Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਸ਼ੇਖਾਵਤ ਦੀ ਮੌਜੂਦਗੀ ’ਚ ਪ੍ਰੋ: ਸਰਚਾਂਦ ਸਿੰਘ ਖ਼ਿਆਲਾ ਭਾਜਪਾ ’ਚ ਸ਼ਾਮਿਲ

Gajendra Singh Shekhawat, BJP, Bharatiya Janata Party, Union Minister for Jal Shakti

Web Admin

Web Admin

5 Dariya News

ਅੰਮ੍ਰਿਤਸਰ , 12 Jan 2022

Last updated on: Jan 12, 2022, 00:00 IST

ਪੰਜਾਬ ਭਾਜਪਾ ਇੰਚਾਰਜ ਤੇ ਕੇਂਦਰੀ ਮੰਤਰੀ ਗਜਿੰਦਰ ਸਿੰਘ ਸ਼ੇਖਾਵਤ ਅਤੇ ਸ੍ਰੀ ਸੋਮ ਪ੍ਰਕਾਸ਼ ਦੀ ਮੌਜੂਦਗੀ ਚ ਸਿੱਖ ਸਟੂਡੈਂਟਸ ਫੈਡਰੇਸ਼ਨ ( ਮਹਿਤਾ) ਦੇ ਸਾਬਕਾ ਕਾਰਜਕਾਰੀ ਪ੍ਰਧਾਨ ਪ੍ਰੋ: ਸਰਚਾਂਦ ਸਿੰਘ ਖ਼ਿਆਲਾ ਅੱਜ ਭਾਜਪਾ ਵਿਚ ਸ਼ਾਮਿਲ ਹੋ ਗਏ ਹਨ। ਉਨ੍ਹਾਂ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਨਾਲ ਇਕ ਲੰਮਾ ਅਰਸਾ ਕੰਮ ਕਰਨ ਤੋਂ ਇਲਾਵਾ ਦਮਦਮੀ ਟਕਸਾਲ ਨਾਲ ਜੁੜੇ ਰਹੇ ਹਨ। ਉਹ ਸਿੱਖ ਪੰਥ ਅਤੇ ਪੰਜਾਬ ਦੇ ਮਾਮਲਿਆਂ ਪ੍ਰਤੀ ਸਮਝ ਰੱਖਣ ਵਾਲੇ ਚਿੰਤਕਾਂ ’ਚੋਂ ਇਕ ਹਨ। ਜਲੰਧਰ ਵਿਖੇ ਇਸ ਸਮਾਗਮ ਦੌਰਾਨ ਪ੍ਰੋ: ਸਰਚਾਂਦ ਸਿੰਘ ਖ਼ਿਆਲਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਹੀ ਸਿੱਖਾਂ ਦੀ ਨਬਜ਼ ਨੂੰ ਪਛਾਣਿਆ, ਸਿੱਖ ਕੌਮ ਪ੍ਰਤੀ ਗੰਭੀਰਤਾ ਦਿਖਾ ਕੇ ਅਨੇਕਾਂ ਕਾਰਜ ਕਰਦਿਆਂ ਸਿੱਖ ਹਿਤੈਸ਼ੀ ਹੋਣ ਦਾ ਸਬੂਤ ਦਿੱਤਾ ਹੈ।   ਸਿੱਖ ਭਾਈਚਾਰੇ ਪ੍ਰਤੀ ਉਨ੍ਹਾਂ ਦੀ ਚੰਗੀ ਪਹੁੰਚ ਅਪਣਾਉਣ ਨੂੰ ਦੇਖਦਿਆਂ ਉਨ੍ਹਾਂ ਨੇ ਭਾਜਪਾ ਵਿਚ ਸ਼ਾਮਿਲ ਹੋ ਕੇ ਪੰਥ ਅਤੇ ਪੰਜਾਬ ਲਈ ਆਪਣੀ ਭੂਮਿਕਾ ਅਦਾ ਕਰਨ ਦਾ ਫ਼ੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਮੋਦੀ ਨੇ ਲੋਕਾਂ ਭਾਵਨਾਵਾਂ ਸਮਝਦਿਆਂ ਕਈ ਚੰਗੇ ਕਦਮ ਚੁੱਕੇ ਹਨ। ਜਿਸ ਵਿਚ ਵਿਵਾਦਿਤ ਖੇਤੀ ਕਾਨੂੰਨਾਂ ਨੂੰ ਵਾਪਸ ਲੈਣਾ ਵੀ ਸ਼ਾਮਿਲ ਹੈ। 

ਉਨ੍ਹਾਂ ਨਵੰਬਰ ’84 ਦੇ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜਾਵਾਂ ਦੇਣ ’ਚ ਸੰਜੀਦਗੀ ਦਿਖਾਈ, ਕਰਤਾਰਪੁਰ ਲਾਂਘਾ ਖੋਲ੍ਹਣ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਵੀਰ ਬਾਲ ਦਿਵਸ ਮਨਾਉਣ ਦਾ ਐਲਾਨ ਵੀ ਸ਼ਾਮਿਲ ਹੈ। ਉਨ੍ਹਾਂ ਕਿਹਾ ਪ੍ਰਧਾਨ ਮੰਤਰੀ ਮੋਦੀ ਨੇ ਫ਼ਿਰੋਜਪੁਰ ਰੈਲੀ ਰਾਹੀਂ ਪੰਜਾਬ ਦੇ ਵਿਕਾਸ ਲਈ ਕਈ ਅਹਿਮ ਪ੍ਰਾਜੈਕਟ ਸ਼ੁਰੂ ਕਰਨੇ ਸਨ, ਰੈਲੀ ਕਾਰਨ ਸਿਆਸੀ ਹਵਾ ਦਾ ਰੁੱਖ ਬਦਲਦਾ ਦੇਖ ਕਾਂਗਰਸ ਸਰਕਾਰ ਅਤੇ ਵਿਰੋਧੀਆਂ ਨੇ ਪੰਜਾਬ ਅਤੇ ਪੰਜਾਬੀਅਤ ਦੇ ਵਿਰੁੱਧ ਭੁਗਤ ਨੂੰ ਪਹਿਲ ਦਿੱਤੀ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ’ਚ ਭਾਰਤ ਮਜ਼ਬੂਤ ਹੋਇਆ ਹੈ ਅਤੇ ਵਿਸ਼ਵ ਪੱਧਰ ’ਤੇ ਭਾਰਤ ਦੀ ਛਵੀ ਮਜ਼ਬੂਤ ਬਣੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਅਰਥਚਾਰੇ ਨੂੰ ਪੈਰਾਂ ਸਿਰ ਮੁੜ ਲਿਆਉਣ, ਇੰਡਸਟਰੀ ਦੇ ਵਿਕਾਸ, ਨੌਜਵਾਨਾਂ ਦਾ ਪ੍ਰਵਾਸ ਰੋਕਣ, ਬੇਰੁਜ਼ਗਾਰੀ, ਸਿਹਤ ਅਤੇ ਸਿੱਖਿਆ ਦੇ ਖੇਤਰ ਨੂੰ ਲੋਕ ਹਿਤੂ ਬਣਾਉਣ ਲਈ ਕੇਂਦਰ ਸਰਕਾਰ ਦਾ ਸਾਥ ਦੇਣਾ ਚਾਹੀਦਾ ਹੈ। ਇਸ ਮੌਕੇ ਅਰਵਿੰਦ ਸ਼ਰਮਾ ਜ਼ਿਲ੍ਹਾ ਜਨਰਲ ਸਕੱਤਰ, ਐਡਵੋਕੇਟ  ਗਗਨਦੀਪ ਸਿੰਘ ਏ ਆਰ, ਸਰਪੰਚ ਹਰਪ੍ਰੀਤ ਸਿੰਘ ਹੈਪੀ ਸੰਧੂ, ਇੰਜੀ: ਭਾਗਯਾ ਸ਼ਰਮਾ, ਕਾਰਤਿਕ ਸ਼ਰਮਾ ਆਦਿ ਮੌਜੂਦ ਸਨ।

 

Tags: Gajendra Singh Shekhawat , BJP , Bharatiya Janata Party , Union Minister for Jal Shakti

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD