Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮੁੱਖ ਮੰਤਰੀ ਚੰਨੀ 'ਤੇ ਗ੍ਰਹਿ ਮੰਤਰੀ ਰੰਧਾਵਾ ਨੂੰ ਪਤਾ ਸੀ ਕਿ ਮਜੀਠੀਆ ਕਿੱਥੇ ਹੈ, ਜਾਣ ਬੁੱਝ ਕੇ ਨਹੀਂ ਕੀਤਾ ਗ੍ਰਿਫ਼ਤਾਰ

ਜਿਸ ਤਰ੍ਹਾਂ ਲੁਧਿਆਣਾ ਸਿਟੀ ਸੈਂਟਰ ਘੁਟਾਲੇ 'ਚ ਚੰਨੀ ਦੇ ਭਰਾ ਨੂੰ ਬਾਦਲ ਨੇ ਬਚਾਇਆ, ਉਸੇ ਤਰ੍ਹਾਂ ਚੰਨੀ ਨੇ ਮਜੀਠੀਆ ਨੂੰ ਬਚਾਇਆ

Raghav Chadha, AAP, Aam Aadmi Party, Aam Aadmi Party Punjab, AAP Punjab, Bikram Majithia, Bikram Singh Majithia

Web Admin

Web Admin

5 Dariya News

ਚੰਡੀਗੜ੍ਹ , 11 Jan 2022

Last updated on: Jan 11, 2022, 00:00 IST

ਆਮ ਆਦਮੀ ਪਾਰਟੀ (ਆਪ) ਦੇ ਪੰਜਾਬ ਮਾਮਲਿਆਂ ਦੇ ਸਹਿ-ਇੰਚਾਰਜ ਰਾਘਵ ਚੱਢਾ ਨੇ ਮੁੱਖ ਮੰਤਰੀ ਚੰਨੀ 'ਤੇ ਜਾਣਬੁੱਝ ਕੇ ਬਿਕਰਮ ਮਜੀਠੀਆ ਨੂੰ ਗ੍ਰਿਫ਼ਤਾਰ ਨਾ ਕਰਨ ਦਾ ਦੋਸ਼ ਲਗਾਇਆ ਹੈ। ਮੰਗਲਵਾਰ ਨੂੰ ਪ੍ਰੈੱਸ ਕਾਨਫਰੰਸ ਦੌਰਾਨ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਚੱਢਾ ਨੇ ਕਿਹਾ ਕਿ ਬਿਕਰਮ ਮਜੀਠੀਆ ਨੇ ਖ਼ੁਦ ਦੱਸਿਆ ਹੈ ਕਿ ਮੁੱਖ ਮੰਤਰੀ ਚੰਨੀ ਅਤੇ ਗ੍ਰਹਿ ਮੰਤਰੀ ਰੰਧਾਵਾ ਦੋਵਾਂ ਨੂੰ ਪਤਾ ਸੀ ਕਿ ਮਜੀਠੀਆ ਕਿੱਥੇ ਹੈ। ਪਰ ਉਸ ਨੂੰ ਜਾਣਬੁੱਝ ਕੇ ਗ੍ਰਿਫ਼ਤਾਰ ਨਹੀਂ ਕੀਤਾ ਗਿਆ।  (ਇਸ ਮੌਕੇ ਉਨ੍ਹਾਂ ਨਾਲ ਪਾਰਟੀ ਦੇ ਸੀਨੀਅਰ ਆਗੂ ਜਗਤਾਰ ਸਿੰਘ ਸਿੰਘੇੜਾ ਅਤੇ ਹਰਮੋਹਨ ਧਵਨ ਵੀ ਹਾਜ਼ਰ ਸਨ)।ਚੱਡਾ ਨੇ ਕਿਹਾ ਕਿ ਅਸੀਂ ਇੱਕ ਮਹੀਨਾ ਪਹਿਲਾਂ ਹੀ ਇਸ ਗੱਲ ਦੀ ਜਾਣਕਾਰੀ ਮੀਡੀਆ ਨੂੰ ਦੇ ਦਿੱਤੀ ਸੀ ਕਿ ਚੰਨੀ ਸਰਕਾਰ ਮਜੀਠੀਆ ਖ਼ਿਲਾਫ਼ ਬਹੁਤ ਹੀ ਕਮਜ਼ੋਰ ਕੇਸ ਦਰਜ ਕਰੇਗੀ ਅਤੇ ਉਸਨੂੰ ਜ਼ਮਾਨਤ ਦਿਲਵਾਏਗੀ। ਮਜੀਠੀਆ ਦੀਆਂ ਗੱਲਾਂ ਨੇ ਸਾਡੇ ਆਰੋਪਾਂ ਨੂੰ ਸਹੀ ਸਾਬਤ ਕਰ ਦਿੱਤਾ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਲੁਧਿਆਣਾ ਸਿਟੀ ਸੈਂਟਰ ਘੁਟਾਲੇ ਵਿੱਚ ਮੁੱਖ ਮੰਤਰੀ ਚੰਨੀ ਦੇ ਭਰਾ ਨੂੰ ਸੁਖਬੀਰ ਬਾਦਲ ਨੇ ਬਚਾਇਆ ਸੀ, ਉਸੀ ਦੇ ਅਹਿਸਾਨ ਦੇ ਤੌਰ 'ਤੇ ਚੰਨੀ ਨੇ ਸੁਖਬੀਰ ਬਾਦਲ ਦੇ ਸਾਲੇ ਬਿਕਰਮ ਮਜੀਠੀਆ ਨੂੰ ਬਚਾਇਆ ਹੈ। 

ਚੰਨੀ ਸਰਕਾਰ ਨੇ ਪੰਜਾਬ ਦੇ ਲੋਕਾਂ ਦੀਆਂ ਅੱਖਾਂ 'ਚ ਘੱਟਾ ਪਾਉਣ ਲਈ ਮਜੀਠੀਆ 'ਤੇ ਕੇਸ ਦਰਜ ਕੀਤਾ ਸੀ।ਚੱਢਾ ਨੇ ਦੋਸ਼ ਲਗਾਇਆ ਕਿ ਚੰਨੀ ਸਰਕਾਰ ਨੇ ਐਫਆਈਆਰ ਦਰਜ ਹੋਣ ਤੋਂ ਬਾਅਦ 22 ਦਿਨਾਂ ਤੱਕ ਜਾਣਬੁੱਝ ਕੇ ਮਜੀਠੀਆ ਨੂੰ ਗ੍ਰਿਫ਼ਤਾਰ ਨਹੀਂ ਕੀਤਾ। ਅਦਾਲਤ ਵੱਲੋਂ ਅਗਾਊਂ ਜ਼ਮਾਨਤ ਦੀ ਅਰਜ਼ੀ ਖ਼ਾਰਜ ਹੋਣ ਦੇ ਬਾਵਜੂਦ ਵੀ ਉਸ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ। ਕਿਉਂਕਿ ਸਰਕਾਰ ਮਜੀਠੀਆ ਨੂੰ ਗ੍ਰਿਫਤਾਰ ਕਰਨਾ ਹੀ ਨਹੀਂ ਚਾਹੁੰਦੀ ਸੀ। ਪੁਲਿਸ ਨੂੰ ਸਪੱਸ਼ਟ ਕਿਹਾ ਗਿਆ ਸੀ ਕਿ ਮਜੀਠੀਆ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕਰਨੀ ਹੈ। ਇਹ ਪੂਰੀ ਤਰ੍ਹਾਂ ਕਾਂਗਰਸ ਅਤੇ ਚੰਨੀ ਦਾ ਚੋਣ ਸਟੰਟ ਸੀ।ਚੱਢਾ ਨੇ ਕਿਹਾ ਕਿ ਚੰਨੀ ਸਰਕਾਰ ਬਹੁਤ ਹੀ ਕਮਜ਼ੋਰ ਅਤੇ ਲਾਚਾਰ ਸਰਕਾਰ ਸਾਬਤ ਹੋਈ ਹੈ। 111 ਦਿਨਾਂ ਦੇ ਆਪਣੇ ਕਾਰਜਕਾਲ ਦੌਰਾਨ ਚੰਨੀ ਸਰਕਾਰ ਨੇ ਤਿੰਨ ਵਾਰ ਡੀਜੀਪੀ ਅਤੇ ਏਜੀ ਬਦਲੇ ਅਤੇ ਦਰਜਨਾਂ ਵਾਰ ਐਸਪੀ ਅਤੇ ਐਸਐਸਪੀ ਦੇ ਤਬਾਦਲੇ ਕੀਤੇ। ਮੁੱਖ ਮੰਤਰੀ ਚੰਨੀ ਦੇ 111 ਦਿਨਾਂ ਦੇ ਕਾਰਜਕਾਲ ਦੌਰਾਨ 11 ਦਿਨ ਵੀ ਪੰਜਾਬ ਵਿੱਚ ਨਸ਼ਿਆਂ ਦੀ ਵਿਕਰੀ ਬੰਦ ਨਹੀਂ ਹੋਈ। ਪੂਰੇ ਪੰਜਾਬ ਵਿੱਚ ਅੱਜ ਵੀ ਨਸ਼ਾ ਸ਼ਰੇਆਮ ਵਿਕ ਰਿਹਾ ਹੈ ਅਤੇ ਪੰਜਾਬ ਦੇ ਲੱਖਾਂ ਨੌਜਵਾਨ ਨਸ਼ਿਆਂ ਵਿੱਚ ਡੁੱਬ ਕੇ ਬਰਬਾਦ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਦਾ ਮਕਸਦ ਪੰਜਾਬ ਵਿੱਚੋਂ ਨਸ਼ਾ ਤਸਕਰੀ ਨੂੰ ਖਤਮ ਕਰਨਾ ਨਹੀਂ ਸੀ, ਮਜੀਠੀਆ ਖ਼ਿਲਾਫ਼ ਕੇਸ ਦਰਜ ਕਰਕੇ ਸਿਰਫ਼ ਚੋਣਾਵੀ ਲਾਹਾ ਲੈਣਾ ਸੀ।

 

Tags: Raghav Chadha , AAP , Aam Aadmi Party , Aam Aadmi Party Punjab , AAP Punjab , Bikram Majithia , Bikram Singh Majithia

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD