Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਪ੍ਰਾਪਰਟੀ ਟੈਕਸ, ਨੀਡ ਬੇਸਡ ਪਾਲਸੀ, ਪਾਰਕਿੰਗ ਠੇਕੇ ਦੇ ਮਾਮਲੇ ਵਿੱਚ ਗੁੰਮਰਾਹ ਕਰ ਰਹੇ ਹਨ ਅਕਾਲੀ : ਸਿੱਧੂ

ਕਿਹਾ, ਚੋਣਾਂ ਤੋਂ ਬਾਅਦ ਲੋਕਾਂ ਤੇ ਪਵੇਗਾ ਵਾਧੂ ਦਾ ਬੋਝ

ਬਲਬੀਰ ਸਿੰਘ ਸਿੱਧੂ
ਬਲਬੀਰ ਸਿੰਘ ਸਿੱਧੂ

Web Admin

Web Admin

5 ਦਰਿਆ ਨਿਊਜ਼

ਐਸ.ਏ.ਐਸ.ਨਗਰ , 13 Mar 2014

Last updated on: Mar 13, 2014, 00:00 IST

ਹਲਕਾ ਵਿਧਾਇਕ ਬਲਬੀਰ ਸਿੰਘ ਸਿੱਧੂ ਨੇ ਕਿਹਾ ਹੈ ਕਿ ਪ੍ਰਾਪਰਟੀ ਟੈਕਸ ਅਤੇ ਨੀਡ ਬੇਸਡ ਪਾਲਸੀ ਤੋਂ ਇਲਾਵਾ ਪਾਰਕਿੰਗ ਦੇ ਠੇਕੇ ਨੂੰ ਮੁਲਤਵੀ ਕਰਨ ਬਾਰੇ ਅਕਾਲੀ ਆਗੂ ਅਤੇ ਹਲਕਾ ਆਨੰਦਪੁਰ ਸਾਹਿਬ ਤੋਂ ਅਕਾਲੀ ਦਲ ਦੇ ਉਮੀਦਵਾਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ ਅਤੇ ਲੋਕਸਭਾ ਚੋਣਾਂ ਉਪਰੰਤ ਲੋਕਾਂ ਉੱਤੇ ਬਹੁਤ ਭਾਰੀ ਬੋਝ ਪੈਣਾ ਤੈਹ ਹੈ। ਸ੍ਰ. ਸਿੱਧੂ ਨੇ ਕਿਹਾ ਬਿਆਨ ਵਿੱਚ ਕਿਹਾ ਕਿ ਪ੍ਰਾਪਰਟੀ ਟੈਕਸ ਦੇ ਮਾਮਲੇ ਵਿੱਚ ਉਮੀਦਵਾਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਹੈ ਕਿ ਇਸਨੂੰ ਰਿਵਿਊ ਕੀਤਾ ਜਾ ਰਿਹਾ ਹੈ। ਉਨ੍ਹਾਂ ਸਵਾਲ ਕੀਤਾ ਕਿ ਰਿਵਿਊ ਕਰਨ ਦਾ ਕੀ ਮਤਲਬ ਹੈ। ਉਨ੍ਹਾਂ ਕਿਹਾ ਕਿ ਚਾਹੀਦਾ ਤਾਂ ਇਹ ਸੀ ਕਿ ਵਿਧਾਨਸਭਾ ਸੈਸ਼ਨ ਵਿੱਚ ਬਿਲ ਲਿਆ ਕੇ ਇਸਨੂੰ ਰੱਦ ਕਰਕੇ ਨੋਟੀਫਿਕੇਸ਼ਨ ਜਾਰੀ ਕੀਤਾ ਜਾਂਦਾ ਕਿਉਂਕਿ ਇਹ ਲੋਕਾਂ ਉੱਤੇ ਪਾਇਆ ਗਿਆ ਬੇਲੋੜਾ ਟੈਕਸ ਹੈ। ਉਨ੍ਹਾਂ ਕਿਹਾ ਕਿ ਹੁਣੇ ਵੀ ਸਰਵੇ ਟੀਮਾਂ ਮੁਹਾਲੀ ਵਿੱਚ ਘੁੰਮ ਘੁੰਮ ਕੇ ਲੋਕਾਂ ਦੇ ਘਰਾਂ ਦੀਆਂ ਫੋਟੋਆਂ ਲੈ ਰਹੀਆਂ ਹਨ ਜਿਸ ਤੋਂ ਸਾਫ ਹੈ ਕਿ 31 ਮਾਰਚ ਤੋਂ ਬਾਅਦ ਟੈਕਸ ਭਰਨ ਵਾਲੇ ਲੋਕਾਂ ਨੂੰ ਇਸਦੀ ਪਨਾਲਟੀ ਵੀ ਦੇਣੀ ਪੈਣੀ ਹੈ। 

ਉਨ੍ਹਾਂ ਕਿਹਾ ਕਿ ਜਿੱਥੋਂ ਤੱਕ ਨੀਡ ਬੇਸਡ ਪਾਲਸੀ ਦਾ ਸਵਾਲ ਹੈ, ਇਹ ਪਾਲਸੀ ਗਮਾਡਾ ਵਲੋਂ ਰੱਦ ਕੀਤੀ ਜਾ ਚੁੱਕੀ ਹੈ ਤਾਂ ਫਿਰ ਇਸਦਾ ਰਿਵਿਊ ਕਿਵੇਂ ਹੋਵੇਗਾ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਗੁੰਮਰਾਹ ਕਰਦੇ ਹੋਏ ਪ੍ਰੋ. ਚੰਦੂਮਾਜਰਾ ਨੇ ਇਹ ਕਹਿ ਦਿੱਤਾ ਕਿ ਇਸ ਪਾਲਸੀ ਨੂੰ ਰਿਵਿਊ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਪਾਲਸੀ ਗਮਾਡਾ ਦੇ ਮੁੱਖ ਪ੍ਰਸ਼ਾਸ਼ਕ ਵਲੋਂ ਮੁੱਢੋਂ ਰੱਦ ਕੀਤੀ ਜਾ ਚੁੱਕੀ ਹੈ ਅਤੇ ਤਾਂ ਹੀ ਲੋਕਾਂ ਨੂੰ ਨੋਟਿਸ ਜਾਰੀ ਕੀਤੀ ਗਏ ਹਨ।ਉਨ੍ਹਾਂ ਕਿਹਾ ਕਿ ਹੁਣ ਪਾਰਕਿੰਗ ਨੂੰ ਠੇਕੇ ਤੇ ਦੇਣ ਦੀ ਕਾਰਵਾਈ ਦੇ ਵਿਰੋਧ ਤੋਂ ਬਾਅਦ ਅਕਾਲੀ ਆਗੂਆਂ ਨੇ ਪ੍ਰੋ. ਚੰਦੂਮਾਜਰਾ ਦੇ ਇਸ਼ਾਰੇ ਤੇ ਇਸਨੂੰ ਮੁਲਤਵੀ ਤਾਂ ਕਰਵਾ ਦਿੱਤਾ ਹੈ ਪਰ ਠੇਕੇਦਾਰ ਨੇ ਪੈਸੇ ਭਰੇ ਹੋਏ ਹਨ ਅਤੇ ਨਗਰ ਨਿਗਮ ਦਾ ਕਮਿਸ਼ਨਰ ਇਸ ਠੇਕੇ ਨੂੰ ਲਾਗੂ ਕਰਨ ਲਈ ਬਜਿੱਦ ਹੈ ਤਾਂ ਫਿਰ ਪੇਡ ਪਾਰਕਿੰਗ ਖਤਮ ਕਿਵੇਂ ਹੋ ਗਈ। ਉਨ੍ਹਾਂ ਕਿਹਾ ਕਿ ਇਸ ਮੁੱਦੇ ਤੇ ਵੀ ਅਕਾਲੀ ਆਗੂਆਂ ਵਲੋਂ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ।ਸ੍ਰ. ਸਿੱਧੂ ਨੇ ਕਿਹਾ ਕਿ ਮੁਹਾਲੀ ਦੇ ਲੋਕ ਸਿਆਣੇ ਹਨ ਅਤੇ ਉਹ ਇਸ ਤਰ੍ਹਾਂ ਅਕਾਲੀ ਆਗੂਆਂ ਦੀਆਂ ਗੱਲਾਂ ਨਾਲ ਗੁੰਮਰਾਹ ਨਹੀਂ ਹੋਣਗੇ। ਉਨ੍ਹਾਂ ਕਿਹਾ ਕਿ ਜੇਕਰ ਅਕਾਲੀ ਆਗੂਆਂ ਨੇ ਲੋਕਾਂ ਨੂੰ ਕੋਈ ਰਾਹਤ ਦੇਣੀ ਹੁੰਦੀ ਤਾਂ ਪ੍ਰਾਪਰਟੀ ਟੈਕਸ ਨੂੰ ਰੱਦ ਕਰਨ ਲਈ, ਨੀਡ ਬੇਸਡ ਪਾਲਸੀ ਨੂੰ ਨਵੇਂ ਸਿਰਿਓਂ ਲਾਗੂ ਕਰਨ ਲਈ ਨੋਟੀਫਿਕੇਸ਼ਨ ਕਰਨੀ ਚਾਹੀਦੀ ਹੈ ਅਤੇ ਪੇਡ ਪਾਰਕਿੰਗ ਨੂੰ ਰੱਦ ਕਰਕੇ ਨਗਰ ਨਿਗਮ ਦੇ ਕਮਿਸ਼ਨਰ ਵਲੋਂ ਲਿਖਤੀ ਤੌਰ ਤੇ ਦਿੱਤਾ ਜਾਣਾ ਚਾਹੀਦਾ ਹੈ।

 

Tags: congress , padiala , raja , sharma , sidhu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD