Thursday, 23 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਅਮਰਿੰਦਰ ਸ੍ਰੀ ਦਰਬਾਰ ਸਾਹਿਬ ਉਪਰ ਫੌਜੀ ਹਮਲੇ ਦਾ ਦੋਸ਼ੀ : ਅਕਾਲੀ ਦਲ

Web Admin

Web Admin

5 ਦਰਿਆ ਨਿਊਜ਼

ਚੰਡੀਗੜ੍ਹ , 22 Mar 2014

Last updated on: Mar 22, 2014, 00:00 IST

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਇਥੇ ਕਿਹਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਅੰਮ੍ਰਿਤਸਰ ਤੋਂ ਇਸ ਲਈ ਚੋਣ ਨਹੀਂ ਲੜਨਾ ਚਾਹੁੰਦੇ ਸਨ ਕਿਉਂਕਿ ਉਨ੍ਹਾਂ ਨੂੰ ਪਤਾ ਹੈ ਕਿ ਸ੍ਰੀ ਦਰਬਾਰ ਸਾਹਿਬ ਉਤੇ ਕੀਤੇ ਗਏ ਫੌਜੀ ਹਮਲੇ ਸਮੇਂ ਕਾਂਗਰਸ ਪਾਰਟੀ ਤੋਂ ਥੋੜ੍ਹੇ ਸਮੇਂ ਲਈ ਅਸਤੀਫ਼ਾ ਦੇਣ ਦੇ ਕੀਤੇ ਗਏ ਸਿਆਸੀ ਡਰਾਮੇ ਸਬੰਧੀ ਉਨ੍ਹਾਂ ਨੂੰ ਲੋਕਾਂ ਦੇ ਤਿੱਖੇ ਸਵਾਲਾਂ ਦਾ ਸਾਹਮਣਾ ਕਰਨਾ ਪਵੇਗਾ।ਸ਼੍ਰੋਮਣੀ ਅਕਾਲੀ ਦਲ ਨੇ ਕਿਹਾ ਹੈ ਕਿ ਅੰਮ੍ਰਿਤਸਰ ਦੀ ਲੋਕ ਸਭਾ ਚੋਣ ਤੋਂ ਭੱਜ ਰਹੇ ਕੈਪਟਨ ਅਮਰਿੰਦਰ ਸਿੰਘ ਦੀ ਹਾਲਤ ਸਰਕਸ ਦੇ ਉਸ ਸ਼ੇਰ ਵਰਗੀ ਹੈ ਜਿਸ ਨੂੰ ਪਿੰਜਰੇ ਵਿਚ ਬੰਦ ਕਰਕੇ ਗੁੱਸਾਈ ਹੋਈ ਭੀੜ ਸਾਹਮਣੇ ਸੁੱਟ ਦਿੱਤਾ ਜਾਵੇ। ਉਹ ਭੱਜਣਾ ਚਾਹੁੰਦੇ ਹਨ, ਪਰ ਉਨ੍ਹਾਂ ਨੂੰ ਜ਼ੰਜੀਰਾਂ ਵਿਚ ਜਕੜ ਕੇ ਫੜ ਲਿਆਂਦਾ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਭੂੰਦੜ ਨੇ ਅੱਜ ਇਥੋਂ ਜਾਰੀ ਇਕ ਬਿਆਨ ਵਿਚ ਕਿਹਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਖੁਦ ਇਹ ਕਹਿ ਚੁੱਕੇ ਹਨ ਕਿ ਚੋਣ ਜਿੱਤ ਜਾਣ ਦੀ ਸੂਰਤ ਵਿਚ ਵੀ ਉਹ ਅੰਮ੍ਰਿਤਸਰ ਦੇ ਵੋਟਰਾਂ ਨਾਲ ਇਨਸਾਫ਼ ਨਹੀਂ ਕਰ ਸਕਣਗੇ।ਉਨ੍ਹਾਂ ਦਾ ਇਹ ਬਿਆਨ ਹੀ ਅੰਮ੍ਰਿਤਸਰ ਦੇ ਲੋਕਾਂ ਲਈ ਇਹ ਸਮਝਣ ਲਈ ਕਾਫ਼ੀ ਹੈ ਕਿ ਉਨ੍ਹਾਂ ਨੂੰ ਕੈਪਟਨ ਅਮਰਿੰਦਰ ਸਿੰਘ ਤੋਂ ਕੋਈ ਆਸ ਨਹੀਂ ਰੱਖਣੀ ਚਾਹੀਦੀ।

ਸ. ਭੂੰਦੜ ਨੇ ਕਿਹਾ ਕਿ ਅੰਮ੍ਰਿਤਸਰ ਨੂੰ ਤਾਂ ਭੁੱਲ ਹੀ ਜਾਓ, ਕੈਪਟਨ ਅਮਰਿੰਦਰ ਸਿੰਘ ਤਾਂ ਪਟਿਆਲਾ ਦੇ ਲੋਕਾਂ ਨੂੰ ਵੀ ਕਦੇ ਵਿਖਾਈ ਨਹੀਂ ਦਿੰਦੇ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵਿਚ ਆਪਣੀ ਹਕੂਮਤ ਹੋਣ ਸਮੇਂ ਸਾਲ 2003 ਵਿਚ ਸ੍ਰੀ ਦਰਬਾਰ ਸਾਹਿਬ ਵਿਚ ਬਾਵਰਦੀ ਤੇ ਸਣਜੁੱਤੀਂ ਪੁਲਿਸ ਭੇਜ ਕੇ ਸ੍ਰੀ ਦਰਬਾਰ ਸਾਹਿਬ ਤੇ ਹੋਏ ਫੌਜੀ ਹਮਲੇ ਨੂੰ ਵਾਜਬ ਠਹਿਰਾਇਆ ਸੀ। ਸ੍ਰੀ ਭੂੰਦੜ ਨੇ ਕਿਹਾ ਕਿ ਪੰਜਾਬ ਦੇ ਬੱਚੇ ਬੱਚੇ ਨੂੰ ਯਾਦ ਹੈ ਕਿ ਕਿਵੇਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਐਗਜ਼ੈਕਟਿਵ ਕਮੇਟੀ ਦੀ ਚੋਣ ਵਿਚ ਖਲਲ ਪਾਉਣ ਲਈ ਕੈਪਟਨ ਅਮਰਿੰਦਰ ਸਿੰਘ ਵਲੋਂ ਭੇਜੀ ਗਈ ਪੁਲਿਸ ਜੁੱਤੀਆਂ ਸਮੇਤ ਦਰਬਾਰ ਸਾਹਿਬ ਦੀ ਪ੍ਰੀਕਰਮਾ ਵਿਚ ਹਰਲ-ਹਰਲ ਕਰਦੀ ਫਿਰਦੀ ਸੀ। ਉਨ੍ਹਾਂ ਕਿਹਾ ਕਿ ਉਸ ਦ੍ਰਿਸ਼ ਨੂੰ ਨਾ ਤਾਂ ਕੋਈ ਸਿੱਖ ਭੁੱਲ ਸਕਦਾ ਹੈ ਅਤੇ ਨਾ ਹੀ ਮੁਆਫ਼ ਕਰ ਸਕਦਾ ਹੈ।ਸ੍ਰੀ ਭੂੰਦੜ ਨੇ ਅੱਗੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਸ੍ਰੀ ਦਰਬਾਰ ਸਾਹਿਬ ਤੇ ਹੋਏ ਫੌਜੀ ਹਮਲੇ ਸਮੇਂ ਸਿੱਖ ਸੰਗਤਾਂ ਨਾਲ ਸਿਆਸੀ ਫਰਾਡ ਕਰਨ ਦੇ ਵੀ ਦੋਸ਼ੀ ਹਨ। ਉਨ੍ਹਾਂ ਕਿਹਾ ਕਿ ਸ੍ਰੀ ਦਰਬਾਰ ਸਾਹਿਬ 'ਤੇ ਫੌਜੀ ਹਮਲੇ ਦੀ ਵਿਉਂਤਬੰਦੀ ਸਮੇਂ ਕੈਪਟਨ ਅਮਰਿੰਦਰ ਸਿੰਘ ਸ੍ਰੀਮਤੀ ਇੰਦਰਾ ਗਾਂਧੀ ਦੇ ਕੁਝ ਕੁ ਵਿਸ਼ਵਾਸ਼ਪਾਤਰ ਸਾਥੀਆਂ ਵਿਚੋਂ ਇਕ ਸਨ । ਉਨ੍ਹਾਂ ਕਿਹਾ ਕਿ ਇਹ ਸਿੱਧ ਕਰਨ ਲਈ ਠੋਸ ਸਬੂਤ ਹਨ ਕਿ ਇੰਦਰਾ ਗਾਂਧੀ ਵਲੋਂ ਸ੍ਰੀ ਦਰਬਾਰ ਸਾਹਿਬ 'ਤੇ ਫੌਜੀ ਹਮਲੇ ਬਾਰੇ ਕੈਪਟਨ ਅਮਰਿੰਦਰ ਸਿੰਘ ਦੀ ਸਲਾਹ ਲਈ ਗਈ ਸੀ ਅਤੇ ਉਨ੍ਹਾਂ ਨੇ ਇੰਦਰਾ ਗਾਂਧੀ ਨੂੰ ਇਹ ਹਮਲਾ ਕਰਨ ਲਈ ਕਿਹਾ ਸੀ। ਸ੍ਰੀ ਭੂੰਦੜ ਨੇ ਕਿਹਾ ਕਿ ਅਕਾਲੀ ਦਲ ਨੂੰ ਖਤਮ ਕਰਨ ਦੀ ਘੜੀ ਗਈ ਇਕ ਸਾਜਿਸ਼ ਅਧੀਨ ਕੈਪਟਨ ਅਮਰਿੰਦਰ ਸਿੰਘ ਨੂੰ ਕਾਂਗਰਸ ਤੋਂ ਅਸਤੀਫ਼ਾ ਦਿਵਾ ਕੇ ਪਹਿਲਾਂ ਅਕਾਲੀ ਦਲ ਵਿਚ ਭੇਜਿਆ ਗਿਆ ਅਤੇ ਫਿਰ ਵਾਪਸ ਬੁਲਾ ਕੇ ਸੂਬੇ ਦੇ ਮੁੱਖ ਮੰਤਰੀ ਤੇ ਕਾਂਗਰਸ ਪ੍ਰਧਾਨ ਦੇ ਅਹੁਦਿਆਂ ਨਾਲ ਨਿਵਾਜ਼ਿਆ ਵੀ ਗਿਆ।

ਸੀਨੀਅਰ ਅਕਾਲੀ ਆਗੂ ਸ੍ਰੀ ਭੂੰਦੜ ਨੇ ਕਿਹਾ ਕਿ ਅਮਰਿੰਦਰ ਸਿੰਘ ਸਿਰਫ਼ ਕਾਂਗਰਸ ਵਿਚ ਹੀ ਨਹੀਂ ਗਏ ਬਲਕਿ ਉਨ੍ਹਾਂ ਦੀਆਂ ਦੋਸਤੀਆਂ ਤੇ ਸਰਗਰਮੀਆਂ ਨੇ ਇਹ ਵੀ ਸਿੱਧ ਕਰ ਦਿੱਤਾ ਹੈ ਕਿ ਸ੍ਰੀ ਦਰਬਾਰ ਸਾਹਿਬ ਉਤੇ ਹੋਏ ਫੌਜੀ ਹਮਲੇ ਸਬੰਧੀ ਉਹ ਕਿੰਨੇ ਕੁ ਦੁਖੀ ਹੋਏ ਸਨ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੇ ਇਕ ਹੋਰ ਸਿਆਸੀ ਦੋਸਤ ਸ. ਸੁਰਜੀਤ ਸਿੰਘ ਬਰਨਾਲਾ ਜਿਹੜੇ ਖੁਦ ਵੀ ਰਾਜੀਵ ਗਾਂਧੀ ਅਤੇ ਅਰੁਨ ਨਹਿਰੂ ਦੇ ਕਹਿਣ 'ਤੇ ਸ੍ਰੀ ਦਰਬਾਰ ਸਾਹਿਬ ਵਿਚ ਪੁਲਿਸ ਭੇਜਣ ਦੇ ਦੋਸ਼ੀ ਹਨ, ਨੇ ਵੀ ਅੱਜ ਕੱਲ੍ਹ ਅਕਾਲੀ ਦਲ ਖਾਸ ਕਰਕੇ ਪ੍ਰਕਾਸ਼ ਸਿੰਘ ਬਾਦਲ ਵਿਰੁੱਧ ਕੂੜ ਪ੍ਰਚਾਰ ਦੀ ਮੁਹਿੰਮ ਵਿੱਢੀ ਹੋਈ ਹੈ।ਸ੍ਰੀ ਭੂੰਦੜ ਨੇ ਕਿਹਾ ਕਿ ਇਹ ਕਿਹੋ ਜਿਹਾ ਅਜੀਬ ਇਤਫ਼ਾਕ ਹੈ ਕਿ ਕੈਪਟਨ ਅਮਰਿੰਦਰ ਸਿੰਘ ਸ੍ਰੀ ਦਰਬਾਰ ਸਾਹਿਬ ਉਤੇ ਹਮਲਿਆਂ ਦੇ ਦੋਸ਼ੀਆਂ ਦੇ ਹੀ ਅੰਗਸੰਗ ਰਹਿੰਦੇ ਹਨ। 

 

Tags: balwinder singh bhunder

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD