Friday, 10 May 2024

 

 

ਖ਼ਾਸ ਖਬਰਾਂ ਪੰਜਾਬ ਪੁਲਿਸ ਨੇ 48 ਘੰਟਿਆਂ ਅੰਦਰ ਸੁਲਝਾਈ ਬਾਊਂਸਰ ਹੱਤਿਆ ਕਾਂਡ ਦੀ ਗੁੱਥੀ; ਲੱਕੀ ਪਟਿਆਲ ਗੈਂਗ ਦੇ ਦੋ ਸ਼ੂਟਰ ਸੰਖੇਪ ਮੁਕਾਬਲੇ ਉਪਰੰਤ ਕਾਬੂ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਨਾਮਜ਼ਦਗੀਆਂ ਭਰਨ ਦੇ ਤੀਜੇ ਦਿਨ ਇੱਕ ਉਮੀਦਵਾਰ ਨੇ ਭਰੇ ਕਾਗਜ਼ ਵੋਟ ਫ਼ੀਸਦੀ ਵਧਾਉਣ ਲਈ ਅਨੋਖਾ ਉਪਰਾਲਾ- "ਆਪਣੀ ਵੋਟ ਪਾਓ, ਘਰ ਲਿਜਾਓ ਖਾਸ ਤੋਹਫਾ" ਡਿਪਟੀ ਕਮਿਸ਼ਨਰ ਪਰਮਵੀਰ ਸਿੰਘ ਨੇ ਜ਼ਿਲ੍ਹਾ ਹੈਲਥ ਸੁਸਾਇਟੀ ਦੀ ਮੀਟਿੰਗ ਕਰਦਿਆਂ ਸਿਹਤ ਪ੍ਰੋਗਰਾਮਾਂ ਦਾ ਜਾਇਜ਼ਾ ਲਿਆ ਇਲੈਕਟ੍ਰਾਨਿਕ ਅਤੇ ਸੋਸ਼ਲ ਮੀਡੀਆ 'ਤੇ ਚੋਣ ਮੁਹਿੰਮ ਦੇ ਇਸ਼ਤਿਹਾਰ ਨੂੰ ਪ੍ਰਸਾਰਿਤ ਕਰਨ ਲਈ ਪ੍ਰੀ-ਸਰਟੀਫਿਕੇਸ਼ਨ ਹੋਣਾ ਲਾਜ਼ਮੀ- ਖਰਚਾ ਨਿਗਰਾਨ ਸ਼ਿਲਪੀ ਸਿਨਹਾ ਡਾ.ਓਬਰਾਏ ਦੇ ਯਤਨਾਂ ਸਦਕਾ ਤਰਨਤਾਰਨ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਭੀਖ ਨਹੀਂ ਪੜਾਈ ਮੰਗੋ: ਸੰਜੀਵ ਕੁਮਾਰ, ਐਸ.ਡੀ.ਐਮ.ਮਲੋਟ ਚੰਡੀਗੜ੍ਹ 'ਚ ਵੀ ਹੋਈ ਆਮ ਆਦਮੀ ਪਾਰਟੀ ਮਜ਼ਬੂਤ, ਅਕਾਲੀ ਦਲ ਬਾਦਲ ਨੂੰ ਵੱਡਾ ਝਟਕਾ! ਸਨੌਰ ਹਲਕੇ ਵਿੱਚ ਪ੍ਰਨੀਤ ਕੌਰ ਦੇ ਹੱਕ 'ਚ ਭਾਰੀ ਇਕੱਠ ਭਗਵੰਤ ਮਾਨ ਨੇ ਲੁਧਿਆਣਾ ਤੋਂ ਲੋਕ ਸਭਾ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਜਗਰਾਉਂ ਵਿਖੇ ਕੀਤਾ ਚੋਣ ਪ੍ਰਚਾਰ ਦੇਸ਼ ਚ ਭਾਜਪਾ ਦੀ ਅਜਿਹੀ ਸਰਕਾਰ- ਜੋ ਕਰ ਰਹੀ ਹੈ ਪੱਕੀਆਂ ਨੌਕਰੀਆਂ ਨੂੰ ਕੱਚੇ : ਵਰੁਣ ਚੌਧਰੀ ਭਗਵੰਤ ਮਾਨ ਨੇ ਸ਼ਾਹਕੋਟ 'ਚ ਜਲੰਧਰ ਦੇ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ ਧੋਖੇਬਾਜ਼ਾਂ ਨੂੰ ਜਵਾਬ ਜਲੰਧਰ ਦੇ ਲੋਕ ਦੇਣਗੇ ਆਪ ਦੇ ਸਹਿਯੋਗ ਨਾਲ ਕੇਂਦਰ ਵਿੱਚ ਅਗਲੀ ਸਰਕਾਰ ਬਣੇਗੀ : ਮੀਤ ਹੇਅਰ ਵਿਜੇ ਇੰਦਰ ਸਿੰਗਲਾ ਨੇ ਪੰਜਾਬ ਅਤੇ ਆਪਣੇ ਹਲਕੇ ਦੇ ਉੱਜਵਲ ਭਵਿੱਖ ਦਾ ਵਾਅਦਾ ਕੀਤਾ ਲੋਕ ਸਭਾ ਤੋਂ ਗੈਰਹਾਜ਼ਰ ਰਹਿਣ ਵਾਲਿਆਂ ਨੂੰ ਵੋਟ ਮੰਗਣ ਦਾ ਅਧਿਕਾਰ ਨਹੀਂ : ਐਨ.ਕੇ. ਸ਼ਰਮਾ ‘ਪੰਜ ਆਬ’ 1 ਜੂਨ ਨੂੰ ਕਰੇਗਾ ਮਤਦਾਨ, ਨੂੰ ਦਰਸਾਉਦਾ ਕੰਧ ਚਿੱਤਰ ਲੋਕ ਅਰਪਨ ਖਰਚਾ ਨਿਗਰਾਨ ਸ਼ਿਲਪੀ ਸਿਨਹਾ ਨੇ ਡਿਪਟੀ ਕਮਿਸ਼ਨਰ ਅਤੇ ਐਸ. ਐਸ. ਪੀ. ਦੀ ਮੌਜੂਦਗੀ ਚ ਕੀਤਾ ਲੋਕ ਅਰਪਣ ਮੈਂ ਪੋਹ ਦੀਆਂ ਠੰਢੀਆਂ ਰਾਤਾਂ ਵਿੱਚ ਦਿੱਲੀ ਦੀਆਂ ਸੜਕਾਂ ਤੇ ਕਿਸਾਨਾਂ ਦੇ ਹੱਕ ਵਿੱਚ ਲੜਾਈ ਲੜੀ : ਗੁਰਜੀਤ ਸਿੰਘ ਔਜਲਾ ਮੋਦੀ ਨੇ ਦੇਸ਼ ਦੇ ਕਿਸਾਨਾਂ ਅਤੇ ਸਿਪਾਹੀਆਂ ਨੂੰ ਫੇਲ੍ਹ ਕੀਤਾ : ਪ੍ਰਤਾਪ ਸਿੰਘ ਬਾਜਵਾ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਪਣੀ ਚੋਣ ਮੁਹਿੰਮ ਨੂੰ ਤੇਜ਼ ਕੀਤਾ ਕਾਂਗਰਸ ਨੇ ਹਰ ਨਵੇਂ ਗ੍ਰੈਜੂਏਟ ਨੂੰ ਪਹਿਲੀ ਨੌਕਰੀ ਦੀ ਗਾਰੰਟੀ ਦੇਣ ਦਾ ਵਾਅਦਾ ਕੀਤਾ: ਵੜਿੰਗ ਡਾ: ਸੁਭਾਸ਼ ਸ਼ਰਮਾ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਮਾਤਾ ਨੈਣਾ ਦੇਵੀ ਮੰਦਿਰ ਵਿਖੇ ਮੱਥਾ ਟੇਕਣ ਉਪਰੰਤ ਚੋਣ ਮੁਹਿੰਮ ਦੀ ਸ਼ੁਰੂਆਤ ਕੀਤੀ

 

ਡਿਪਟੀ ਕਮਿਸ਼ਨਰ ਵੱਲੋਂ ਕੋਵਿਡ ਟੀਕਾਕਰਣ ਦੀ ਬੂਸਟਰ ਡੋਜ਼ ਦੀ ਸ਼ੁਰੂਆਤ ਦਾ ਉਦਘਾਟਨ

ਸਾਰੇ ਹੈਲਥ ਵਰਕਰ, ਫਰੰਟਲਾਈਨ ਕਰਮਚਾਰੀ ਤੇ 60 ਸਾਲ ਤੋਂ ਵੱਧ ਉਮਰ ਦੇ ਵਿਅਕਤੀ ਜੋ ਹੋਰ ਬਿਮਾਰੀਆਂ ਤੋਂ ਪੀੜਤ ਹਨ, ਬੂਸਟਰ ਡੋਜ਼ ਲਈ ਯੋਗ ਹਨ - ਡਿਪਟੀ ਕਮਿਸ਼ਨਰ

DC Ludhiana, Varinder Kumar Sharma, Deputy Commissioner Ludhiana

Web Admin

Web Admin

5 Dariya News

ਲੁਧਿਆਣਾ , 10 Jan 2022

ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਅੱਜ ਸਥਾਨਕ ਦਯਾਨੰਦ ਮੈਡੀਕਲ ਕਾਲਜ ਅਤੇ ਹਸਪਤਾਲ ਦੇ ਡੁਮਰਾ ਆਡੀਟੋਰੀਅਮ ਵਿਖੇ ਕੋਵਿਡ ਟੀਕਾਕਰਨ ਦੀ ਬੂਸਟਰ ਡੋਜ਼ ਦੀ ਸ਼ੁਰੂਆਤ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਜਗਰਾਉਂ) ਡਾ. ਨਯਨ ਜੱਸਲ, ਸਿਵਲ ਸਰਜਨ ਡਾ.ਐਸ.ਪੀ. ਸਿੰਘ, ਡੀ.ਐਮ.ਸੀ.ਐਚ. ਦੀ ਪ੍ਰਬੰਧਕੀ ਕਮੇਟੀ ਦੇ ਸਕੱਤਰ ਸ੍ਰੀ ਪ੍ਰੇਮ  ਗੁਪਤਾ, ਡਾ. ਰਾਜੇਸ਼ ਮਹਾਜਨ, ਡਾ. ਬਿਸ਼ਵ ਮੋਹਨ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਾਰੇ ਹੈਲਥ ਵਰਕਰ, ਫਰੰਟਲਾਈਨ ਕਰਮਚਾਰੀ ਅਤੇ 60 ਸਾਲ ਤੋਂ ਵੱਧ ਉਮਰ ਦੇ ਵਿਅਕਤੀ ਜੋ ਪਹਿਲਾਂ ਹੀ ਹੋਰ ਬਿਮਾਰੀਆਂ ਤੋਂ ਪੀੜਤ ਹਨ, ਜੇਕਰ ਉਹ ਦੂਜੀ ਖੁਰਾਕ ਲੈਣ ਦੀ ਮਿਤੀ ਤੋਂ 9 ਮਹੀਨੇ ਪੂਰੇ ਕਰ ਚੁੱਕੇ ਹਨ ਤਾਂ ਬੂਸਟਰ ਸ਼ਾਟ ਲਈ ਯੋਗ ਹਨ।ਉਨ੍ਹਾਂ ਚੋਣ ਡਿਊਟੀ 'ਤੇ ਤਾਇਨਾਤ ਸਮੂਹ ਸਰਕਾਰੀ ਅਮਲੇ ਨੂੰ ਵੀ ਅਪੀਲ ਕੀਤੀ ਕਿ ਉਹ ਜਲਦ ਤੋਂ ਜਲਦ ਆਪਣਾ ਟੀਕਾਕਰਣ ਕਰਵਾਉਣ।

ਬਾਅਦ ਵਿੱਚ, ਡਿਪਟੀ ਕਮਿਸ਼ਨਰ ਵੱਲੋਂ ਡੀ.ਐਮ.ਸੀ.ਐਚ. ਵਿਖੇ ਇੱਕ ਵਿਸ਼ੇਸ਼ ਕੋਵਿਡ ਓ.ਪੀ.ਡੀ. ਦਾ ਉਦਘਾਟਨ ਵੀ ਕੀਤਾ ਗਿਆ।ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਚੋਣ ਡਿਊਟੀ 'ਤੇ ਤਾਇਨਾਤ ਅਧਿਆਪਕਾਂ, ਸਰਕਾਰੀ ਸਟਾਫ਼, ਬੈਂਕ ਕਰਮਚਾਰੀ, ਬੀਮਾ ਖੇਤਰ ਆਦਿ ਸਮੇਤ ਸਮੂਹ ਚੋਣ ਅਮਲੇ ਲਈ ਇੱਕ ਵਿਸ਼ੇਸ਼ ਟੀਕਾਕਰਨ ਕੈਂਪ ਭਲਕੇ 11 ਜਨਵਰੀ, 2022 ਨੂੰ ਲੁਧਿਆਣਾ ਦੇ ਸਰਕਾਰੀ ਕਾਲਜ (ਲੜਕੀਆਂ) ਦੇ ਆਡੀਟੋਰੀਅਮ ਵਿਖੇ ਸਵੇਰੇ 10 ਵਜੇ ਤੋਂ 2 ਵਜੇ ਤੱਕ ਲਗਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿੱਚ ਕੋਵਿਸ਼ੀਲਡ ਅਤੇ ਕੋਵੈਕਸੀਨ ਦੋਵੇਂ ਵੈਕਸੀਨ ਉਪਲਬਧ ਹੋਣਗੀਆਂ।ਵਧੀਕ ਡਿਪਟੀ ਕਮਿਸ਼ਨਰ ਜਗਰਾਉਂ-ਕਮ-ਨੋਡਲ ਅਫ਼ਸਰ ਟੀਕਾਕਰਨ ਡਾ. ਨਯਨ ਜੱਸਲ ਨੇ ਦੱਸਿਆ ਕਿ ਕਰਮਚਾਰੀਆਂ ਨੂੰ ਐਂਟਰੀ ਗੇਟ 'ਤੇ ਸ਼ਨਾਖਤ ਲਈ ਆਪਣਾ ਪਛਾਣ ਪੱਤਰ ਲੈ ਕੇ ਆਉਣਾ ਪਵੇਗਾ ਕਿਉਂਕਿ ਵਿਭਾਗ ਦੇ ਸਬੂਤ ਤੋਂ ਬਿਨਾਂ ਕੋਈ ਐਂਟਰੀ ਨਹੀਂ ਹੋਵੇਗੀ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਕਰਮਚਾਰੀਆਂ ਦੇ ਪਰਿਵਾਰਕ ਮੈਂਬਰਾਂ ਆਦਿ ਦਾ ਕੋਈ ਵੀ ਟੀਕਾਕਰਨ ਨਹੀਂ ਕੀਤਾ ਜਾਵੇਗਾ।ਉਨ੍ਹਾਂ ਕਿਹਾ ਕਿ ਇਸ ਸਬੰਧੀ ਸਾਰੇ ਵਿਭਾਗਾਂ ਦੇ ਮੁਖੀਆਂ ਨੂੰ ਪਹਿਲਾਂ ਹੀ ਰਸਮੀ ਪੱਤਰ ਜਾਰੀ ਕੀਤੇ ਜਾ ਚੁੱਕੇ ਹਨ ਅਤੇ ਜੇਕਰ ਕੋਈ ਅਧਿਕਾਰੀ ਚੋਣ ਡਿਊਟੀ ਦੌਰਾਨ ਕੋਵਿਡ ਪਾਜ਼ੀਟਿਵ ਪਾਇਆ ਜਾਂਦਾ ਹੈ ਤਾਂ ਇਸ ਦੀ ਪੂਰੀ ਜ਼ਿੰਮੇਵਾਰੀ ਵਿਭਾਗ ਦੇ ਮੁਖੀ ਅਤੇ ਸਬੰਧਤ ਅਧਿਕਾਰੀ ਦੀ ਹੋਵੇਗੀ।

 

Tags: DC Ludhiana , Varinder Kumar Sharma , Deputy Commissioner Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD