Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਸ਼ਹੀਦ ਵਰਿੰਦਰ ਸਿੰਘ ਨਮਿਤ ਅੰਤਿਮ ਅਰਦਾਸ ਮੌਕੇ ਨਿੱਘੀਆਂ ਸ਼ਰਧਾਂਜਲੀਆਂ ਭੇਟ

ਬੀਬੀ ਰਾਜਿੰਦਰ ਕੌਰ ਭੱਠਲ ਨੇ ਸ਼ਹੀਦ ਦੇ ਪਰਿਵਾਰ ਨੂੰ 5 ਲੱਖ ਦਾ ਚੈਕ ਸੌਂਪਿਆ

Rajinder Kaur Bhattal, Congress, Punjab Congress, Sangrur

Web Admin

Web Admin

5 Dariya News

ਲਹਿਰਾਗਾਗਾ/ਸੰਗਰੂਰ , 06 Jan 2022

Last updated on: Jan 06, 2022, 00:00 IST

ਪਿਛਲੇ ਦਿਨੀਂ ਛੱਤੀਸਗੜ੍ਹ ਦੇ ਜ਼ਿਲ੍ਹਾ ਸੁਕਮਾ ਵਿੱਚ ਨਕਸਲਬਾੜੀ ਮੁੱਠਭੇੜ ਦੌਰਾਨ ਸ਼ਹਾਦਤ ਦਾ ਜਾਮ ਪੀਣ ਵਾਲੇ ਸੀ ਆਰ ਪੀ ਐਫ ਦੀ ਕੋਬਰਾ 208 ਬਟਾਲੀਅਨ ਦੇ ਜਾਂਬਾਜ਼ ਕਾਂਸਟੇਬਲ ਸ੍ਰੀ ਵਰਿੰਦਰ ਸਿੰਘ ਨਮਿਤ ਸ਼੍ਰੀ ਅਖੰਡ ਪਾਠ ਸਾਹਿਬ ਦਾ ਭੋਗ  ਅਨਾਜ ਮੰਡੀ ਲਹਿਰਾਗਾਗਾ ਵਿਖੇ ਪਾਇਆ ਗਿਆ।ਇਸ ਉਪਰੰਤ ਸ਼ਹੀਦ ਨਮਿਤ ਅੰਤਿਮ ਅਰਦਾਸ ਮੌਕੇ ਵੱਖ-ਵੱਖ ਸ਼ਖਸੀਅਤਾਂ ਤੇ ਸਥਾਨਕ ਨਿਵਾਸੀਆਂ ਨੇ ਸ਼ਹੀਦ ਨੂੰ ਨਿੱਘੀ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਰਾਜ ਯੋਜਨਾ ਬੋਰਡ ਦੇ ਵਾਈਸ ਚੇਅਰਪਰਸਨ ਬੀਬੀ ਰਜਿੰਦਰ ਕੌਰ ਭੱਠਲ ਨੇ ਪੰਜਾਬ ਸਰਕਾਰ ਦੀ ਤਰਫੋਂ ਸ਼ਾਮਲ ਹੁੰਦਿਆਂ ਸ਼ਹੀਦ ਦੇ ਪਰਿਵਾਰ ਨੂੰ ਐਕਸ ਗਰੇਸ਼ੀਆ ਮੁਆਵਜ਼ੇ ਵਜੋਂ 5 ਲੱਖ ਰੁਪਏ ਦੀ ਰਾਸ਼ੀ ਦਾ ਚੈਕ ਸੌਂਪਿਆ।ਉਨ੍ਹਾਂ ਨੇ ਸ਼ਹੀਦ ਦੇ ਮਾਤਾ ਪਿਤਾ ਨਾਲ ਡੂੰਘੀ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਸ਼ਹੀਦ ਦਾ ਪਰਿਵਾਰ ਸਰਕਾਰ ਦਾ ਪਰਿਵਾਰ ਹੈ ਅਤੇ ਭਵਿੱਖ ਵਿੱਚ ਵੀ ਪਰਿਵਾਰ ਦੀ ਹਰੇਕ ਪੱਖੋਂ ਮਦਦ ਕੀਤੀ ਜਾਵੇਗੀ। 

ਉਨ੍ਹਾਂ ਕਿਹਾ ਕਿ ਸ਼ਹੀਦ ਸ. ਵਰਿੰਦਰ ਸਿੰਘ ਨੇ ਛੋਟੀ ਉਮਰੇ ਹੀ ਦੇਸ਼ ਦੀ ਰਾਖੀ ਲਈ ਆਪਣੀ ਜਾਨ ਵਾਰ ਕੇ ਦੇਸ਼ ਦਾ ਨਾਂ ਰੌਸ਼ਨ ਕੀਤਾ ਹੈ ਜਿਸ ਨਾਲ ਸਾਰਿਆਂ ਦਾ ਸਿਰ ਫ਼ਖ਼ਰ ਨਾਲ ਉੱਚਾ ਹੋਇਆ ਹੈ। ਜ਼ਿਕਰਯੋਗ ਹੈ ਕਿ ਸ਼ਹੀਦ ਕਾਂਸਟੇਬਲ ਸ. ਵਰਿੰਦਰ ਸਿੰਘ 2017 ਵਿੱਚ ਸੀਆਰਪੀਐਫ ਵਿੱਚ ਭਰਤੀ ਹੋਏ ਸਨ।ਸ਼ਰਧਾਂਜਲੀ ਭੇਟ ਕਰਦਿਆਂ ਉਨ੍ਹਾਂ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ੍ਰ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸ਼ਹੀਦ ਵਰਿੰਦਰ ਸਿੰਘ ਦੇ ਪਰਿਵਾਰ ਲਈ 50 ਲੱਖ ਰੁਪਏ ਐਕਸ ਗ੍ਰੇਸ਼ੀਆ ਮੁਆਵਜ਼ਾ ਅਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਗਿਆ ਸੀ ਜਿਸ ਵਿੱਚੋਂ 5 ਲੱਖ ਰੁਪਏ ਦੀ ਰਾਸ਼ੀ ਦਾ ਚੈਕ ਅੱਜ ਸ਼ਹੀਦ ਦੇ ਪਰਿਵਾਰ ਨੂੰ ਸੌਂਪ ਦਿੱਤਾ ਗਿਆ ਹੈ ਅਤੇ 45 ਲੱਖ ਰੁਪਏ ਸਮੇਤ ਹੋਰ ਐਲਾਨ ਜਲਦੀ ਤੋਂ ਜਲਦੀ ਪੂਰੇ ਕਰਨ ਲਈ ਦਸਤਾਵੇਜ਼ੀ ਕਾਰਵਾਈ ਜਾਰੀ ਹੈ। ਇਸ ਮੌਕੇ ਵਿਧਾਇਕ ਸ੍ਰ ਪਰਮਿੰਦਰ ਸਿੰਘ ਢੀਂਡਸਾ, ਸ੍ਰ ਗੋਬਿੰਦ ਸਿੰਘ ਲੋਂਗੋਵਾਲ, ਐਸ ਡੀ ਐਮ ਸ਼੍ਰੀਮਤੀ ਨਵਰੀਤ ਕੌਰ ਸੇਖੋਂ, ਡੀ ਐਸ ਪੀ ਸ਼੍ਰੀ ਮਨੋਜ ਗੋਰਸੀ, ਜ਼ਿਲ੍ਹਾ ਸੈਨਿਕ ਵੈਲਫੇਅਰ ਵਿਭਾਗ ਵੱਲੋਂ ਸ਼੍ਰੀ ਹਰਜੀਤ ਸਿੰਘ ਸਮੇਤ ਹੋਰ ਸ਼ਖ਼ਸੀਅਤਾਂ ਨੇ ਵੀ ਵਿਛੜੀ ਰੂਹ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਅਤੇ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ।

 

Tags: Rajinder Kaur Bhattal , Congress , Punjab Congress , Sangrur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD