Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਜ਼ਿਲ੍ਹੇ ’ਚ ਆਦਰਸ਼ ਚੋਣ ਜ਼ਾਬਤਾ ਲਾਗੂ ਕਰਾਉਣ ’ਚ ਅਧਿਕਾਰੀ ਨਾ ਅਪਨਾਉਣ ਕੋਈ ਲਾਪ੍ਰਵਾਹੀ : ਅਪਨੀਤ ਰਿਆਤ

ਜ਼ਿਲ੍ਹਾ ਚੋਣ ਅਫਸਰ ਨੇ ਵਿਭਾਗਾਂ ਦੇ ਮੁਖੀਆਂ ਨਾਲ ਮੀਟਿੰਗ ਕਰਕੇ ਜ਼ਿਲ੍ਹੇ ’ਚ ਸਖਤੀ ਨਾਲ ਆਦਰਸ਼ ਚੋਣ ਜ਼ਾਬਤਾ ਲਾਗੂ ਕਰਨ ਸਬੰਧੀ ਦਿੱਤੇ ਨਿਰਦੇਸ਼

DC Hoshiarpur, Deputy Commissioner Hoshiarpur, Apneet Riyait, Hoshiarpur

Web Admin

Web Admin

5 Dariya News

ਹੁਸ਼ਿਆਰਪੁਰ , 09 Jan 2022

Last updated on: Jan 09, 2022, 00:00 IST

ਜ਼ਿਲ੍ਹਾ ਚੋਣ ਅਫ਼ਸਰ ਅਪਨੀਤ ਰਿਆਤ ਨੇ ਕਿਹਾ ਕਿ ਭਾਰਤ ਚੋਣ ਕਮਿਸ਼ਨ ਵਲੋਂ ਪੰਜਾਬ ਵਿਧਾਨ ਸਭਾ ਚੋਣਾਂ ਦਾ ਸ਼ਡਿਊਲ ਜਾਰੀ ਹੋਣ ਦੇ ਨਾਲ ਹੀ ਸੂਬੇ ਵਿਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ। ਉਹ ਜ਼ਿਲ੍ਹੇ ਵਿਚ ਆਦਰਸ਼ ਚੋਣ ਜ਼ਾਬਤਾ ਨੂੰ ਗੰਭੀਰਤਾ ਨਾਲ ਲਾਗੂ ਕਰਵਾਉਣ ਸਬੰਧੀ ਸਾਰੇ ਵਿਭਾਗਾਂ ਦੇ ਮੁਖੀਆਂ ਦੀ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਜ) ਸੰਦੀਪ ਸਿੰਘ ਵੀ ਮੌਜੂਦ ਸਨ। ਉਨ੍ਹਾਂ ਦੱਸਿਆ ਕਿ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ’ਤੇ ਚਲ ਰਹੀਆਂ ਵੱਖ-ਵੱਖ ਸਕੀਮਾਂ ਤੋਂ ਇਲਾਵਾ ਕੋਈ ਵੀ ਨਵੀਂ ਸਕੀਮ ਜਾਂ ਪ੍ਰੋਜੈਕਟ ਸ਼ੁਰੂ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਨੂੰ ਲਾਗੂ ਕਰਵਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨ ਅਤੇ ਉਲੰਘਣਾ ਕਰਨ ਵਾਲਿਆਂ ਖਿਲਾਫ਼ ਕਾਰਵਾਈ ਯਕੀਨੀ ਬਣਾਉਣ।ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਸੁਚਾਰੂ ਢੰਗ ਨਾਲ ਚੋਣਾਂ ਕਰਵਾਉਣ ਲਈ ਚੋਣ ਸਟਾਫ਼ ਦੀ ਕਈ ਪੜਾਵਾਂ ਵਿਚ ਟਰੇਨਿੰਗ ਕਰਵਾਈ ਜਾ ਚੁੱਕੀ ਹੈ। ਡਿਫੇਸਮੈਂਟ ਆਫ਼ ਪਬਲਿਕ ਪ੍ਰਾਪਰਟੀ ਐਕਟ ਤਹਿਤ ਉਨ੍ਹਾਂ ਸਾਰੇ ਵਿਭਾਗਾਂ ਨੂੰ ਹਦਾਇਤ ਦਿੰਦੇ ਹੋਏ ਕਿਹਾ ਕਿ ਉਹ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਦੇ 24 ਘੰਟੇ ਅੰਦਰ ਸਰਕਾਰੀ ਇਮਾਰਤਾਂ ਤੋਂ ਰਾਜਨੀਤਿਕ ਹੋਰਡਿੰਗਜ਼, ਵਾਲ ਰਾਈਟਿੰਗ, ਪੋਸਟਰ, ਕਟ ਆਊਟ, ਬੈਨਰ, ਝੰਡੇ ਹਟਾਉਣਾ ਯਕੀਨੀ ਬਣਾਉਣ। 

ਉਨ੍ਹਾਂ ਕਿਹਾ ਕਿ ਚੋਣਾਂ ਦੀ ਘੋਸ਼ਣਾ ਤੋਂ ਬਾਅਦ ਜ਼ਿਲ੍ਹੇ ਵਿਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋ ਜਾਂਦੀ ਹੈ, ਇਸ ਲਈ ਸਾਰੇ ਸਰਕਾਰੀ ਅਧਿਕਾਰੀ ਯਕੀਨੀ ਬਣਾਉਣ ਕਿ ਉਨ੍ਹਾਂ ਦੇ ਦਫ਼ਤਰਾਂ ਵਿਚ ਕੋਈ ਵੀ ਇਸ ਤਰ੍ਹਾਂ ਦੀ ਫੋਟੋ, ਸਟੀਕਰ, ਬੈਨਰ, ਝੰਡਾ ਆਦਿ ਨਾ ਹੋਵੇ ਜਿਸ ਵਿਚ ਕਿਸੇ ਰਾਜਨੀਤਿਕ ਦਲ ਦੇ ਨੇਤਾ ਦੀ ਫੋਟੋ ਆਦਿ ਲੱਗੀ ਹੋਵੇ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਪਬਲਿਕ ਪ੍ਰਾਪਰਟੀ ਜਿਸ ਵਿਚ ਰੇਲਵੇ ਸਟੇਸ਼ਨ, ਬਸ ਸਟੈਂਡ, ਏਅਰਪੋਰਟ, ਰੇਲਵੇ ਪੁੱਲ, ਰੋਡਵੇਜ਼, ਸਰਕਾਰੀ ਬੱਸਾਂ, ਬਿਜਲੀ ਤੇ ਟੈਲੀਫੋਨ ਦੇ ਖੰਭਿਆਂ, ਨਗਰ ਨਿਗਮ, ਨਗਰ ਕੌਂਸਲ ਤੇ ਨਗਰ ਪੰਚਾਇਤਾਂ ਦੀਆਂ ਇਮਾਰਤਾਂ ਆਦਿ ਸ਼ਾਮਲ ਹਨ, ਤੋਂ ਵੀ 48 ਘੰਟੇ ਦੇ ਅੰਦਰ ਰਾਜਨੀਤਿਕ ਹੋਰਡਿੰਗਜ਼, ਵਾਲ ਰਾਈਟਿੰਗ, ਪੋਸਟਰ, ਕਟ ਆਊਟ, ਬੈਨਰ, ਝੰਡੇ ਹਟਾਉਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਨਿਸ਼ਚਿਤ ਸਮੇਂ ਤੋਂ ਬਾਅਦ ਜੇਕਰ ਕੋਈ ਮਾਮਲਾ ਧਿਆਨ ਵਿਚ ਆਉਂਦਾ ਹੈ ਤਾਂ ਸਬੰਧਤ ਵਿਭਾਗ ਦੇ ਖਿਲਾਫ਼ ਡਿਫੇਸਮੈਂਟ ਆਫ਼ ਪਬਲਿਕ ਪ੍ਰਾਪਰਟੀ ਐਕਟ ਤਹਿਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਪ੍ਰਾਈਵੇਟ ਘਰਾਂ ਵਿਚ ਵੀ ਘਰ ਦੇ ਮਾਲਕ ਦੀ ਲਿਖਤੀ ਮਨਜ਼ੂਰੀ ਤੋਂ ਬਿਨ੍ਹਾਂ ਕੋਈ ਰਾਜਨੀਤਿਕ ਹੋਰਡਿੰਗਜ਼, ਪੋਸਟਰ, ਬੈਨਰ ਤੇ ਫਲੈਕਸ ਆਦਿ ਨਹੀਂ ਲਗਾਏ ਜਾ ਸਕਦੇ।

ਜ਼ਿਲ੍ਹਾ ਚੋਣ ਅਫ਼ਸਰ ਅਪਨੀਤ ਰਿਆਤ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਚੋਣ ਪ੍ਰਕਿਰਿਆ ਦੌਰਾਨ ਕੋਵਿਡ ਨਿਯਮਾਂ ਦੀ ਪਾਲਣਾ ਯਕੀਨੀ ਬਣਾਇਆ ਜਾਵੇਗਾ ਅਤੇ ਕਿਸੇ ਵੀ ਕਿਸਮ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਚੋਣਾਂ ਨੂੰ ਪਾਰਦਰਸ਼ੀ ਢੰਗ ਨਾਲ ਪੂਰਾ ਕਰਨ ਲਈ ਸੀ.ਵਿਜ਼ਲ ਐਡ ਰਾਹੀਂ ਰਜਿਸਟਰ ਦੀ ਕੀਤੀ ਗਈ ਸ਼ਿਕਾਇਤ ਨੂੰ 100 ਮਿਨਟ ਵਿਚ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਰਾਜ ਵਿਚ ਬਿਨ੍ਹਾਂ ਡਰ ਤੇ ਸ਼ਾਂਤੀ ਨਾਲ ਵੋਟਾਂ ਕਰਵਾਉਣ ਲਈ ਸਰਵੀਲੈਂਸ ਟੀਮਾਂ, ਫਲਾਇੰਗ ਸਕੁਐਡ ਆਦਿ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਕਮਿਸ਼ਨ ਵਲੋਂ ਜਾਰੀ ਸ਼ਡਿਊਲ ਅਨੁਸਾਰ ਵੋਟਾਂ ਲਈ ਨੋਟੀਫਿਕੇਸ਼ਨ 21 ਜਨਵਰੀ 2022 ਨੂੰ ਜਾਰੀ ਹੋਵੇਗਾ ਅਤੇ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਆਖਰੀ ਮਿਤੀ 28 ਜਨਵਰੀ 2022 ਹੋਵੇਗੀ। ਉਨ੍ਹਾਂ ਦੱਸਿਆ ਕਿ 29 ਜਨਵਰੀ 2022 ਨੂੰ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਕੀਤੀ ਜਾਵੇਗੀ ਅਤੇ ਨਾਮਜ਼ਦਗੀ ਪੱਤਰ ਵਾਪਸ ਲੈਣ ਦੀ ਆਖਰੀ ਮਿਤੀ 31 ਜਨਵਰੀ 2022 ਹੈ। ਉਨ੍ਹਾਂ ਦੱਸਿਆ ਕਿ ਵੋਟਾਂ 14 ਫਰਵਰੀ 2022 ਨੂੰ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ 10 ਮਾਰਚ 2022 ਨੂੰ ਹੋਵੇਗੀ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਚੋਣ ਡਿਊਟੀ ਵਿਚ ਲੱਗੇ ਅਧਿਕਾਰੀ ਤੇ ਕਰਮਚਾਰੀ ਆਪਣਾ ਫੋਨ 24 ਘੰਟੇ ਚਾਲੂ ਰੱਖਣ। ਇਸ ਮੌਕੇ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।

 

Tags: DC Hoshiarpur , Deputy Commissioner Hoshiarpur , Apneet Riyait , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD