Thursday, 23 July 2026

 

 

ਖ਼ਾਸ ਖਬਰਾਂ ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਮੀਮਸਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟ੍ਰੋਟਰਫ ਦਾ ਕੰਮ ਕਰਵਾਇਆ ਸ਼ੁਰੂ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ ਅਸੀਂ ਨੌਜਵਾਨਾਂ ਦੇ ਨਾਲ ਹਾਂ, ਨੌਜਵਾਨਾਂ ਦੇ ਮੁੱਦੇ ਦੇਸ਼ ਦੇ ਮੁੱਦੇ ਹਨ : ਅਰਵਿੰਦ ਕੇਜਰੀਵਾਲ ਅਮਨ ਅਰੋੜਾ ਵੱਲੋਂ ਲੋਕਾਂ ਦਾ ਭਰੋਸਾ ਬਣਾਈ ਰੱਖਣ ਲਈ ਪੁਖ਼ਤਾ ਡਾਟਾ ਸੁਰੱਖਿਆ ਪ੍ਰਣਾਲੀ ਯਕੀਨੀ ਬਣਾਉਣ 'ਤੇ ਜ਼ੋਰ ਪ੍ਰਧਾਨ ਮੰਤਰੀ ਮੋਦੀ ਦੇ ਨਿਵਾਸ ਘੇਰਾਓ ਦੇ ਵਿਰੋਧ ਵਿੱਚ ਭਾਜਪਾ ਵੱਲੋਂ ਚੰਡੀਗੜ੍ਹ ਕਾਂਗਰਸ ਭਵਨ ਦਾ ਘੇਰਾਓ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਨੇ ਪੰਜ ਪਿੰਡਾਂ ਨੂੰ ਪਾਣੀ ਵਾਲਾ ਟੈਂਕ ਸਮਰਪਿਤ ਕੀਤਾ ਭਗਵਾਨ ਸ਼੍ਰੀ ਜਗੰਨਾਥ ਦੀ ਰੱਥ ਯਾਤਰਾ ਭਾਰਤੀ ਸੱਭਿਆਚਾਰ, ਸਮਰਸਤਾ ਅਤੇ ਸੇਵਾ ਦਾ ਜਿਉਂਦਾ-ਜਾਗਦਾ ਪ੍ਰਤੀਕ : ਨਾਇਬ ਸਿੰਘ ਸੈਣੀ ਪੇਪਰ ਲੀਕ ਅਤੇ ਵਿਦਿਆਰਥੀਆਂ 'ਤੇ ਪੁਲਿਸ ਜ਼ੁਲਮ ਖ਼ਿਲਾਫ਼ ਕਾਂਗਰਸ ਭਵਨ ਵਿੱਚ ਕਾਂਗਰਸ ਦਾ ਪ੍ਰਦਰਸ਼ਨ ਨੀਟ ਦੇ ਬਹਾਨੇ ਡੁੱਬਦੀ ਸਿਆਸਤ ਨੂੰ ਜ਼ਿੰਦਾ ਕਰਨ ਵਿੱਚ ਲੱਗੀ ਕਾਂਗਰਸ, ਪੰਜਾਬ ਦੇ ਪਰੀਖਿਆ ਘਪਲਿਆਂ 'ਤੇ ਚੁੱਪ ਸੂਬੇ ਦੇ ਹਰ ਜ਼ਿਲ੍ਹੇ ਵਿੱਚ ਖੁੱਲ੍ਹੇਗਾ ਸਟਾਰਟਅੱਪਸ ਦਾ ਦੁਆਰ, ਨੌਜਵਾਨਾਂ ਲਈ ਰੁਜ਼ਗਾਰ ਅਤੇ ਸਵੈ-ਰੁਜ਼ਗਾਰ ਦਾ ਬਣੇਗਾ ਮਜ਼ਬੂਤ ਆਧਾਰ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਪ੍ਰਿੰਟਿੰਗ ਅਤੇ ਸਟੇਸ਼ਨਰੀ ਵਿਭਾਗ ਵਿੱਚ ਆਧੁਨਿਕ ਅਤੇ ਨਵੀਨਤਮ ਤਕਨੀਕ ਅਪਣਾਉਣ ਦੀਆਂ ਸੰਭਾਵਨਾਵਾਂ ਤਲਾਸ਼ੀਆਂ ਜਾਣ - ਰਾਜਪਾਲ ਗਵਰਨਰ ਨੇ ਗਊਸ਼ਾਲਾ ਦੇ ਨਵੀਨੀਕਰਨ ਕਾਰਜ ਦੀ ਕੀਤੀ ਸ਼ੁਰੂਆਤ ਗੰਨੌਰ ਇੰਡੀਆ ਇੰਟਰਨੈਸ਼ਨਲ ਹਾਰਟੀਕਲਚਰ ਮਾਰਕੀਟ ਪ੍ਰੋਜੈਕਟ ਨੂੰ ਜਲਦੀ ਤੋਂ ਜਲਦੀ ਕੀਤਾ ਜਾਵੇ ਪੂਰਾ - ਖੇਤੀਬਾੜੀ ਮੰਤਰੀ ਸ਼ਿਆਮ ਸਿੰਘ ਰਾਣਾ ਪਾਣੀਪਤ ਦੇ ਦਿਵਿਆਂਗ ਬੱਚੇ ਨੂੰ ਮਿਲਣਗੇ ਅਤਿ-ਆਧੁਨਿਕ ਬਾਇਓਨਿਕ ਬਨਾਵਟੀ ਅੰਗ ਮੁੱਖ ਮੰਤਰੀ ਨੇ ਪੱਤਰਕਾਰਾਂ ਨੂੰ ਲੋਕਤੰਤਰ ਦੀ ਸਜਗ ਚੇਤਨਾ ਦੱਸਿਆ, ਕਿਹਾ- ਸੱਚ ਅਤੇ ਜ਼ਿੰਮੇਵਾਰੀ ਹੀ ਪੱਤਰਕਾਰੀ ਦੀ ਅਸਲ ਤਾਕਤ ਪੰਜਾਬ ਪਹਿਲੀ ਤੋਂ ਬਾਰ੍ਹਵੀਂ ਜਮਾਤ ਤੱਕ ਆਰਟੀਫੀਸ਼ੀਅਲ ਇੰਟੈਲੀਜੈਂਸ ਨੂੰ ਮੁੱਖ ਵਿਸ਼ੇ ਵਜੋਂ ਸ਼ਾਮਲ ਕਰਨ ਵਾਲਾ ਭਾਰਤ ਦਾ ਪਹਿਲਾ ਸੂਬਾ ਬਣਿਆ : ਹਰਜੋਤ ਸਿੰਘ ਬੈਂਸ ਅੰਮ੍ਰਿਤਸਰ 'ਚ ਕਾਂਗਰਸੀ ਵਰਕਰਾਂ ਨੇ ਮੁੱਖ ਮੰਤਰੀ ਤੀਰਥ ਯਾਤਰਾ ਬੱਸ 'ਤੇ ਕੀਤਾ ਹਮਲਾ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 2,300 ਡਾਇਬੀਟੀਜ਼ ਮਰੀਜ਼ਾਂ ਦਾ ਕੈਸ਼ਲੈੱਸ ਇਲਾਜ, ₹6.5 ਕਰੋੜ ਦੇ ਇਲਾਜ ਦਾ ਖ਼ਰਚ ਕੀਤਾ ਗਿਆ ਭਾਰਤ ਨੂੰ ਵਿਕਸਤ ਬਣਾਉਣ ਲਈ ਚੰਗੀ ਸਿੱਖਿਆ ਜ਼ਰੂਰੀ, ਦਿੱਲੀ ਤੋਂ ਬਾਅਦ ਪੰਜਾਬ ਵਿੱਚ ਵੀ ਸ਼ਾਨਦਾਰ ਸਿੱਖਿਆ ਦੇ ਰਹੀ ਆਪ ਸਰਕਾਰ- ਅਰਵਿੰਦ ਕੇਜਰੀਵਾਲ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ

 

ਉਮੀਦਵਾਰਾਂ ਦੇ ਚੋਣ ਖਰਚੇ ਉਤੇ ਅੱਖ ਰੱਖਣ ਲਈ ਮੀਡੀਆ ਸਰਟੀਫਿਕੇਸ਼ਨ ਤੇ ਮਾਨੀਟਰਿੰਗ ਕਮੇਟੀ ਗਠਿਤ

ਇਲੈਕਟ੍ਰੋਨਿਕ ਮੀਡੀਆ ਉਤੇ ਇਸ਼ਤਹਾਰ ਦੇਣ ਤੋਂ ਪਹਿਲਾਂ ਕਮੇਟੀ ਦੀ ਪ੍ਰਵਾਨਗੀ ਲੈਣੀ ਜ਼ਰੂਰੀ

DC Mohali, Isha Kalia, Deputy Commissioner Mohali, S.A.S. Nagar, S.A.S. Nagar Mohali, Mohali, Sahibzada Ajit Singh Nagar

Web Admin

Web Admin

5 Dariya News

ਐਸ.ਏ.ਐਸ ਨਗਰ , 11 Jan 2022

Last updated on: Jan 11, 2022, 00:00 IST

ਜਿਲ੍ਹਾ ਚੋਣ ਅਧਿਕਾਰੀ ਕਮ ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਦੀਆਂ ਹਦਾਇਤਾਂ ਉਤੇ ਜਿਲ੍ਹੇ ਦੇ 03 ਵਿਧਾਨ ਸਭਾ ਹਲਕਿਆਂ ਤੋਂ ਚੋਣ ਲੜਨ ਵਾਲੇ ਉਮੀਦਵਾਰਾਂ ਵੱਲੋਂ ਮੀਡੀਆ ਉਤੇ ਕੀਤੇ ਜਾਣ ਵਾਲੇ ਖਰਚ ਉਤੇ ਨਿਗਾਹ ਰੱਖਣ ਲਈ ਜਿਲ੍ਹਾ ਪੱਧਰ ਤੇ ਮੀਡੀਆ ਸਰਟੀਫਿਕੇਸ਼ਨ ਤੇ ਮਾਨੀਟਰਿੰਗ ਕਮੇਟੀ ਕਾਇਮ ਕਰ ਦਿੱਤੀ ਗਈ ਹੈ, ਜਿਸਨੇ ਆਪਣਾ ਕੰਮ ਚੋਣ ਜਾਬਤੇ ਦੇ ਨਾਲ ਹੀ ਚਾਲੂ ਕਰ ਲਿਆ ਹੈ। ਅੱਜ ਕਮੇਟੀ ਦੇ ਚੇਅਰਮੈਨ ਸ਼੍ਰੀਮਤੀ ਈਸ਼ਾ ਕਾਲੀਆ ਨੇ ਐਮ ਸੀ ਐਮ ਸੀ ਸੈਂਟਰ ਦਾ ਦੌਰਾ ਕੀਤਾ ਤੇ ਉਥੇ ਕੀਤੇ ਜਾ ਰਹੇ ਕੰਮ ਨੂੰ ਵਾਚਿਆ। ਉਨਾਂ ਹਦਾਇਤ ਕੀਤੀ ਕਿ ਸਾਰੇ ਉਮੀਦਵਾਰਾਂ ਵੱਲੋਂ ਮੀਡੀਆ, ਜਿਸ ਵਿਚ ਅਖਬਾਰ, ਰੇਡੀਓ, ਟੀ ਵੀ, ਈ-ਪੇਪਰ ਅਤੇ ਸੋਸ਼ਲ ਮੀਡੀਆ ਆਦਿ ਸ਼ਾਮਿਲ ਹਨ, ਉਪਰ ਤਿੱਖੀ ਨਜ਼ਰ ਰੱਖੀ ਜਾਵੇ ਤੇ ਜੇਕਰ ਕਿਸੇ ਵੀ ਉਮੀਦਵਾਰ ਦਾ ਇਸ਼ਤਿਹਾਰ ਮਿਲਦਾ ਹੈ ਤਾਂ ਉਸ ਨੂੰ ਉਸਦੇ ਚੋਣ ਖਰਚੇ ਵਿਚ ਸ਼ਾਮਿਲ ਕਰਨ ਲਈ ਸਬੰਧਤ ਰਿਟਰਨਿੰਗ ਅਧਿਕਾਰੀ ਨੂੰ ਤੁਰੰਤ ਜਾਣਕਾਰੀ ਦਿੱਤੀ ਜਾਵੇ, ਤਾਂ ਜੋ ਇਹ ਖਰਚਾ ਉਸਦੇ ਚੋਣ ਖਰਚੇ ਵਿਚ ਸ਼ਾਮਿਲ ਕੀਤਾ ਜਾ ਸਕੇ। 

ਉਨਾਂ ਦੱਸਿਆ ਕਿ ਇਲੈਕਟ੍ਰੋਨਿਕ ਮੀਡੀਆ ਜਿਸ ਵਿਚ ਈ-ਪੇਪਰ ਤੇ ਸੋਸ਼ਲ ਮੀਡੀਆ ਵੀ ਸ਼ਾਮਿਲ ਹਨ, ਵਿਚ ਇਸ਼ਤਹਾਰ ਦੇਣ ਲਈ ਐਮ ਸੀ ਐਮ ਸੀ ਕੋਲੋਂ ਪ੍ਰਵਾਨਗੀ ਲੈਣੀ ਜ਼ਰੂਰੀ ਹੈ ਅਤੇ ਇਸ ਲਈ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮਰਾ ਨੰਬਰ 440 ਵਿਚ ਪਹੁੰਚ ਕੀਤੀ ਜਾਵੇ। ਕਮੇਟੀ ਇਸ ਦੀ ਜਿੱਥੇ ਸਕਰਪਿਟ ਵੇਖੇਗੀ, ਉਥੇ ਇਸ਼ਤਾਹਰ ਬਨਾਉਣ ਤੇ ਲਗਾਉਣ ਉਤੇ ਆਏ ਖਰਚੇ ਦੀ ਜਾਣਕਾਰੀ ਲੈ ਕੇ ਇਹ ਆਗਿਆ ਦੇਵੇਗੀ। ਉਨਾਂ ਕਿਹਾ ਕਿ ਇਸ ਖਰਚੇ ਦੀ ਸਾਰੀ ਅਦਾਇਗੀ ਚੈਕ ਨਾਲ ਕੀਤੀ ਜਾਣੀ ਵੀ ਜਰੂਰੀ ਹੈ। ਉਨਾਂ ਕਿਹਾ ਕਿ ਜੇਕਰ ਕੋਈ ਅਦਾਰਾ ਉਮੀਦਵਾਰ ਦੀ ਲਿਖਤੀ ਆਗਿਆ ਤੇ ਕਮੇਟੀ ਦੀ ਪ੍ਰਵਾਨਗੀ ਤੋਂ ਬਿਨਾਂ ਇਸ਼ਤਹਾਰ ਲਗਾ ਦਿੰਦਾ ਹੈ ਤਾਂ ਉਸ ਵਿਰੁੱਧ 171ਐਚ ਇੰਡੀਅਨ ਪੀਨਲ ਕੋਡ ਤਹਿਤ ਕੇਸ ਦਰਜ ਕਰਵਾਇਆ ਜਾਵੇਗਾ। ਇਸ ਤੋਂ ਇਲਾਵਾ ਚੋਣਾਂ ਤੋਂ ਦੋ ਦਿਨ ਪਹਿਲਾਂ ਪਿ੍ਰੰਟ ਮੀਡੀਆ ਵਿਚ ਲੱਗਣ ਵਾਲੇ ਇਸ਼ਤਹਾਰ ਵੀ ਉਕਤ ਕਮੇਟੀ ਤੋਂ ਪ੍ਰਵਾਨ ਕਰਵਾਉਣੇ ਜਰੂਰੀ ਹਨ। ਉਨ੍ਹਾਂ ਦੱਸਿਆ ਕਿ ਜੇਕਰ ਕੋਈ ਉਮੀਦਵਾਰ ਮੁੱਲ ਦੀ ਖਬਰ ਕਿਸੇ ਵੀ ਮੀਡੀਆ ਵਿਚ ਲਗਾਉਂਦਾ ਜਾਂ ਛਪਾਉਂਦਾ ਹੈ ਤਾਂ ਜਿੱਥੇ ਉਕਤ ਉਮੀਦਵਾਰ ਦੇ ਚੋਣ ਖਰਚੇ ਵਿਚ ਇਸ ਖਬਰ ਦਾ ਖਰਚਾ ਸ਼ਾਮਿਲ ਕੀਤਾ ਜਾਵੇਗਾ, ਉਥੇ ਚੋਣ ਕਮਿਸ਼ਨ ਦੀ ਵੈਬ-ਸਾਈਟ ਉਤੇ ਉਕਤ ਉਮੀਦਵਾਰ ਦਾ ਨਾਮ ਮੁੱਲ ਦੀਆਂ ਖਬਰਾਂ ਲਗਾਉਣ ਵਾਲੇ ਉਮੀਦਾਵਰਾਂ ਵਿਚ ਸ਼ਾਮਿਲ ਕਰਕੇ ਪ੍ਰਕਾਸ਼ਿਤ ਕੀਤਾ ਜਾਵੇਗਾ। ਇਸ ਤੋਂ ਇਲਾਵਾ ਉਕਤ ਅਦਾਰੇ ਵਿਰੁੱਧ ਕਾਰਵਾਈ ਲਈ ਪ੍ਰੈਸ ਕੌਂਸਲ ਆਫ ਇੰਡੀਆ ਤੇ ਨੈਸ਼ਨਲ ਬਰਾਡਕਾਸਟਿੰਗ ਸਟੈਂਡਰ ਅਥਾਰਟੀ ਨੂੰ ਵੀ ਪੱਤਰ ਲਿਖਿਆ ਜਾਵੇਗਾ।

 

Tags: DC Mohali , Isha Kalia , Deputy Commissioner Mohali , S.A.S. Nagar , S.A.S. Nagar Mohali , Mohali , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD