Thursday, 04 June 2026

 

 

ਖ਼ਾਸ ਖਬਰਾਂ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ

 

ਕਾਂਗਰਸ ਦੀਆਂ ਬੁਝੀਆਂ ਚਿੰਗਾਰੀਆਂ ਤੇ ਨਿੱਕ-ਸੁੱਕ ਚੋਣਾਂ ਦੇ ਅੰਤ ਤੱਕ ਸਵਾਹ ਹੋ ਜਾਣਗੀਆਂ-ਸੁਖਬੀਰ ਸਿੰਘ ਬਾਦਲ

ਰਾਹੁਲ ਇੱਕ ਤੀਰ ਨਾਲ ਦੋ ਨਿਸ਼ਾਨੇ ਲਾਉਣ ਦੀ ਕੋਸ਼ਿਸ਼ ਚ

Web Admin

Web Admin

5 ਦਰਿਆ ਨਿਊਜ਼

ਬਠਿੰਡਾ , 26 Mar 2014

Last updated on: Mar 26, 2014, 00:00 IST

ਕਾਂਗਰਸ ਪਾਰਟੀ ਵੱਲੋਂ ਆਪਣੇ ਜ਼ਿਆਦਾਤਰ ਜਾਣੇ-ਪਹਿਚਾਣੇ ਚਿਹਰਿਆਂ ਨੂੰ ਚੋਣ ਮੈਦਾਨ 'ਚ ਉਤਾਰਣ ਦੀ ਅਪਣਾਈ ਗਈ ਨੀਤੀ 'ਤੇ ਟਿੱਪਣੀ ਕਰਦਿਆਂ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਉੱਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕਾਂਗਰਸ ਦੀਆਂ ਸਾਰੀਆਂ ਲੱਕੜਾਂ ਬਲ ਕੇ ਧੁੱਖਦਾ ਹੋਇਆ ਕੋਲਾ ਹੋ ਚੁੱਕਿਆਂ ਹਨ ਅਤੇ ਹੁਣ ਅੱਗ ਨੂੰ ਬਲਦੇ ਰੱਖਣੇ ਦੀ ਆਖਰੀ ਕੋਸ਼ਿਸ਼ 'ਚ ਸ੍ਰੀ ਰਾਹੁਲ ਗਾਂਧੀ ਨੇ ਸਾਰੀਆਂ 'ਬੁਝੀਆਂ ਚਿੰਗਾਰੀਆਂ' ਅਤੇ ਸ. ਮਨਪ੍ਰੀਤ ਸਿੰਘ ਬਾਦਲ ਵਰਗੀ 'ਨਿੱਕ-ਸੁੱਕ' ਨੂੰ ਤੰਦੂਰ ਵਿੱਚ ਝੋਂਕ ਦਿੱਤਾ ਹੈ। ਸ. ਬਾਦਲ ਨੇ ਕਿਹਾ ਕਿ ਗਾਂਧੀ ਪਰਿਵਾਰ ਵੱਲੋਂ ਫੂਕਾਂ ਮਾਰਨ 'ਤੇ ਭਾਂਵੇ ਇਹ 'ਬੁਝੀਆਂ ਚਿੰਗਾਰੀਆਂ' ਅਤੇ 'ਨਿੱਕ ਸੁੱਕ' ਥੋੜੀ ਬਹੁਤ ਲਾਲਗੀ ਦਿਖਾਉਣ ਪਰ ਚੋਣਾਂ ਦੇ ਅੰਤ ਤੱਕ ਇਹ ਸਾਰੀਆਂ ਸਵਾਹ ਹੋ ਜਾਣਗੀਆਂ।

ਬਠਿੰਡਾ ਲੋਕ ਸਭਾ ਹਲਕੇ ਤੋਂ ਅਕਾਲੀ-ਭਾਜਪਾ ਗਠਜੋੜ ਦੀ ਉਮੀਦਵਾਰ ਬੀਬੀ ਹਰਸਿਮਰਤ ਕੌਰ ਬਾਦਲ ਦੇ ਹੱਕ 'ਚ ਚੋਣ ਪ੍ਰਚਾਰ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ. ਬਾਦਲ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਲਗਾਤਾਰ ਹਾਰਾਂ ਦਾ ਮੂੰਹ ਦੇਖਣ ਦੇ ਬਾਵਜੂਦ ਵੀ ਸ਼ਾਇਦ ਇਹ ਨਹੀਂ ਸਿੱਖਿਆ ਕਿ ਲੋਕ ਹੁਣ ਕਾਰਗੁਜਾਰੀ ਲਈ ਵੋਟ ਪਾਉਂਦੇ ਹਨ ਨਾ ਕਿ 'ਮਖੌਟਿਆਂ' ਨੂੰ । ਸ. ਬਾਦਲ ਨੇ ਕਿਹਾ ਕਿ ਉਨ੍ਹਾਂ ਨੂੰ ਇਹ ਵੀ ਜਾਪਦਾ ਹੈ ਕਿ ਸ਼ਾਇਦ ਸ੍ਰੀ ਰਾਹੁਲ  ਗਾਂਧੀ ਇੱਕ ਤੀਰ ਨਾਲ ਦੋ ਨਿਸ਼ਾਨੇ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਜਿੱਥੇ ਇੱਕ ਪਾਸੇ ਉਹ ਕਾਂਗਰਸ ਦੀ ਬੁੱਝਦੀ ਅੱਗ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ ਉਥੇ ਦੂਸਰੇ ਪਾਸੇ ਉਹ ਪਾਰਟੀ ਦੇ ਸਾਰੇ ਸੀਨੀਅਰ ਆਗੂਆਂ ਨੂੰ ਦਫਨਾਉਣ ਲਈ ਟੋਆ ਪੁੱਟ ਰਹੇ ਹਨ ਤਾਂ ਕਿ ਉਨ੍ਹਾਂ ਦਾ ਰਾਹ ਪੱਧਰਾ ਹੋ ਸਕੇ। ਸ. ਬਾਦਲ ਨੇ ਅੱਗੇ ਕਿਹਾ, ''ਕਾਂਗਰਸ ਵੱਲੋਂ ਇੱਕ ਦਹਾਕੇ ਤੱਕ ਲਗਾਤਾਰ ਕੀਤੇ ਮਾੜੇ ਕੰਮਾਂ ਦੇ ਬਦਲੇ ਵੋਟਰਾਂ ਨੇ ਕਾਂਗਰਸ ਦੀ ਅਗਵਾਈ ਵਾਲੀ ਯੂ.ਪੀ.ਏ ਸਰਕਾਰ ਦੀ ਫੱਟੀ ਪੋਚਣ ਦਾ ਮਨ ਬਣਾ ਲਿਆ ਹੈ। ਮੇਰੇ ਛੋਟੇ ਵੀਰ ਸ. ਮਨਪ੍ਰੀਤ ਸਿੰਘ ਬਾਦਲ ਨੇ ਕੁਝ ਕਾਂਗਰਸੀ ਆਗੂਆਂ ਦੇ ਇਸ਼ਾਰੇ 'ਤੇ ਸ਼੍ਰੋਮਣੀ ਅਕਾਲੀ ਦਲ ਨੂੰ ਛੱਡ ਕੇ ਸਿਆਸੀ ਆਤਮਹੱਤਿਆ ਕੀਤੀ ਸੀ ਅਤੇ ਹੁਣ ਉਸ ਦਾ ਵੀ ਉਹੀ ਹਸ਼ਰ ਹੋਣ ਜਾ ਰਿਹਾ ਹੈ ਜੋ ਉਸ ਦੇ ਸਾਥੀ ਕਾਂਗਰਸੀਆਂ ਦਾ ਹੋਣਾ ਹੈ।''

ਭੁੱਚੋ ਮੰਡੀ ਅਤੇ ਬਠਿੰਡਾ ਵਿਖੇ ਲੜੀਵਾਰ ਚੋਣ ਰੈਲੀਆਂ ਨੂੰ ਸੰਬੋਧਨ ਕਰਦਿਆਂ ਸ. ਬਾਦਲ ਨੇ ਭਾਰਤ ਦੇ ਸਿਆਸੀ ਦ੍ਰਿਸ਼ 'ਚ ਕਾਂਗਰਸ ਦੇ ਸਫਾਏ ਨਾਲ ਸਬੰਧਤ ਬੀਤੇ ਕੁਝ ਸਾਲਾਂ ਦੌਰਾਨ ਵਾਪਰੀਆਂ ਘਟਨਾਵਾਂ ਦਾ ਜ਼ਿਕਰ ਵੀ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ, ਤਾਮਿਲਨਾਡੂ, ਆਂਧਰਾ, ਮਹਾਰਾਸ਼ਟਰਾ, ਗੁਜਰਾਤ, ਬਿਹਾਰ, ਉਡੀਸਾ, ਪੱਛਮੀ ਬੰਗਾਲ ਅਤੇ ਉੱਤਰ ਪ੍ਰਦੇਸ਼ ਵਰਗੇ ਰਾਜਾਂ 'ਚ ਮੁੜ ਤਾਕਤ ਸੰਭਾਲਣ ਦਾ ਵਿਚਾਰ ਵੀ ਕਾਂਗਰਸ ਪਾਰਟੀ ਨੇ ਮਨੋ ਕੱਢ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉੱਤਰ ਪ੍ਰਦੇਸ਼ ਨੇ ਤਾਂ ਗਾਂਧੀ ਪਰਿਵਾਰ ਨੂੰ ਪੂਰੀ ਤਰ੍ਹਾਂ ਨਕਾਰ ਦਿੱਤਾ ਹੈ ਅਤੇ ਹੁਣ ਜਿੱਤਣ ਲਈ ਮਾਂ-ਪੁੱਤ ਨੂੰ ਅਮੇਠੀ ਤੇ ਰਾਏ ਬਰੇਲੀ ਦੀ ਜਗ੍ਹਾ ਹੋਰ ਸੁਰੱਖਿਅਤ ਸੀਟਾਂ ਦੀ ਭਾਲ ਕਰਨੀ ਪਵੇਗੀ। ਸ. ਬਾਦਲ ਨੇ ਕਿਹਾ ਕਿ ਇੰਨ੍ਹਾਂ ਹਾਲਾਤ ਦੇ ਮੱਦੇਨਜ਼ਰ ਕਾਂਗਰਸ ਦਾ ਕੌਮੀ ਪਾਰਟੀ ਵਜੋਂ ਕੋਈ ਭਵਿੱਖ ਨਹੀਂ ਹੈ ਅਤੇ ਰਾਜਾਂ ਦੇ ਹੱਕਾਂ 'ਤੇ ਡਾਕਾ ਮਾਰਨ ਦੇ ਇਤਿਹਾਸ ਨੇ ਕਾਂਗਰਸ ਨੂੰ ਖੇਤਰੀ ਸਿਆਸਤ 'ਚ ਜਗ੍ਹਾ ਨਹੀਂ ਦੇਣੀ। ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਨੇ ਅੱਗੇ ਕਿਹਾ, ''ਕਾਂਗਰਸ ਦੀ ਮੁਕੰਮਲ ਸਮਾਪਤੀ ਤੈਅ ਹੈ ਅਤੇ 16ਵੀਆਂ ਲੋਕ ਸਭਾ ਚੋਣਾਂ ਦੇ ਅੰਤ ਤੱਕ ਇਸ ਪਾਰਟੀ ਦਾ ਵੀ ਅੰਤ ਹੋ ਜਾਵੇਗਾ। ਮੈਂ ਪੰਜਾਬ ਦੇ ਲੋਕਾਂ ਨੂੰ ਇਹ ਕਹਿਣਾ ਚਾਹੁੰਦਾ ਹਾਂ ਕਿ ਕਾਂਗਰਸੀ ਆਗੂਆਂ ਤੇ ਉਨ੍ਹਾਂ ਦੇ ਸਾਥੀਆਂ ਵੱਲੋਂ ਕੀਤੇ ਜਾ ਰਹੇ ਝੂਠੇ ਤੇ ਗੁੰਮਰਾਹਕੁੰਨ ਪ੍ਰਚਾਰ ਨੂੰ ਇਹ ਸਮਝ ਕਿ ਕੁਝ ਹੋਰ ਦੇਰ ਸੁਹਿਣ ਕਰਨ ਕਿ ਬੁਝ ਰਹੇ ਚਿੰਗਾਰੇ 'ਚੋ ਨਿਕਲਦੀਆਂ ਆਖਰੀ ਲਾਟਾਂ ਤੋਂ ਵੱਧ ਕੁੱਝ ਨਹੀਂ।''

ਪੰਜਾਬ ਦੇ ਵਿਕਾਸ ਨੂੰ ਹੋਰ ਤੇਜ ਕਰਨ ਲਈ ਅਕਾਲੀ-ਭਾਜਪਾ ਗਠਜੋੜ ਦੇ ਹੱਕ 'ਚ ਵੋਟ ਪਾਉਣ ਦੀ ਅਪੀਲ ਕਰਦਿਆਂ ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕਾਂਗਰਸ ਦੀ ਅਗਵਾਈ ਵਾਲੀ ਯੂ.ਪੀ.ਏ ਸਰਕਾਰ ਦੇ ਮਤਰਏ ਰਵੱਈਏ ਦਾ ਬਾਵਜੂਦ ਅਕਾਲੀ-ਭਾਜਪਾ ਗਠਜੋੜ ਦੀ ਸਰਕਾਰ ਪੰਜਾਬ ਨੂੰ ਤੇਜ ਵਿਕਾਸ ਦੀ ਪਟੜੀ 'ਤੇ ਲਿਆਉਣ 'ਚ ਕਾਮਯਾਬ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ 'ਚ ਮੁੜ ਸਰਕਾਰ ਬਨਾਉਣ ਦੇ ਪਹਿਲੇ ਦਿਨ ਤੋਂ ਹੀ ਗਠਜੋੜ ਨੇ ਆਪਣੇ ਵਿਕਾਸ ਏਜੰਡੇ 'ਤੇ ਕਾਇਮ ਰਹਿੰਦਿਆਂ ਜਿੱਥੇ ਕਿਸਾਨਾਂ ਲਈ ਮੁਫ਼ਤ ਬਿਜਲੀ, ਆਟਾ-ਦਾਲ ਯੋਜਨਾ, ਸ਼ਗਨ ਸਕੀਮ ਵਰਗੀਆਂ ਲੋਕ ਪੱਖੀ ਯੋਜਨਾਵਾਂ ਜਾਰੀ ਰੱਖੀਆਂ ਉਥੇ ਸੂਬੇ ਦੇ ਸਾਰੇ ਸ਼ਹਿਰਾਂ ਤੇ ਕਸਬਿਆਂ 'ਚ ਸੀਵਰੇਜ ਤੇ ਜਲ ਸਪਲਾਈ ਮੁਹੱਈਆ ਕਰਵਾਉਣ ਦੀਆਂ ਯੋਜਨਾਵਾਂ 'ਚ ਤੇਜੀ ਲਿਆਂਦੀ ਅਤੇ ਸੂਬੇ ਦੇ ਸਾਰੇ ਸ਼ਹਿਰਾਂ ਨੂੰ 4-6 ਮਾਰਗੀ ਸੜਕਾਂ ਨਾਲ ਜੋੜਨ ਦਾ ਕੰਮ ਆਰੰਭਿਆ। ਉਨ੍ਹਾਂ ਕਿਹਾ ਕਿ ਬਿਜਲੀ ਉਤਪਾਦਨ 'ਚ ਵੱਡੀ ਕਾਮਯਾਬੀ ਹਾਸਿਲ ਕਰਨ ਉਪਰੰਤ ਪੰਜਾਬ ਨਿਵੇਸ਼ਕ ਸੰਮੇਲਨ ਅਤੇ ਖੇਤੀਬਾੜੀ ਸੰਮੇਲਨ ਕਰਵਾ ਕੇ ਵੱਡੇ-ਵੱਡੇ ਸਨਅਤੀ ਘਰਾਣਿਆਂ ਨੂੰ ਪੰਜਾਬ ਅੰਦਰ ਸਨਅਤ, ਆਈ.ਟੀ. ਅਤੇ ਖੇਤੀਬਾੜੀ ਵਿਭਿੰਨਤਾ ਦੇ ਖੇਤਰ 'ਚ ਨਿਵੇਸ਼ ਕਰਨ ਲਈ ਪ੍ਰੇਰਤ ਕੀਤਾ। ਸ. ਬਾਦਲ ਨੇ ਵਾਅਦਾ ਕੀਤਾ ਕਿ ਸ੍ਰੀ ਨਰਿੰਦਰ ਮੋਦੀ ਦੇ ਪ੍ਰਧਾਨ ਮੰਤਰੀ ਬਣਦਿਆਂ ਹੀ ਸ੍ਰੀ ਮੋਦੀ ਅਤੇ ਸ. ਪ੍ਰਕਾਸ਼ ਸਿੰਘ ਬਾਦਲ ਦੀ ਜੋੜੀ ਪੰਜਾਬ ਦੇ ਵਿਕਾਸ ਦੀ ਰਫ਼ਤਾਰ ਨੂੰ ਦੁੱਗਣਾ ਕਰ ਦੇਵੇਗੀ।

 

Tags: sukhbir , sukhbir singh badal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD