ਰੰਥੀ ਹਰਪਾਲ ਸਿੰਘ ਅਤੇ ਮੈਨੇਜਰ ਸਰਬਦਿਆਲ ਸਿੰਘ ਵੱਲੋਂ ਸਿਰੋਪਾਓ ਦੇ ਕੇ ਸਨਮਾਨਤ ਕੀਤਾ ਗਿਆ। ਉਨ੍ਹਾਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਇੱਕ ਪੇਂਟਿੰਗ ਵੀ ਦਿੱਤੀ ਗਈ, ਜਿਸ ਵਿੱਚ ਗੁਰੂ ਸਾਹਿਬ ਨੂੰ ਇਤਿਹਾਸਕ ਜੰਡ ਸਾਹਿਬ ਦੇ ਹੇਠਾਂ 'ਮਾਛੀਵਾੜਾ ਦੇ ਜੰਗਲ' 'ਚ ਵਿਸ਼ਰਾਮ ਕਰਦੇ ਚਿਤਰਿਆ ਗਿਆ ਹੈ। ਇਸ ਦੌਰਾਨ ਮੁੱਖ ਮੰਤਰੀ ਨੇ ਪੰਜਾਬ ਸਰਕਾਰ ਵਲੋਂ ਨੈਸ਼ਨਲ ਕਾਲਜ ਫ਼ਾਰ ਵੂਮੈਨ (ਮਾਛੀਵਾੜਾ) ਨੂੰ ਸਰਕਾਰੀ ਕਾਲਜ ਫ਼ਾਰ ਵੂਮੈਨ ਵਜੋਂ ਅਪਣਾਏ ਜਾਣ ਉਪਰੰਤ ਸੰਭਾਲੇ ਜਾਣ ਦਾ ਰਸਮੀ ਉਦਘਾਟਨ ਵੀ ਕੀਤਾ।ਉਨ੍ਹਾਂ ਆਪਣੀ ਸਰਕਾਰ ਵੱਲੋਂ ਚੁੱਕੇ ਗਏ ਲੋਕ ਪੱਖੀ ਕਦਮਾਂ ਦੀ ਗੱਲ ਕਰਦੇ ਹੋਏ ਕਿਹਾ ਕਿ ਸਰਕਾਰ ਵੱਲੋਂ ਰਾਜ ਦੇ ਹਰੇਕ ਨੌਜਵਾਨ ਦੇ ਬੈਂਕ ਖਾਤੇ ਵਿੱਚ ਜਲਦੀ ਹੀ 2000 ਰੁਪਏ ਪ੍ਰਤੀ ਦਿੱਤੇ ਜਾਣਗੇ।

ਇਸ ਤੋਂ ਇਲਾਵਾ, ਉਨ੍ਹਾਂ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕ੍ਰਮਵਾਰ 10 ਰੁਪਏ ਤੇ 5 ਰੁਪਏ ਦੀ ਕਟੌਤੀ, ਘਰੇਲੂ ਖਪਤਕਾਰਾਂ ਲਈ ਬਿਜਲੀ ਦਰਾਂ 'ਚ 3 ਰੁਪਏ ਪ੍ਰਤੀ ਯੂਨਿਟ ਦੀ ਕਟੌਤੀ, ਪਾਣੀ ਦੀ ਸਪਲਾਈ ਦੀਆਂ ਦਰਾਂ ਨੂੰ ਘਟਾ ਕੇ 50 ਰੁਪਏ 'ਤੇ ਲਿਆਉਣ, ਗਊਸ਼ਾਲਾਵਾਂ ਦੇ 19 ਕਰੋੜ ਰੁਪਏ ਦੇ ਬਿਜਲੀ ਬਿੱਲਾਂ ਨੂੰ ਮੁਆਫ ਕਰਨ, 52000 ਆਂਗਣਵਾੜੀ ਵਰਕਰਾਂ/ਹੈਲਪਰਾਂ ਤੋਂ ਇਲਾਵਾ 67000 ਆਸ਼ਾ ਵਰਕਰਾਂ ਅਤੇ ਮਿਡ ਡੇ ਮੀਲ ਵਰਕਰਾਂ ਦੇ ਮਾਸਿਕ ਮਾਣ ਭੱਤੇ ਵਿੱਚ ਵਾਧਾ ਕਰਨ ਜਿਹੀਆਂ ਆਪਣੀ ਸਰਕਾਰ ਦੀਆਂ ਪ੍ਰਮੁੱਖ ਉਪੱਬਧੀਆਂ ਵੀ ਦੱਸੀਆਂ।ਕੇਜਰੀਵਾਲ 'ਤੇ ਨਿਸ਼ਾਨਾ ਸਾਧਦੇ ਹੋਏ ਮੁੱਖ ਮੰਤਰੀ ਨੇ ਉਸ ਨੂੰ ਬ੍ਰਿਟਿਸ਼ ਬਸਤੀਵਾਦੀਆਂ ਨਾਲ ਜੋੜਦੇ ਹੋਏ ਕਿਹਾ ਕਿ ਉਹ ਆਪਣੇ ਭਗਵੰਤ ਮਾਨ ਵਰਗੇ ਸਾਥੀਆਂ ਦੀ ਮਦਦ ਨਾਲ ਪੰਜਾਬ 'ਤੇ ਕਬਜ਼ਾ ਕਰਨ ਲਈ ਤਿਆਰ ਹੈ। ਮੁੱਖ ਮੰਤਰੀ ਨੇ ਕਿਹਾ ਕਿ ਬਿਕਰਮ ਸਿੰਘ ਮਜੀਠੀਆ ਇੱਕ ਭਗੌੜਾ ਹੈ ਜੋ ਆਪਣੇ ਮਾੜੇ ਕੰਮਾਂ ਕਾਰਨ ਕਾਨੂੰਨ ਤੋਂ ਭਗੌੜਾ ਹੈ।ਇਸ ਮੌਕੇ ਹੋਰਨਾਂ ਤੋਂ ਇਲਾਵਾ ਉਦਯੋਗ ਤੇ ਵਣਜ ਮੰਤਰੀ ਗੁਰਕੀਰਤ ਸਿੰਘ ਕੋਟਲੀ, ਵਿਧਾਇਕ (ਸਮਰਾਲਾ) ਅਮਰੀਕ ਸਿੰਘ ਢਿੱਲੋਂ, ਵਿਧਾਇਕ (ਪਾਇਲ) ਲਖਬੀਰ ਸਿੰਘ ਲੱਖਾ ਅਤੇ ਸੀਨੀਅਰ ਕਾਂਗਰਸੀ ਆਗੂ ਸਤਵਿੰਦਰ ਕੌਰ ਬਿੱਟੀ, ਡਾਇਰੈਕਟਰ (ਪ੍ਰਸ਼ਾਸਨ) ਪੰਜਾਬ ਟਰਾਂਸਕੋ ਕਰਨਬੀਰ ਸਿੰਘ ਢਿੱਲੋਂ, ਕਮਲਜੀਤ ਸਿੰਘ ਢਿੱਲੋਂ, ਚੇਅਰਮੈਨ ਮਾਰਕੀਟ ਕਮੇਟੀ ਦਰਸ਼ਨ ਕੁੰਦਰਾ, ਪ੍ਰਧਾਨ ਨਗਰ ਕੌਂਸਲ ਸੁਰਿੰਦਰ ਕੁੰਦਰਾ, ਚੇਅਰਮੈਨ ਇੰਪਰੂਵਮੈਂਟ ਟਰੱਸਟ, ਸ਼ਕਤੀ ਆਨੰਦ ਤੇ ਹੋਰ ਬਹੁਤ ਸਾਰੇ ਆਗੂ ਹਾਜ਼ਰ ਸਨ।

 

Tags: Charanjit Singh Channi , Punjab Pradesh Congress Committee , Congress , Punjab Congress , Government of Punjab , Punjab Government , Punjab , Chief Minister Of Punjab , Machhiwara , Gurkirat Singh Kotli , Amrik Singh Dhillon , Lakhbir Singh Lakha , Satwinder Kaur Bitti , Karanbir Singh Dhillon , Kamaljit Singh Dhillon

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD