Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਕਾਹਨੇਕੇ ਦੇ ਅਕਾਸ਼ਦੀਪ ਨੇ ਆਲ ਇੰਡੀਆ ਇੰਟਰ ਯੂਨੀਵਰਸਿਟੀ ਚੈਂਪੀਅਨਸ਼ਿਪ ’ਚ ਬਣਾਇਆ ਰਿਕਾਰਡ

20 ਕਿਲੋਮੀਟਰ ਪੈਦਲ ਚਾਲ ’ਚ ਹਾਸਲ ਕੀਤਾ ਸੋਨ ਤਗਮਾ

Sports News, Barnala

Web Admin

Web Admin

5 Dariya News

ਤਪਾ/ਬਰਨਾਲਾ , 12 Jan 2022

Last updated on: Jan 12, 2022, 00:00 IST

ਜ਼ਿਲਾ ਬਰਨਾਲਾ ਦੇ ਪਿੰਡ ਕਾਹਨੇਕੇ ਨਾਲ ਸਬੰਧਤ ਅਥਲੀਟ ਅਕਾਸ਼ਦੀਪ ਸਿੰਘ ਨੇ ਮੈਂਗਲੌਰ ਵਿਖੇ ਪਿਛਲੇ ਦਿਨੀਂ ਆਲ ਇੰਡੀਆ ਇੰਟਰ ਯੂਨੀਵਰਸਿਟੀ ਚੈਂਪੀਅਨਸ਼ਿਪ ’ਚ 20 ਕਿਲੋਮੀਟਰ ਪੈਦਲ ਚਾਲ ’ਚ ਜਿੱਥੇ ਸੋਨ ਤਗਮਾ ਹਾਸਲ ਕੀਤਾ ਹੈ, ਉਥੇ ਨਵਾਂ ਰਿਕਾਰਡ ਕਾਇਮ ਕੀਤਾ ਹੈ।ਇਹ ਜਾਣਕਾਰੀ ਦਿੰਦੇ ਹੋਏ ਜ਼ਿਲਾ ਖੇਡ ਅਫਸਰ ਬਲਵਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਅਕਾਸ਼ਦੀਪ ਸਿੰਘ ਪੁੱਤਰ ਗੁਰਜੰਟ ਸਿੰਘ ਵਾਸੀ ਕਾਹਨੇ ਕੇ ਨੇ ਬਾਬਾ ਕਾਲਾ ਮਹਿਰ ਖੇਡ ਸਟੇਡੀਅਮ ਵਿਖੇ ਟ੍ਰੇਨਿੰਗ ਪ੍ਰਾਪਤ ਕੀਤੀ ਅਤੇ ਉਸ ਤੋਂ ਬਾਅਦ ਉਸ ਨੂੰ ਮੈਂਗਲੌਰ ਵਿਖੇ ਟ੍ਰੇਨਿੰਗ ਲਈ ਭੇਜਿਆ ਗਿਆ। ਇਸ ਦੌਰਾਨ ਅਕਾਸ਼ਦੀਪ ਸਿੰਘ ਨੇ ਮੈਂਗਲੌੌਰ ਯੂਨੀਵਰਸਿਟੀ, ਕਰਨਾਟਕਾ ਵਿਖੇ ਹੋਈ ਆਲ ਇੰਡੀਆ ਇੰਟਰ ਯੂਨੀਵਰਸਿਟੀ ਚੈਂਪੀਅਨਸ਼ਿਪ ’ਚ 20 ਕਿਲੋਮੀਟਰ ਪੈਦਲ ਚਾਲ ’ਚ ਸੋਨ ਤਗਮਾ ਹਾਸਲ ਕੀਤਾ ਹੈ ਅਤੇ ਨਵਾਂ ਚੈਂਪੀਅਨਸ਼ਿਪ ਰਿਕਾਰਡ ਵੀ ਬਣਾਇਆ ਹੈ। 

ਉਨਾਂ ਦੱਸਿਆ ਕਿ ਪਹਿਲਾਂ ਰਿਕਾਰਡ 1.26.39.98 ਸੀ, ਜਦੋਂਕਿ ਅਕਾਸ਼ਦੀਪ ਸਿੰਘ ਨੇ 1.26.09.08 ਰਿਕਾਰਡ ਬਣਾਇਆ ਹੈ। ਉਨਾਂ ਦੱਸਿਆ ਕਿ ਅਕਾਸ਼ਦੀਪ ਸਿੰਘ ਆਲ ਇੰਡੀਆ ਇੰਟਰ ਯੂਨੀਵਰਸਿਟੀ ਬੈਸਟ ਅਥਲੀਟ ਚੁਿਣਆ ਗਿਆ ਹੈ।ਇਸ ਮੌਕੇ ਕੋਚ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਅਕਾਸ਼ਦੀਪ ਨੂੰ ਮੁਢਲੀ ਕੋਚਿੰਗ ਬਾਬਾ ਕਾਲਾ ਮਹਿਰ ਸਟੇਡੀਅਮ ਵਿਖੇ ਦਿੱਤੀ ਗਈ ਹੈ, ਜਿਸ ਮਗਰੋਂ ਹੁਣ ਉਹ ਕੋਚ ਗੁਰਮੀਤ ਸਿੰਘ ਦੀ ਅਗਵਾਈ ’ਚ ਮੈਂਗਲੌਰ ਵਿਖੇ ਟ੍ਰੇਨਿੰਗ ਹਾਸਲ ਕਰ ਰਿਹਾ ਹੈ। ਇਸ ਮੌਕੇ ਅਕਾਸ਼ਦੀਪ ਸਿੰਘ ਨੇ ਦੱਸਿਆ ਕਿ ਉਸ ਦਾ ਅਗਲਾ ਟੀਚਾ ਕਾਮਨਵੈਲਥ ਤੇ ਏਸ਼ੀਅਨ ਖੇਡਾਂ ਵਿਚ ਭਾਗ ਲੈ ਕੇ ਰਿਕਾਰਡ ਕਾਇਮ ਕਰਨਾ ਹੈ। ਇਸ ਮੌਕੇ ਜ਼ਿਲਾ ਖੇਡ ਅਫਸਰ ਬਲਵਿੰਦਰ ਸਿੰਘ, ਕੋਚ ਜਸਪ੍ਰੀਤ ਸਿੰਘ, ਬਲਦੇਵ ਸਿੰਘ ਮਾਨ, ਡਾ. ਸੁਖਰਾਜ ਸਿੰਘ, ਕਬੱਡੀ ਕੋਚ ਬਲਜੀਤ ਮਾਨ, ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਸ੍ਰੀ ਵਿਜੈ ਭਾਸਕਰ ਤੇ ਹੋਰਨਾਂ ਨੇ ਅਕਾਸ਼ਦੀਪ ਨੂੰ ਮੁਬਾਰਕਬਾਦ ਦਿੱਤੀ।

 

Tags: Sports News , Barnala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD