Tuesday, 14 May 2024

 

 

ਖ਼ਾਸ ਖਬਰਾਂ ਡਾ: ਸਰੋਜ ਪਾਂਡੇ ਨੇ ਚੋਣ ਪ੍ਰਚਾਰ ਚ ਯੁਵਾ ਸ਼ਕਤੀ ਦੀ ਵਰਤੋਂ ਕਿਸ ਤਰ੍ਹਾਂ ਕੀਤੀ ਜਾਵੇਗੀ, ਬਾਰੇ ਰੋਡਮੈਪ ਤਿਆਰ ਕੀਤਾ ਦਲ ਬਦਲੂਆਂ ’ਤੇ ਵਿਸ਼ਵਾਸ ਨਾ ਕਰੋ ਜਿਹਨਾਂ ਨੇ ਆਪਣੀ ਮਾਂ ਪਾਰਟੀ ਨੂੰ ਧੋਖਾ ਦਿੱਤਾ: ਸੁਖਬੀਰ ਸਿੰਘ ਬਾਦਲ ਗੁਰਜੀਤ ਸਿੰਘ ਔਜਲਾ ਨੇ ਗੁਰੂ ਘਰ ਮੱਥਾ ਟੇਕ ਕੇ ਨਾਮਜ਼ਦਗੀ ਕੀਤੀ ਦਾਖ਼ਲ ਤਰਸੇਮ ਸਿੰਘ ਡੀ.ਸੀ. ਨੇ ਕੀਤੀ ਘਰ ਵਾਪਸੀ ਮੁੱਖ ਮੰਤਰੀ ਭਗਵੰਤ ਮਾਨ ਨੇ ਨਵਾਂਸ਼ਹਿਰ ਵਿੱਚ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ ਮਨੀਸ਼ ਤਿਵਾੜੀ ਦੀ ਰਾਮਦਰਬਾਰ ਪਦਯਾਤਰਾ ’ਚ ਭਾਰੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ ਸੂਬਾ ਕਾਂਗਰਸ ਦੇ ਉਮੀਦਵਾਰ ਵਿਜੇ ਇੰਦਰ ਸਿੰਗਲਾ ਨੇ ਸ੍ਰੀ ਆਨੰਦਪੁਰ ਸਾਹਿਬ ਸੀਟ ਲਈ ਨਾਮਜ਼ਦਗੀ ਪੱਤਰ ਦਾਖਲ ਕੀਤਾ ਪੰਜਾਬ 'ਚ ਲੋਕ ਸਭਾ ਦੀ ਦੌੜ 'ਚ 'ਆਪ' ਦੂਜਿਆਂ ਨਾਲੋਂ ਸਭ ਤੋਂ ਅੱਗੇ,ਅੱਧੇ ਦਰਜਨ ਹਲਕਿਆਂ 'ਚ ਕਈ ਵੱਡੇ ਆਗੂ ਪਾਰਟੀ 'ਚ ਹੋਏ ਸ਼ਾਮਲ ਨਾਮਜ਼ਦਗੀ ਤੋਂ ਬਾਅਦ 'ਪਟਿਆਲੇ ਦਾ ਭਰੋਸਾ ਪ੍ਰਨੀਤ ਕੌਰ' ਰੋਡ ਸ਼ੋਅ ਰਾਹੀਂ ਕੀਤਾ ਸ਼ਕਤੀ ਪ੍ਰਦਰਸ਼ਨ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਤੋਂ ਦਾਖਲ ਕੀਤੇ ਨਾਮਜ਼ਦਗੀ ਪੱਤਰ ਮੇਰੇ ਵਿਰੋਧੀਆਂ ਕੋਲ ਪ੍ਰਾਪਤੀਆਂ ਦੇ ਨਾਂ ’ਤੇ ਵਿਖਾਉਣ ਵਾਸਤੇ ਕੱਖ ਨਹੀਂ: ਐਨ ਕੇ ਸ਼ਰਮਾ ਸ਼ਰਾਬ ਦੇ ਸ਼ੌਕੀਨ ਮਾਨ ਦਾ ਕਦੇ ਵੀ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਦਾ ਇਰਾਦਾ ਨਹੀਂ ਸੀ : ਡਾ ਸੁਭਾਸ਼ ਸ਼ਰਮਾ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਲੋਕ ਸਭਾ ਸੀਟ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਮੀਤ ਹੇਅਰ ਵੱਲੋਂ ਕਾਗਜ਼ ਦਾਖਲ, ਸੰਗਰੂਰ ਦੇ ਵਿਕਾਸ ਦਾ ਏਜੰਡਾ ਅੱਗੇ ਰੱਖਿਆ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਿੱਧ ਪੰਜਾਬੀ ਕਵੀ ਸੁਰਜੀਤ ਪਾਤਰ ਦੀ ਅਰਥੀ ਨੂੰ ਦਿੱਤਾ ਮੋਢਾ ਲੁਧਿਆਣਾ ਵਿੱਚ ਕਾਂਗਰਸ ਹੋਈ ਮਜ਼ਬੂਤ, ਬੈਂਸ ਭਰਾ ਕਾਂਗਰਸ ਵਿੱਚ ਹੋਏ ਸ਼ਾਮਿਲ ਕਾਂਗਰਸ ਨੇ ਹਰ ਗਰੀਬ ਪਰਿਵਾਰ ਨੂੰ ਹਰ ਸਾਲ ਇੱਕ ਲੱਖ ਰੁਪਏ ਦੇਣ ਦਾ ਵਾਅਦਾ ਕੀਤਾ ਸਰਬਪੱਖੀ ਵਿਕਾਸ ਦੀ ਵਚਨਬੱਧਤਾ ਨਾਲ ਅੱਗੇ ਵੱਧ ਰਿਹਾ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਚੋਣ ਪ੍ਰਚਾਰ ਪੰਜਾਬ ਦੇ ਨੌਜਵਾਨਾਂ ਨੂੰ ਬੇਰੁਜ਼ਗਾਰੀ ਵੱਲ ਧੱਕਿਆ, ਹਰ ਵਰਗ ਦੇ ਚਿਹਰੇ 'ਤੇ ਨਿਰਾਸ਼ਾ ਦੇ ਬੱਦਲ: ਵਿਜੇ ਇੰਦਰ ਸਿੰਗਲਾ ਮਨਮੋਹਨ ਸਿੰਘ ਦੀ ਸਰਕਾਰ ਦੌਰਾਨ ਦੇਸ਼ ਦੇ ਸਭ ਤੋਂ ਵਧੀਆ ਸਾਲ ਸਨ : ਹਰੀਸ਼ ਚੌਧਰੀ ਆਮ ਆਦਮੀ ਪਾਰਟੀ ਪੰਜਾਬ ਤੇ ਦਿੱਲੀ ਵਾਂਗ ਕੇਂਦਰ ਵਿੱਚ ਵੀ ਹੁਣ ਗਾਰੰਟੀਆਂ ਪੂਰੀਆਂ ਕਰੇਗੀ: ਮੀਤ ਹੇਅਰ

 

ਬਲਬੀਰ ਸਿੰਘ ਸਿੱਧੂ ਨੇ ਦਿੱਤੇ 733 ਸਫ਼ਾਈ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ

ਇਨ੍ਹਾਂ ਸਫ਼ਾਈ ਕਰਮਚਾਰੀਆਂ ਨੂੰ ਨਿਯੁਕਤੀ ਦੇ ਕੇ ਖ਼ੁਦ ਸਨਮਾਨਤ ਮਹਿਸੂਸ ਕਰ ਰਿਹਾ ਹਾਂ : ਬਲਬੀਰ ਸਿੰਘ ਸਿੱਧੂ

Balbir Singh Sidhu, Congress,  S.A.S.Nagar, Mohali, S.A.S. Nagar Mohali, Punjab Congress, Sahibzada Ajit Singh Nagar

Web Admin

Web Admin

5 Dariya News

ਮੋਹਾਲੀ , 06 Jan 2022

ਸਾਬਕਾ ਸਿਹਤ ਮੰਤਰੀ ਅਤੇ ਹਲਕਾ ਵਿਧਾਇਕ ਬਲਬੀਰ ਸਿੰਘ ਸਿੱਧੂ ਨੇ  ਇਤਿਹਾਸਕ ਪ੍ਰਾਪਤੀ ਦੇ ਤਹਿਤ ਅੱਜ ਮੋਹਾਲੀ ਨਗਰ ਨਿਗਮ ਦੇ ਸੈਕਟਰ 68 ਸਥਿਤ  ਦਫਤਰ ਵਿਖੇ 733 ਸਫ਼ਾਈ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ, ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ, ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ, ਨਗਰ ਨਿਗਮ ਦੇ ਕਮਿਸ਼ਨਰ ਕਮਲ ਗਰਗ ਸਮੇਤ ਹੋਰ ਅਧਿਕਾਰੀ ਮੌਜੂਦ ਸਨ।ਇਸ ਮੌਕੇ ਹਲਕਾ ਵਿਧਾਇਕ ਅਤੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਮੁਹਾਲੀ ਨਗਰ ਨਿਗਮ ਵੱਲੋਂ ਇਤਿਹਾਸਕ ਫ਼ੈਸਲਾ ਲੈਂਦਿਆਂ ਸਫ਼ਾਈ ਕਰਮਚਾਰੀਆਂ ਨੂੰ ਸਿੱਧੇ ਤੌਰ ਤੇ ਨਗਰ ਨਿਗਮ ਵਿਚ ਭਰਤੀ ਕਰਨ ਸਬੰਧੀ ਮਤਾ ਪਾਸ ਕਰਕੇ ਸਥਾਨਕ ਸਰਕਾਰ ਵਿਭਾਗ ਨੂੰ ਭੇਜਿਆ ਗਿਆ ਸੀ। ਇਸ ਮਤੇ ਦੇ ਪਾਸ ਹੋਣ ਉਪਰੰਤ ਇਨ੍ਹਾਂ ਕਰਮਚਾਰੀਆਂ ਦੀ ਭਰਤੀ ਲਈ ਪ੍ਰਕਿਰਿਆ ਆਰੰਭ ਕੀਤੀ ਗਈ ਸੀ ਜਿਸ ਵਿਚ ਇਹ 733 ਕਰਮਚਾਰੀ ਭਰਤੀ ਲਈ ਯੋਗ ਪਾਏ ਗਏ ਸਨ। ਉਨ੍ਹਾਂ ਕਿਹਾ ਕਿ ਇਨ੍ਹਾਂ ਕਰਮਚਾਰੀਆਂ ਨੂੰ ਡੀ ਸੀ ਰੇਟ ਉੱਤੇ ਨਗਰ ਨਿਗਮ ਵਿਚ ਰੱਖਿਆ ਗਿਆ ਹੈ।  ਉਨ੍ਹਾਂ ਕਿਹਾ ਕਿ ਅੱਜ ਇਨ੍ਹਾਂ ਸਫ਼ਾਈ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਦੇ ਕੇ ਉਹ ਖ਼ੁਦ ਸਨਮਾਨਤ ਮਹਿਸੂਸ ਕਰ ਰਹੇ ਹਨ।ਇਸ ਮੌਕੇ ਹਲਕਾ ਵਿਧਾਇਕ ਤੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ  ਨੇ ਮੁੱਖ ਮੰਤਰੀ ਚੰਨੀ ਦਾ ਵਿਸੇਸ਼ ਤੌਰ ਤੇ ਧੰਨਵਾਦ ਕੀਤਾ ਜਿਨ੍ਹਾਂ ਦੀਆਂ ਨੀਤੀਆਂ ਸਦਕਾ ਹੁਣ ਇਹ ਭਰਤੀਆਂ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਇਹ ਸਫ਼ਾਈ ਕਰਮੀ ਠੇਕੇਦਾਰਾਂ ਦੇ ਹੱਥੋਂ ਸ਼ੋਸ਼ਿਤ ਹੁੰਦੇ ਸਨ ਜਿਨ੍ਹਾਂ ਨੂੰ ਸਿੱਧੇ ਤੌਰ ਤੇ ਭਰਤੀ ਕੀਤਾ ਗਿਆ ਹੈ   ਉਨ੍ਹਾਂ ਇਸ ਮੌਕੇ ਸਮੂਹ ਸਫਾਈ ਕਰਮਚਾਰੀਆਂ ਤੇ ਸੀਵਰਮੈਨਾਂ ਨੂੰ ਕੋਰੋਨਾ ਸ਼ਹਿਰ ਦੀ ਲੜਾਈ ਡਟ ਕੇ ਲੜਨ ਲਈ ਪ੍ਰੇਰਿਤ ਕਰਦਿਆਂ ਇਹ ਵੀ ਕਿਹਾ ਕਿ ਉਹ ਆਪਣੇ ਆਪ ਕੋ ਆਪ ਨੂੰ ਬਚਾ ਕੇ ਰੱਖਦੇ ਹੋਏ ਇਹ ਲੜਾਈ ਲੜਨ।ਸਾਬਕਾ ਸਿਹਤ ਮੰਤਰੀ ਅਤੇ ਹਲਕਾ ਵਿਧਾਇਕ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ  ਇਨ੍ਹਾਂ ਕਰਮਚਾਰੀਆਂ ਦੀ ਭਰਤੀ ਦੇ ਨਾਲ ਮੁਹਾਲੀ ਵਿੱਚ ਸਫ਼ਾਈ ਸੇਵਾਵਾਂ ਨੂੰ ਹੋਰ ਮਜ਼ਬੂਤੀ ਮਿਲੇਗੀ। 

ਉਨ੍ਹਾਂ ਸਮੂਹ ਸਫਾਈ ਕਰਮਚਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਹ ਪੂਰੀ ਤਨਦੇਹੀ ਨਾਲ ਮੋਹਾਲੀ ਨਗਰ ਨਿਗਮ ਦੇ ਖੇਤਰ ਵਿੱਚ ਸਫਾਈ ਦੇ ਕੰਮ ਨੂੰ ਸੰਭਾਲਣ ਕਦੇ ਸਫ਼ਾਈ ਦੇ ਮਾਮਲੇ ਵਿਚ ਮੁਹਾਲੀ ਨੂੰ ਦੇਸ਼ ਦਾ ਨੰਬਰ ਇਕ ਸ਼ਹਿਰ ਬਣਾਉਣ ਤੇ ਨਗਰ ਨਿਗਮ ਦੇ ਟੀਚੇ ਨੂੰ ਪੂਰਾ ਕਰਨ ਲਈ ਪੂਰੇ ਉਪਰਾਲੇ ਕਰਨ।ਸਾਬਕਾ ਸਿਹਤ ਮੰਤਰੀ ਅਤੇ ਹਲਕਾ ਵਿਧਾਇਕ ਸਿੱਧੂ ਨੇ ਕਿਹਾ ਕਿ ਕੋਰੋਨਾ ਦੀ ਪਹਿਲੀ ਲਹਿਰ ਦੌਰਾਨ ਸਫਾਈ ਸੇਵਕਾਂ ਨੇ ਡਟ ਕੇ ਫਰੰਟ ਲਾਈਨ ਵਰਕਰਾਂ ਦੇ ਤੌਰ ਤੇ ਕੰਮ ਕੀਤਾ ਹੈ  ਅਤੇ ਜਦੋਂ ਲੋਕ ਘਰੋਂ ਬਾਹਰ ਨਹੀਂ ਨਿਕਲਦੇ ਸਨ ਉਦੋਂ ਇਨ੍ਹਾਂ ਸਫ਼ਾਈ ਸੇਵਕਾਂ ਨੇ ਸਫ਼ਾਈ ਦੇ ਮੋਰਚੇ ਉੱਤੇ  ਵਧੀਆ ਕੰਮ ਕੀਤਾ ਹੈ ਜਿਸ ਲਈ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨੂੰ ਸਨਮਾਨਤ ਵੀ ਕੀਤਾ ਗਿਆ ਹੈ। ਇਸ ਮੌਕੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਹਲਕਾ ਵਿਧਾਇਕ ਤੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦਾ ਧੰਨਵਾਦ ਕਰਦਿਆਂ ਕਿਹਾ ਕਿ ਵਿਧਾਇਕ ਸਿੱਧੂ ਦੇ ਉਪਰਾਲਿਆਂ ਸਦਕਾ ਏਨੀ ਵੱਡੀ ਗਿਣਤੀ ਵਿੱਚ ਸਫ਼ਾਈ ਕਰਮਚਾਰੀਆਂ ਨੂੰ  ਅੱਜ ਨਿਯੁਕਤੀ ਪੱਤਰ ਦਿੱਤੇ ਗਏ ਹਨ। ਉਨ੍ਹਾਂ ਅੰਕੜੇ ਦਿੰਦਿਆਂ ਦੱਸਿਆ ਕਿ ਸਫਾਈ ਸੇਵਕਾਂ ਅਤੇ ਸੀਵਰਮੈਨਾਂ ਦੀਆਂ ਕੁੱਲ 1180 ਅਰਜ਼ੀਆਂ ਆਈਆਂ ਸਨ ਜਿਨ੍ਹਾਂ ਵਿੱਚੋਂ 733 ਸਹੀ ਪਾਈਆਂ ਗਈਆਂ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿੱਚੋਂ 697 ਸਫ਼ਾਈ ਸੇਵਕਾਂ ਅਤੇ 36 ਸੀਵਰਮੈਨਾਂ ਨੂੰ ਅੱਜ ਨਿਯੁਕਤੀ ਪੱਤਰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਬਾਕੀਆਂ ਦੀਆਂ ਅਰਜ਼ੀਆਂ ਮੰਗੀਆਂ ਜਾਣਗੀਆਂ।ਇਸ ਮੌਕੇ ਸਫਾਈ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਪਵਨ ਗੋਡਯਾਲ ਨੇ ਕਿਹਾ ਕਿ ਹਮੇਸ਼ਾ ਕਾਂਗਰਸ ਦੀਆਂ ਸਰਕਾਰਾਂ ਨੇ ਹੀ ਬਾਲਮੀਕੀ ਭਾਈਚਾਰੇ ਦੀ ਬਾਂਹ ਫੜੀ ਹੈ ਪਿਓ ਬਚਪਨ ਤੋਂ ਹੀ ਅਜਿਹਾ ਵੇਖਦੇ ਆ ਰਹੇ ਹਨ ਅਤੇ ਬਜ਼ੁਰਗਾਂ ਤੋਂ ਸੁਣਦੇ ਆ ਰਹੇ  ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਚੰਨੀ ਨੇ ਸਮੂਹ ਸਫਾਈ ਕਰਮਚਾਰੀਆਂ ਨੂੰ ਨੌਕਰੀਆਂ ਦੇਣ ਦਾ ਜੋ ਵਚਨ ਕੀਤਾ ਸੀ ਉਹ ਪੂਰਾ ਹੁੰਦਾ ਦਿਸ ਰਿਹਾ ਹੈ। ਉਨ੍ਹਾਂ ਇਸ ਮੌਕੇ ਸਾਬਕਾ ਸਿਹਤ ਮੰਤਰੀ ਤੇ ਵਿਧਾਇਕ ਬਲਬੀਰ ਸਿੰਘ ਸਿੱਧੂ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਮੁਹਾਲੀ ਨੂੰ ਦੇਸ਼ ਵਿੱਚ ਨੰਬਰ ਇੱਕ ਤੇ ਲਿਆਉਣ ਲਈ ਆਪਣੇ ਸਮੂਹ ਕਰਮਚਾਰੀਆਂ ਦੇ ਨਾਲ  ਡਟ ਕੇ ਕੰਮ ਕਰਨਗੇ।ਇਸ ਮੌਕੇ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਚੇਅਰਮੈਨ ਮਾਰਕੀਟ ਕਮੇਟੀ ਖਰੜ, ਸੁੱਚਾ ਸਿੰਘ ਕਲੌਡ਼ ਐਮਸੀ, ਵਿਕਟਰ ਨਿਹੋਲਕਾ, ਮੈਡੀਕਲ ਹੈਲਥ ਅਫਸਰ ਡਾ ਤਮੰਨਾ  ਸਮੇਤ ਨਗਰ ਨਿਗਮ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।

 

Tags: Balbir Singh Sidhu , Congress , S.A.S.Nagar , Mohali , S.A.S. Nagar Mohali , Punjab Congress , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD