Monday, 20 May 2024

 

 

ਖ਼ਾਸ ਖਬਰਾਂ ਸਮਾਣਾ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ: ਸੁਰਜੀਤ ਸਿੰਘ ਰੱਖੜਾ ਖੰਨਾ ਵੱਲੋਂ ਲੋਕਾਂ ਤੋਂ ਭਾਜਪਾ ਦੇ ਪੱਖ ਵਿਚ ਵੋਟਾਂ ਭੁੱਗਤਣ ਦੀ ਅਪੀਲ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਰੀਦਕੋਟ ਤੋਂ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਲਈ ਜੈਤੋ ਅਤੇ ਮੋਗਾ ਵਿਖੇ ਕੀਤਾ ਚੋਣ ਪ੍ਰਚਾਰ, ਅਨਮੋਲ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਪੰਜਾਬ 'ਚ ਲਗਾਤਾਰ ਵਧਦਾ ਜਾ ਰਿਹਾ ਹੈ ਆਮ ਆਦਮੀ ਪਾਰਟੀ ਦਾ ਕੁਨਬਾ, ਕਈ ਵੱਡੇ ਨੇਤਾ 'ਆਪ' 'ਚ ਸ਼ਾਮਲ ਰਾਜਪੁਰਾ ਵਿੱਚ ਪੰਜਾਬ ਦਾ ਮੁੱਖ ਉਦਯੋਗਿਕ ਕੇਂਦਰ ਬਣਨ ਦੀਆਂ ਸਾਰੀਆਂ ਵਿਸ਼ੇਸ਼ਤਾਵਾਂ : ਪ੍ਰਨੀਤ ਕੌਰ ਸ੍ਰੀ ਆਨੰਦਪੁਰ ਸਾਹਿਬ ਵਿੱਚ ਕਪਾਹ ਉਦਯੋਗ ਦਾ ਵੱਡਾ ਪ੍ਰੋਜੈਕਟ ਲੈ ਕੇ ਆਵਾਂਗਾ : ਡਾ.ਸੁਭਾਸ਼ ਸ਼ਰਮਾ ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਵਾਂਗੇ, ਸਿਖਰਾਂ 'ਤੇ ਪਹੁੰਚਾਵਾਂਗੇ: ਵਿਜੇ ਇੰਦਰ ਸਿੰਗਲਾ ਕਾਂਗਰਸ ਪਾਰਟੀ ਦੇ ਲੋਕ ਸਭਾ ਉਮੀਦਵਾਰ ਵਿਜੇ ਇੰਦਰ ਸਿੰਗਲਾ ਦੀ ਜਿੱਤ ਨੂੰ ਯਕੀਨੀ ਬਣਿਆ ਜਾਵੇਗਾ : ਗੁਰਪ੍ਰਤਾਪ ਪੰਡਿਆਲਾ 2024 ਚੋਣਾਂ ਇਤਿਹਾਸਿਕ : ਪਵਨ ਖੇੜਾ ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਨੂੰ ਧਮਕੀਆਂ ਦੇਣ ਲਈ ਹੰਸ ਰਾਜ ਹੰਸ ਦੇ ਖਿਲਾਫ ਕਾਰਵਾਈ ਮੰਗੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਤਬਦੀਲੀ ਲਈ 'ਡਰਾਈਵ ਇਟ' ਵਿਜ਼ਨ ਡਾਕੂਮੈਂਟ ਪੇਸ਼ ਕੀਤਾ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ

 

ਬੀਬੀ ਜਗੀਰ ਕੌਰ ਵਲੋਂ ਅਣਅਧਿਕਾਰਤ ਤੌਰ ਤੇ ਰੱਖੇ ਨੀਂਹ ਪੱਥਰ ਹਟਾਉਣ ਦੇ ਹੁਕਮ

ਸਿਆਸੀ ਆਗੂਆਂ ਤੇ ਵੀ.ਆਈ.ਪੀਜ਼ ਦੇ ਵਾਹਨਾਂ ਦੀ ਸਟੈਟਿਕ ਸਰਵੀਲੈਂਸ ਟੀਮਾਂ ਚੋਣਵੀ ਜਾਂਚ ਕਰ ਸਕਦੀਆਂ ਹਨ

Web Admin

Web Admin

5 ਦਰਿਆ ਨਿਊਜ਼

ਚੰਡੀਗੜ੍ਹ , 21 Mar 2014

ਭਾਰਤੀ ਚੋਣ ਕਮਿਸ਼ਨ ਨੇ ਭੁਲੱਥ ਦੀ ਵਿਧਾਇਕਾ ਬੀਬੀ ਜਗੀਰ ਕੌਰ ਵਲੋਂ ਬਿਨ੍ਹਾਂ ਕਿਸੇ ਸਰਕਾਰੀ ਮਨਜ਼ੂਰੀ ਤੋਂ ਵਿਕਾਸ ਕੰਮਾਂ ਦੇ ਨੀਂਹ ਪੱਥਰ ਰੱਖੇ ਜਾਣ ਸਬੰਧੀ ਸੰਸਦ ਮੈਂਬਰ ਸੰਤੋਸ਼ ਚੌਧਰੀ ਦੀ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ ਉਨ੍ਹਾਂ ਵਲੋਂ ਰੱਖੇ ਗਏ ਨੀਂਹ ਪੱਥਰ ਹਟਾਉਣ ਦੇ ਹੁਕਮ ਦਿੱਤੇ ਹਨ। ਅੱਜ ਇੱਥੇ ਵਧੀਕ ਮੁੱਖ ਚੋਣ ਅਧਿਕਾਰੀ ਰਮਿੰਦਰ ਸਿੰਘ ਨੇ ਦੱਸਿਆ ਕਿ ਇਸ ਸਬੰਧੀ ਡਿਪਟੀ ਕਮਿਸ਼ਨਰ ਕਪੂਰਥਲਾ ਨੂੰ ਨੀਂਹ ਪੱਥਰ ਤੁਰੰਤ  ਹਟਾਉਣ ਲਈ ਕਹਿ ਦਿੱਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਚੋਣ ਕਮਿਸ਼ਨ ਨੇ  ਸਪੱਸ਼ਟ ਕੀਤਾ ਗਿਆ ਹੈ ਕਿ ਚੋਣਾਂ ਦੌਰਾਨ ਪੈਸੇ ਦੀ ਦੁਰਵਰਤੋਂ ਰੋਕਣ ਲਈ ਸਿਆਸੀ ਆਗੂਆਂ ਤੇ ਵੀ.ਆਈ.ਪੀਜ਼ ਦੀਆਂ ਗੱਡੀਆਂ ਦੀ ਸਟੈਟਿਕ ਸਰਵੀਲੈਂਸ ਟੀਮਾਂ ਵਲੋਂ ਚੋਣਵੀ ਜਾਂਚ ਕੀਤੀ ਜਾ ਸਕਦੀ ਹੈ।ਰਮਿੰਦਰ ਸਿੰਘ ਨੇ ਦੱਸ਼ਿਆ ਕਿ ਭਾਰਤੀ ਚੋਣ ਕਮਿਸ਼ਨ ਵਲੋਂ ਚੋਣ ਅਮਲੇ ਦੀ ਸੁਰੱਖਿਆ ਦੇ ਮਾਣ- ਸਨਮਾਨ ਲਈ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਜਿਸ ਤਹਿਤ ਕਿਹਾ ਗਿਆ ਹੈ ਕਿ ਕਿਸੇ ਵੀ ਚੋਣ ਅਮਲੇ ਨੂੰ ਪੋਲਿੰਗ ਬੂਥਾਂ 'ਤੇ ਲਿਜਾਣ ਲਈ ਟਰੱਕਾਂ ਦੀ ਵਰਤੋਂ ਬਿਲਕੁਲ ਨਹੀਂ ਕੀਤੀ ਜਾਵੇਗੀ ਤੇ ਇਸ ਲਈ ਸਿਰਫ ਤੇ ਸਿਰਫ ਬੱਸਾਂ ਦੀ ਵਰਤੋਂ ਹੋਵੇਗੀ। 

ਚੋਣ ਕਮਿਸ਼ਨ ਵਲੋਂ ਨਾਲ ਹੀ ਸਪੱਸ਼ਟ ਕੀਤਾ ਗਿਆ ਹੈ ਕਿ ਕਿਸੇ ਵੀ ਅੰਗਹੀਣ ਕਰਮਚਾਰੀ ਦੀ ਚੋਣ ਡਿਊਟੀ ਨਹੀਂ ਲਗਾਈ ਜਾਵੇਗੀ ਅਤੇ ਔਰਤ ਕਰਮਚਾਰੀਆਂ ਦੀ ਡਿਊਟੀ ਘੱਟ ਤੋਂ ਘੱਟ ਲਗਾਈ ਜਾਵੇਗੀ। ਇਸ ਤੋਂ ਇਲਾਵਾ ਹਰ ਪੋਲਿੰਗ ਪਾਰਟੀ ਨੂੰ ਇਕ ਮੈਡੀਕਲ ਕਿੱਟ ਦੇਣ ਦੇ ਨਾਲ-ਨਾਲ ਹਰ ਪੋਲਿੰਗ ਬੂਥ 'ਤੇ ਇਕ ਨੋਡਲ ਅਫਸਰ ਦੀ ਨਿਯੁਕਤੀ ਵੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਚੋਣ ਡਿਊਟੀ ਦੌਰਾਨ ਕਿਸੇ ਵੀ ਸੀਨੀਅਰ ਅਧਿਕਾਰੀ ਨੂੰ ਜੂਨੀਅਰ ਅਧਿਕਾਰੀ ਦੇ ਮੁਤਾਹਿਤ ਚੋਣ ਡਿਊਟੀ 'ਤੇ ਨਹੀਂ ਲਾਇਆ ਜਾਵੇਗਾ।ਆਦਰਸ਼ ਚੋਣ ਜਾਬਤੇ ਦੌਰਾਨ ਪੈਸੇ ਲਿਜਾਣ ਵੇਲੇ ਆਮ ਲੋਕਾਂ ਦੀ ਖੱਜਲ ਖੁਆਰੀ ਰੋਕਣ ਲਈ ਭਾਰਤੀ ਚੋਣ ਕਮਿਸ਼ਨ ਵਲੋਂ ਸਪੱਸ਼ਟ ਕੀਤਾ ਗਿਆ ਹੈ ਕਿ 50 ਹਜ਼ਾਰ ਰੁਪੈ ਤੱਕ ਦੀ ਨਕਦੀ ਲਿਜਾਣ ਦੀ ਕੋਈ ਜਾਂਚ ਨਹੀਂ ਹੋ ਸਕੇਗੀ। ਉਨ੍ਹਾਂ ਨਾਲ ਹੀ ਕਿਹਾ ਕਿ ਜੇਕਰ 10 ਲੱਖ ਰੁਪੈ ਤੋਂ ਵੱਧ ਦੀ ਰਕਮ ਮਿਲਦੀ ਹੈ ਤਾਂ ਉਸਨੂੰ ਸਟੈਟਿਕ ਸਰਵੀਲੈਂਸ ਟੀਮਾਂ ਜਬਤ ਨਹੀਂ ਕਰਨਗੀਆਂ ਤੇ ਇਸ ਸਬੰਧੀ ਆਮਦਨ ਕਰ ਵਿਭਾਗ ਨੂੰ ਸਬੰਧਿਤ ਵਿਅਕਤੀ ਬਾਰੇ ਪੂਰੀ ਜਾਣਕਾਰੀ ਦੇਣਗੀਆਂ। ਇਸ ਤੋਂ ਇਲਾਵਾ ਜੇਕਰ ਕਿਸੇ ਘਰ,ਦਫਤਰ ਵਿਚ ਨਕਦੀ ਹੋਣ ਦੀ ਸ਼ਿਕਾਇਤ ਜਾਂ ਜਾਣਕਾਰੀ ਮਿਲਦੀ ਹੈ ਤਾਂ ਉਸ ਦੀ ਤਲਾਸ਼ੀ ਲੈਣ ਲਈ ਵਾਰੰਟ ਲੈਣਾ ਜ਼ਰੂਰੀ ਹੈ। 

ਉਨ੍ਹਾਂ ਨਾਲ ਹੀ ਕਿਹਾ ਕਿ ਚੋਣਾਂ ਦੌਰਾਨ ਪੋਲਿੰਗ ਅਧਿਕਾਰੀਆਂ ਦੀ ਸਹੂਲਤ ਲਈ ਚੋਣ ਕਮਿਸ਼ਨ ਵਲੋਂ ਸਾਰੇ ਸਹਾਇਕ ਰਿਟਰਨਿੰਗ ਅਫਸਰਾਂ ਨੂੰ ਇਲੈਕਟ੍ਰੋਰਲ ਰਜਿਸਟ੍ਰੇਸ਼ਨ ਅਫਸਰ ਵੀ ਐਲਾਨ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਚੋਣ ਅਮਲ ਪੂਰਾ ਹੋਣ ਤੱਕ ਸਾਰੇ ਗਜ਼ਟਡ ਅਧਿਕਾਰੀ ਜਿਨ੍ਹਾਂ ਦੀ ਗ੍ਰੇਡ ਪੇਅ 5000 ਰੁਪੈ ਜਾਂ ਉਸ ਤੋਂ ਉਪਰ ਹੈ ਨੂੰ ਕਾਰਜਕਾਰੀ ਮੈਜਿਸਟ੍ਰੇਟ ਐਲਾਨ ਦਿੱਤਾ ਗਿਆ ਹੈ ਤਾਂ ਜੋ ਚੋਣਾਂ ਅਮਨ ਤੇ ਸ਼ਾਂਤੀ ਨਾਲ ਕਰਵਾਈਆਂ ਜਾ ਸਕਣ। ਉਨ੍ਹਾਂ ਕਿਹਾ ਕਿ ਸੁਪਰਵਾਈਜ਼ਰ ਅਫਸਰਾਂ ਨੂੰ ਚੋਣ ਡਿਊਟੀ ਲਈ ਕਾਰਜਕਾਰੀ ਮੈਜਿਸਟ੍ਰੇਟ ਵਾਲੀਆਂ ਸ਼ਕਤੀਆਂ ਦੇਣ ਸਬੰਧੀ ਹੁਕਮ ਜਾਰੀ ਕਰ ਦਿੱਤੇ ਗਏ ਹਨ।ਉਨ੍ਹਾਂ ਕਿਹਾ ਕਿ ਵੋਟ ਪਾਉਣ ਬਾਰੇ  ਲੋਕਾਂ ਨੂੰ ਪ੍ਰੇਰਨ ਲਈ ਟਰਾਂਸਪੋਰਟ ਵਿਭਾਗ ਦੇ ਤਹਿਤ ਆਉਂਦੇ ਵਾਹਨਾਂ 'ਤੇ ਸੰਦੇਸ਼ ਛਪਾਏ ਜਾਣਗੇ ਤੇ ਵੋਟਿੰਗ ਵਾਲੇ ਦਿਨ ਬੈਂਡ ਵਜਾਕੇ ਲੋਕਾਂ ਨੂੰ ਵੋਟ ਪਾਉਣ ਲਈ ਉਤਸ਼ਾਹਿਤ ਕੀਤਾ ਜਾਵੇਗਾ। ਭਾਰਤੀ ਚੋਣ ਕਮਿਸ਼ਨ ਵਲੋਂ ਨਾਲ ਹੀ ਐਲਾਨ ਕੀਤਾ ਗਿਆ ਹੈ ਕਿ ਵੋਟਿੰਗ ਖਤਮ ਹੋਣ ਤੋਂ 48 ਘੰਟੇ ਪਹਿਲਾਂ ਤੋਂ ਸ਼ਰਾਬ ਵੇਚਣ ਤੇ ਖਰੀਦਣ'ਤੇ ਪੂਰੀ ਤਰ੍ਹਾਂ ਪਾਬੰਦੀ ਰਹੇਗੀ। ਉਨ੍ਹਾਂ ਦੱਸਿਆ ਕਿ 28 ਅਪ੍ਰੈਲ ਸ਼ਾਮ 7 ਵਜੇ ਤੋਂ 30 ਅਪ੍ਰੈਲ ਸ਼ਾਮ 7 ਵਜੇ ਤੱਕ ਸ਼ਰਾਬ ਦੇ ਠੇਕੇ ਬੰਦ ਰਹਿਣਗੇ। ਇਸ ਤੋਂ ਇਲਾਵਾ 16 ਮਈ ਨੂੰ ਵੋਟਾਂ ਦੀ ਗਿਣਤੀ ਵਾਲੇ ਦਿਨ ਵੀ 24 ਘੰਟੇ ਲਈ ਡਰਾਈ ਡੇਅ ਰਹੇਗਾ।    

 

Tags: election special-2014

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD