Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਰਿਟਰਨਿੰਗ ਅਫ਼ਸਰਾਂ ਨੂੰ ਮੈਰਿਜ ਪੈਲੇਸਾਂ ਤੇ ਹੋਟਲਾਂ ’ਚ ਹੋਣ ਵਾਲੇ ਰਾਜਨੀਤਿਕ ਸਮਾਗਮਾਂ ਤੇ ਮੀਟਿੰਗਾਂ ਦੀ ਅਗੇਤੀ ਸੂਚੀ ਦੇਣੀ ਬਣਾਈ ਜਾਵੇ ਯਕੀਨੀ : ਅਪਨੀਤ ਰਿਆਤ

ਜ਼ਿਲ੍ਹਾ ਚੋਣ ਅਫ਼ਸਰ ਨੇ ਮੈਰਿਜ ਪੈਲੇਸਾਂ ਤੇ ਹੋਟਲਾਂ ਦੇ ਮਾਲਕਾਂ ਨੂੰ ਚੋਣ ਕਮਿਸ਼ਨ ਤੋਂ ਜਾਰੀ ਹਦਾਇਤਾਂ ਤੋਂ ਕਰਵਾਇਆ ਜਾਣੂ

 DC Hoshiarpur, Deputy Commissioner Hoshiarpur, Apneet Riyait, Hoshiarpur

Web Admin

Web Admin

5 Dariya News

ਹੁਸ਼ਿਆਰਪੁਰ , 11 Jan 2022

Last updated on: Jan 11, 2022, 00:00 IST

ਜ਼ਿਲ੍ਹਾ ਚੋਣ ਅਫ਼ਸਰ ਅਪਨੀਤ ਰਿਆਤ ਨੇ ਮੈਰਿਜ ਪੈਲੇਸਾਂ ਅਤੇ ਹੋਟਲ ਮਾਲਕਾਂ ਨੂੰ ਨਿਰਦੇਸ਼ ਦਿੱਤੇ ਕਿ ਉਹ ਆਪਣੇ ਪੈਲੇਸਾਂ ਤੇ ਹੋਟਲਾਂ ਵਿਚ ਹੋਣ ਵਾਲੇ ਰਾਜਨੀਤਿਕ ਸਮਾਗਮਾਂ, ਮੀਟਿੰਗਾਂ ਦੀ ਅਗੇਤੀ ਸੂਚਨਾ ਸਬੰਧਤ ਰਿਟਰਨਿੰਗ ਅਫ਼ਸਰ ਨੂੰ ਦੇਣਾ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਹਰ ਰਾਜਨੀਤਿਕ ਦਲ ਲਈ ਇਹ ਜਰੂਰੀ ਹੈ ਕਿ ਉਹ ਇਨ੍ਹਾਂ ਸਥਾਨਾਂ ’ਤੇ ਸਮਾਗਮਾਂ ਅਤੇ ਮੀਟਿੰਗਾਂ ਕਰਵਾਉਣ ਸਬੰਧੀ ਸਬੰਧਤ ਰਿਟਰਨਿੰਗ ਅਫ਼ਸਰ ਤੋਂ ਆਗਿਆ ਲੈਣ ਅਤੇ ਸਿਰਫ ਆਗਿਆ ਮਿਲਣ ’ਤੇ ਹੀ ਉਹ ਮੈਰਿਜ ਪੈਲੇਸਾਂ ਅਤੇ ਹੋਟਲਾਂ ਵਿਚ ਰਾਜਨੀਤਿਕ ਸਮਾਗਮ ਅਤੇ ਮੀਟਿੰਗਾਂ ਕਰਨ। ਉਹ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਵਿਧਾਨ ਸਭਾ ਚੋਣਾਂ ਸਬੰਧੀ ਜ਼ਿਲ੍ਹੇ ਦੇ ਮੈਰਿਜ ਪੈਲੇਸਾਂ ਅਤੇ ਹੋਟਲਾਂ ਦੇ ਮਾਲਕਾਂ ਨਾਲ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। 

ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਜ) ਸੰਦੀਪ ਸਿੰਘ ਵੀ ਮੌਜੂਦ ਸਨ।ਜ਼ਿਲ੍ਹਾ ਚੋਣ ਅਫ਼ਸਰ ਨੇ ਮੈਰਿਜ ਪੈਲੇਸ ਮਾਲਕਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਆਪਣੇ ਮੈਰਿਜ ਪੈਲੇਸ ਵਿਚ ਹੋਣ ਵਾਲੇ ਰਾਜਨੀਤਿਕ ਸਮਾਗਮਾਂ ਦੀ ਬੁਕਿੰਗ ਦਾ ਰਿਕਾਰਡ ਮੇਨਟੇਨ ਰੱਖਣ। ਉਨ੍ਹਾਂ ਕਿਹਾ ਕਿ ਜੇਕਰ ਚੈਕਿੰਗ ਦੌਰਾਨ ਪਾਇਆ ਗਿਆ ਕਿ ਮੈਰਿਜ ਪੈਲੇਸ ਵਿਚ ਹੋ ਰਹੇ ਸਮਾਗਮਾਂ  ਜਾਂ ਮੀਟਿੰਗਾਂ ਲਈ ਰਿਟਰਨਿੰਗ ਅਫ਼ਸਰ ਤੋਂ ਆਗਿਆ ਨਹੀਂ ਲਈ ਹੈ ਤਾਂ ਸਬੰਧਤ ਮੈਰਿਜ ਪੈਲੇਸ ਦਾ ਲਾਇਸੰਸ ਰੱਦ ਕਰ ਦਿੱਤਾ ਜਾਵੇਗਾ। ਇਸ ਮੌਕੇ ਸਹਾਇਕ ਕਰ ਤੇ ਆਬਕਾਰੀ ਕਮਿਸ਼ਨਰ ਅਵਤਾਰ ਸਿੰਘ ਕੰਗ, ਤਹਿਸੀਲਦਾਰ ਚੋਣਾਂ ਹਰਮਿੰਦਰ ਸਿੰਘ, ਕਾਨੂੰਗੋ ਦੀਪਕ ਕੁਮਾਰ ਵੀ ਮੌਜੂਦ ਸਨ।

 

Tags: DC Hoshiarpur , Deputy Commissioner Hoshiarpur , Apneet Riyait , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD