Thursday, 23 July 2026

 

 

ਖ਼ਾਸ ਖਬਰਾਂ ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਮੀਮਸਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟ੍ਰੋਟਰਫ ਦਾ ਕੰਮ ਕਰਵਾਇਆ ਸ਼ੁਰੂ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ ਅਸੀਂ ਨੌਜਵਾਨਾਂ ਦੇ ਨਾਲ ਹਾਂ, ਨੌਜਵਾਨਾਂ ਦੇ ਮੁੱਦੇ ਦੇਸ਼ ਦੇ ਮੁੱਦੇ ਹਨ : ਅਰਵਿੰਦ ਕੇਜਰੀਵਾਲ ਅਮਨ ਅਰੋੜਾ ਵੱਲੋਂ ਲੋਕਾਂ ਦਾ ਭਰੋਸਾ ਬਣਾਈ ਰੱਖਣ ਲਈ ਪੁਖ਼ਤਾ ਡਾਟਾ ਸੁਰੱਖਿਆ ਪ੍ਰਣਾਲੀ ਯਕੀਨੀ ਬਣਾਉਣ 'ਤੇ ਜ਼ੋਰ ਪ੍ਰਧਾਨ ਮੰਤਰੀ ਮੋਦੀ ਦੇ ਨਿਵਾਸ ਘੇਰਾਓ ਦੇ ਵਿਰੋਧ ਵਿੱਚ ਭਾਜਪਾ ਵੱਲੋਂ ਚੰਡੀਗੜ੍ਹ ਕਾਂਗਰਸ ਭਵਨ ਦਾ ਘੇਰਾਓ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਨੇ ਪੰਜ ਪਿੰਡਾਂ ਨੂੰ ਪਾਣੀ ਵਾਲਾ ਟੈਂਕ ਸਮਰਪਿਤ ਕੀਤਾ ਭਗਵਾਨ ਸ਼੍ਰੀ ਜਗੰਨਾਥ ਦੀ ਰੱਥ ਯਾਤਰਾ ਭਾਰਤੀ ਸੱਭਿਆਚਾਰ, ਸਮਰਸਤਾ ਅਤੇ ਸੇਵਾ ਦਾ ਜਿਉਂਦਾ-ਜਾਗਦਾ ਪ੍ਰਤੀਕ : ਨਾਇਬ ਸਿੰਘ ਸੈਣੀ ਪੇਪਰ ਲੀਕ ਅਤੇ ਵਿਦਿਆਰਥੀਆਂ 'ਤੇ ਪੁਲਿਸ ਜ਼ੁਲਮ ਖ਼ਿਲਾਫ਼ ਕਾਂਗਰਸ ਭਵਨ ਵਿੱਚ ਕਾਂਗਰਸ ਦਾ ਪ੍ਰਦਰਸ਼ਨ ਨੀਟ ਦੇ ਬਹਾਨੇ ਡੁੱਬਦੀ ਸਿਆਸਤ ਨੂੰ ਜ਼ਿੰਦਾ ਕਰਨ ਵਿੱਚ ਲੱਗੀ ਕਾਂਗਰਸ, ਪੰਜਾਬ ਦੇ ਪਰੀਖਿਆ ਘਪਲਿਆਂ 'ਤੇ ਚੁੱਪ ਸੂਬੇ ਦੇ ਹਰ ਜ਼ਿਲ੍ਹੇ ਵਿੱਚ ਖੁੱਲ੍ਹੇਗਾ ਸਟਾਰਟਅੱਪਸ ਦਾ ਦੁਆਰ, ਨੌਜਵਾਨਾਂ ਲਈ ਰੁਜ਼ਗਾਰ ਅਤੇ ਸਵੈ-ਰੁਜ਼ਗਾਰ ਦਾ ਬਣੇਗਾ ਮਜ਼ਬੂਤ ਆਧਾਰ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਪ੍ਰਿੰਟਿੰਗ ਅਤੇ ਸਟੇਸ਼ਨਰੀ ਵਿਭਾਗ ਵਿੱਚ ਆਧੁਨਿਕ ਅਤੇ ਨਵੀਨਤਮ ਤਕਨੀਕ ਅਪਣਾਉਣ ਦੀਆਂ ਸੰਭਾਵਨਾਵਾਂ ਤਲਾਸ਼ੀਆਂ ਜਾਣ - ਰਾਜਪਾਲ ਗਵਰਨਰ ਨੇ ਗਊਸ਼ਾਲਾ ਦੇ ਨਵੀਨੀਕਰਨ ਕਾਰਜ ਦੀ ਕੀਤੀ ਸ਼ੁਰੂਆਤ ਗੰਨੌਰ ਇੰਡੀਆ ਇੰਟਰਨੈਸ਼ਨਲ ਹਾਰਟੀਕਲਚਰ ਮਾਰਕੀਟ ਪ੍ਰੋਜੈਕਟ ਨੂੰ ਜਲਦੀ ਤੋਂ ਜਲਦੀ ਕੀਤਾ ਜਾਵੇ ਪੂਰਾ - ਖੇਤੀਬਾੜੀ ਮੰਤਰੀ ਸ਼ਿਆਮ ਸਿੰਘ ਰਾਣਾ ਪਾਣੀਪਤ ਦੇ ਦਿਵਿਆਂਗ ਬੱਚੇ ਨੂੰ ਮਿਲਣਗੇ ਅਤਿ-ਆਧੁਨਿਕ ਬਾਇਓਨਿਕ ਬਨਾਵਟੀ ਅੰਗ ਮੁੱਖ ਮੰਤਰੀ ਨੇ ਪੱਤਰਕਾਰਾਂ ਨੂੰ ਲੋਕਤੰਤਰ ਦੀ ਸਜਗ ਚੇਤਨਾ ਦੱਸਿਆ, ਕਿਹਾ- ਸੱਚ ਅਤੇ ਜ਼ਿੰਮੇਵਾਰੀ ਹੀ ਪੱਤਰਕਾਰੀ ਦੀ ਅਸਲ ਤਾਕਤ ਪੰਜਾਬ ਪਹਿਲੀ ਤੋਂ ਬਾਰ੍ਹਵੀਂ ਜਮਾਤ ਤੱਕ ਆਰਟੀਫੀਸ਼ੀਅਲ ਇੰਟੈਲੀਜੈਂਸ ਨੂੰ ਮੁੱਖ ਵਿਸ਼ੇ ਵਜੋਂ ਸ਼ਾਮਲ ਕਰਨ ਵਾਲਾ ਭਾਰਤ ਦਾ ਪਹਿਲਾ ਸੂਬਾ ਬਣਿਆ : ਹਰਜੋਤ ਸਿੰਘ ਬੈਂਸ ਅੰਮ੍ਰਿਤਸਰ 'ਚ ਕਾਂਗਰਸੀ ਵਰਕਰਾਂ ਨੇ ਮੁੱਖ ਮੰਤਰੀ ਤੀਰਥ ਯਾਤਰਾ ਬੱਸ 'ਤੇ ਕੀਤਾ ਹਮਲਾ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 2,300 ਡਾਇਬੀਟੀਜ਼ ਮਰੀਜ਼ਾਂ ਦਾ ਕੈਸ਼ਲੈੱਸ ਇਲਾਜ, ₹6.5 ਕਰੋੜ ਦੇ ਇਲਾਜ ਦਾ ਖ਼ਰਚ ਕੀਤਾ ਗਿਆ ਭਾਰਤ ਨੂੰ ਵਿਕਸਤ ਬਣਾਉਣ ਲਈ ਚੰਗੀ ਸਿੱਖਿਆ ਜ਼ਰੂਰੀ, ਦਿੱਲੀ ਤੋਂ ਬਾਅਦ ਪੰਜਾਬ ਵਿੱਚ ਵੀ ਸ਼ਾਨਦਾਰ ਸਿੱਖਿਆ ਦੇ ਰਹੀ ਆਪ ਸਰਕਾਰ- ਅਰਵਿੰਦ ਕੇਜਰੀਵਾਲ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ

 

ਜ਼ਿਲ੍ਹਾ ਚੋਣ ਅਫਸਰ ਵੱਲੋ ਆਦਰਸ਼ ਚੋਣ ਜਾਬਤਾ ਸਖ਼ਤੀ ਨਾਲ ਲਾਗੂ ਕਰਨ ਦੇ ਹੁਕਮ

ਆਦਰਸ਼ ਚੋਣ ਜਾਬਤਾ ਲੱਗਣ ਉਪਰੰਤ ਪ੍ਰਸ਼ਾਸਨ ਵੱਲੋ ਕੀਤੇ ਬੰਦੋਬਸਤ ਬਾਰੇ ਦੱਸਣ ਲਈ ਜ਼ਿਲ੍ਹਾ ਚੋਣ ਅਫ਼ਸਰ ਨੇ ਪੱਤਰਕਾਰ ਮਿਲਣੀ ਨੂੰ ਕੀਤਾ ਸੰਬੋਧਨ

DC Mohali, Isha Kalia, Deputy Commissioner Mohali, S.A.S. Nagar, S.A.S. Nagar Mohali, Mohali, Sahibzada Ajit Singh Nagar

Web Admin

Web Admin

5 Dariya News

ਐਸ.ਏ.ਐਸ ਨਗਰ , 09 Jan 2022

Last updated on: Jan 09, 2022, 00:00 IST

ਭਾਰਤੀ ਚੋਣ ਕਮਿਸ਼ਨ ਵੱਲੋ ਪੰਜਾਬ ਵਿਧਾਨ ਸਭਾ ਚੋਣਾਂ ਦਾ ਐਲਾਣ ਕੀਤੇ ਜਾਣ ਮਗਰੋ ਜ਼ਿਲ੍ਹਾ ਐਸ.ਏ.ਐਸ ਨਗਰ ਵਿੱਚ ਆਦਰਸ਼ ਚੋਣ ਜਾਬਤਾ ਤੁਰੰਤ ਪ੍ਰਭਾਵ ਨਾਲ ਸ਼ਖਤੀ ਨਾਲ ਲਾਗੂ ਕਰ ਦਿੱਤਾ ਗਿਆ ਹੈ। ਇਨ੍ਹਾਂ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਚੋਣ ਅਫ਼ਸਰ–ਕਮ –ਡਿਪਟੀ ਕਮਿਸ਼ਨਰ ਐਸ.ਏ.ਐਸ ਨਗਰ ਸ਼੍ਰੀਮਤੀ ਈਸ਼ਾ ਕਾਲੀਆ ਵੱਲੋ ਅੱਜ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੱਤਰਕਾਰ ਮਿਲਣੀ ਨੂੰ ਸੰਬੋਧਨ ਕੀਤਾ ਅਤੇ ਆਦਰਸ਼ ਚੋਣ ਜਾਬਤਾ ਲਾਗੂ ਹੋਣ ਤੋਂ ਬਾਅਦ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵੱਲੋ ਕੀਤੇ ਗਏ ਪ੍ਰਬੰਧਾ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ । ਇਸ ਮੌਕੇ ਉਨ੍ਹਾਂ ਨਾਲ ਸ੍ਰੀ ਨਵਜੋਤ ਸਿੰਘ ਮਾਹਲ ਐਸ.ਐਸ.ਪੀ ਅਤੇ ਸ੍ਰੀਮਤੀ ਕੋਮਲ ਮਿੱਤਲ ਵਧੀਕ ਡਿਪਟੀ ਕਮਿਸ਼ਨਰ ਵੀ ਹਾਜ਼ਰ ਸਨ।ਪੱਤਰਕਾਰ ਮਿਲਣੀ ਦੌਰਾਨ ਜ਼ਿਲ੍ਹਾ ਚੋਣ ਅਫ਼ਸਰ–ਕਮ –ਡਿਪਟੀ ਕਮਿਸ਼ਨਰ ਐਸ.ਏ.ਐਸ ਨਗਰ ਸ਼੍ਰੀਮਤੀ ਈਸ਼ਾ ਕਾਲੀਆ ਨੇ ਦੱਸਿਆ ਕਿ ਜਿਲ੍ਹਾ ਐਸ.ਏ.ਐਸ ਨਗਰ ਵਿੱਚ ਤਿੰਨ ਵਿਧਾਨ ਸਭਾ ਹਲਕਿਆ ਵਿੱਚ ਕੁੱਲ 7,83,228 ਵੋਟਰ ਕਰਨਗੇ ਆਪਣੇ ਜ਼ਮਹੂਰੀ ਹੱਕ ਦੀ ਵਰਤੋ ਕਰਨਗੇ । ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਅੰਦਰ ਕੁੱਲ 902 ਪੋਲਿੰਗ ਬੂਥ ਬਣਾਏ ਗਏ ਹਨ । ਉਨ੍ਹਾਂ ਦੱਸਿਆ  ਕਿ ਚੋਣ ਸਮਾ ਸਾਰਣੀ ਅਨੁਸਾਰ ਜਿਲ੍ਹੇ ਵਿੱਚ 21 ਜਨਵਰੀ ਨੂੰ ਨੋਟੀਫਿਕਸ਼ਨ ਹੋਵੇਗਾ ਜਿਸ ਪਿਛੋ 28 ਜਨਵਰੀ ਤੱਕ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾ ਸਕਣਗੇ ।  29 ਜਨਵਰੀ ਨੂੰ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਹੋਵੇਗੀ ਅਤੇ 31 ਜਨਵਰੀ ਨੂੰ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਣਗੇ । 

ਉਨ੍ਹਾਂ ਦੱਸਿਆ ਕਿ 14 ਫਰਵਰੀ ਨੂੰ ਤਿੰਨੋ ਵਿਧਾਨ ਸਭਾ ਹਲਕਿਆ ਵਿੱਚ ਵੋਟਾਂ ਪੈਣਗੀਆਂ ਅਤੇ 10 ਮਾਰਚ 2022 ਨੂੰ ਵੋਟਾਂ ਦੀ ਗਿਣਤੀ ਹੋਵੇਗੀ। ਸ੍ਰੀਮਤੀ ਈਸ਼ਾ ਕਾਲੀਆ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ 410318 ਮਰਦ ਵੋਟਰ ਹਨ ਜਦਕਿ 372867 ਔਰਤਾਂ ਅਤੇ 43 ਟ੍ਰਾਸਜੈਂਡਰ ਵੋਟਰ ਵਜੋ ਰਿਜ਼ਸਟਰ ਹਨ। ਈਸ਼ਾ ਕਾਲੀਆ ਨੇ ਸ਼ਪੱਸਟ ਕੀਤਾ ਕਿ ਭਾਰਤੀ ਚੋਣ ਕਮਿਸ਼ਨ ਦੇ ਹੁਕਮਾ ਮੁਤਾਬਿਕ ਜ਼ਿਲ੍ਹੇ ਦੀ ਹਦੂਦ ਅੰਦਰ 15 ਜਨਵਰੀ ਤੱਕ ਕੋਈ ਰੋਡ ਸ਼ੋਅ ,ਪਦ ਯਾਤਰਾ, ਸਾਈਕਲ,ਬਾਈਕ, ਵਾਹਨ ਰੈਲੀ ਅਤੇ ਜਲੂਸ ਕੱਢਣ ਤੇ ਮੁਕੰਮਲ ਰੋਕ ਲਗਾਈ ਗਈ ਹੈ । ਇਸ ਦੇ ਨਾਲ ਹੀ ਸਮੂਹ ਰਾਜ਼ਨੀਤਿਕ ਪਾਰਟੀਆਂ ਵੱਲੋ ਕੀਤੀਆਂ ਜਾਣ ਵਾਲੀਆਂ ਸੰਭਾਵੀ ਰੈਲੀਆਂ ਤੇ ਵੀ 15 ਜਨਵਰੀ ਤੱਕ ਰੋਕ ਲਗਾਈ ਗਈ ਹੈ । ਉਨ੍ਹਾਂ ਦੱਸਿਆ ਕਿ ਚੋਣ ਕਮਿਸ਼ਨ ਵੱਲੋ 15 ਜਨਵਰੀ ਨੂੰ ਸਥਿਤੀ ਦੀ ਸਮੀਖਿਆ ਕੀਤੇ ਜਾਣ ਉਪਰੰਤ ਅਗਲੇ ਨਿਰਦੇਸ਼ ਜਾਰੀ ਕੀਤੇ ਜਾਣਗੇ । ਜਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਚੋਣਾਂ ਦਾ ਅਮਲ ਕਿਸੇ ਭੈਅ, ਡਰ, ਜਾ ਲਾਲਚ ਤੋਂ ਮੁਕਤ ਕਰਾ ਕੇ ਨਿਰਪੱਖ ਢੰਗ ਨਾਲ ਨੇਪਰੇ ਚਾੜਨ ਲਈ ਜਿਲ਼੍ਹੇ ਵਿੱਚ ਸਟੈਟਿਕ ਸਰਵਲੈਸ ਟੀਮਾ, ਵੀਡੀਉ ਟੀਮਾ ਅਤੇ ਫਲਾਈੰਗ ਸਕੋਇਡ ਟੀਮਾਂ ਸਥਾਪਤ ਕੀਤੀਆਂ ਗਈਆ ਹਨ ਜਿਨ੍ਹਾਂ ਨੇ ਤੁਰੰਤ ਪ੍ਰਭਾਵ ਨਾਲ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ । ਉਨ੍ਹਾਂ ਦੱਸਿਆ ਕਿ  ਚੋਣ ਅਮਲ ਦੌਰਾਨ ਕਿਸੇ ਵੀ ਤਰ੍ਹਾਂ ਦੀ ਗੜਬੜੀ ਨੂੰ ਰੋਕਣ ਲਈ ਸੀ.ਵਿਜਲ ਐਪ ਜਾਰੀ ਕੀਤਾ ਗਿਆ ਹੈ ਜਿਸ ਨੂੰ ਕੋਈ ਵੀ ਵੋਟਰ ਆਪਣੇ ਮੋਬਾਇਲ ਫੋਨ ਵਿੱਚ ਡਾਉਂਨਲੋਡ ਕਰ ਕੇ ਚੋਣਾ ਦੋਰਾਨ ਹੁੰਦੀ ਗੜਬੜੀ ਦੀ ਰਿਪੋਰਟ ਨੂੰ ਤਸਵੀਰ ਰਾਹੀ ਭੇਜ ਸਕਦਾ ਹੈ । ਜਿਸ ਉੱਤੇ ਪ੍ਰਸ਼ਾਸਨ ਵੱਲੋ 90 ਮਿੰਟ ਦੇ ਅੰਦਰ ਅੰਦਰ ਕਾਰਵਾਈ ਕੀਤੀ ਜਾਵੇਗੀ । ਈਸ਼ਾ ਕਾਲੀਆ ਨੇ ਦੱਸਿਆ ਕਿ ਇਸ ਵਾਰ ਦੀਆਂ ਵਿਧਾਨ ਸਭਾ ਚੋਣਾ ਦੌਰਾਨ ਕੋਵਿਡ ਮਾਹਾਂਮਾਰੀ ਦੇ ਪ੍ਰਕੋਪ ਦੇ ਮੱਦੇਨਜ਼ਰ ਵੱਖਰੇ ਪ੍ਰਬੰਧ ਵੀ ਕੀਤੇ ਗਏ ਹਨ । 

ਉਨ੍ਹਾਂ ਦੱਸਿਆ ਕਿ ਸਮੂਹ ਰਾਜਨਿਕ ਪਾਰਟੀਆਂ ਨੂੰ ਕੋਵਿਡ ਪ੍ਰੋਟੋਕਾਲ ਦੀ ਸਖਤੀ ਨਾਲ ਪਾਲਣਾ ਕਰਨ ਦੀ ਹਦਾਇਤ ਕੀਤੀ ਗਈ ਹੈ । ਇਸ ਦੇ ਨਾਲ ਹੀ ਸੈਕਟਰ ਹੈਲਥ ਰੈਗੂਲੇਟਰ ਨਿਯੁਕਤ ਕੀਤੇ ਗਏ ਹਨ ਜੋ ਸਿਆਸੀ ਪਾਰਟੀਆਂ ਵੱਲੋ ਕੋਵਿਡ ਪ੍ਰੋਟੋਕਾਲ ਦੀ ਕੀਤੀ ਜਾ ਰਹੀ ਪਾਲਣਾ ਨੂੰ ਯਕੀਨੀ ਬਣਾਉਂਣਗੇ । ਉਨ੍ਹਾਂ ਦੱਸਿਆ ਕਿ ਚੋਣ ਅਮਲੇ ਦੀ 100 ਫੀਸਦੀ ਵੈਕਸੀਨੇਸ਼ਨ ਯਕੀਨੀ ਬਣਾਈ ਜਾਵੇਗੀ ਅਤੇ ਸਿਆਸੀ ਪਾਰਟੀਆਂ ਨੂੰ ਵੀ ਇਹ ਅਪੀਲ ਕੀਤੀ ਗਈ ਹੈ ਕਿ ਉਨ੍ਹਾਂ ਵੱਲੋ ਨਿਯੁਕਤ ਕੀਤੇ ਜਾਣ ਵਾਲੇ ਏਜੰਟਾ ਅਤੇ ਵਰਕਰਾਂ ਦੀ 100 ਫੀਸਦੀ ਵੈਕਸੀਨੇਸ਼ਨ ਯਕੀਨੀ ਬਣਾਈ ਜਾਵੇ। ਜਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਆਦਰਸ਼ ਚੋਣ ਜਾਬਤਾ ਲਾਗੂ ਹੋਣ ਤੋਂ ਬਾਅਦ ਵੱਖ ਵੱਖ ਸਿਆਸੀ ਪਾਰਟੀਆਂ ਵੱਲੋ ਲਗਾਏ ਗਏ ਇਸ਼ਤਿਹਾਰ, ਹੋਰਡਿੰਗ , ਬੈਨਰ ਆਦਿ ਫੋਰੀ ਤੌਰ ਤੇ ਹਟਾਏ ਜਾਣ ਦੇ ਹੁਕਮ ਜਾਰੀ ਕੀਤੇ ਗਏ ਹਨ । ਇਸ ਦੌਰਾਨ ਐਸ.ਐਸ.ਪੀ ਸ਼੍ਰੀ ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਜਿਲ੍ਹੇ ਦੀ ਹਦੂਦ ਅੰਦਰ ਕਿਸੇ ਵੀ ਕਿਸਮ ਦੇ ਅਗਨ ਸ਼ਾਸਤਰ, ਅਸਲਾ, ਵਿਸਫੋਟਕ, ਜਲਨਸੀਲ ਵਸਤਾ ਅਤੇ ਤੇਜ਼ਧਾਰ ਹਥਿਆਰ ਜਿਵੇ ਬਰਛਾ ਤ੍ਰਿਸ਼ੂਲ ਆਦਿ ਨੂੰ ਲੈ ਕੇ ਚੱਲਣ ਤੇ ਪਾਬੰਦੀ ਲਗਾਈ ਗਈ ਹੈ ਅਤੇ ਅਸਲਾ ਧਾਰਕਾ ਨੂੰ ਆਪਣਾ ਅਸਲਾ ਥਾਣਿਆਂ ਅਤੇ ਅਸਲਾ ਡੀਲਰਾਂ ਪਾਸ ਤੁਰੰਤ ਜਮ੍ਹਾ ਕਰਵਾਉਂਣ  ਦੇ ਹੁਕਮ ਜਾਰੀ ਕੀਤੇ ਗਏ ਹਨ । ਉਨ੍ਹਾਂ ਦੱਸਿਆ ਕਿ ਹੁਣ ਤੱਕ ਜਿਲ੍ਹੇ ਵਿੱਚ ਮੌਜੂਦ ਕੁੱਲ ਅਸਲਾ ਧਾਰਕਾ ਵਿੱਚੋ 70 ਫੀਸਦੀ ਨੇ ਅਸਲਾ ਜਮ੍ਹਾ ਕਰਵਾ ਦਿੱਤਾ ਹੈ । ਉਨ੍ਹਾਂ ਦੱਸਿਆ ਕਿ ਜਿਲ੍ਹੇ ਵਿੱਚ ਨਾਜ਼ਾਇਜ ਸ਼ਰਾਬ, ਨਗਦੀ ਅਤੇ ਗੁਆਢੀ ਸੂਬਿਆ ਤੋਂ ਗੈਰ ਕਾਨੂੰਨੀ ਅਨਸਰਾਂ ਦੀ ਆਮਦ ਨੂੰ ਰੋਕਣ ਲਈ 48 ਅੰਤਰਰਾਜੀ ਨਾਕੇ ਲਗਾਏ ਗਏ ਹਨ ਅਤੇ ਜਿਲ੍ਹੇ ਵਿੱਚ ਹੋਰਨਾ ਥਾਵਾਂ ਤੇ ਵੀ ਪੁਲਿਸ ਦੀ ਚੌਕਸੀ ਅਤੇ ਗਸ਼ਤ ਵਧਾ ਦਿੱਤੀ ਗਈ  ਹੈ ।

 

Tags: DC Mohali , Isha Kalia , Deputy Commissioner Mohali , S.A.S. Nagar , S.A.S. Nagar Mohali , Mohali , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD