Thursday, 04 June 2026

 

 

ਖ਼ਾਸ ਖਬਰਾਂ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ

 

ਪ੍ਰਿੰਸੀਪਲ ਚੀਫ ਕੰਜ਼ਰਵੇਟਰ, ਫਾਰੈਸਟ ਐਚਓਐਫਐਫ ਪੰਜਾਬ ਵੱਲੋਂ ਮੋਹਾਲੀ ਵਿਖੇ ਦਸਤਾਵੇਜ਼ੀ ਫਿਲਮ “ਦਿ ਬਿਊਟੀਫੁੱਲ ਸਿਸਵਾਂ ਲੇਕ” ਰਿਲੀਜ਼

ਫਿਲਮ ਦਾ ਨਿਰਦੇਸ਼ਨ ਚੇਅਰਮੈਨ ਇਨਫੋਟੈਕ ਹਰਪ੍ਰੀਤ ਸੰਧੂ ਨੇ ਕੀਤਾ

The Beautiful Siswan Lake, Harpreet Sandhu, Punjab Infotech and Nature Artist, Siswan Lake, Praveen Kumar, Mohali

Web Admin

Web Admin

5 Dariya News

ਮੋਹਾਲੀ , 12 Jan 2022

Last updated on: Jan 12, 2022, 00:00 IST

ਪ੍ਰਿੰਸੀਪਲ ਚੀਫ਼ ਕੰਜ਼ਰਵੇਟਰ, ਫਾਰੈਸਟ ਐਚਓਐਫਐਫ ਪੰਜਾਬ ਨੇ ਅੱਜ ਪੰਜਾਬ ਇਨਫੋਟੈਕ ਦੇ ਚੇਅਰਮੈਨ ਅਤੇ ਨੇਚਰ ਆਰਟਿਸਟ ਹਰਪ੍ਰੀਤ ਸੰਧੂ ਦੁਆਰਾ ਨਿਰਦੇਸ਼ਤ ਦਸਤਾਵੇਜ਼ੀ ਫਿਲਮ “ਦਿ ਬਿਊਟੀਫੁੱਲ ਸਿਸਵਾਂ ਲੇਕ ਇਨ ਪੰਜਾਬ” ਰਿਲੀਜ਼ ਕੀਤੀ, ਜਿਸ ਵਿੱਚ ਸੰਘਣੀ ਆਬਾਦੀ ਵਾਲੇ ਹਰੇ-ਭਰੇ ਖੇਤਰ, ਸ਼ਿਵਾਲਿਕ ਪਹਾੜੀਆਂ ਦੇ ਹੇਠਲੇ ਖੇਤਰ ਅਤੇ ਸਿਸਵਾਂ ਤੇ ਇਸ ਦੇ ਆਲੇ-ਦੁਆਲੇ ਝੀਲ ਦੇ ਪਾਣੀ ਦੇ ਸ਼ਾਨਦਾਰ ਦ੍ਰਿਸ਼ਾਂ ਨੂੰ ਜੀਵੰਤ ਕਰਦਿਆਂ ਸਿਸਵਾਂ ਝੀਲ ਦੀ ਕੁਦਰਤੀ ਸੁੰਦਰਤਾ ਨੂੰ ਮਨਮੋਹਕ ਰੂਪ ਵਿੱਚ ਦਰਸਾਇਆ ਗਿਆ ਹੈ।ਇਹ ਦਸਤਾਵੇਜ਼ੀ ਫ਼ਿਲਮ ਪੰਜਾਬ ਦੇ ਕੁਦਰਤੀ ਦ੍ਰਿਸ਼ਾਂ ਨੂੰ ਦਰਸਾਉਣ ਦੇ ਨਾਲ-ਨਾਲ  ਕੁਦਰਤ ਦੀ ਜੀਵੰਤਤਾ ਅਤੇ ਵਿਭਿੰਨਤਾ ਨੂੰ ਵੀ ਦਰਸਾਉਂਦੀ ਹੈ। ਇਹ ਦਸਤਾਵੇਜ਼ੀ ਫਿਲਮ ਸਿਸਵਾਂ ਡੈਮ – ਝੀਲ ਦੀ ਬੇਮਿਸਾਲ ਸੁੰਦਰਤਾ ਨੂੰ ਦਰਸਾਉਂਦੀ ਹੈ ਜਿਸ ਦੀ ਅਹਿਮੀਅਤ ਪੰਜਾਬ ਦੇ ਲੋਕਾਂ ਵਿੱਚ ਵਿਸ਼ਵ ਦੀ ਕਿਸੇ ਵੀ ਝੀਲ ਤੇ ਜੰਗਲੀ ਰੱਖ ਤੋਂ ਘੱਟ ਨਹੀਂ ਹੈ।ਇਹ ਦਸਤਾਵੇਜ਼ੀ ਫਿਲਮ ਦੇਸ਼ ਭਰ ਦੇ ਲੋਕਾਂ ਨੂੰ ਸਿਸਵਾਂ ਦੇ ਕੁਦਰਤੀ ਮਨਮੋਹਕ ਦ੍ਰਿਸ਼ਾਂ ਤੋਂ ਜਾਣੂ ਕਰਵਾਏਗੀ ਅਤੇ ਸਾਡੇ ਸੂਬੇ ਵਿਚਲੇ ਇਸ ਸ਼ਾਨਦਾਰ ਸੈਰ-ਸਪਾਟਾ ਸਥਾਨ ਨੂੰ ਦੇਖਣ ਲਈ ਨਾ ਸਿਰਫ਼ ਪੰਜਾਬ, ਸਗੋਂ ਵਿਸ਼ਵ ਭਰ ਦੇ ਕੁਦਰਤ ਪ੍ਰੇਮੀਆਂ ਨੂੰ ਆਕਰਸ਼ਿਤ ਕਰੇਗੀ ਅਤੇ ਇਸ ਤਰ੍ਹਾਂ ਸਾਡੇ ਸੂਬੇ ਦੀਆਂ ਸੈਰ-ਸਪਾਟਾ ਸੰਭਾਵਨਾਵਾਂ ਨੂੰ ਉਤਸ਼ਾਹਿਤ ਕਰਨ ਵਿੱਚ ਯਕੀਨੀ ਤੌਰ 'ਤੇ ਯੋਗਦਾਨ ਪਾਵੇਗੀ।

ਹਰਪ੍ਰੀਤ ਸੰਧੂ ਨੇ ਆਪਣੇ ਕੈਮਰੇ ਰਾਹੀਂ ਸਿਸਵਾਂ ਦੇ ਆਲੇ-ਦੁਆਲੇ ਦੇ ਸੁੰਦਰ ਕੁਦਰਤੀ ਦ੍ਰਿਸ਼ਾਂ ਨੂੰ ਦਰਸਾਇਆ ਹੈ ਜਿਸ ਤੋਂ ਸੈਲਾਨੀ ਅਜੇ ਤੱਕ ਅਣਜਾਣ ਸਨ। ਉਨ੍ਹਾਂ ਕਿਹਾ ਕਿ ਸਾਡੇ ਆਲੇ-ਦੁਆਲੇ ਦੀ ਕੁਦਰਤ ਦੀ ਸੁੰਦਰਤਾ ਸਾਡੇ 'ਤੇ ਪਰਮਾਤਮਾ ਦੀ ਸਭ ਤੋਂ ਵੱਡੀ ਬਖਸ਼ਿਸ਼ ਹੈ ਅਤੇ ਮੈਨੂੰ ਯਕੀਨ ਹੈ ਕਿ ਇਹ ਦਸਤਾਵੇਜ਼ੀ ਫ਼ਿਲਮ ਕੁਦਰਤ ਖੋਜੀਆਂ ਲਈ ਮਹੱਤਵਪੂਰਨ ਸਾਬਤ ਹੋਵੇਗੀ ਕਿਉਂਕਿ ਉਹ ਪੰਜਾਬ ਦੀ ਸਭ ਤੋਂ ਖੂਬਸੂਰਤ ਜਗ੍ਹਾ 'ਸਿਸਵਾਂ ਝੀਲ' ਦੇ ਕੁਦਰਤੀ ਨਜ਼ਾਰਿਆਂ ਨੂੰ ਵੇਖ ਸਕਣਗੇ।ਪ੍ਰਵੀਨ ਕੁਮਾਰ, ਆਈ.ਐਫ.ਐਸ., ਪ੍ਰਿੰਸੀਪਲ ਚੀਫ਼ ਕੰਜ਼ਰਵੇਟਰ ਨੇ ਫਾਰੈਸਟ ਐਚਓਐਫਐਫ ਪੰਜਾਬ ਦੇ ਹੋਰ ਅਧਿਕਾਰੀਆਂ ਨਾਲ ਮੋਹਾਲੀ ਵਿੱਚ ਦਸਤਾਵੇਜ਼ੀ ਫਿਲਮ ਦੀ ਵਿਸ਼ੇਸ਼ ਝਲਕ ਦੇਖੀ ਅਤੇ ਹਰਪ੍ਰੀਤ ਸੰਧੂ ਵੱਲੋਂ “ਸਿਸਵਾਂ ਝੀਲ” ਦੇ ਕੁਦਰਤੀ ਨਜ਼ਾਰਿਆਂ ਨੂੰ ਲੋਕਾਂ ਦੇ ਰੂ-ਬ-ਰੂ ਕਰਨ ਲਈ ਉਹਨਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ ਜੋ ਨਿਸ਼ਚਿਤ ਤੌਰ 'ਤੇ ਸਾਨੂੰ ਕੁਦਰਤ ਦੇ ਬੇਮਿਸਾਲ ਨਜ਼ਾਰਿਆਂ ਦਾ ਅਨੰਦ ਲੈਣ ਅਤੇ ਸਾਡੇ ਸਿਰਜਣਹਾਰ ਨਾਲ ਜੁੜੇ ਰਹਿਣ ਦੀ ਯਾਦ ਦਿਵਾਉਂਦੀ ਹੈ।

 

Tags: The Beautiful Siswan Lake , Harpreet Sandhu , Punjab Infotech and Nature Artist , Siswan Lake , Praveen Kumar , Mohali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD