Thursday, 04 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ

 

ਕਾਂਗਰਸ ਨੇ ਦਲਿਤ ਵੋਟ ਲਈ ਚੰਨੀ ਦਾ 'ਯੂਜ਼ ਐਂਡ ਥ੍ਰੋ' ਕੀਤਾ : ਰਾਘਵ ਚੱਢਾ

ਕਿਹਾ, ਸੁਰਜੇਵਾਲਾ ਦੇ ਤਿੰਨ ਮੁੱਖ ਮੰਤਰੀਆਂ ਵਾਲੇ ਬਿਆਨ ਨੇ ਕਾਂਗਰਸ ਦੀ ਨੀਅਤ ਦੀ ਪੋਲ ਖੋਲ੍ਹ ਦਿੱਤੀ

Raghav Chadha, AAP, Aam Aadmi Party, Vineet Verma, Jagtar Singh Sanghera, Harchand Singh Barsat, AAP, Aam Aadmi Party, AAP Punjab, Aam Aadmi Party Punjab

Web Admin

Web Admin

5 Dariya News

ਚੰਡੀਗੜ੍ਹ , 09 Jan 2022

Last updated on: Jan 09, 2022, 00:00 IST

ਆਮ ਆਦਮੀ ਪਾਰਟੀ (ਆਪ) ਦੇ ਪੰਜਾਬ ਮਾਮਲਿਆਂ ਦੇ ਸਹਿ-ਇੰਚਾਰਜ ਰਾਘਵ ਚੱਢਾ ਨੇ ਕਾਂਗਰਸ ਆਗੂ ਅਤੇ ਰਾਹੁਲ ਗਾਂਧੀ ਦੇ ਕਰੀਬੀ ਰਣਦੀਪ ਸੁਰਜੇਵਾਲਾ ਦੇ ਪੰਜਾਬ 'ਚ ਮੁੱਖ ਮੰਤਰੀ ਦੇ ਅਹੁਦੇ ਲਈ ਤਿੰਨ ਚਿਹਰੇ ਸੁਨੀਲ ਜਾਖੜ, ਨਵਜੋਤ ਸਿੱਧੂ ਅਤੇ ਚਰਨਜੀਤ ਸਿੰਘ ਚੰਨੀ  ਦੇ ਬਿਆਨ 'ਤੇ ਹੈਰਾਨੀ ਪ੍ਰਗਟ ਕਰਦਿਆਂ ਕਿਹਾ ਕਿ ਜਿਹੜੀ ਪਾਰਟੀ ਇੰਨੇ ਦਿਨਾਂ 'ਚ ਮੁੱਖ ਮੰਤਰੀ ਦੇ ਚਿਹਰੇ 'ਤੇ ਕੋਈ ਫੈਸਲਾ ਨਹੀਂ ਲੈ ਸਕੀ, ਉਹ ਪੰਜਾਬ ਨੂੰ ਸਥਿਰ ਸਰਕਾਰ ਦੇਣ ਦਾ ਦਾਅਵਾ ਕਿਵੇਂ ਕਰ ਸਕਦੀ ਹੈ। ਸੁਰਜੇਵਾਲਾ ਦੇ ਇਸ ਬਿਆਨ ਨਾਲ ਕਾਂਗਰਸ ਦੀ ਨੀਅਤ ਦੀ ਪੋਲ ਖੁਲ੍ਹ ਚੁਕੀ ਹੈ।ਐਤਵਾਰ ਨੂੰ ਇੱਕ ਡਿਜੀਟਲ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਚੱਢਾ ਨੇ ਕਿਹਾ ਕਿ ਕਾਂਗਰਸ ਨੇ ਮੁੱਖ ਮੰਤਰੀ ਚੰਨੀ ਨੂੰ 'ਯੂਜ਼ ਐਂਡ ਥ੍ਰੋ' ਦੀ ਆਪਣੀ ਨੀਤੀ ਤਹਿਤ 'ਨਾਈਟ ਵਾਚਮੈਨ' (ਚੌਕੀਦਾਰ) ਦੀ ਤਰ੍ਹਾਂ ਇਸਤੇਮਾਲ ਕੀਤਾ ਹੈ। ਚੱਢਾ ਨੇ ਕਿਹਾ ਕਿ ਮੁੱਖ ਮੰਤਰੀ ਚੰਨੀ ਦਲਿਤ ਸਮਾਜ ਤੋਂ ਹਨ, ਇਸ ਲਈ ਕਾਂਗਰਸ ਨੇ ਚੰਨੀ ਨੂੰ ਦਲਿਤ ਵੋਟ ਲਈ ਵਰਤਿਆ ਹੈ। ਕਾਂਗਰਸ ਦੀ ਨੀਅਤ ਦਲਿਤਾਂ ਦਾ ਵਿਕਾਸ ਨਹੀਂ ਸਗੋਂ ਉਨ੍ਹਾਂ ਦੀਆਂ ਵੋਟਾਂ ਲੈਣ ਦੀ ਹੈ। ਇਹ ਦਲਿਤ ਸਮਾਜ ਨਾਲ ਸਿੱਧੇ ਤੌਰ 'ਤੇ ਧੋਖਾ ਹੈ।ਚੱਢਾ ਨੇ ਕਿਹਾ ਕਿ ਆਪਸੀ ਫੁੱਟ ਕਾਰਨ ਕਾਂਗਰਸ ਪਾਰਟੀ ਅੰਦਰੋਂ ਖੋਖਲੀ ਹੋ ਚੁੱਕੀ ਹੈ। ਸਾਰੇ ਕਾਂਗਰਸੀ ਆਗੂ ਕੁਰਸੀ ਲਈ ਆਪਸ ਵਿੱਚ ਲੜ ਰਹੇ ਹਨ, ਜਿਸ ਦਾ ਖ਼ਮਿਆਜ਼ਾ ਪਿਛਲੇ ਪੰਜ ਸਾਲਾਂ ਤੋਂ ਪੰਜਾਬ ਦੇ ਲੋਕ  ਨੂੰ ਭੁਗਤਣਾ ਪੈ ਰਿਹਾ ਹੈ। ਚੱਢਾ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਸੁਨੀਲ ਜਾਖੜ ਅਤੇ ਨਵਜੋਤ ਸਿੰਘ ਸਿੱਧੂ ਦੀ ਆਪਸ ਵਿੱਚ ਹੀ ਨਹੀਂ ਬਣਦੀ ਤਾਂ ਇਹ ਸਰਕਾਰ ਕਿਵੇਂ ਚਲਾਉਣਗੇ। ਕਾਂਗਰਸ ਦੇ ਆਪਸੀ ਕਲੇਸ਼ ਨੇ ਪਾਰਟੀ ਨੂੰ ‘ਮੈਡ ਫਾਈਟ ਹਾਊਸ’ ਬਣਾ ਦਿੱਤਾ ਹੈ।

ਕਾਂਗਰਸ ਦੇ ਆਪਸੀ ਕਲੇਸ਼ ਦਾ ਜ਼ਿਕਰ ਕਰਦਿਆਂ ਚੱਢਾ ਨੇ ਕਿਹਾ ਕਿ ਕਾਂਗਰਸੀ ਆਗੂਆਂ ਵਿਚਾਲੇ 'ਗ੍ਰਹਿ ਯੁੱਧ' ਇਸ ਤਰ੍ਹਾਂ ਚੱਲ ਰਹੀ ਹੈ, ਸਿੱਧੂ ਬਨਾਮ ਚੰਨੀ, ਚੰਨੀ ਬਨਾਮ ਜਾਖੜ, ਜਾਖੜ ਬਨਾਮ ਬਾਜਵਾ, ਬਾਜਵਾ ਬਨਾਮ ਸਿੱਧੂ, ਆਸ਼ੂ ਬਨਾਮ ਚੰਨੀ, ਕੇ.ਪੀ ਰਾਣਾ ਬਨਾਮ ਆਸ਼ੂ, ਓ.ਪੀ. ਸੋਨੀ ਬਨਾਮ ਸਿੱਧੂ,ਰੰਧਾਵਾ ਬਨਾਮ ਸਿੱਧੂ,ਸਿੱਧੂ ਬਨਾਮ ਆਵਲਾ ਬਿੱਟੂ ਬਨਾਮ ਚੰਨੀ, ਬਿੱਟੂ ਬਨਾਮ ਸਿੱਧੂ, ਮਨਪ੍ਰੀਤ ਬਾਦਲ ਬਨਾਮ ਸਿੱਧੂ, ਪਰਗਟ ਸਿੰਘ ਬਨਾਮ ਬਿੱਟੂ, ਰਾਜਾ ਵੜਿੰਗ ਬਨਾਮ ਰੰਧਾਵਾ, ਰਾਜ ਕੁਮਾਰ ਵੇਰਕਾ ਬਨਾਮ ਰਾਜਾ ਵੜਿੰਗ, ਰਾਜਾ ਵੜਿੰਗ ਬਨਾਮ ਮਨਪ੍ਰੀਤ ਬਾਦਲ, ਨਵਜੋਤ ਸਿੱਧੂ ਬਨਾਮ ਸੁੱਖੀ ਰੰਧਾਵਾ, ਸੁੱਖੀ ਰੰਧਾਵਾ ਬਨਾਮ ਰਾਣਾ ਗੁਰਜੀਤ, ਰਾਣਾ ਗੁਰਜੀਤ ਬਨਾਮ ਨਵਤੇਜ ਚੀਮਾ, ਕੇਪੀ ਰਾਣਾ ਬਨਾਮ ਵਰਿੰਦਰ ਢਿੱਲੋਂ, ਵਰਿੰਦਰ ਢਿੱਲੋਂ ਬਨਾਮ ਮੂਸੇਵਾਲਾ, ਪ੍ਰਤਾਪ ਬਾਜਵਾ ਬਨਾਮ ਸੁੱਖੀ ਰੰਧਾਵਾ, ਸੁੱਖੀ ਰੰਧਾਵਾ ਬਨਾਮ ਸਿੱਧੂ, ਸਿੱਧੂ ਬਨਾਮ ਸੁਨੀਲ ਜਾਖੜ, ਸੁਨੀਲ ਸਿੰਘ ਜਾਖੜ ਬਨਾਮ ਚੰਨੀ, ਭਾਰਤ ਆਸ਼ੂ ਬਨਾਮ ਸਿੱਧੂ। ਕੁਰਸੀ ਲਈ ਇਹ ਸਾਰੇ ਇੱਕ ਦੂਜੇ ਦੀ ਖਿੱਚ-ਧੂਹ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਪੰਜਾਬ ਨੂੰ ਕਦੇ ਵੀ ਸਥਿਰ ਸਰਕਾਰ ਨਹੀਂ ਦੇ ਸਕਦੀ। ਅਸਲ ਵਿਚ ਪਿਛਲੇ ਪੰਜ ਸਾਲਾਂ ਤੋਂ ਕਾਂਗਰਸ ਨੇ ਪੰਜਾਬ ਵਿਚ ਸਰਕਾਰ ਨਹੀਂ ਬਲਕਿ 'ਸਰਕਸ' ਚਲਾਈ ਹੈ। ਚੰਨੀ ਦੀ ਜਾਖੜ ਨਾਲ ਨਹੀਂ ਬਣਦੀ, ਜਾਖੜ ਦੀ ਬਾਜਵਾ ਨਾਲ ਨਹੀਂ ਬਣਦੀ, ਬਾਜਵਾ ਦੀ ਰੰਧਾਵਾ ਨਾਲ ਨਹੀਂ ਬਣਦੀ, ਰੰਧਾਵਾ ਦੀ ਬਿੱਟੂ ਨਾਲ ਨਹੀਂ ਬਣਦੀ ਅਤੇ ਸਿੱਧੂ ਦੀ ਕਿਸੇ ਨਾਲ ਨਹੀਂ ਬਣਦੀ। ਕਾਂਗਰਸ ਦੀ ਵੀ ਲੋਕਾਂ ਨਾਲ ਨਹੀਂ ਬਣਦੀ, ਇਸ ਲਈ ਹੁਣ ਦੇਸ਼ ਦੇ ਲੋਕਾਂ ਵਾਂਗ ਪੰਜਾਬ ਦੇ ਲੋਕਾਂ ਨੇ ਵੀ ਕਾਂਗਰਸ ਦੀ ਪੰਜਾਬ ਤੋਂ ਵਿਦਾਇਗੀ ਕਰਨ ਦਾ ਮਨ ਬਣਾ ਲਿਆ ਹੈ।ਚੱਢਾ ਨੇ ਪੰਜਾਬ ਦੇ ਲੋਕਾਂ ਨੂੰ ਆਮ ਆਦਮੀ ਪਾਰਟੀ ਨੂੰ ਸਮਰਥਨ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਨੂੰ ਇੱਕ ਸਥਿਰ ਅਤੇ ਇਮਾਨਦਾਰ ਸਰਕਾਰ ਦੇਵੇਗੀ। 'ਆਪ' ਸਰਕਾਰ ਪੰਜਾਬ ਨੂੰ ਮੁੜ ਸ਼ਾਂਤਮਈ ਅਤੇ ਖੁਸ਼ਹਾਲ ਬਣਾਵੇਗੀ ਅਤੇ ਸੂਬੇ ਵਿੱਚ ਅਮਨ-ਸ਼ਾਂਤੀ ਅਤੇ ਆਪਸੀ ਭਾਈਚਾਰਾ ਕਾਇਮ ਕਰੇਗੀ। ਇਸ ਮੌਕੇ 'ਆਪ' ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ, ਵਪਾਰ ਮੰਡਲ ਦੇ ਸੂਬਾ ਪ੍ਰਧਾਨ ਵਿਨੀਤ ਵਰਮਾ ਅਤੇ ਪਾਰਟੀ ਦੇ ਬੁਲਾਰੇ ਜਗਤਾਰ ਸਿੰਘ ਸੰਘੇੜਾ ਵੀ ਹਾਜ਼ਰ ਸਨ।

 

Tags: Raghav Chadha , AAP , Aam Aadmi Party , Vineet Verma , Jagtar Singh Sanghera , Harchand Singh Barsat , AAP , Aam Aadmi Party , AAP Punjab , Aam Aadmi Party Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD