Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਯੂਰੀਆ ਦੀ ਘਾਟ ਨੂੰ ਪੂਰਾ ਕਰਨ ਵਿੱਚ ਯਤਨਾਂ ਲਈ ਸਹਿਕਾਰੀ ਸਭਾਵਾਂ ਵੱਲੋਂ ਵਿਧਾਇਕ ਨਾਗਰਾ ਦਾ ਸਨਮਾਨ

ਪੰਜਾਬ ਸਰਕਾਰ ਕਿਸਾਨਾਂ ਨੂੰ ਨਹੀਂ ਪੇਸ਼ ਆਉਣ ਦੇਵੇਗੀ ਕੋਈ ਪ੍ਰੇਸ਼ਾਨੀ : ਨਾਗਰਾ

Kuljit Singh Nagra, Punjab Pradesh Congress Committee, Congress, Punjab Congress, Fatehgarh Sahib

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 06 Jan 2022

Last updated on: Jan 06, 2022, 00:00 IST

ਸਰਹਿੰਦ ਬਲਾਕ ਦੇ ਕਿਸਾਨਾਂ ਨੂੰ ਯੂਰੀਆ ਦੀ ਘਾਟ ਆਉਣ ਕਾਰਨ ਕਿਸਾਨਾਂ ਨੂੰ ਪੇਸ਼ ਆਉਣ ਵਾਲੀਆਂ ਮੁਸ਼ਕਲਾਂ ਨੂੰ ਵੇਖਦੇ ਹੋਏ ਹਲਕਾ ਵਿਧਾਇਕ ਸ. ਕੁਲਜੀਤ ਸਿੰਘ ਨਾਗਰਾ ਨੇ ਸੰਸਦ ਮੈਂਬਰ ਸ. ਅਮਰ ਸਿੰਘ ਦੇ ਸਹਿਯੋਗ ਨਾਲ ਮੁਸ਼ਕਲਾਂ ਦੇ ਹੱਲ ਲਈ ਵਿਸ਼ੇਸ਼ ਉਪਰਾਲੇ ਕੀਤੇ, ਜਿਸ ਸਦਕਾ ਸਰਹਿੰਦ ਵਿਖੇ ਯੂਰੀਆ ਦੇ ਦੋ ਰੈਕ 55 ਮੀਟ੍ਰਿਕ ਟਨ ਤੇ 58 ਮੀਟ੍ਰਿਕ ਟਨ ਸਰਹਿੰਦ ਬਲਾਕ ਲਈ ਲੱਗੇ ਅਤੇ ਜਲਦ ਹੀ ਇਕ ਰੈਕ ਹੋਰ ਲੱਗ ਰਿਹਾ ਹੈ।ਇਹਨਾਂ ਯਤਨਾਂ ਲਈ ਬਲਾਕ ਦੀਆਂ ਸਹਿਕਾਰੀ ਸਭਾਵਾਂ ਦੇ ਮੁਲਾਜ਼ਮਾਂ ਨੇ ਹਲਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ, ਜਿਸ ਵਿੱਚ ਕਿਸਾਨਾਂ ਨੇ ਵੀ ਵਿਧਾਇਕ ਦੀਆਂ ਕੋਸਿ਼ਸ਼ਾਂ ਦੀ ਭਰਪੂਰ ਸ਼ਲਾਘਾ ਕੀਤੀ ਗਈ।ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਸ. ਨਾਗਰਾ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਨੂੰ ਪੇਸ਼ ਆਉਣ ਵਾਲੀਆਂ ਮੁਸ਼ਕਲਾਂ ਦਾ ਪਹਿਲ ਦੇ ਆਧਾਰ ’ਤੇ ਹੱਲ ਕਰ ਰਹੀ ਹੈ ਅਤੇ ਦੇਸ਼ ਵਿੱਚ ਸੂਬੇ ਦੀ ਕਾਂਗਰਸ ਸਰਕਾਰ ਪਹਿਲੀ ਅਜਿਹੀ ਸਰਕਾਰ ਹੈ ਜਿਸ ਨੇ ਕਿਸਾਨਾਂ ਦੇ ਕਰਜ਼ੇ ਮੁਆਫ ਕਰਨ ਲਈ ਵੱਡਾ ਕਦਮ ਉਠਾਇਆ ਜਿਸ ਨਾਲ ਵੱਡੀ ਗਿਣਤੀ ਕਿਸਾਨਾਂ ਨੂੰ ਰਾਹਤ ਮਿਲੀ ਹੈ। ਉਨ੍ਹਾਂ ਕਿਹਾ ਕਿ ਯੂਰੀਆ ਦੀ ਘਾਟ ਕਿਸਾਨਾਂ ਲਈ ਬਹੁਤ ਵੱਡੀ ਪ੍ਰੇਸ਼ਾਨੀ ਬਣ ਸਕਦੀ ਸੀ ਪ੍ਰੰਤੂ ਫ਼ਤਹਿਗੜ੍ਹ ਸਾਹਿਬ ਦੇ ਮੈਂਬਰ ਲੋਕ ਸਭਾ ਡਾ: ਅਮਰ ਸਿੰਘ ਵੱਲੋਂ ਤੁਰੰਤ ਕੇਂਦਰ ਦੇ ਸਬੰਧਤ ਮੰਤਰੀ ਅਤੇ ਉਚ ਅਧਿਕਾਰੀਆਂ ਨਾਲ ਇਸ ਮਸਲੇ ਦੇ ਹੱਲ ਲਈ ਗੱਲਬਾਤ ਕੀਤੀ। ਜਿਸ ਦੇ ਨਤੀਜ਼ੇ ਵਜੋਂ ਸਰਹਿੰਦ ਬਲਾਕ ਦੇ ਕਿਸਾਨਾਂ ਲਈ ਪਹਿਲਾਂ 55 ਮੀਟ੍ਰਿਕ ਟਨ ਤੇ ਫਿਰ 58 ਮੀਟ੍ਰਿਕ ਟਨ ਯੂਰੀਆ ਦੇ ਦੋ ਰੈਕ ਲੱਗੇ ਅਤੇ ਤੀਜਾ ਰੈਕ ਵੀ ਛੇਤੀ ਹੀ ਲੱਗ ਰਿਹਾ ਹੈ ਜਿਸ ਨਾਲ ਕਿਸਾਨਾਂ ਨੂੰ ਕੋਈ ਸਮੱਸਿਆ ਪੇਸ਼ ਨਹੀਂ ਆਵੇਗੀ।

ਵਿਧਾਇਕ ਨੇ ਕਿਹਾ ਕਿ ਸਰਹਿੰਦ ਵਿਖੇ ਯੂਰੀਆ ਦੇ ਰੈਕ ਲੱਗਣ ਕਾਰਨ ਇਲਾਕੇ ਦੇ ਕਿਸਾਨਾਂ ਨੂੰ ਬਹੁਤ ਲਾਭ ਹੋਇਆ ਹੈ ਕਿਉਂ‌ਕਿ ਪਹਿਲਾਂ ਉਨ੍ਹਾਂ ਨੂੰ ਯੂਰੀਆ ਖਰੀਦਣ ਲਈ ਦੂਰ ਜਾਣਾ ਪੈਂਦਾ ਸੀ ਪ੍ਰੰਤੂ ਹੁਣ ਉਨ੍ਹਾਂ ਨੂੰ ਘਰਾਂ ਦੇ ਨਜ਼ਦੀਕ ਹੀ ਯੂਰੀਆ ਉਪਲਬਧ ਹੋਇਆ ਹੈ। ਇਸ ਨਾਲ ਕਿਸਾਨਾਂ ਦੀ ਖੱਜਲ ਖੁਆਰੀ ਵੀ ਦੂਰ ਹੋਈ ਹੈ। ਉਨ੍ਹਾਂ ਕਿਹਾ ਕਿ ਹਲਕੇ ਦਾ ਵਿਧਾਇਕ ਹੋਣ ਨਾਤੇ ਉਨ੍ਹਾਂ ਦਾ ਇਹ ਫਰ਼ਜ ਬਣਦਾ ਹੈ ਕਿ ਉਹ ਲੋਕਾਂ ਦੀਆਂ ਮੁਸ਼ਕਲਾਂ ਦਾ ਫੌਰੀ ਤੌਰ ’ਤੇ ਹੱਲ ਕਰਵਾਉਣ ਅਤੇ ਆਪਣੀ ਇਸ ਡਿਊਟੀ ਨੂੰ ਉਨ੍ਹਾਂ ਪੂਰੀ ਇਮਾਨਦਾਰੀ ਨਾਲ ਨਿਭਾਇਆ ਹੈ। ਉਨ੍ਹਾਂ ਕਿਹਾ ਕਿ ਕਿਸਾਨ ਪਹਿਲਾਂ ਹੀ ਖੇਤੀ ਲਾਗਤਾਂ ਵੱਧਣ ਕਾਰਨ ਆਰਥਿਕ ਤੌਰ ’ਤੇ ਤੰਗੀ ਮਹਿਸੂਸ ਕਰ ਰਹੇ ਹਨ ਜਿਸ ਦੇ ਹੱਲ ਲਈ ਸੂਬਾ ਸਰਕਾਰ ਵੱਲੋਂ ਲਗਾਤਾਰ ਯਤਨ ਕੀਤੇ ਜਾ ਰਹੇ  ਹਨ। ਇਨ੍ਹਾਂ ਯਤਨਾਂ ਸਦਕਾ ਕਿਸਾਨਾਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਸਹਿਕਾਰੀ ਸਭਾਵਾਂ ਰਾਹੀਂ ਘੱਟ ਕਿਰਾਏ ’ਤੇ ਖੇਤੀ ਮਸ਼ੀਨਰੀ ਮੁਹੱਈਆ ਕਰਵਾਈ ਜਾ ਰਹੀ ਹੈ।ਇਸ ਮੌਕੇ ਬਹਾਦਰ ਸਿੰਘ ਜੱਲਾ, ਗੁਰਮੀਤ ਸਿੰਘ ਬਿੱਟੂ, ਪ੍ਰਮੋਦ ਕੁਮਾਰ, ਰਾਜਿੰਦਰ ਸਿੰਘ ਬਧੌਛੀ, ਲਖਵੀਰ ਸਿੰਘ ਲਲਹੇੜੀ, ਤਰਨਵੀਰ ਸਿੰਘ ਚਨਾਰਥਲ, ਸਹਿਕਾਰੀ ਸਭਾ ਸਰਹਿੰਦ ਦੇ ਚੇਅਰਮੈਨ ਤੇ ਮਾਰਕਫੈੱਡ ਪੰਜਾਬ ਦੇ ਡਾਇਰੈਕਟਰ ਦਵਿੰਦਰ ਸਿੰਘ ਜੱਲਾ, ਸਹਿਕਾਰੀ ਸਭਾ ਸੰਗਤਪੁਰਾ ਸੌਢੀਆਂ ਦੇ ਪ੍ਰਧਾਨ ਰਣਜੀਤ ਸਿੰਘ ਹੁਸੈਨਪੁਰਾ, ਜਤਿੰਦਰ ਸਿੰਘ ਬੱਬੀ ਤੇ ਸਮੂਹ ਸਹਿਕਾਰੀ ਸਭਾ ਦੇ ਸਮੂਹ ਮੁਲਾਜ਼ਮ ਹਾਜ਼ਰ ਸਨ। 

 

Tags: Kuljit Singh Nagra , Punjab Pradesh Congress Committee , Congress , Punjab Congress , Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD