Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ ਪ੍ਰਧਾਨ ਮੰਤਰੀ ਮੋਦੀ ਦੇ ਨਿਆਂ ਵਿਜ਼ਨ ਨੂੰ ਹਰਿਆਣਾ ਵਿੱਚ ਸਾਕਾਰ ਕਰ ਰਹੀ ਹੈ ਸਰਕਾਰ : ਨਾਇਬ ਸਿੰਘ ਸੈਣੀ ਹਰਿਆਣਾ ਦੀਆਂ ਖੰਡ ਮਿੱਲਾਂ ਨੂੰ ਇੱਕ ਸਾਲ ਵਿੱਚ ਘਾਟੇ ਤੋਂ ਮੁਨਾਫ਼ੇ ਵਿੱਚ ਲਿਆਉਣਾ ਯਕੀਨੀ ਕਰਨ : ਨਾਇਬ ਸਿੰਘ ਸੈਣੀ

 

ਰਾਇਜਾਦਾ ਹੰਸਰਾਜ ਬੈਡਮਿੰਟਨ ਸਟੇਡੀਅਮ ਨੂੰ ਖੇਡ ਮੰਤਰੀ ਪਰਗਟ ਸਿੰਘ ਦੀ ਨਵੇਂ ਸਾਲ ਦੀ ਸੌਗਾਤ, 23 ਲੱਖ ਦੀ ਗ੍ਰਾਂਟ ਮਨਜ਼ੂਰ

ਸਟੇਡੀਅਮ ’ਚ ਬਣੇਗਾ 6ਵਾਂ ਸਿੰਥੈਟਿਕ ਕੋਰਟ, ਜਿਮਨੇਜ਼ੀਅਮ ਬਣੇਗਾ ਆਧੁਨਿਕ, ਹੋਸਟਲ ਦੇ ਕਮਰਿਆਂ ਦਾ ਵੀ ਹੋਵੇਗਾ ਨਵੀਨੀਕਰਣ

Pargat Singh, Congress, Punjab Congress, Government of Punjab, Punjab Government, Punjab, Jalandhar, Raizada Hansraj Badminton Stadium

Web Admin

Web Admin

5 Dariya News

ਜਲੰਧਰ , 06 Jan 2022

Last updated on: Jan 06, 2022, 00:00 IST

ਖੇਡ ਮੰਤਰੀ ਪਰਗਟ ਸਿੰਘ ਨੇ ਜਲੰਧਰ ਦੇ ਰਾਇਜਾਦਾ ਹੰਸਰਾਜ ਬੈਡਮਿੰਟਨ ਸਟੇਡੀਅਮ ਨੂੰ ਨਵੇਂ ਸਾਲ ਦੀ ਸੌਗਾਤ ਦਿੰਦੇ ਹੋਏ 23 ਲੱਖ ਰੁਪਏ ਦੀ ਗ੍ਰਾਂਟ ਮਨਜ਼ੂਰ ਕੀਤੀ ਹੈ। ਇਸ ਰਾਸ਼ੀ ਨਾਲ ਸਟੇਡੀਅਮ ਵਿੱਚ ਵਿਭਿੰਨ ਕਾਰਜਾਂ ਨੂੰ ਪੂਰਾ ਕੀਤਾ ਜਾਵੇਗਾ, ਜਿਨ੍ਹਾਂ ਵਿੱਚ ਨਵਾਂ ਸਿੰਥੈਟਿਕ ਕੋਰਟ ਬਣਾਉਣਾ, ਹੋਸਟਲ ਦੇ ਕਮਰਿਆਂ ਦੀ ਹਾਲਤ ਸੁਧਾਰਦੇ ਹੋਏ ਉਨ੍ਹਾਂ ਨੂੰ ਏਅਰਕੰਡੀਸ਼ੰਡ ਕਰਨਾ ਅਤੇ ਜਿਮਨੇਜ਼ੀਅਮ ਨੂੰ ਵੱਡਾ ਕਰਦੇ ਹੋਏ ਨਵੀਨੀਕਰਣ ਦੇ ਤਹਿਤ ਉਸ ਵਿੱਚ ਆਧੁਨਿਕ ਮਸ਼ੀਨਰੀ ਲਗਾਉਣਾ ਆਦਿ ਸ਼ਾਮਿਲ ਹੈ।ਖੇਡ ਮੰਤਰੀ ਪਰਗਟ ਸਿੰਘ ਦੇ ਨਿਰਦੇਸ਼ ਅਨੁਸਾਰ ਖੇਡ ਵਿਭਾਗ ਨੇ ਆਪਣੇ ਕੰਸਟ੍ਰੱਕਸ਼ਨ ਵਿੰਗ ਦੇ ਮਾਧਿਅਮ ਨਾਲ ਈ-ਟੈਂਡਰ ਵੀ ਲਗਵਾ ਦਿੱਤੇ ਹਨ ਅਤੇ ਆਉਣ ਵਾਲੇ ਦਿਨਾਂ ਵਿੱਚ ਇਨ੍ਹਾਂ ਕਾਰਜਾਂ ਨੂੰ ਅਮਲੀ ਜਾਮਾ ਪਹਿਨਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਸਟਿ੍ਰਕਟ ਬੈਡਮਿੰਟਨ ਐਸੋਸੀਏਸ਼ਨ ਦੇ ਸਕੱਤਰ ਅਤੇ ਸਾਬਕਾ ਰਾਸ਼ਟਰੀ ਖਿਡਾਰੀ ਰਿਤਿਨ ਖੰਨਾ ਨੇ ਦੱਸਿਆ ਕਿ ਉਨ੍ਹਾਂ ਨੇ ਖੇਡ ਮੰਤਰੀ ਪਰਗਟ ਸਿੰਘ ਨੂੰ ਮੰਗ ਪੱਤਰ ਸੌਂਪ ਕੇ ਨਵੀਂ ਸਿੰਥੈਟਿਕ ਕੋਰਟ ਨੂੰ ਬਣਾਉਣ, ਜਿਮਨੇਜ਼ੀਅਮ ਦੇ ਅੱਪਗ੍ਰੇਡੇਸ਼ਨ ਅਤੇ ਹੋਸਟਲ ਦੇ ਨਵੀਨੀਕਰਣ ਦੇ ਲਈ 23 ਲੱਖ ਦੀ ਗ੍ਰਾਂਟ ਦੇਣ ਦੀ ਮੰਗ ਕੀਤੀ ਸੀ। 

ਇਸ ਮੰਗ ਨੂੰ ਸਵੀਕਾਰ ਕਰਦੇ ਹੋਏ ਪਰਗਟ ਸਿੰਘ ਵੱਲੋਂ ਗ੍ਰਾਂਟ ਨੂੰ ਮਨਜ਼ੂਰੀ ਦਿੱਤੀ ਗਈ ਹੈ।ਸਾਬਕਾ ਰਾਸ਼ਟਰੀ ਖਿਡਾਰੀ ਰਿਤਿਨ ਖੰਨਾ ਨੇ ਦੱਸਿਆ ਕਿ ਵਰਤਮਾਨ ’ਚ ਰਾਇਜਾਦਾ ਹੰਸਰਾਜ ਬੈਡਮਿੰਟਨ ਸਟੇਡੀਅਮ ਵਿੱਚ 5 ਸਿੰਥੈਟਿਕ ਕੋਰਟ ਲੱਗੇ ਹਨ ਅਤੇ ਵੱਖ-ਵੱਖ ਸ਼ਿਫਟਾਂ ਵਿੱਚ ਸੈਂਕੜੇ ਖਿਡਾਰੀ ਇੱਥੇ ਪ੍ਰੈਕਟਿਸ ਕਰਦੇ ਸਨ। ਇਸ ਦੇ ਬਾਵਜੂਦ ਕੋਰਟ ਘੱਟ ਹੋਣ ਕਾਰਣ ਐਸੋਸੀਏਸ਼ਨ ਕਈ ਹੋਰ ਖਿਡਾਰੀਆਂ ਨੂੰ ਐਡਮੀਸ਼ਨ ਨਹੀਂ ਦੇ ਰਹੀ ਸੀ ਜੋ ਕਿ ਸਟੇਡੀਅਮ ’ਚ ਆ ਕੇ ਪ੍ਰੈਕਟਿਸ ਕਰਨਾ ਚਾਹੁੰਦੇ ਹਨ। ਇਸ ਲਈ ਇਕ ਹੋਰ ਨਵੇਂ ਸਿੰਥੈਟਿਕ ਕੋਰਟ ਦੇ ਬਣ ਜਾਣ ਨਾਲ ਜ਼ਿਆਦਾ ਖਿਡਾਰੀ ਸਟੇਡੀਅਮ ਵਿੱਚ ਪ੍ਰੈਕਟਿਸ ਕਰ ਸਕਣਗੇ। 6ਵੇਂ ਸਿੰਥੈਟਿਕ ਕੋਰਟ ਦੇ ਬਣ ਜਾਣ ਨਾਲ ਇੱਥੇ ਰਾਸ਼ਟਰੀ ਪੱਧਰ ਦੇ ਟੂਰਨਾਮੈਂਟ ਦਾ ਆਯੋਜਨ ਦਾ ਰਸਤਾ ਵੀ ਸਾਫ ਹੋ ਜਾਵੇਗਾ। ਰਿਤਿਨ ਖੰਨਾ ਨੇ ਦੱਸਿਆ ਕਿ ਹੁਣ ਜਿਮਨੇਜ਼ੀਅਮ ਨੂੰ ਵੀ ਅੱਪਗ੍ਰੇਡ ਕੀਤਾ ਜਾਵੇਗਾ। 5 ਲੱਖ ਰੁਪਏ ਦੀ ਲਾਗਤ ਨਾਲ ਜਿਮਨੇਜ਼ੀਅਮ ਦਾ ਸਾਈਜ਼ ਹੋਰ ਵਧਾਇਆ ਜਾਵੇਗਾ ਅਤੇ ਆਧੁਨਿਕ ਮਸ਼ੀਨਰੀ ਲਗਾਈ ਜਾਵੇਗੀ।

ਦੂਸਰੇ ਸ਼ਹਿਰਾਂ ਤੋਂ ਆਉਣ ਵਾਲੇ ਖਿਡਾਰੀਆਂ ਨੂੰ ਮਿਲੇਗੀ ਵਧੀਆ ਠਹਿਰਣ ਦੀ ਸੁਵਿਧਾ

ਸਾਬਕਾ ਰਾਸ਼ਟਰੀ ਖਿਡਾਰੀ ਰਿਤਿਨ ਖੰਨਾ ਨੇ ਖੇਡ ਮੰਤਰੀ ਪਰਗਟ ਸਿੰਘ ਦਾ ਆਭਾਰ ਜਤਾਉਦਿਆਂ ਕਿਹਾ ਕਿ ਸਟੇਡੀਅਮ ਦੇ ਹੋਸਟਲ ਵਿੱਚ 15 ਕਮਰੇ ਹਨ, ਜਿਨ੍ਹਾਂ ਦੀ ਹਾਲਤ ਜ਼ਿਆਦਾ ਚੰਗੀ ਨਹੀਂ ਹੈ। ਇਸੇ ਕਾਰਣ ਦੂਸਰੇ ਸ਼ਹਿਰਾਂ ਤੋਂ ਆਉਣ ਵਾਲੇ ਖਿਡਾਰੀਆਂ ਨੂੰ ਇੱਥੇ ਰਹਿਣ ’ਚ ਸਮੱਸਿਆ ਦਾ ਸਾਹਮਣਾ ਕਰਨਾ ਪੈਂਦਾ ਹੈ, ਹੁਣ ਇਨ੍ਹਾਂ ਕਮਰਿਆਂ ਦੀ ਹਾਲਤ ਸੁਧਾਰਦੇ ਹੋਏ ਇਨ੍ਹਾਂ ਨੂੰ ਏਅਰਕੰਡੀਸ਼ੰਡ ਕੀਤਾ ਜਾਵੇਗਾ, ਜਿਸ ਨਾਲ ਦੂਸਰੇ ਸ਼ਹਿਰਾਂ ਦੇ ਖਿਡਾਰੀਆਂ ਨੂੰ ਇੱਥੇ ਰਹਿਣ ਵਿੱਚ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਇਸ ਦੇ ਨਾਲ ਹੀ ਖਿਡਾਰੀਆਂ ਦੇ ਖਾਣ-ਪੀਣ ਦੀ ਸਮੱਸਿਆ ਦਾ ਹੱਲ ਕਰਦੇ ਹੋਏ ਸਟੇਡੀਅਮ ਵਿੱਚ ਸਪੋਰਟਸ ਰੈਸਟੋਰੈਂਟ ਦਾ ਨਿਰਮਾਣ ਕੀਤਾ ਜਾ ਰਿਹਾ ਹੈ।

ਪਰਗਟ ਸਿੰਘ ਨੇ ਇਕ ਸੱਚੇ ਖਿਡਾਰੀ ਦੇ ਰੂਪ ਵਿੱਚ ਵਾਅਦਾ ਨਿਭਾਇਆ : ਰਿਤਿਨ ਖੰਨਾ

ਸਾਬਕਾ ਓਲੰਪੀਅਨ ਹਾਕੀ ਖਿਡਾਰੀ ਪਰਗਟ ਸਿੰਘ ਨੇ ਹਾਲ ਹੀ ਵਿੱਚ ਰਾਇਜਾਦਾ ਹੰਸਰਾਜ ਬੈਡਮਿੰਟਨ ਸਟੇਡੀਅਮ ’ਚ ਬਤੌਰ ਮੁੱਖ ਮਹਿਮਾਨ ਵਜੋਂ ਇਕ ਟੂਰਨਾਮੈਂਟ ਵਿੱਚ ਸ਼ਿਰਕਤ ਕੀਤੀ ਸੀ। ਇਸ ਦੌਰਾਨ ਉਨ੍ਹਾਂ ਨੇ ਵਧੀਆ ਕੰਮ ਲਈ ਡੀ. ਬੀ. ਏ. ਸਕੱਤਰ ਅਤੇ ਸਾਬਕਾ ਰਾਸ਼ਟਰੀ ਖਿਡਾਰੀ ਰਿਤਿਨ ਖੰਨਾ ਅਤੇ ਉਨ੍ਹਾਂ ਦੀ ਟੀਮ ਦੀ ਪਿੱਠ ਥਪਥਪਾਉਦੇ ਹੋਏ ਵਾਅਦਾ ਕੀਤਾ ਸੀ ਕਿ ਪੰਜਾਬ ਸਰਕਾਰ ਖੇਡਾਂ ਦੇ ਵਿਕਾਸ ਲਈ ਵਚਨਬੱਧ ਹੈ, ਇਸ ਲਈ ਹੰਸਰਾਜ ਬੈਡਮਿੰਟਨ ਸਟੇਡੀਅਮ ਦੇ ਵਿਕਾਸ ਲਈ ਜਦ ਵੀ ਉਨ੍ਹਾਂ ਕੋਲੋਂ ਮਦਦ ਮੰਗੀ ਜਾਵੇਗੀ, ਉਹ ਹਰ ਸੰਭਵ ਮਦਦ ਕਰਨਗੇ। 23 ਲੱਖ ਰੁਪਏ ਦੀ ਗ੍ਰਾਂਟ ਮਨਜ਼ੂਰ ਕਰਕੇ ਉਨ੍ਹਾਂ ਨੇ ਸੱਚੇ ਖਿਡਾਰੀ ਦੇ ਰੂਪ ਵਿੱਚ ਕੀਤਾ ਵਾਅਦਾ ਨਿਭਾ ਦਿੱਤਾ।

 

Tags: Pargat Singh , Congress , Punjab Congress , Government of Punjab , Punjab Government , Punjab , Jalandhar , Raizada Hansraj Badminton Stadium

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD