Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਉਮੀਦਵਾਰਾਂ ਦੇ ਚੋਣ ਖਰਚੇ ਉਤੇ ਅੱਖ ਰੱਖਣ ਲਈ ਮੀਡੀਆ ਸਰਟੀਫਿਕੇਸ਼ਨ ਤੇ ਮਾਨੀਟਰਿੰਗ ਕਮੇਟੀ ਗਠਿਤ

ਇਲੈਕਟ੍ਰੋਨਿਕ ਮੀਡੀਆ ਉਤੇ ਇਸ਼ਤਹਾਰ ਦੇਣ ਤੋਂ ਪਹਿਲਾਂ ਕਮੇਟੀ ਦੀ ਪ੍ਰਵਾਨਗੀ ਲੈਣੀ ਜ਼ਰੂਰੀ

DC Ferozepur, Deputy Commissioner Ferozepur, Ferozepur, Davinder Singh

Web Admin

Web Admin

5 Dariya News

ਫਿਰੋਜ਼ਪੁਰ , 12 Jan 2022

Last updated on: Jan 12, 2022, 00:00 IST

ਜਿਲ੍ਹਾ ਚੋਣ ਅਧਿਕਾਰੀ ਕਮ ਡਿਪਟੀ ਕਮਿਸ਼ਨਰ ਸ. ਦਵਿੰਦਰ ਸਿੰਘ ਦੀਆਂ ਹਦਾਇਤਾਂ ਉਤੇ ਜਿਲ੍ਹੇ ਦੇ 4 ਵਿਧਾਨ ਸਭਾ ਹਲਕਿਆਂ ਤੋਂ ਚੋਣ ਲੜਨ ਵਾਲੇ ਉਮੀਦਵਾਰਾਂ ਵੱਲੋਂ ਮੀਡੀਆ ਉਤੇ ਕੀਤੇ ਜਾਣ ਵਾਲੇ ਖਰਚ ਉਤੇ ਨਿਗਾਹ ਰੱਖਣ ਲਈ ਜਿਲ੍ਹਾ ਪੱਧਰ ਤੇ ਮੀਡੀਆ ਸਰਟੀਫਿਕੇਸ਼ਨ ਤੇ ਮਾਨੀਟਰਿੰਗ ਕਮੇਟੀ ਕਾਇਮ ਕਰ ਦਿੱਤੀ ਗਈ ਹੈ, ਜਿਸਨੇ ਆਪਣਾ ਕੰਮ ਚੋਣ ਜਾਬਤੇ ਦੇ ਨਾਲ ਹੀ ਚਾਲੂ ਕਰ ਲਿਆ ਹੈ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਲੋਕ ਸੰਪਰਕ ਅਫਸਰ-ਕਮ-ਨੋਡਲ ਅਫਸਰ ਐੱਮ.ਸੀ.ਐੱਮ.ਸੀ ਫਿਰੋਜ਼ਪੁਰ ਅਰੁਣ ਚੌਧਰੀ ਨੇ ਦਿੱਤੀ।ਸ੍ਰੀ. ਅਰੁਣ ਚੌਧਰੀ ਨੇ ਐੱਮ.ਸੀ.ਐੱਮ.ਸੀ ਵਿੱਚ ਡਿਊਟੀ ਕਰ ਰਹੇ ਸਾਰੇ ਉਮੀਦਵਾਰਾਂ ਨੂੰ ਹਦਾਇਤ ਕੀਤੀ ਕਿ ਮੀਡੀਆ, ਜਿਸ ਵਿਚ ਅਖਬਾਰ, ਰੇਡੀਓ, ਟੀ ਵੀ, ਈ-ਪੇਪਰ ਅਤੇ ਸੋਸ਼ਲ ਮੀਡੀਆ ਆਦਿ ਸ਼ਾਮਿਲ ਹਨ, ਉਪਰ ਤਿੱਖੀ ਨਜ਼ਰ ਰੱਖੀ ਜਾਵੇ ਤੇ ਜੇਕਰ ਕਿਸੇ ਵੀ ਉਮੀਦਵਾਰ ਦਾ ਇਸ਼ਤਿਹਾਰ ਮਿਲਦਾ ਹੈ ਤਾਂ ਉਸ ਨੂੰ ਉਸਦੇ ਚੋਣ ਖਰਚੇ ਵਿਚ ਸ਼ਾਮਿਲ ਕਰਨ ਲਈ ਸਬੰਧਤ ਰਿਟਰਨਿੰਗ ਅਧਿਕਾਰੀ ਨੂੰ ਤੁਰੰਤ ਜਾਣਕਾਰੀ ਦਿੱਤੀ ਜਾਵੇ, ਤਾਂ ਜੋ ਇਹ ਖਰਚਾ ਉਸਦੇ ਚੋਣ ਖਰਚੇ ਵਿਚ ਸ਼ਾਮਿਲ ਕੀਤਾ ਜਾ ਸਕੇ। 

ਉਨਾਂ ਦੱਸਿਆ ਕਿ ਇਲੈਕਟ੍ਰੋਨਿਕ ਮੀਡੀਆ ਜਿਸ ਵਿਚ ਈ-ਪੇਪਰ ਤੇ ਸੋਸ਼ਲ ਮੀਡੀਆ ਵੀ ਸ਼ਾਮਿਲ ਹਨ, ਵਿਚ ਇਸ਼ਤਹਾਰ ਦੇਣ ਲਈ ਐਮ ਸੀ ਐਮ ਸੀ ਕੋਲੋਂ ਪ੍ਰਵਾਨਗੀ ਲੈਣੀ ਜ਼ਰੂਰੀ ਹੈ ਅਤੇ ਇਸ ਲਈ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਾਪਿਤ ਜ਼ਿਲ੍ਹਾ ਲੋਕ ਸੰਪਰਕ ਦਫਤਰ ਦੇ ਕਮਰਾ ਨੰਬਰ A-023 ਵਿਚ ਪਹੁੰਚ ਕੀਤੀ ਜਾਵੇ। ਕਮੇਟੀ ਇਸ ਦੀ ਜਿੱਥੇ ਸਕਰਿਪਟ ਵੇਖੇਗੀ, ਉਥੇ ਇਸ਼ਤਾਹਰ ਬਣਾਉਣ ਤੇ ਲਗਾਉਣ ਉਤੇ ਆਏ ਖਰਚੇ ਦੀ ਜਾਣਕਾਰੀ ਲੈ ਕੇ ਇਹ ਆਗਿਆ ਦੇਵੇਗੀ। ਉਨਾਂ ਕਿਹਾ ਕਿ ਇਸ ਖਰਚੇ ਦੀ ਸਾਰੀ ਅਦਾਇਗੀ ਚੈਕ ਨਾਲ ਕੀਤੀ ਜਾਣੀ ਵੀ ਜਰੂਰੀ ਹੈ। ਉਨਾਂ ਕਿਹਾ ਕਿ ਜੇਕਰ ਕੋਈ ਅਦਾਰਾ ਉਮੀਦਵਾਰ ਦੀ ਲਿਖਤੀ ਆਗਿਆ ਤੇ ਕਮੇਟੀ ਦੀ ਪ੍ਰਵਾਨਗੀ ਤੋਂ ਬਿਨਾਂ ਇਸ਼ਤਹਾਰ ਲਗਾ ਦਿੰਦਾ ਹੈ ਤਾਂ ਉਸ ਵਿਰੁੱਧ 171ਐਚ ਇੰਡੀਅਨ ਪੀਨਲ ਕੋਡ ਤਹਿਤ ਕੇਸ ਦਰਜ ਕਰਵਾਇਆ ਜਾ ਸਕਦਾ ਹੈ। ਇਸ ਤੋਂ ਇਲਾਵਾ ਚੋਣਾਂ ਤੋਂ ਦੋ ਦਿਨ ਪਹਿਲਾਂ ਪ੍ਰਿੰਟ ਮੀਡੀਆ ਵਿਚ ਲੱਗਣ ਵਾਲੇ ਇਸ਼ਤਹਾਰ ਵੀ ਉਕਤ ਕਮੇਟੀ ਤੋਂ ਪ੍ਰਵਾਨ ਕਰਵਾਉਣੇ ਜਰੂਰੀ ਹਨ। ਉਨ੍ਹਾਂ ਨੇ ਦੱਸਿਆ ਕਿ ਜੇਕਰ ਕੋਈ ਉਮੀਦਵਾਰ ਮੁੱਲ ਦੀ ਖਬਰ ਕਿਸੇ ਵੀ ਮੀਡੀਆ ਵਿਚ ਲਗਾਉਂਦਾ ਜਾਂ ਛਪਾਉਂਦਾ ਹੈ ਤਾਂ ਜਿੱਥੇ ਉਕਤ ਉਮੀਦਵਾਰ ਦੇ ਚੋਣ ਖਰਚੇ ਵਿਚ ਇਸ ਖਬਰ ਦਾ ਖਰਚਾ ਸ਼ਾਮਿਲ ਕੀਤਾ ਜਾਵੇਗਾ, ਉਥੇ ਚੋਣ ਕਮਿਸ਼ਨ ਦੀ ਵੈਬ-ਸਾਈਟ ਉਤੇ ਉਕਤ ਉਮੀਦਵਾਰ ਦਾ ਨਾਮ ਮੁੱਲ ਦੀਆਂ ਖਬਰਾਂ ਲਗਾਉਣ ਵਾਲੇ ਉਮੀਦਾਵਰਾਂ ਵਿਚ ਸ਼ਾਮਿਲ ਕਰਕੇ ਪ੍ਰਕਾਸ਼ਿਤ ਕੀਤਾ ਜਾਵੇਗਾ। ਇਸ ਤੋਂ ਇਲਾਵਾ ਉਕਤ ਅਦਾਰੇ ਵਿਰੁੱਧ ਕਾਰਵਾਈ ਲਈ ਪ੍ਰੈਸ ਕੌਂਸਲ ਆਫ ਇੰਡੀਆ ਤੇ ਨੈਸ਼ਨਲ ਬਰਾਡਕਾਸਟਿੰਗ ਸਟੈਂਡਰ ਅਥਾਰਟੀ ਨੂੰ ਵੀ ਪੱਤਰ ਲਿਖਿਆ ਜਾਵੇਗਾ।

 

Tags: DC Ferozepur , Deputy Commissioner Ferozepur , Ferozepur , Davinder Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD