Thursday, 23 July 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਰਸੋਈ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮਟੌਰ ਵਿਖੇ 900 ਮਹਿਲਾਵਾਂ ਨੂੰ ਵੰਡੀਆਂ ਰਸੋਈ ਕਿੱਟਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ 5-5 ਬੂਟੇ ਲਗਾਉਣ ਅਤੇ ਸੰਭਾਲਣ ਲਈ ਕੀਤਾ ਪ੍ਰੇਰਿਤ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਫਾਰਮਾਸਿਸਟ ਭਰਤੀ ਘੁਟਾਲੇ ਵਿੱਚ ਤਰੁਣ ਚੁੱਘ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਧਿਕਾਰੀ : ਮੋਹਿੰਦਰ ਭਗਤ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਰਕਾਰੀ ਸਕੂਲਾਂ ਦੇ 11ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ₹10,000 ਕਰੋੜ ਦਾ ਨਵਾਂ ਕਰਜ਼ਾ ਲੈ ਕੇ ਪੰਜਾਬ ਨੂੰ ਆਰਥਿਕ ਬਰਬਾਦੀ ਵੱਲ ਧੱਕ ਰਹੀ ਹੈ ਮਾਨ ਸਰਕਾਰ : ਸੁਖਜਿੰਦਰ ਸਿੰਘ ਰੰਧਾਵਾ 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਮੀਮਸਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟ੍ਰੋਟਰਫ ਦਾ ਕੰਮ ਕਰਵਾਇਆ ਸ਼ੁਰੂ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ ਅਸੀਂ ਨੌਜਵਾਨਾਂ ਦੇ ਨਾਲ ਹਾਂ, ਨੌਜਵਾਨਾਂ ਦੇ ਮੁੱਦੇ ਦੇਸ਼ ਦੇ ਮੁੱਦੇ ਹਨ : ਅਰਵਿੰਦ ਕੇਜਰੀਵਾਲ ਅਮਨ ਅਰੋੜਾ ਵੱਲੋਂ ਲੋਕਾਂ ਦਾ ਭਰੋਸਾ ਬਣਾਈ ਰੱਖਣ ਲਈ ਪੁਖ਼ਤਾ ਡਾਟਾ ਸੁਰੱਖਿਆ ਪ੍ਰਣਾਲੀ ਯਕੀਨੀ ਬਣਾਉਣ 'ਤੇ ਜ਼ੋਰ ਪ੍ਰਧਾਨ ਮੰਤਰੀ ਮੋਦੀ ਦੇ ਨਿਵਾਸ ਘੇਰਾਓ ਦੇ ਵਿਰੋਧ ਵਿੱਚ ਭਾਜਪਾ ਵੱਲੋਂ ਚੰਡੀਗੜ੍ਹ ਕਾਂਗਰਸ ਭਵਨ ਦਾ ਘੇਰਾਓ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਨੇ ਪੰਜ ਪਿੰਡਾਂ ਨੂੰ ਪਾਣੀ ਵਾਲਾ ਟੈਂਕ ਸਮਰਪਿਤ ਕੀਤਾ ਭਗਵਾਨ ਸ਼੍ਰੀ ਜਗੰਨਾਥ ਦੀ ਰੱਥ ਯਾਤਰਾ ਭਾਰਤੀ ਸੱਭਿਆਚਾਰ, ਸਮਰਸਤਾ ਅਤੇ ਸੇਵਾ ਦਾ ਜਿਉਂਦਾ-ਜਾਗਦਾ ਪ੍ਰਤੀਕ : ਨਾਇਬ ਸਿੰਘ ਸੈਣੀ ਪੇਪਰ ਲੀਕ ਅਤੇ ਵਿਦਿਆਰਥੀਆਂ 'ਤੇ ਪੁਲਿਸ ਜ਼ੁਲਮ ਖ਼ਿਲਾਫ਼ ਕਾਂਗਰਸ ਭਵਨ ਵਿੱਚ ਕਾਂਗਰਸ ਦਾ ਪ੍ਰਦਰਸ਼ਨ ਨੀਟ ਦੇ ਬਹਾਨੇ ਡੁੱਬਦੀ ਸਿਆਸਤ ਨੂੰ ਜ਼ਿੰਦਾ ਕਰਨ ਵਿੱਚ ਲੱਗੀ ਕਾਂਗਰਸ, ਪੰਜਾਬ ਦੇ ਪਰੀਖਿਆ ਘਪਲਿਆਂ 'ਤੇ ਚੁੱਪ

 

ਵਿਧਾਨ ਸਭਾ ਚੋਣਾ : ਆਦਰਸ਼ ਚੋਣ ਜਾਬਤੇ ਦੀ ਪਾਲਣਾ ਕਰਨ ਸਬੰਧੀ ਰਾਜਨੀਤਿਕ ਪਾਰਟੀਆ ਨਾਲ ਜਿਲ੍ਹਾ ਚੋਣ ਅਫ਼ਸਰ ਨੇ ਕੀਤੀ ਮੀਟਿੰਗ

ਸਮੂਹ ਰਾਜਨੀਤਿਕ ਪਾਰਟੀਆ ਨੂੰ ਮਾਡਲ ਕੋਡ ਆਫ ਕੰਡਕਟ ਦੀ ਪਾਲਣਾ ਬਾਰੇ ਕਰਵਾਇਆ ਜਾਣੂ

DC Mohali, Isha Kalia, Deputy Commissioner Mohali, S.A.S. Nagar, S.A.S. Nagar Mohali, Mohali, Sahibzada Ajit Singh Nagar

Web Admin

Web Admin

5 Dariya News

ਐਸ.ਏ.ਐਸ ਨਗਰ , 09 Jan 2022

Last updated on: Jan 09, 2022, 00:00 IST

ਡਿਪਟੀ ਕਮਿਸ਼ਨਰ-ਕਮ ਜਿਲ੍ਹਾ ਚੋਣ ਅਫਸਰ ਈਸ਼ਾ ਕਾਲੀਆ ਦੀ ਪ੍ਰਧਾਨਗੀ ਹੇਠ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜਿਲ੍ਹੇ ਦੀਆਂ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਆਦਰਸ਼ ਚੋਣ ਜਾਬਤਾ ਲਾਗੂ ਹੋਣ ਤੋ ਬਾਅਦ ਜਾਬਤੇ ਦੀ ਸਖ਼ਤੀ ਨਾਲ ਪਾਲਣਾ ਅਤੇ ਚੋਣਾ ਸਬੰਧੀ ਹੋਰ ਦਿਸ਼ਾ ਨਿਰਦੇਸ਼ ਦੇਣ ਲਈ ਮੀਟਿੰਗ ਹੋਈ । ਇਸ ਮੀਟਿੰਗ ਦੌਰਾਨ ਉਨ੍ਹਾਂ ਰਾਜਨੀਤਿਕ ਪਾਰਟੀਆ ਨੂੰ ਮਾਡਲ ਕੋਡ ਆਫ ਕੰਡਕਟ ਦੀ ਸਖ਼ਤੀ ਨਾਲ ਪਾਲਣਾ ਕੀਤੇ ਜਾਣ ਸਬੰਧੀ ਅਪੀਲ ਕੀਤੀ ਅਤੇ ਕੋਵਿਡ ਮਹਾਂਮਾਰੀ ਦੇ ਪ੍ਰਕੋਪ ਦੇ ਮੱਦੇਨਜ਼ਰ ਸਿਹਤ ਵਿਭਾਗ ਦੇ ਦਿਸ਼ਾ ਨਿਰਦੇਸ਼ਾ ਦੀ ਪਾਲਣਾ ਕੀਤੇ ਜਾਣ ਦੀ ਅਪੀਲ ਵੀ ਕੀਤੀ । ਇਸ ਮੌਕੇ ਉਨ੍ਹਾਂ ਨਾਲ ਸ੍ਰੀ ਨਵਜੋਤ ਸਿੰਘ ਮਾਹਲ ਐਸ.ਐਸ.ਪੀ ਅਤੇ ਸ੍ਰੀਮਤੀ ਕੋਮਲ ਮਿੱਤਲ ਵਧੀਕ ਡਿਪਟੀ ਕਮਿਸ਼ਨਰ ਵੀ ਹਾਜ਼ਰ ਸਨ।ਈਸ਼ਾ ਕਾਲੀਆ ਨੇ ਰਾਜ਼ਨੀਤਿਕ ਪਾਰਟੀਆਂ ਦੇ ਨੁਮਾਇੰਦਿਆ ਨੂੰ ਚੋਣ ਅਮਲ ਦੌਰਾਨ ਸਿਆਸੀ ਪਾਰਟੀਆਂ ਅਤੇ ਇੱਕ ਉਮੀਦਵਾਰ ਵੱਲੋ ਕੀਤੇ ਜਾਣ ਵਾਲੇ ਖਰਚੇ ਅਤੇ ਹੋਰ ਦਿਸ਼ਾ ਨਿਰਦੇਸ਼ਾ ਸਬੰਧੀ ਜਾਣਕਾਰੀ ਦਿੱਤੀ ਅਤੇ ਉਨ੍ਹਾਂ ਨੂੰ ਹਦਾਇਤਾ ਦੀ ਸੀ.ਡੀ ਵੀ ਸੌਪੀ ਗਈ ।

ਉਨ੍ਹਾਂ ਸਮੂਹ ਰਾਜਨਿਕ ਪਾਰਟੀਆਂ ਨੂੰ ਕੋਵਿਡ ਪ੍ਰੋਟੋਕਾਲ ਦੀ ਸਖਤੀ ਨਾਲ ਪਾਲਣਾ ਕਰਨ ਦੀ ਅਪੀਲ ਕੀਤੀ ਅਤੇ ਦੱਸਿਆ ਕਿ  ਪ੍ਰਸ਼ਾਸਨ ਵੱਲੋ ਸੈਕਟਰ ਹੈਲਥ ਰੈਗੂਲੇਟਰ ਨਿਯੁਕਤ ਕੀਤੇ ਗਏ ਹਨ ਜੋ ਸਿਆਸੀ ਪਾਰਟੀਆਂ ਵੱਲੋ ਕੋਵਿਡ ਪ੍ਰੋਟੋਕਾਲ ਦੀ ਕੀਤੀ ਜਾ ਰਹੀ ਪਾਲਣਾ ਨੂੰ ਯਕੀਨੀ ਬਣਾਉਂਣਗੇ । ਉਨ੍ਹਾਂ ਸਿਆਸੀ ਪਾਰਟੀਆਂ ਨੂੰ ਅਪੀਲ ਕੀਤੀ ਕਿ ਉਨ੍ਹਾਂ ਵੱਲੋ ਨਿਯੁਕਤ ਕੀਤੇ ਜਾਣ ਵਾਲੇ ਏਜੰਟਾ ਅਤੇ ਵਰਕਰਾਂ ਦੀ 100 ਫੀਸਦੀ ਵੈਕਸੀਨੇਸ਼ਨ ਯਕੀਨੀ ਬਣਾਈ ਜਾਵੇ। ਉਨ੍ਹਾਂ ਦੱਸਿਆ ਕਿ ਇਸ ਵਾਰ ਵੋਟਿਗ ਦਾ ਸਮਾਂ 1 ਘੰਟੇ ਵਧਾਇਆ ਗਿਆ ਹੈ ਤਾਂ ਜੋ ਕੋਵਿਡ ਲੱਛਣਾ ਨਾਲ ਪੀੜ੍ਹਤ ਜਾਂ ਵਿਕਲਾਗ ਅਤੇ ਬਿਰਧ ਇਸ ਸਮੇਂ ਦੌਰਾਨ ਵੋਟਿੰਗ ਕਰ ਸਕਣ। ਉਨ੍ਹਾਂ ਕੋਵਿਡ ਦੇ ਲੱਛਣਾ ਤੋਂ ਪੀੜ੍ਹਤ ਵਿਅਕਤੀਆਂ ਨੂੰ ਪੋਸਟਲ ਬੈਲਟ ਰਾਹੀ ਵੋਟ ਪਾਉਂਣ ਦੀ ਅਪੀਲ ਕੀਤੀ।  ਜਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਆਦਰਸ਼ ਚੋਣ ਜਾਬਤਾ ਲਾਗੂ ਹੋਣ ਤੋਂ ਬਾਅਦ ਵੱਖ ਵੱਖ ਸਿਆਸੀ ਪਾਰਟੀਆਂ ਵੱਲੋ ਲਗਾਏ ਗਏ ਇਸ਼ਤਿਹਾਰ, ਹੋਰਡਿੰਗ , ਬੈਨਰ ਆਦਿ ਫੋਰੀ ਤੌਰ ਤੇ ਹਟਾ ਦਿੱਤੇ ਜਾਣ । ਇਸ ਦੇ ਨਾਲ ਹੀ ਐਸ.ਐਸ.ਪੀ ਸ੍ਰੀ ਨਵਜੋਤ ਸਿੰਘ ਮਾਹਲ ਵੱਲੋਂ ਵੀ ਸਿਆਸੀ ਪਾਰਟੀਆਂ ਦੇ ਨੁਮਾਇੰਦਿਆ ਨੂੰ ਚੋਣ ਅਮਲ ਦੌਰਾਨ ਅਮਨ ਤੇ ਕਾਨੂੰਨ ਦੀ ਵਿਵਸਥਾ ਕਾਇਮ ਰੱਖਣ ਦੀ ਅਪੀਲ ਕਰਦੇ ਦੱਸਿਆ ਗਿਆ ਕਿ ਜਿਲ੍ਹੇ ਵਿੱਚ 48 ਅੰਤਰਰਾਜੀ ਨਾਕੇ ਲਗਾਏ ਗਏ ਹਨ । ਜਦਕਿ ਜਿਲ੍ਹੇ ਵਿੱਚ ਹੋਰਨਾਂ ਥਾਵਾਂ ਤੇ ਪੁਲਿਸ ਦੀ ਚੋਕਸੀ ਤੇ ਗਸ਼ਤ ਵਧਾਈ ਗਈ ਹੈ । ਉਨ੍ਹਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਗੜਬੜੀ ਜਾ ਚੋਣ ਅਮਲ ਦੀ ਉਲੰਘਣਾ ਦੀ ਜਾਣਕਾਰੀ ਫੌਰੀ ਤੋਰ ਤੇ ਸੀ.ਵਿਜਲ ਐਪ ਰਾਹੀ ਜਾ ਫਿਰ ਨਿੱਜੀ ਤੌਰ ਤੇ ਸੀਨੀਅਰ ਅਧਿਕਾਰੀਆਂ ਦੇ ਨੋਟਿਸ ਵਿੱਚ ਲਿਆਦੀ ਜਾਵੇ ।

 

Tags: DC Mohali , Isha Kalia , Deputy Commissioner Mohali , S.A.S. Nagar , S.A.S. Nagar Mohali , Mohali , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD