Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸ਼੍ਰੋਮਣੀ ਅਕਾਲੀ ਦਲ ਦੇ ਵਫਦ ਵੱਲੋਂ ਮੁੱਖ ਚੋਣ ਕਮਿਸ਼ਨਰ ਕੋਲ ਹੋਲਾ ਮਹੱਲਾ ਕਾਨਫਰੰਸ ਸਬੰਧੀ ਪ੍ਰਵਾਨਗੀ 'ਚ ਦੇਰੀ ਸਬੰਧੀ ਨਾਰਾਜ਼ਗੀ ਦਰਜ਼

Web Admin

Web Admin

5 ਦਰਿਆ ਨਿਊਜ਼

ਚੰਡੀਗੜ੍ਹ , 15 Mar 2014

Last updated on: Mar 15, 2014, 00:00 IST

ਸ਼੍ਰੋਮਣੀ ਅਕਾਲੀ ਦਲ ਦੇ ਇੱਕ ਵਫਦ ਨੇ ਅੱਜ ਮੁੱਖ ਚੋਣ ਕਮਿਸ਼ਨਰ ਪੰਜਾਬ ਵੀ.ਕੇ. ਸਿੰਘ ਨੂੰ ਮਿਲ ਕੇ ਸ੍ਰੀ ਆਨੰਦਪੁਰ ਸਾਹਿਬ ਵਿਖੇ ਪਾਰਟੀ ਵੱਲੋਂ 16 ਮਾਰਚ ਨੂੰ ਕਰਵਾਈ ਜਾਣ ਵਾਲੀ ਹੋਲਾ ਮਹੱਲਾ ਕਾਨਫਰੰਸ ਲਈ ਚੋਣ ਕਮਿਸ਼ਨ ਵੱਲੋਂ ਪ੍ਰਵਾਨਗੀ ਦੇਣ 'ਚ ਕੀਤੀ ਜਾ ਰਹੀ ਦੇਰੀ ਸਬੰਧੀ ਨਿਰਾਜ਼ਗੀ ਦਰਜ਼ ਕਰਵਾਉਂਦਿਆਂ ਮੰਗ ਕੀਤੀ ਕਿ ਲੋੜੀਂਦੀ ਪ੍ਰਵਾਨਗੀ ਤੁਰੰਤ ਦਿੱਤੀ ਜਾਵੇ। ਪਾਰਟੀ ਨੇ ਮੁੜ ਦੁਹਰਾਉਂਦਿਆਂ ਕਿ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਣ ਵਾਲੀ ਕਾਨਫਰੰਸ ਇੱਕ ਸਾਲਾਨਾ ਗਤੀਵਿਧੀ ਹੈ, ਸਵਾਲ ਕੀਤਾ ਕਿ ਚੋਣ ਕਮਿਸ਼ਨ ਵੱਲੋਂ ਇਸ ਮਾਮਲੇ ਨੂੰ ਇੰਨੇ ਲੰਬੇ ਸਮੇਂ ਲਈ ਕਿਉਂ ਲਟਕਾਇਆ ਜਾ ਰਿਹਾ ਹੈ?

ਮੁੱਖ ਚੋਣ ਕਮਿਸ਼ਨਰ ਨੂੰ ਸੌਂਪੇ ਵਿਸਤਾਰਤ ਮੈਮੋਂਰੰਡਮ ਰਾਹੀਂ ਪਾਰਟੀ ਦੇ ਜਨਰਲ ਸਕੱਤਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਅਤੇ ਸਕੱਤਰ ਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਚੋਣ ਕਮਿਸ਼ਨ ਦੇ ਧਿਆਨ 'ਚ ਲਿਆਂਦਾ ਕਿ ਸ਼੍ਰੋਮਣੀ ਅਕਾਲੀ  ਦਲ ਵੱਲੋਂ ਕਾਨਫਰੰਸ ਲਈ ਮੈਦਾਨ ਐਸ.ਜੀ.ਪੀ.ਸੀ ਤੋਂ ਕਿਰਾਏ 'ਤੇ ਲਿਆ ਗਿਆ ਹੈ ਅਤੇ ਇਸ ਸਬੰਧੀ ਰਸੀਦ ਵੀ ਪ੍ਰਾਪਤ ਕੀਤੀ ਗਈ ਹੈ। ਵਫਦ ਨੇ ਮੁੱਖ ਚੋਣ ਕਮਿਸ਼ਨਰ ਦੇ ਧਿਆਨ 'ਚ ਇਹ ਵੀ ਲਿਆਂਦਾ ਕਿ ਕਾਨਫਰੰਸ ਲਈ ਪੰਡਾਲ, ਸਾਊਂਡ ਸਿਸਟਮ, ਬੈਨਰ ਵਗੈਰਾ ਦਾ ਖਰਚ ਵੀ ਪਾਰਟੀ ਵੱਲੋਂ ਕੀਤਾ ਗਿਆ ਹੈ ਨਾ ਕਿ ਐਸ.ਜੀ.ਪੀ.ਸੀ ਵੱਲੋਂ ਜਿਵੇਂ ਕਿ ਕੁਝ ਅਖ਼ਬਾਰਾਂ ਵੱਲੋਂ ਆਪਣੀਆਂ ਗਲਤ ਖਬਰਾਂ ਰਾਹੀਂ ਦਰਸ਼ਾਇਆ ਗਿਆ ਹੈ। ਵਫਦ ਨੇ ਮੁੱਖ ਚੋਣ ਕਮਿਸ਼ਨਰ ਨੂੰ ਮਾਮਲੇ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਐਸ.ਜੀ.ਪੀ.ਸੀ ਵੱਲੋਂ ਇਸ ਮੈਦਾਨ ਦੀ ਸਿਰਫ ਪਾਰਕਿੰਗ ਲਈ ਵਰਤੋਂ ਕੀਤੀ ਜਾਂਦੀ ਹੈ ਅਤੇ ਇਥੇ ਕੋਈ ਵੀ ਧਾਰਮਕ ਗਤੀਵਿਧੀ ਨਹੀਂ ਕਰਵਾਈ ਜਾਂਦੀ। ਉਨ੍ਹਾਂ ਦੱਸਿਆ ਕਿ ਮੁੱਖ ਧਾਰਮਕ ਸਥਾਨ ਉਕਤ ਮੈਦਾਨ ਤੋਂ ਦੂਰ 200 ਫੁੱਟ ਦੀ ਉਚਾਈ 'ਤੇ ਪਹਾੜੀ ਦੀ ਚੋਟੀ 'ਤੇ ਹੈ ਅਤੇ ਇਸ ਮੈਦਾਨ ਦੇ ਚਾਰੋਂ ਪਾਸੇ ਐਸ.ਜੀ.ਪੀ.ਸੀ ਵੱਲੋਂ ਦੁਕਾਨਦਾਰਾਂ ਨੂੰ ਵਪਾਰਕ ਵਰਤੋਂ ਲਈ ਕਿਰਾਏ 'ਤੇ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਬੀਤੇ ਸਮੇਂ ਦੌਰਾਨ ਵੀ ਇਸ ਮੈਦਾਨ 'ਚ ਅਨੇਕਾਂ ਸਰਕਾਰੀ ਪ੍ਰੋਗਰਾਮ, ਪ੍ਰਦਰਸ਼ਨੀਆਂ ਅਤੇ ਵਿਸ਼ਾਲ ਮੈਡੀਕਲ ਕੈਂਪ ਲਗਾਏ ਜਾਂਦੇ ਰਹੇ ਹਨ।

ਹੋਲਾ ਮਹੱਲਾ ਦੌਰਾਨ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਣ ਵਾਲੀਆਂ ਕਾਨਫਰੰਸਾਂ ਨੂੰ ਸਾਲਾਨਾ ਗਤੀਵਿਧੀ ਦੱਸਦਿਆਂ ਵਫਦ ਨੇ ਕਿਹਾ ਕਿ ਹੋਲਾ ਮਹੱਲਾ ਇੱਕ ਸਮਾਜਕ ਤੇ ਧਾਰਮਕ ਅਵਸਰ ਹੈ ਅਤੇ ਇਹ ਵੀ ਇਤਿਹਾਸਕ ਤੱਥ ਹੈ ਕਿ ਸ਼੍ਰੋਮਣੀ ਅਕਾਲੀ ਦਲ ਦਹਾਕਿਆਂ ਤੋਂ ਇਸ ਮੌਕੇ ਕਾਨਫਰੰਸਾਂ ਕਰਦਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿਰਫ ਅਕਾਲੀ ਦਲ ਹੀ ਨਹੀਂ ਪੰਜਾਬ ਦੀਆਂ ਹੋਰ ਪਾਰਟੀਆਂ ਵੀ ਇਸ ਮੌਕੇ ਕਾਨਫਰੰਸਾਂ ਕਰਦੀਆਂ ਰਹੀਆਂ ਹਨ। ਕਾਂਗਰਸ ਸਾਂਸਦ ਸ. ਰਵਨੀਤ ਸਿੰਘ ਬਿੱਟੂ ਵੱਲੋਂ ਦਰਜ਼ ਕਰਵਾਈ ਗਈ ਗੁਮਰਾਹਕੁੰਨ ਸ਼ਿਕਾਇਤ ਬਾਰੇ ਟਿੱਪਣੀ ਕਰਦਿਆਂ ਪਾਰਟੀ ਵਫਦ ਨੇ ਮੁੱਖ ਚੋਣ ਕਮਿਸ਼ਨਰ ਨੂੰ ਦੱਸਿਆ ਕਿ ਅਸਲ 'ਚ ਸ. ਬਿੱਟੂ ਕਾਂਗਰਸ ਪਾਰਟੀ ਅੰਦਰ ਪਾਟੋਧਾੜ ਹੋਣ ਕਾਰਨ ਆਪਣੀ ਪਾਰਟੀ ਦੀ ਕਾਨਫਰੰਸ ਕਰਵਾਉਣ ਤੋਂ ਕੰਨੀ ਕਤਰਾ ਰਹੇ ਹਨ। ਉਨ੍ਹਾਂ ਦੱਸਿਆ ਕਿ ਰੋਪੜ ਜਿਲ੍ਹੇ ਦੀ ਕਾਂਗਰਸ ਪਾਰਟੀ ਦੇ ਇੱਕ ਵੱਡੇ ਧੜੇ ਵੱਲੋਂ ਪਹਿਲਾਂ ਤੋਂ ਹੀ ਕਾਂਗਰਸ ਦੀ ਕਾਨਫਰੰਸ ਦੇ ਬਾਈਕਾਟ ਦਾ ਐਲਾਨ ਕੀਤਾ ਗਿਆ ਹੈ ਇਸ ਲਈ ਕਾਂਗਰਸ ਪਾਰਟੀ ਨੇ ਅਸਫਲ ਕਾਨਫਰੰਸ ਦੀ ਨਮੋਸ਼ੀ ਤੋਂ ਬਚਣ ਲਈ ਗਲਤ ਤੱਥਾਂ ਦੇ ਆਧਾਰ 'ਤੇ ਝੂਠੀ ਸ਼ਿਕਾਇਤ ਦਰਜ਼ ਕਰਵਾਈ ਹੈ। ਫਫਦ ਨੇ ਕਿਹਾ ਕਿ ਕਾਂਗਰਸ ਪਾਰਟੀ ਦੀ ਇਹ ਕਾਨਫਰੰਸ ਕਰਵਾਉਣ ਨੂੰ ਲੈ ਕੇ ਘਬਰਾਹਟ ਤੇ ਕਮਜ਼ੋਰੀ ਤਾਂ ਇਸੇ ਗੱਲ ਤੋਂ ਸਪਸ਼ਟ ਹੋ ਜਾਂਦੀ ਹੈ ਕਿ ਪਾਰਟੀ ਨੇ ਕਮਿਸ਼ਨ ਦੇ ਕਿਸੇ ਫੈਸਲੇ ਤੋਂ ਪਹਿਲਾਂ ਹੀ ਕਾਨਫਰੰਸ ਨਾ ਕਰਵਾਉਣ ਦਾ ਐਲਾਨ ਕਰ ਦਿੱਤਾ ਹੈ।

ਕਾਨਫਰੰਸ ਸਬੰਧੀ ਪ੍ਰਵਾਨਗੀ ਦੇਣ 'ਚ ਕੀਤੀ ਜਾ ਰਹੀ ਦੇਰੀ ਬਾਰੇ ਸਵਾਲ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਨੇ ਮੁੱਖ ਚੋਣ ਕਮਿਸ਼ਨਰ ਦੇ ਧਿਆਨ 'ਚ ਲਿਆਂਦਾ ਕਿ ਇਹ ਜਾਣਦੇ ਹੋਏ ਵੀ ਕਿ ਸਮਾਜਕ ਤੇ ਧਾਰਮਕ ਖੇਤਰਾਂ ਨੂੰ ਕਦੇ ਵੀ ਆਦਰਸ਼ ਚੋਣ ਜਾਬਤੇ ਦੇ ਘੇਰੇ 'ਚ ਨਹੀਂ ਲਿਆਂਦਾ ਗਿਆ ਚੋਣ ਕਮਿਸ਼ਨ ਵੱਲੋਂ ਇਸ ਮਾਮਲੇ 'ਚ ਪ੍ਰਵਾਨਗੀ ਦੇਣ 'ਚ ਬੇਲੋੜੀ ਦੇਰੀ ਕੀਤੀ ਜਾ ਰਹੀ ਹੈ। ਪਾਰਟੀ ਵਫਦ ਨੇ ਅੱਗੇ ਕਿਹਾ ਕਿ ਇਸ ਸੱਭ ਦੇ ਬਾਵਜੂਦ ਸ਼੍ਰੋਮਣੀ ਅਕਾਲੀ ਦਲ ਵੱਲੋਂ ਵਾਰ-ਵਾਰ ਚੋਣ ਕਮਿਸ਼ਨ ਨੂੰ ਵਿਸ਼ਵਾਸ ਦਵਾਇਆ ਗਿਆ ਹੈ ਕਿ ਸ਼੍ਰੋਮਣੀ ਅਕਾਲੀ ਦਲ ਆਦਰਸ਼ ਚੋਣ ਜ਼ਾਬਤੇ ਦਾ ਸਨਮਾਨ ਕਰਨ ਦੀ ਆਪਣੀ ਜ਼ਿਮੇਵਾਰੀ ਲਈ ਵਚਨਬੱਧ ਹੈ। ਪਾਰਟੀ ਵਫ਼ਦ ਨੇ ਮੁੱਖ ਚੋਣ ਕਮਿਸ਼ਨਰ ਪੰਜਾਬ ਨੂੰ ਬੇਨਤੀ ਕੀਤੀ ਹੈ ਕਿ ਪਾਰਟੀ ਨੂੰ ਉਕਤ ਕਾਨਫਰੰਸ ਕਰਨ ਸਬੰਧੀ ਤੁਰੰਤ ਪ੍ਰਵਾਨਗੀ ਦਿੱਤੀ ਜਾਵੇ।

 

Tags: prof. prem singh chandumajra

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD