Thursday, 04 June 2026

 

 

ਖ਼ਾਸ ਖਬਰਾਂ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ

 

ਵਧੀਕ ਜ਼ਿਲ੍ਹਾ ਚੋਣ ਅਫਸਰ ਵੱਲੋਂ ਨੌਜਵਾਨ ਵਰਗ ਨੂੰ ਵੋਟਾਂ ਬਣਾਉਣ,ਲਈ ਪ੍ਰੇਰਿਤ ਕਰਨ ਲਈ ਵਿਆਪਕ ਮੁਹਿੰਮ ਚਲਾਉਣ ਦਾ ਸੱਦਾ

ਨੌਜਵਾਨਾਂ ਨੂੰ ਵੋਟਾਂ ਪਾਉਣ ਲਈ ਪ੍ਰੇਰਿਤ ਕਰਦੇ ਸਰਵੋਤਮ ਪੋਸਟਰ ਦੇ ਜੇਤੂ ਨੂੰ ਕੀਤਾ ਜਾਵੇਗਾ ਸਨਮਾਨਿਤ:ਥਿੰਦ

Web Admin

Web Admin

5 ਦਰਿਆ ਨਿਊਜ਼

ਐਸ.ਏ.ਐਸ ਨਗਰ , 10 Mar 2014

Last updated on: Mar 10, 2014, 00:00 IST

ਚੋਣ ਕਮਿਸ਼ਨ ਭਾਰਤ ਅਤੇ ਮੁੱਖ ਚੋਣ ਅਫ਼ਸਰ, ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਵੀਪ ਪ੍ਰੋਜੈਕਟ ਤਹਿਤ 18 ਤੋਂ 20 ਸਾਲ ਉਮਰ ਵਰਗ ਦੇ ਨੌਜਵਾਨਾਂ ਨੂੰ ਵੋਟਾਂ ਬਣਾਉਣ ਅਤੇ ਆਪਣੀ ਵੋਟ ਦਾ ਸਮਝਦਾਰੀ ਨਾਲ ਇਸਤੇਮਾਲ ਕਰਨ ਲਈ ਜਾਗਰੂਕ ਕਰਨ ਲਈ ਐਸ.ਏ.ਐਸ ਨਗਰ ਜ਼ਿਲ੍ਹੇ ਵਿੱਚ  ਕੈਂਪਸ ਅੰਬੈਸਡਰ ਨਿਯੁਕਤ ਕੀਤੇ ਗਏ ਹਨ ਜਿਹੜੇ ਕਾਲਜਾਂ ਅਤੇ ਯੂਨੀਵਰਸਿਟੀਆਂ ਵਿੱਚ ਵਿਦਿਆਰਥੀਆਂ ਵਿੱਚ ਵੋਟਾਂ ਪ੍ਰਤੀ ਸਾਕਾਰਾਤਮਕ ਰੁਝਾਨ ਪੈਦਾ ਕਰਨ ਲਈ ਮਹੱਤਵਪੂਰਨ ਭੂਮਿਕਾ ਨਿਭਾਉਣਗੇ। '' ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਧੀਕ ਜ਼ਿਲ੍ਹਾ ਚੋਣ ਅਫਸਰ ਐਸ.ਏ.ਐਸ ਨਗਰ ਸ਼੍ਰੀ ਪ੍ਰਵੀਨ ਥਿੰਦ ਨੇ ਜ਼ਿਲ੍ਹਾ ਐਸ.ਏ.ਐਸ ਨਗਰ ਦੇ ਵੱਖ-ਵੱਖ ਕਾਲਜਾਂ ਅਤੇ ਯੂਨੀਵਰਸਿਟੀਆਂ ਵਿੱਚੋਂ ਚੁਣੇ ਗਏ ਕੈਂਪਸ ਅੰਬੈਸਡਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ 30 ਅਪ੍ਰੈਲ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਵੱਧ ਤੋਂ ਵੱਧ ਨੌਜਵਾਨ ਵੋਟਰਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਲਈ ਸਾਰਿਆਂ ਨੂੰ ਵੋਟਾਂ ਬਣਾਉਣ ਲਈ ਲਾਮਬੰਦ ਕਰਨਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਵੋਟਰ ਸੂਚੀਆਂ ਵਿੱਚ ਵਿਦਿਆਰਥੀ ਆਪਣਾ ਨਾਮ ਜ਼ਰੂਰ ਦੇਖਣ ਕਿਉਂਕਿ ਵੋਟਰ ਸੂਚੀ ਵਿੱਚ ਨਾਮ ਨਾ ਦਰਜ ਹੋਣ ਦੀ ਸੂਰਤ ਵਿੱਚ ਵੋਟ ਦੇ ਅਧਿਕਾਰ ਦੀ ਵਰਤੋਂ ਨਹੀਂ ਕੀਤੀ ਜਾ ਸਕੇਗੀ। ਜ਼ਿਲ੍ਹਾ ਚੋਣ ਅਫਸਰ ਨੇ ਕੈਂਪਸ ਅੰਬੈਸਡਰਾਂ ਨੂੰ ਅਪੀਲ ਕੀਤੀ ਕਿ ਵਿਦਿਅਕ ਅਦਾਰਿਆਂ ਵਿੱਚ ਇੱਕ ਸਰਵੇਖਣ ਕਰਕੇ ਇਹ ਪਤਾ ਲਗਾਇਆ ਜਾਵੇ ਕਿ ਹਾਲੇ ਤੱਕ ਕਿੰਨੇ ਬਾਲਗ ਵਿਦਿਆਰਥੀਆਂ ਨੇ ਵੋਟਾਂ ਨਹੀਂ ਬਣਵਾਈਆਂ ਤਾਂ ਜੋ ਉਨ੍ਹਾਂ ਨੂੰ ਇਸ ਅਹਿਮ ਪ੍ਰਕਿਰਿਆ ਵਿੱਚ ਸ਼ਾਮਲ ਕੀਤਾ ਜਾ ਸਕੇ। 

ਥਿੰਦ ਨੇ ਕਿਹਾ ਕਿ ਨੌਜਵਾਨ ਵਰਗ ਸਮਾਜ ਨੂੰ ਦਿਸ਼ਾ ਦੇਣ ਦੇ ਸਮਰੱਥ ਹੈ ਅਤੇ ਜਿਸ ਕਰਕੇ ਨੌਜਵਾਨ ਵਰਗ ਦੀ ਚੋਣ ਪ੍ਰਕਿਰਿਆ ਵਿੱਚ ਸ਼ਮੂਲੀਅਤ ਨੂੰ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਦੀ ਤਰਫੋਂ ਵਿਦਿਆਰਥੀ ਵਰਗ ਨੂੰ ਚੋਣ ਪ੍ਰਕਿਰਿਆ ਵਿੱਚ ਹਿੱਸਾ ਲੈਣ ਲਈ ਪ੍ਰੇਰਿਤ ਕਰਨ ਦੇ ਇਰਾਦੇ ਨਾਲ ਪੋਸਟਰ ਬਣਾਉਣ ਸਬੰਧੀ ਇੱਕ ਪ੍ਰਤੀਯੋਗਤਾ ਵੀ ਉਲੀਕੀ ਗਈ ਹੈ ਜਿਸ ਤਹਿਤ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਵੋਟਰਾਂ ਨੂੰ ਵੋਟ ਦੀ ਅਹਿਮੀਅਤ ਅਤੇ ਵੋਟਾਂ ਪਾਉਣ ਲਈ ਪ੍ਰੇਰਿਤ ਕਰਨ ਬਾਰੇ ਉਤਸ਼ਾਹਿਤ ਕਰਦਾ ਪੋਸਟਰ ਬਣਾਉਣ ਵਾਲੇ  ਵਿਦਿਆਰਥੀਆਂ ਨੂੰ ਜ਼ਿਲ੍ਹਾ ਪ੍ਰਸ਼ਾਸ਼ਨ ਦੀ ਤਰਫੋਂ ਸਨਮਾਨਿਤ ਕੀਤਾ ਜਾਵੇਗਾ। ਵਧੀਕ ਜ਼ਿਲ੍ਹਾ ਚੋਣ ਅਫਸਰ ਨੇ ਕੈਂਪਸ ਅੰਬੈਸਡਰਾਂ ਨੂੰ ਕਿਹਾ ਕਿ ਜੇ ਜ਼ਿਲ੍ਹਾ ਐਸ.ਏ.ਐਸ ਨਗਰ ਅੰਦਰ ਕਿਤੇ ਵੀ ਉਨ੍ਹਾਂ ਨੂੰ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਨਜ਼ਰ ਆਉਂਦੀ ਹੈ ਤਾਂ ਉਹ ਤੁਰੰਤ ਸਹਾਇਕ ਰਿਟਰਨਿੰਗ ਅਧਿਕਾਰੀਆਂ ਜਾਂ ਐਸ.ਡੀ.ਐਮਜ਼ ਨੂੰ ਇਸ ਬਾਰੇ ਸੂਚਿਤ ਕਰਨ। ਉਨ੍ਹਾਂ ਦੱਸਿਆ ਕਿ ਹਾਲੇ ਤੱਕ ਵੋਟ ਦੇ ਅਧਿਕਾਰ ਤੋਂ ਵਾਂਝੇ ਵਿਦਿਆਰਥੀਆਂ ਦੀਆਂ ਵੋਟਾਂ ਬਣਵਾਉਣ ਦੀ ਅੰਤਿਮ ਤਾਰੀਖ 28 ਮਾਰਚ ਹੈ ਇਸ ਲਈ ਨੌਜਵਾਨ ਵਰਗ ਨੂੰ ਵਿਆਪਕ ਪੱਧਰ 'ਤੇ ਜਾਗਰੂਕ ਕਰਨ ਦੀ ਲੋੜ ਹੈ। ਮੀਟਿੰਗ ਦੌਰਾਨ ਤਹਿਸੀਲਦਾਰ ਚੋਣਾਂ ਸ਼੍ਰੀਮਤੀ ਨਰੇਸ਼ ਕਿਰਨ  ਸਮੇਤ ਵੱਖ-ਵੱਖ ਕਾਲਜਾਂ ਦੇ ਕੈਂਪਸ ਅੰਬੈਸਡਰ ਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।

 

Tags: dc mohali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD