Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਚੰਨੀ ਸਰਕਾਰ ਦਾ ਸ਼ਰਾਬ ਮਾਫ਼ੀਆ ਨਾਲ ਗਠਜੋੜ, ਜਾਣ ਬੁੱਝ ਕੇ ਕਾਰਵਾਈ ਨਹੀਂ ਕਰ ਰਹੀ : ਅਹਿਬਾਬ ਗਰੇਵਾਲ

ਕਿਹਾ, ਕਾਂਗਰਸੀ ਵਿਧਾਇਕ 'ਤੇ ਦਰਜ ਹੋਏ ਨਾਜਾਇਜ਼ ਸ਼ਰਾਬ ਦੇ ਕਾਰੋਬਾਰ ਦੇ ਮਾਮਲੇ ਨੂੰ ਚੰਨੀ ਸਰਕਾਰ ਦਬਾਅ ਰਹੀ

Ahbab Grewal, Jagtar Singh Sanghera, Malwinder Singh Kang, Govinder Mittal, AAP, Aam Aadmi Party, AAP Punjab, Aam Aadmi Party Punjab

Web Admin

Web Admin

5 Dariya News

ਚੰਡੀਗੜ੍ਹ , 06 Jan 2022

Last updated on: Jan 06, 2022, 00:00 IST

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਆਗੂ ਅਤੇ ਬੁਲਾਰੇ ਅਹਿਬਾਬ ਗਰੇਵਾਲ ਨੇ ਕਾਂਗਰਸ ਸਰਕਾਰ 'ਤੇ ਸੂਬੇ ਵਿੱਚ ਸ਼ਰਾਬ ਮਾਫ਼ੀਆ ਵਿਰੁੱਧ ਦਰਜ ਕੀਤੇ ਗਏ ਮਾਮਲਿਆਂ ਵਿੱਚ ਜਾਣਬੁੱਝ ਕੇ ਕੋਈ ਵੱਡੀ ਕਾਰਵਾਈ ਨਾ ਕਰਨ ਦਾ ਦੋਸ਼ ਲਗਾਇਆ ਹੈ। ਵੀਰਵਾਰ ਨੂੰ ਇਥੇ ਪਾਰਟੀ ਹੈੱਡਕੁਆਰਟਰ 'ਚ ਕੀਤੀ ਗਈ ਪ੍ਰੈੱਸ ਕਾਨਫਰੰਸ 'ਚ ਗਰੇਵਾਲ ਨੇ ਦੋਸ਼ ਲਗਾਇਆ ਕਿ ਚੰਨੀ ਸਰਕਾਰ ਕਾਂਗਰਸੀ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਖ਼ਿਲਾਫ਼ ਦਰਜ ਕੀਤੇ ਗਏ ਨਾਜਾਇਜ਼ ਸ਼ਰਾਬ ਦੇ ਕੇਸ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪਿੰਕੀ ਦੇ ਸਾਲੇ ਹਰਜਿੰਦਰ ਸਿੰਘ ਸੰਘਾ ਦੇ ਸ਼ਰਾਬ ਦੇ ਕਾਲੇ ਕਾਰੋਬਾਰ ਵਿੱਚ ਸ਼ਾਮਲ ਹੋਣ ਦੇ ਪੁਖ਼ਤਾ ਸਬੂਤ ਹੋਣ ਦੇ ਬਾਵਜੂਦ ਹੁਣ ਤੱਕ ਕੋਈ ਕਾਰਵਾਈ ਨਹੀਂ ਕੀਤੀ ਗਈ।ਗਰੇਵਾਲ ਨੇ ਕਿਹਾ ਕਿ ਇਸ ਮਾਮਲੇ ਵਿੱਚ ਹਰਜਿੰਦਰ ਸਿੰਘ ਸੰਘਾ ਦੇ ਡਰਾਈਵਰ ਨੇ ਪਿਛਲੇ ਸਾਲ 22 ਫਰਵਰੀ 2021 ਨੂੰ ਜਾਂਚ ਏਜੰਸੀ ਈਡੀ (ਐਨਫੋਰਸਮੈਂਟ ਡਾਇਰੈਕਟੋਰੇਟ) ਨੂੰ ਦਿੱਤੇ ਹਲਫ਼ਨਾਮੇ ਵਿੱਚ ਸਪੱਸ਼ਟ ਕਿਹਾ ਹੈ ਕਿ ਉਹ (ਡਰਾਈਵਰ) ਹਰਜਿੰਦਰ ਸਿੰਘ ਸੰਘਾ ਦੀ ਕਿਹੜੀ ਗੱਡੀ ਵਿੱਚ ਸ਼ਰਾਬ ਲੈ ਕੇ ਜਾਂਦਾ ਅਤੇ ਉਸਤੋਂ ਬਾਅਦ ਇਹ ਸ਼ਰਾਬ ਕਿਥੇ ਕਿਥੇ ਸਪਲਾਈ ਕਰਦਾ ਸੀ। ਹਲਫ਼ਨਾਮੇ ਵਿੱਚ ਸ਼ਰਾਬ ਦੇ ਗ਼ੈਰ-ਕਾਨੂੰਨੀ ਕਾਰੋਬਾਰ ਨਾਲ ਸਬੰਧਤ ਬੈਂਕ ਵੇਰਵਿਆਂ ਦੀ ਵੀ ਪੂਰੀ ਜਾਣਕਾਰੀ ਦਿੱਤੀ ਗਈ ਹੈ। ਗਰੇਵਾਲ ਨੇ ਕਿਹਾ ਕਿ ਇੰਨੇ ਠੋਸ ਸਬੂਤ ਹੋਣ ਦੇ ਬਾਵਜੂਦ ਚੰਨੀ ਸਰਕਾਰ ਆਪਣੇ ਵਿਧਾਇਕ ਖ਼ਿਲਾਫ਼ ਜਾਣ ਬੁੱਝ ਕੇ ਕੋਈ ਕਾਰਵਾਈ ਨਹੀਂ ਕਰ ਰਹੀ। ਗਰੇਵਾਲ ਨੇ ਕਿਹਾ ਕਿ ਚੰਨੀ ਸਰਕਾਰ ਸ਼ਰਾਬ ਮਾਫ਼ੀਆ 'ਤੇ ਪੂਰੀ ਤਰ੍ਹਾਂ ਨਾਲ ਮਿਹਰਬਾਨ ਹੈ। 

ਉਨ੍ਹਾਂ ਕਾਂਗਰਸ ਸਰਕਾਰ ’ਤੇ ਇਸ ਕਾਲੇ ਕਾਰੋਬਾਰ ’ਚ ਸ਼ਾਮਲ ਅਫ਼ਸਰਾਂ ਨੂੰ ਸ਼ਰਾਬ ਮਾਫ਼ੀਆ ਨੂੰ ਸ਼ਹਿ ਦੇਣ ਦਾ ਦੋਸ਼ ਲਗਾਉਂਦੇ ਹੋਏ ਕਿਹਾ ਕਿ ਕਾਂਗਰਸ ਸਰਕਾਰ ਸ਼ਰਾਬ ਮਾਫ਼ੀਆ ’ਚ ਸ਼ਾਮਲ ਅਫਸਰਾਂ ’ਤੇ ਕਾਰਵਾਈ ਕਰਨ ਦੀ ਬਜਾਏ, ਉਨ੍ਹਾਂ ਨੂੰ ਉੱਚ ਅਹੁਦੇ ਦੇ ਕੇ ਸਨਮਾਨਿਤ ਕਰ ਰਹੀ ਹੈ।ਗਰੇਵਾਲ ਨੇ ਚੰਨੀ ਸਰਕਾਰ 'ਤੇ ਕਿਸਾਨਾਂ ਨੂੰ ਫਸਲਾਂ ਦੇ ਹੋਏ ਨੁਕਸਾਨ ਦੇ ਮੁਆਵਜ਼ੇ ਜਾਰੀ ਕਰਨ ਵਿੱਚ ਵੀ ਘਪਲੇਬਾਜ਼ੀ ਕਰਨ ਦਾ ਦੋਸ਼ ਲਾਇਆ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਫਿਰੋਜ਼ਪੁਰ ਦੇ ਕਿਸਾਨਾਂ ਨੂੰ 12 ਕਰੋੜ ਰੁਪਏ ਦਾ ਮੁਆਵਜ਼ਾ ਵੰਡਿਆ ਜਾਣਾ ਹੈ। ਗਰੇਵਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੁਆਵਜ਼ੇ ਲਈ ਤਿਆਰ ਕੀਤੀ ਗਈ ਕਿਸਾਨਾਂ ਦੀ ਸੂਚੀ ਅਨੁਸਾਰ ਜਿਨ੍ਹਾਂ ਕਿਸਾਨਾਂ ਨੂੰ ਇਹ ਮੁਆਵਜ਼ਾ ਦਿੱਤਾ ਜਾ ਰਿਹਾ ਹੈ, ਉਨ੍ਹਾਂ ਦੇ ਨਾਂ 'ਤੇ ਸੂਬੇ ਵਿੱਚ ਇਕ ਇੰਚ ਵੀ ਜ਼ਮੀਨ ਨਹੀਂ ਹੈ। ਦੂਜੇ ਪਾਸੇ ਇਸ ਮੁਆਵਜ਼ੇ ਦੇ ਅਸਲ ਹੱਕਦਾਰ ਕਿਸਾਨਾਂ ਦੇ ਨਾਂ ਇਸ ਸੂਚੀ ਵਿੱਚ ਸ਼ਾਮਲ ਨਹੀਂ ਹਨ।ਗਰੇਵਾਲ ਨੇ ਮੁਆਵਜ਼ਾ ਘੁਟਾਲੇ ਬਾਰੇ ਆਵਾਜ਼ ਉਠਾਉਣ ਵਾਲਿਆਂ ਨੂੰ ਡਰਾਉਣ ਦਾ ਦੋਸ਼ ਲਗਾਉਂਦੇ ਹੋਏ ਕਿਹਾ ਕਿ ਇਸ ਮਾਮਲੇ ਵਿੱਚ ਵਰਿੰਦਰ ਸਿੰਘ ਨਾਂ ਦੇ ਵਿਅਕਤੀ ਨੇ ਆਰ.ਟੀ.ਆਈ. ਤਹਿਤ ਜਾਣਕਾਰੀ ਦੀ ਮੰਗ ਕੀਤੀ ਸੀ। ਪਰ ਸਰਕਾਰ ਨੇ ਸੂਚਨਾ ਦੇਣ ਦੀ ਬਜਾਏ ਆਰ.ਟੀ.ਆਈ. ਮੰਗਣ ਵਾਲੇ ਇਸ ਵਿਅਕਤੀ 'ਤੇ ਪਰਚੇ ਦਰਜ ਕਰ ਦਿੱਤੇ, ਜਿਸ ਨਾਲ ਲੋਕ ਡਰ ਦੇ ਮਾਰੇ ਚੁੱਪ ਹਨ। ਉਨ੍ਹਾਂ ਕਿਹਾ ਕਿ ਚੰਨੀ ਸਰਕਾਰ ਆਪਣੇ ਸਿਆਸੀ ਲਾਹੇ ਲਈ ਪੁਲਿਸ-ਪ੍ਰਸ਼ਾਸਨ ਅਤੇ ਜਾਂਚ ਏਜੰਸੀਆਂ ਦੀ ਵਰਤੋਂ ਕਰ ਰਹੀ ਹੈ। ਗਰੇਵਾਲ ਨੇ ਕਿਹਾ ਕਿ ਕਾਂਗਰਸ ਸਰਕਾਰ ਦੀ ਮਾਫ਼ੀਆ ਅਤੇ ਸਮੱਗਲਰਾਂ ਨਾਲ ਮਿਲੀਭੁਗਤ ਕਾਰਨ ਅੱਜ ਪੰਜਾਬ ਦਾ ਮਾਹੌਲ ਖਰਾਬ ਹੋ ਰਿਹਾ ਹੈ ਅਤੇ ਲੋਕਾਂ ਵਿਚ ਡਰ ਦਾ ਮਾਹੌਲ ਪੈਦਾ ਹੋ ਗਿਆ ਹੈ। ਇਸ ਮੌਕੇ ਆਮ ਆਦਮੀ ਪਾਰਟੀ ਪੰਜਾਬ ਦੇ ਬੁਲਾਰੇ ਜਗਤਾਰ ਸਿੰਘ ਸੰਘੇੜਾ, ਮਲਵਿੰਦਰ ਸਿੰਘ ਕੰਗ ਅਤੇ ਗੋਵਿੰਦਰ ਮਿੱਤਲ ਵੀ ਹਾਜ਼ਰ ਸਨ।

 

Tags: Ahbab Grewal , Jagtar Singh Sanghera , Malwinder Singh Kang , Govinder Mittal , AAP , Aam Aadmi Party , AAP Punjab , Aam Aadmi Party Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD